Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕਸ਼ਮੀਰ: ਹੁਣ ਵਿਦਿਆਰਥਣਾਂ ਵੀ ਪੱਥਰਬਾਜ਼ੀ ‘ਚ ਸ਼ਾਮਲ; ਪੁਲਿਸ ਨਾਲ ਝੜਪਾਂ

ਕਸ਼ਮੀਰ: ਹੁਣ ਵਿਦਿਆਰਥਣਾਂ ਵੀ ਪੱਥਰਬਾਜ਼ੀ ‘ਚ ਸ਼ਾਮਲ; ਪੁਲਿਸ ਨਾਲ ਝੜਪਾਂ

ਸ੍ਰੀਨਗਰ: ਕਸ਼ਮੀਰ ਵਾਦੀ ‘ਚ ਲਗਭਗ ਇਕ ਹਫ਼ਤਾ ਕਾਲਜ, ਯੂਨੀਵਰਸਿਟੀਆਂ ਤੇ ਹਾਇਰ ਸੈਕੰਡਰੀ ਸਕੂਲ ਬੰਦ ਰਹਿਣ ਤੋਂ ਬਾਅਦ ਸੋਮਵਾਰ ਨੂੰ ਜਦੋਂ ਖੁੱਲ੍ਹੇ ਤਾਂ ਸ੍ਰੀਨਗਰ ਦੇ ਐਮ.ਏ. ਰੋਡ ‘ਤੇ ਪੁਲਿਸ ਤੇ ਵਿਦਿਆਰਥੀਆਂ ਵਿਚਾਲੇ ਝੜਪ ਹੋ ਗਈ। ਝੜਪ ਤੋਂ ਬਾਅਦ ਪੁਲਿਸ ਕੁਝ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕਰਕੇ ਨੇੜੇ ਕੋਟੀ ਬਾਗ ਥਾਣੇ ‘ਚ ਲੈ ਗਈ, ਜਿਸ ਦੀ ਖਬਰ ਫੈਲਦੇ ਹੀ ਵਿਮੈਨ ਤੇ ਐਸ. ਪੀ. ਕਾਲਜ ਦੇ ਵਿਦਿਆਰਥੀਆਂ ਸਣੇ ਐਸ.ਪੀ. ਹਾਇਰ ਸੈਕੰਡਰੀ ਸਕੂਲ ਦੇ ਸੈਂਕੜੇ ਵਿਦਿਆਰਥੀਆਂ ਨੇ ਗ੍ਰਿਫ਼ਤਾਰੀ ਦੇ ਵਿਰੋਧ ‘ਚ ਜ਼ੋਰਦਾਰ ਪ੍ਰਦਰਸ਼ਨ ਕੀਤਾ ਅਤੇ ਆਜ਼ਾਦੀ ਦੇ ਨਾਅਰੇ ਮਾਰਦੇ ਸ੍ਰੀਨਗਰ ਦੇ ਲਾਲ ਚੌਕ ਵੱਲ ਮਾਰਚ ਕੱਢਣਾ ਸ਼ੁਰੂ ਕਰ ਦਿੱਤਾ।

ਇਹ ਫੋਟੋਆਂ ਕਸ਼ਮੀਰ ਦੇ ਹਾਲਾਤ ਨੂੰ ਬਿਆਨ ਕਰਦੀਆਂ ਹਨ; ਜਦੋਂ ਵਿਦਿਆਰਥਣਾਂ ਅਤੇ ਔਰਤਾਂ ਨੂੰ ਵੀ ਪੱਥਰਬਾਜ਼ੀ ਅਤੇ ਰੋਸ ਮੁਜਾਹਰਿਆਂ ‘ਚ ਸ਼ਾਮਲ ਹੋਣਾ ਪੈ ਰਿਹਾ

ਇਨ੍ਹਾਂ ਪ੍ਰਦਰਸ਼ਨਾਂ ‘ਚ ਵਿਦਿਆਰਥਣਾਂ ਨੇ ਵੀ ਹਿੱਸਾ ਲਿਆ। ਜਦੋਂ ਪੁਲਿਸ ਵੱਲੋਂ ਉਨ੍ਹਾਂ ਨੂੰ ਲਾਲ ਚੌਂਕ ਵੱਲ ਵਧਣ ਤੋਂ ਰੋਕਿਆ ਗਿਆ ਤਾਂ ਇਨ੍ਹਾਂ ਵਿਦਿਆਰਥੀ ਅਤੇ ਵਿਦਿਆਰਥਣਾਂ ਦੀ ਪੁਲਿਸ ਨਾਲ ਝੜਪ ਹੋ ਗਈ। ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡ ਕੇ, ਲਾਠੀਚਾਰਜ ਕਰਕੇ ਅਤੇ ਹਵਾ ‘ਚ ਗੋਲੀਆਂ ਚਲਾ ਕੇ ਵਿਦਿਆਰਥੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ।

ਕਸ਼ਮੀਰ ਦੇ ਹਾਲਾਤ: ਵਿਦਿਆਰਥਣਾਂ ਵੀ ਪੱਥਰਬਾਜ਼ੀ 'ਚ ਸ਼ਾਮਲ ਹੋਣ ਲਈ ਮਜਬੂਰ
ਕਸ਼ਮੀਰ ਦੇ ਹਾਲਾਤ: ਵਿਦਿਆਰਥਣਾਂ ਵੀ ਪੱਥਰਬਾਜ਼ੀ ‘ਚ ਸ਼ਾਮਲ ਹੋਣ ਲਈ ਮਜਬੂਰ

ਇਸ ਦੌਰਾਨ ਐਮ.ਏ. ਰੋਡ, ਰੀਗਲ ਚੌਕ ਤੇ ਲਾਲਾ ਚੌਕ ਦੇ ਆਲੇ-ਦੁਆਲੇ ਝੜਪ ਫੈਲ ਗਈ, ਜਿਸ ਕਾਰਨ ਦੁਕਾਨਾਂ ਬੰਦ ਕਰਨ ਨਾਲ ਕਾਰੋਬਾਰੀ ਸਰਗਰਮੀਆਂ ਠੱਪ ਹੋ ਗਈਆਂ। ਪੁਲਿਸ ਦੇ ਇਕ ਅਧਿਕਾਰੀ ਨੇ 6 ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਤਸਦੀਕ ਕੀਤੀ।

ਸਬੰਧਤ ਖ਼ਬਰ:

ਕਸ਼ਮੀਰ ‘ਚ ਸੱਤਾਧਾਰੀ ਪਾਰਟੀ ਪੀ.ਡੀ.ਪੀ. ਦੇ ਆਗੂ ਦਾ ਕਤਲ; ਜ਼ਿਮਨੀ ਚੋਣਾਂ ਤੋਂ ਬਾਅਦ ਤੀਜਾ ਕਤਲ …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਅਮਰੀਕਾ ਦੇ ਰਾਸ਼ਟਰਪਤੀ ਦੀ ਭਾਰਤ ਫੇਰੀ ਤੋਂ 72 ਘੰਟੇ ਪਹਿਲਾਂ ਦਲ ਖਾਲਸਾ ਨੇ ਡੋਨਾਲਡ ਟਰੰਪ ਨੂੰ ਅਪੀਲ ਕੀਤੀ ਹੈ ਕਿ ਉਹ ਭਾਰਤੀ ਹਕੂਮਤ ਦੇ ਇਸ ਤਰਕ ਕਿ ਦੇਸ਼ ਅੰਦਰ ਵਸਦੀਆਂ
• ਰਾਜਸਥਾਨ ਨੇ ਨਾ.ਸੋ.ਕਾ., ਨਾਗਰਿਕਤਾ ਰਜਿਸਟਰ ਅਤੇ ਜਨਸੰਖਿਆ ਰਜਿਸਟਰ ਖਿਲਾਫ ਮਤਾ ਕੀਤਾ ਪਾਸ। • ਨਾ.ਸੋ.ਕਾ. ਵਿੱਚ ਸੋਧਾਂ ਨੂੰ ਵਾਪਸ ਲੈਣ ਲਈ ਕਿਹਾ। • ਜਨਸੰਖਿਆ ਰਜਿਸਟਰ ਦੇ ਖਦਸ਼ਿਆਂ ਨੂੰ ਦੂਰ ਕਰਨ
ਭਾਰਤ ਅਤੇ ਪਾਕਿਸਤਾਨ ਦਰਮਿਆਨ ਚੱਲ ਰਹੇ ਤਣਾਅ ਦੌਰਾਨ ਅੱਜ ਦੋਵਾਂ ਪਾਸਿਆਂ ਦੀ ਫੌਜ ਨੇ ਮੁੜ ਇਕ ਦੂਜੇ ਉੱਤੇ ਗੋਲੀਆਂ ਦਾਗੀਆਂ। ਕਸ਼ਮੀਰ ਦੇ ਤੰਗਧਾਰ ਅਤੇ ਕੰਜ਼ਾਬਤਾਂ ਖੇਤਰਾਂ ਵਿੱਚ ਲੰਘੇ ਸ਼ੁੱਕਰਵਾਰ ਤੋਂ
ਭਾਵੇਂ ਕਿ ਭਾਰਤੀ ਉਪਮਹਾਂਦੀਪ ਦੀ ਸੱਤਾ ਉੱਤੇ ਕਾਬਜ਼ ਭਾਰਤੀ ਜਨਤਾ ਪਾਰਟੀ ਕੋਲ ਮੁਕਾਮੀ ਪੱਧਰ ਉੱਤੇ ਇੰਨੀ ਸਿਆਸੀ ਤਾਕਤ ਹੈ ਕਿ ਇਹ ਆਪਣੇ ਚਿਰਾਂ ਤੋਂ ਐਲਾਨੇ ਕਾਰਜਾਂ ਨੂੰ ਸਾਰੇ ਵਿਰੋਧਾਂ ਨੂੰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: