Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕਸ਼ਮੀਰ ਮਸਲੇ ਦਾ ਹੱਲ ਕਸ਼ਮੀਰੀ ਲੋਕਾਂ ਦੀਆਂ ਇੱਛਾਵਾਂ ਅਨੁਸਾਰ ਕੀਤਾ ਜਾਵੇ: ਪਾਕਿਸਤਾਨ

ਕਸ਼ਮੀਰ ਮਸਲੇ ਦਾ ਹੱਲ ਕਸ਼ਮੀਰੀ ਲੋਕਾਂ ਦੀਆਂ ਇੱਛਾਵਾਂ ਅਨੁਸਾਰ ਕੀਤਾ ਜਾਵੇ: ਪਾਕਿਸਤਾਨ

Kashmirਇਸਲਾਮਾਬਾਦ (2 ਅਕਤੂਬਰ,2014): ਕਸ਼ਮੀਰ ਦੇ ਮਸਲੇ ‘ਤੇ ਆਪਣੇ ਪੁਰਾਣੇ ਪੈਤੜੇ ‘ਤੇ ਕਾਇਮ ਰਹਿੰਦਿਆਂ ਪਾਕਿਸਤਾਨ ਨੇ ਅੱਜ ਫਿਰ ਜੋਰ ਦੇ ਕੇ ਕਿਹਾ ਕਿ ਕਸ਼ਮੀਰੀ ਲੋਕਾਂ ਦੀ ਇੱਛਾਵਾਂ ਮੁਤਾਬਿਕ ਰਾਏ ਸ਼ੁਮਾਰੀ ਕਰਵਾਕੇ ਇਸਦਾ ਹੱਲ ਕੱਢਿਆ ਜਾਣਾ ਚਾਹੀਦਾ ਹੈ।

ਪਾਕਿਸਤਾਨ ਵੱਲੌਂ ਇਹ ਗੱਲ ਫਿਰ ਜੋਰ ਦੇ ਕੇ ਕਹੀ ਗਈ ਕਿ ਕਸ਼ਮੀਰ ਇਕ ਕਾਨੂੰਨੀ ਮੁੱਦਾ ਹੈ ਅਤੇ ਇਸ ਨੂੰ ਕਸ਼ਮੀਰ ਦੇ ਲੋਕਾਂ ਦੀਆਂ ਇੱਛਾਵਾਂ ਮੁਤਾਬਕ ਰਾਏਸ਼ਮਾਰੀ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ। ਇਥੇ ਹਫਤਾਵਾਰ ਕੀਤੀ ਜਾਣ ਵਾਲੀ ਪ੍ਰੈਸ ਕਾਨਫਰੰਸ ਵਿਚ ਵਿਦੇਸ਼ ਮੰਤਰਾਲੇ ਦੀ ਬੁਲਾਰਨ ਤਸਨੀਮ ਅਸਲਮ ਨੇ ਸਪਸ਼ਟ ਕੀਤਾ ਕਿ ਭਾਰਤ-ਪਾਕਿਸਤਾਨ ਗੱਲਬਾਤ ਕਸ਼ਮੀਰ ਮੁੱਦੇ ‘ਤੇ ਸੰਯੁਕਤ ਰਾਸ਼ਟਰ ਦੇ ਮਤਿਆ ਦਾ ਬਦਲ ਨਹੀਂ।

ਉਨ੍ਹਾਂ ਕਿਹਾ ਕਿ ਸੰਯੁਕਤ ਰਾਸ਼ਟਰ ਦੇ ਮਤੇ ਵਿਚ ਕਸ਼ਮੀਰ ਵਿਚ ਰਾਏਸ਼ਮਾਰੀ ਦੀ ਗੱਲ ਕਹੀ ਗਈ ਹੈ। ਉਨ੍ਹਾਂ ਕਿਹਾ ਕਿ ਕਸ਼ਮੀਰ ਕਾਨੂੰਨੀ ਮੁੱਦਾ ਹੈ ਅਤੇ ਇਸ ਦਾ ਕਾਨੂੰਨੀ ਪੱਖ ਮੰਗ ਕਰਦਾ ਹੈ ਕਿ ਵਿਵਾਦ ਦਾ ਨਿਪਟਾਰਾ ਕਸ਼ਮੀਰੀ ਲੋਕਾਂ ਦੀਆਂ ਇੱਛਾਵਾਂ ਮੁਤਾਬਕ ਰਾਏਸ਼ਮਾਰੀ ਰਾਹੀਂ ਕੀਤਾ ਜਾਵੇ।

ਤਸਨੀਮ ਅਸਲਮ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਕਾਰ ਹੋਇਆ ਸ਼ਿਮਲਾ ਸਮਝੌਤਾ ਸੰਯੁਕਤ ਰਾਸ਼ਟਰ ਦੇ ਮਤਿਆਂ ਨੂੰ ਪ੍ਰਭਾਵਹੀਣ ਨਹੀਂ ਬਣਾਉਂਦਾ।

ਇਸ ਤੋਂ ਪਹਿਲਾਂ ਸੰਯੁਕਤ ਰਾਸ਼ਟਰ ਮਹਾ ਸਭਾ ਵਿਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਕਸ਼ਮੀਰ ਮੁੱਦਾ ਉਠਾਉਂਦਿਆਂ ਕਿਹਾ ਸੀ ਕਿ ਸੰਯੁਕਤ ਰਾਸ਼ਟਰ ਨੇ 6 ਦਹਾਕੇ ਪਹਿਲਾਂ ਜੰਮੂ ਤੇ ਕਸ਼ਮੀਰ ਵਿਚ ਰਾਏਸ਼ਮਾਰੀ ਕਰਵਾਉਣ ਲਈ ਮਤੇ ਪਾਸ ਕੀਤੇ ਸਨ। ਉਨ੍ਹਾਂ ਕਿਹਾ ਕਿ ਜੰਮੂ ਤੇ ਕਸ਼ਮੀਰ ਦੇ ਲੋਕ ਅਜੇ ਵੀ ਇਸ ਵਾਅਦੇ ਨੂੰ ਪੂਰਾ ਕਰਨ ਦਾ ਇੰਤਜ਼ਾਰ ਕਰ ਰਹੇ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪਿਛਲੇ ਸਮੇਂ ਦੌਰਾਨ ਇੰਡੀਆ ਦੇ ਰਾਜਨੀਤਕ ਗਲਿਆਰਿਆਂ ਵਿਚ ਜੋ ਘਟਨਾਵਾਂ ਵਾਪਰੀਆਂ ਹਨ ਉਨ੍ਹਾਂ ਤੋਂ ਇਹ ਸਵਾਲ ਖਾਸ ਤੌਰ 'ਤੇ ਉਭਰ ਕੇ ਆ ਰਹੇ ਹਨ ਅਤੇ ਇਸਤੋਂ ਇਹ ਸਿਧ ਹੋ ਰਿਹਾ
ਅਮਰੀਕਾ ਦੇ ਰਾਸ਼ਟਰਪਤੀ ਦੀ ਭਾਰਤ ਫੇਰੀ ਤੋਂ 72 ਘੰਟੇ ਪਹਿਲਾਂ ਦਲ ਖਾਲਸਾ ਨੇ ਡੋਨਾਲਡ ਟਰੰਪ ਨੂੰ ਅਪੀਲ ਕੀਤੀ ਹੈ ਕਿ ਉਹ ਭਾਰਤੀ ਹਕੂਮਤ ਦੇ ਇਸ ਤਰਕ ਕਿ ਦੇਸ਼ ਅੰਦਰ ਵਸਦੀਆਂ
• ਰਾਜਸਥਾਨ ਨੇ ਨਾ.ਸੋ.ਕਾ., ਨਾਗਰਿਕਤਾ ਰਜਿਸਟਰ ਅਤੇ ਜਨਸੰਖਿਆ ਰਜਿਸਟਰ ਖਿਲਾਫ ਮਤਾ ਕੀਤਾ ਪਾਸ। • ਨਾ.ਸੋ.ਕਾ. ਵਿੱਚ ਸੋਧਾਂ ਨੂੰ ਵਾਪਸ ਲੈਣ ਲਈ ਕਿਹਾ। • ਜਨਸੰਖਿਆ ਰਜਿਸਟਰ ਦੇ ਖਦਸ਼ਿਆਂ ਨੂੰ ਦੂਰ ਕਰਨ
ਭਾਰਤ ਅਤੇ ਪਾਕਿਸਤਾਨ ਦਰਮਿਆਨ ਚੱਲ ਰਹੇ ਤਣਾਅ ਦੌਰਾਨ ਅੱਜ ਦੋਵਾਂ ਪਾਸਿਆਂ ਦੀ ਫੌਜ ਨੇ ਮੁੜ ਇਕ ਦੂਜੇ ਉੱਤੇ ਗੋਲੀਆਂ ਦਾਗੀਆਂ। ਕਸ਼ਮੀਰ ਦੇ ਤੰਗਧਾਰ ਅਤੇ ਕੰਜ਼ਾਬਤਾਂ ਖੇਤਰਾਂ ਵਿੱਚ ਲੰਘੇ ਸ਼ੁੱਕਰਵਾਰ ਤੋਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: