Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕਸ਼ਮੀਰ: ਪਾਬੰਦੀਆਂ ਦਾ ਵਿਰੋਧ ਕਰਨ ਨਿਕਲੇ ਗਿਲਾਨੀ ਗ੍ਰਿਫਤਾਰ; 17ਵੇਂ ਦਿਨ ਵੀ ਪਾਬੰਦੀਆਂ ਜਾਰੀ

ਕਸ਼ਮੀਰ: ਪਾਬੰਦੀਆਂ ਦਾ ਵਿਰੋਧ ਕਰਨ ਨਿਕਲੇ ਗਿਲਾਨੀ ਗ੍ਰਿਫਤਾਰ; 17ਵੇਂ ਦਿਨ ਵੀ ਪਾਬੰਦੀਆਂ ਜਾਰੀ

ਸ੍ਰੀਨਗਰ: ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ‘ਚ ਅਜ਼ਾਦੀ ਪਸੰਦਾਂ ਵਲੋਂ ਮਾਰਚ ਕੱਢਣ ਦੇ ਕੀਤੇ ਗਏ ਐਲਾਨ ਦੇ ਮੱਦੇਨਜ਼ਰ ਸਰਕਾਰ ਨੇ ਕਸ਼ਮੀਰ ‘ਚ ਕਰਫ਼ਿਊ ਅਤੇ ਹੋਰ ਪਾਬੰਦੀਆਂ ਜਾਰੀ ਰੱਖੀਆਂ ਹਨ। ਵਾਦੀ ‘ਚ ਮੌਜੂਦਾ ਸਮੇਂ ਦੌਰਾਨ ਭਾਰਤੀ ਸੁਰੱਖਿਆ ਦਲਾਂ ਹੱਥੋਂ ਅਨੰਤਨਾਗ ‘ਚ ਹੀ ਸਭ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋਈ ਹੈ। ਪੁਲਿਸ ਦੇ ਇਕ ਅਧਿਕਾਰੀ ਨੇ ਦੱਸਿਆ ਅਨੰਤਨਾਗ ਜ਼ਿਲ੍ਹਾ ਨਗਰ ਦੇ ਅਜ਼ਾਦੀ ਪਸੰਦਾਂ ਵਲੋਂ ਮਾਰਚ ਕੱਢਣ ਦੇ ਐਲਾਨ ਤੋਂ ਬਾਅਦ ਅਨੰਤਨਾਗ, ਬਾਰਾਮੂਲਾ, ਕੁਲਗਾਮ, ਪੁਲਵਾਮਾ ਅਤੇ ਸ਼ੋਪੀਆ ਜ਼ਿਲ੍ਹਿਆਂ ‘ਚ ਕਰਫ਼ਿਊ ਲੱਗਿਆ ਹੋਇਆ ਹੈ। ਅਧਿਕਾਰੀ ਨੇ ਦੱਸਿਆ ਕਿ ਸ੍ਰੀਨਗਰ ‘ਚ 11 ਪੁਲਿਸ ਥਾਣਿਆਂ ਅਧੀਨ ਇਲਾਕਿਆਂ ‘ਚ ਵੀ ਕਰਫ਼ਿਊ ਜਾਰੀ ਹੈ।

ਘਰ ਦੀ ਨਜ਼ਰਬੰਦੀ ਦੀ ਉਲੰਘਣਾ ਕਰਕੇ ਨਿਕਲੇ ਹੁਰੀਅਤ ਆਗੂ ਅਲੀ ਸ਼ਾਹ ਗਿਲਾਨੀ ਨੂੰ ਗ੍ਰਿਫਤਾਰ ਕਰਕੇ ਲਿਜਾਂਦੀ ਪੁਲਿਸ
ਘਰ ਦੀ ਨਜ਼ਰਬੰਦੀ ਦੀ ਉਲੰਘਣਾ ਕਰਕੇ ਨਿਕਲੇ ਹੁਰੀਅਤ ਆਗੂ ਅਲੀ ਸ਼ਾਹ ਗਿਲਾਨੀ ਨੂੰ ਗ੍ਰਿਫਤਾਰ ਕਰਕੇ ਲਿਜਾਂਦੀ ਪੁਲਿਸ

ਅਧਿਕਾਰੀਆਂ ਨੇ ਦੱਸਿਆ ਕਿ ਚਾਰ ਜ਼ਿਲ੍ਹਿਆਂ ਬਾਂਦੀਪੋਰਾ, ਬਡਗਾਮ, ਗੰਧਰਬਲ, ਕੁੱਪਵਾੜਾ ਅਤੇ ਸ੍ਰੀਨਗਰ ਸ਼ਹਿਰ ਦੇ ਬਾਕੀ ਇਲਾਕਿਆਂ ‘ਚ ਪਾਬੰਦੀਆਂ ਲਗਾਈਆਂ ਗਈਆਂ ਹਨ। ਮੋਬਾਈਲ ਟੈਲੀਫ਼ੋਨ, ਮੋਬਾਈਲ ਇੰਟਰਨੈਟ ਸੇਵਾਵਾਂ ਅਤੇ ਰੇਲ ਸੇਵਾ 17ਵੇਂ ਦਿਨ ਵੀ ਸਰਕਾਰ ਵਲੋਂ ਬੰਦ ਰੱਖੀਆਂ ਗਈਆਂ, ਜਦਕਿ ਪੁਲਿਸ ਦੀ ਗੋਲੀਆਂ ਨਾਲ ਮਰਨ ਵਾਲੇ ਨਾਗਰਿਕਾਂ ਦੀ ਮੌਤ ਦੇ ਵਿਰੋਧ ‘ਚ ਅਜ਼ਾਦੀ ਹਮਾਇਤੀ ਜਥੇਬੰਦੀਆਂ ਵੱਲੋਂ ਹੜਤਾਲ ਦੇ ਚੱਲਦੇ ਸਕੂਲ, ਕਾਲਜ ਅਤੇ ਹੋਰ ਸਿੱਖਿਆ ਸੰਸਥਾਵਾਂ ਵੀ ਬੰਦ ਰਹੀਆਂ। ਇਸੇ ਦੌਰਾਨ ਹੁਰੀਅਤ ਕਾਨਫ਼ਰੰਸ ਦੇ ਚੇਅਰਮੈਨ ਸਈਦ ਸ਼ਾਹ ਗਿਲਾਨੀ ਨੂੰ ਪੁਲਿਸ ਨੇ ਉਸ ਸਮੇਂ ਗ੍ਰਿਫ਼ਤਾਰ ਕਰ ਲਿਆ, ਜਦੋਂ ਉਨ੍ਹਾਂ ਨੇ ਕਸ਼ਮੀਰ ‘ਚ ਲਾਈਆਂ ਗਈਆਂ ਪਾਬੰਦੀਆਂ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਅਤੇ ਅਨੰਤਨਾਗ ਜ਼ਿਲ੍ਹੇ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ। ਹੁਰੀਅਤ ਦੇ ਬੁਲਾਰੇ ਨੇ ਦੱਸਿਆ ਕਿ ਗਿਲਾਨੀ ਨੂੰ ਪੁਲਿਸ ਨੇ ਉਨ੍ਹਾਂ ਦੇ ਘਰ ਦੇ ਬਾਹਰ ਨਵੀਂ ਏਅਰਪੋਰਟ ਮਾਰਗ ਤੋਂ ਗ੍ਰਿਫ਼ਤਾਰ ਕਰ ਲਿਆ।

ਹਾਲਾਂਕਿ ਵਾਦੀ ਵਿਚ ਹਿਜ਼ਬੁਲ ਕਮਾਂਡਰ ਬੁਰਹਾਨ ਵਾਨੀ ਦੀ ਮੌਤ ਤੋਂ ਬਾਅਦ ਰੋਸ ਪ੍ਰਦਰਸ਼ਨਾਂ ਨੂੰ ਰੋਕਣ ਦੀ ਨੀਤੀ ਵਜੋਂ ਸਰਕਾਰ ਨੇ ਮੋਬਾਈਲ ਫੋਨ ਅਤੇ ਇੰਟਰਨੈਟ ਸੇਵਾਵਾਂ 17 ਦਿਨਾਂ ਬਾਅਦ ਵੀ ਬੰਦ ਹਨ ਪਰ ਜੰਮੂ ਵਿਚ ਇਸਨੂੰ ਮੁੜ ਬਹਾਲ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਜੰਮੂ ਦੇ ਡਿਪਟੀ ਕਮਿਸ਼ਨਰ ਸਿਮਰਨਦੀਪ ਸਿੰਘ ਨੇ ਦੱਸਿਆ ਕਿ ਅਸੀਂ ਮੋਬਾਈਲ ਅਤੇ ਇੰਟਨੈਟ ਸੇਵਾਵਾਂ ਤੁਰੰਤ ਬਹਾਲ ਕਰ ਦਿੱਤੀਆਂ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਭਾਰਤ ਦੀ ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਨੇ ਜੰਮੂ ਵਿਖੇ ਹੁਰੀਅਤ ਕਾਨਫਰੰਸ ਦੇ ਆਗੂ ਸਈਦ ਅਲੀ ਸ਼ਾਹ ਗਿਲਾਨੀ ਦੇ ਕਰੀਬੀ ਦੱਸੇ ਜਾਂਦੇ ਇਕ ਵਕੀਲ ਦੀਆਂ ਦੋ ਥਾਵਾਂ 'ਤੇ ਛਾਪੇਮਾਰੀ ਕੀਤੀ। ਇਸ
ਕਸ਼ਮੀਰ ਵਿੱਚ ਸਰਗਰਮੀਆਂ ਲਈ ਪਾਕਿਸਤਾਨ ਤੋਂ ਮਾਇਕ ਇਮਦਾਦ ਲੈਣ ਦੇ ਦੋਸ਼ ਲਾ ਕੇ ਗ੍ਰਿਫ਼ਤਾਰ ਕੀਤੇ ਸੱਤ ਅਜ਼ਾਦੀ ਪਸੰਦ ਕਸ਼ਮੀਰੀ ਆਗੂਆਂ ਨੂੰ ਦਿੱਲੀ ਦੀ ਇਕ ਅਦਾਲਤ ਨੇ ਦਸ ਦਿਨਾਂ ਲਈ ਕੌਮੀ
ਭਾਰਤੀ ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਕਸ਼ਮੀਰ 'ਚ ਅਜ਼ਾਦੀ ਪਸੰਦ ਜਥੇਬੰਦੀਆਂ ਦੇ ਆਗੂਆਂ ਨੂੰ "ਪਾਕਿਸਤਾਨ ਵਲੋਂ ਫੰਡਿੰਗ" ਦੀ ਜਾਂਚ ਕਰ ਰਹੀ ਭਾਰਤੀ ਜਾਂਚ ਏਜੰਸੀ ਐਨ.ਆਈ.ਏ. ਨੇ ਹੁਰੀਅਤ ਦੇ 7 ਆਗੂਆਂ ਨੂੰ
ਜੰਮੂ-ਕਸ਼ਮੀਰ 'ਚ ਜੁੰਮੇ ਦੀ ਨਮਾਜ਼ ਦੇ ਬਾਅਦ ਹੋਣ ਵਾਲੇ ਪ੍ਰਦਰਸ਼ਨਾਂ ਨੂੰ ਧਿਆਨ 'ਚ ਰੱਖਦਿਆਂ ਪ੍ਰਸ਼ਾਸਨ ਵੱਲੋਂ ਸ਼ੁੱਕਰਵਾਰ (ਜੁੰਮਾ) ਸ੍ਰੀਨਗਰ ਦੇ ਕਈ ਇਲਾਕਿਆਂ 'ਚ ਕਰਫਿਊ ਲਗਾ ਦਿੱਤਾ ਹੈ। ਇਸਦੇ ਨਾਲ ਹੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: