Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕਸ਼ਮੀਰ ਭੁੱਲ ਜਾਈਏ, ਇਹ ਸੰਭਵ ਨਹੀਂ: ਪਾਕਿ ਸੁਰੱਖਿਆ ਸਲਾਹਕਾਰ

ਕਸ਼ਮੀਰ ਭੁੱਲ ਜਾਈਏ, ਇਹ ਸੰਭਵ ਨਹੀਂ: ਪਾਕਿ ਸੁਰੱਖਿਆ ਸਲਾਹਕਾਰ

ਸਰਤਾਜ਼ ਅਜ਼ੀਜ਼
ਸਰਤਾਜ਼ ਅਜ਼ੀਜ਼

ਇਸਲਾਮਾਬਾਦ (22 ਅਗਸਤ,2015 ): ਭਾਰਤ ‘ਤੇ ਪਾਕਿਸਤਾਨ ਦੇ ਸੁਰੱਖਿਆ ਸਲਾਹਕਾਰਾਂ ਦੀ 23-24 ਅਗਸਤ ਨੂੰ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਪਾਕਿਸਤਾਨ ਦੇ ਕੌਮੀ ਸਲਾਹਕਾਰ ਸਰਤਾਜ਼ ਅਜ਼ੀਜ਼ ਨੇ ਕਿਹਾ ਕਿ ਭਾਰਤ ਦੇ ਨਾਲ ਕੋਈ ਗੰਭੀਰ ਗੱਲਬਾਤ ਨਹੀਂ ਹੋ ਸਕਦੀ, ਜੇਕਰ ਉਨ੍ਹਾਂ ਨੇ ਕਸ਼ਮੀਰ ‘ਤੇ ਗੱਲ ਨਹੀਂ ਕਰਨੀ। ਜਦੋਂ ਤੋਂ ਮੋਦੀ ਸੱਤਾ ‘ਚ ਆਏ ਹਨ, ਉਹ ਆਪਣੀਆਂ ਸ਼ਰਤਾਂ ‘ਤੇ ਗੱਲ ਕਰਨਾ ਚਾਹੁੰਦੇ ਹਨ। ਉਹ ਚਾਹੁੰਦੇ ਹਨ ਕਿ ਅਸੀਂ ਕਸ਼ਮੀਰ ਭੁੱਲ ਜਾਈਏ, ਲੇਕਿਨ ਇਹ ਸੰਭਵ ਨਹੀਂ।

ਭਾਰਤ ਤੇ ਪਾਕਿਸਤਾਨ ਦੇ ‘ਚ ਕੌਮੀ ਸੁਰੱਖਿਆ ਸਲਾਹਕਾਰ ( ਐਨਐਸਏ ) ਪੱਧਰ ਦੀ ਗੱਲ ਬਾਤ ‘ਤੇ ਪਾਕਿਸਤਾਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਸਰਤਾਜ ਅਜ਼ੀਜ਼ ਨੇ ਕਿਹਾ ਕਿ ਉਹ ਆਪਣੇ ਭਾਰਤੀ ਹਮਰੁਤਬਾ ਦੇ ਨਾਲ ਬੈਠਕ ਲਈ ਨਵੀਂ ਦਿੱਲੀ ਜਾਣ ਨੂੰ ਹੁਣ ਵੀ ਤਿਆਰ ਹਨ।

ਅਜ਼ੀਜ਼ ਨੇ ਪੱਤਰਕਾਰਾਂ ਨੂੰ ਕਿਹਾ ਕਿ ਮੈਂ ਹੁਣ ਵੀ ਰਾਸ਼ਟਰੀ ਸੁਰੱਖਿਆ ਸਲਾਹਕਾਰ ( ਐਨਐਸਏ ) ਪੱਧਰ ਦੀ ਗੱਲ ਬਾਤ ‘ਚ ਬਿਨਾਂ ਸ਼ਰਤ ਆਪਣੀ ਭੂਮਿਕਾ ਨਿਭਾਉਣ ਲਈ ਤਿਆਰ ਹਾਂ।

ਅਜ਼ੀਜ਼ 23 – 24 ਅਗਸਤ ਨੂੰ ਨਵੀਂ ਦਿੱਲੀ ‘ਚ ਆਪਣੇ ਭਾਰਤੀ ਅਜੀਤ ਡੋਵਲ ਨਾਲ ਮੁਲਾਕਾਤ ਕਰਨ ਵਾਲੇ ਹਨ। ਅਜ਼ੀਜ਼ ਨੇ ਕਿਹਾ ਕਿ ਜਦੋਂ ਮੈਂ ਭਾਰਤ ਜਾਂਦਾ ਹਾਂ, ਤਾਂ ਤਮਾਮ ਨੇਤਾਵਾਂ ਨੂੰ ਮਿਲਦਾ ਹਾਂ। ਜਦੋਂ ਉੱਥੋਂ ਲੋਕ ਆਉਂਦੇ ਹਨ, ਤਾਂ ਉਹ ਵੀ ਤਮਾਮ ਨੇਤਾਵਾਂ ਨੂੰ ਮਿਲਦੇ ਹਨ। ਇਸ ‘ਚ ਕੋਈ ਵੱਡੀ ਗੱਲ ਨਹੀਂ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਅਮਰੀਕਾ ਦੇ ਰੱਖਿਆ ਮਹਿਕਮੇ (ਪੈਂਟਾਗਨ) ਦੀ ਇਕ ਰਿਪੋਰਟ 'ਚ ਕਿਹਾ ਗਿਆ ਹੈ ਕਿ ਚੀਨ ਨੇ ਭਾਰਤ ਨਾਲ ਸਰਹੱਦੀ ਤਣਾਅ ਦਰਮਿਆਨ 2022 'ਚ "ਅਸਲ ਕਬਜਾ ਰੇਖਾ" (ਲਾਈਨ ਆਫ ਅਕਚੂਅਲ ਕੰਟਰੋਲ) ਨਾਲ
ਅਮਰੀਕਾ ਦੇ ਰੱਖਿਆ ਮਹਿਕਮੇ (ਪੈਂਟਾਗਨ) ਦੀ ਇਕ ਰਿਪੋਰਟ 'ਚ ਕਿਹਾ ਗਿਆ ਹੈ ਕਿ ਚੀਨ ਨੇ ਭਾਰਤ ਨਾਲ ਸਰਹੱਦੀ ਤਣਾਅ ਦਰਮਿਆਨ 2022 'ਚ "ਅਸਲ ਕਬਜਾ ਰੇਖਾ" (ਲਾਈਨ ਆਫ ਅਕਚੂਅਲ ਕੰਟਰੋਲ) ਨਾਲ
ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਕਿਹਾ ਹੈ ਕਿ ਰਾਸ਼ਟਰੀ ਸੁਰੱਖਿਆ ਦੇ ਪੱਖ ਤੋਂ ਚੀਨ ਇਸ ਵੇਲੇ ਭਾਰੀ ਅਸਥਿਰਤਾ ਦਾ ਸਾਹਮਣਾ ਕਰ ਰਿਹਾ ਹੈ। ਉਸ ਨੇ ਚੀਨ ਦੀ ਫੌਜ ਨੂੰ
ਇੰਡੀਆ ਅਗਲੇ ਦਿਨਾਂ ਵਿਚ ਉਡੀਸਾ ਦੇ ਤਟ ਤੋਂ ਹਿੰਦ ਮਹਾਂਸਾਗਰ ਵਿਚ ਇਕ ਮਿਜ਼ਾਈਲ ਦੀ ਪਰਖ ਕਰਨ ਜਾ ਰਿਹਾ ਹੈ। ਇੰਡੀਆ ਨੇ ਇਕ ‘ਉਡਾਣ-ਰਹਿਤ’ ਖੇਤਰ (ਨੋ ਫਲਾਈ ਜ਼ੋਨ) ਦੀ ਸੂਚਨਾ ਜਾਰੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: