Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕਾਂਗਰਸੀ ਪਰਿਵਾਰ ਦੀ ਕੁੱਟ ਨਾਲ ਬਾਦਲ ਦਲ ਦਾ ਕਾਰਜਕਰਤਾ ਮਾਰਿਆ ਗਿਆ, ਮੁਕੱਦਮਾ ਦਰਜ

ਕਾਂਗਰਸੀ ਪਰਿਵਾਰ ਦੀ ਕੁੱਟ ਨਾਲ ਬਾਦਲ ਦਲ ਦਾ ਕਾਰਜਕਰਤਾ ਮਾਰਿਆ ਗਿਆ, ਮੁਕੱਦਮਾ ਦਰਜ

ਬਟਾਲਾ: ਪਿੰਡ ਬਿਜਲੀਵਾਲ ਵਿੱਚ ਸੋਮਵਾਰ ਸਵੇਰੇ ਬਿਕਰਮਜੀਤ ਸਿੰਘ (55) ਨਾਂ ਦੇ ਅਕਾਲੀ ਦਲ ਬਾਦਲ ਦੇ ਸਮਰਥਕ ਨੂੰ ਕਾਂਗਰਸ ਨਾਲ ਸਬੰਧਤ ਬੰਦਿਆਂ ਨੇ ਇੰਨਾ ਕੁੱਟਿਆ ਕਿ ਉਸਦੀ ਮੌਤ ਹੋ ਗਈ। ਥਾਣਾ ਕਿਲਾ ਲਾਲ ਸਿੰਘ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਇੱਕ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਬਿਕਰਮਜੀਤ ਸਿੰਘ ਬਿਜਲੀਵਾਲ (ਫਾਈਲ ਫੋਟੋ)
ਬਿਕਰਮਜੀਤ ਸਿੰਘ ਬਿਜਲੀਵਾਲ (ਫਾਈਲ ਫੋਟੋ)

ਮ੍ਰਿਤਕ ਦੀ ਪਤਨੀ ਸਤਵੰਤ ਕੌਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਚਾਰ ਦਿਨ ਪਹਿਲਾਂ ਉਨ੍ਹਾਂ ਦੇ ਘਰ ਦੇ ਵਿਹੜੇ ਦੀ ਕੰਧ ਕਾਂਗਰਸ ਪੱਖੀ ਬਲਕਾਰ ਸਿੰਘ ਦੇ ਖੇਤਾਂ ਵਿੱਚ ਡਿੱਗ ਗਈ ਸੀ। ਉਸ ਦਾ ਪਤੀ ਬਿਕਰਮਜੀਤ ਸਿੰਘ ਜਿਵੇਂ ਹੀ ਕੰਧ ਦੀਆਂ ਇੱਟਾਂ ਚੁੱਕਣ ਲੱਗਾ ਤਾਂ ਬਲਕਾਰ ਸਿੰਘ, ਉਸ ਦੀ ਪਤਨੀ ਗੁਰਮੀਤ ਕੌਰ ਤੇ ਪੁੱਤਰ ਗੁਰਮੀਤ ਸਿੰਘ ਉਸ ਨੂੰ ਕੁੱਟਣ ਲੱਗ ਪਏ। ਉਹ ਬੇਹੋਸ਼ ਹੋ ਕੇ ਡਿੱਗ ਪਿਆ ਜਿਸਨੂੰ ਬਟਾਲਾ ਦੇ ਸਿਵਲ ਹਸਪਤਾਲ ਲਿਆਂਦਾ ਜਾ ਰਿਹਾ ਸੀ, ਪਰ ਰਸਤੇ ਵਿੱਚ ਉਸ ਦੀ ਮੌਤ ਹੋ ਗਈ। ਬਾਦਲ ਦਲ ਦੇ ਮਾਝਾ ਜ਼ੋਨ ਯੂਥ ਪ੍ਰਧਾਨ ਰਵੀਕਰਨ ਸਿੰਘ ਕਾਹਲੋਂ, ਸ਼ਹਿਰੀ ਪ੍ਰਧਾਨ ਗੁਰਜੀਤ ਸਿੰਘ ਬਿਜਲੀਵਾਲ ਤੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਸਮੇਤ ਹੋਰ ਆਗੂ ਥਾਣਾ ਕਿਲਾ ਲਾਲ ਸਿੰਘ ਪਹੁੰਚੇ ਤੇ ਐਸਪੀ (ਹੈੱਡਕੁਆਰਟਰ) ਗੁਰਸੇਵਕ ਸਿੰਘ ਬਰਾੜ, ਐਸਪੀ (ਡੀ) ਸੂਬਾ ਸਿੰਘ ਤੇ ਫਤਿਹਗੜ੍ਹ ਚੂੜੀਆਂ ਤੋਂ ਡੀਐਸਪੀ ਰਵਿੰਦਰ ਸ਼ਰਮਾ ਨਾਲ ਮੁਲਾਕਾਤ ਕਰ ਕੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਮੰਗੀ। ਐਸਪੀ (ਹੈੱਡਕੁਆਰਟਰ) ਬਰਾੜ ਨੇ ਦੱਸਿਆ ਕਿ ਥਾਣਾ ਕਿਲਾ ਲਾਲ ਸਿੰਘ ਪੁਲਿਸ ਨੇ ਮੁੱਖ ਦੋਸ਼ੀ, ਉਸ ਦੀ ਪਤਨੀ ਤੇ ਪੁੱਤਰ ਖ਼ਿਲਾਫ਼ ਧਾਰਾ 304/34 ਤਹਿਤ ਕੇਸ ਦਰਜ ਕਰ ਕੇ ਗੁਰਮੀਤ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਇਹ ਗੱਲ ਖਾਰਜ ਕੀਤੀ ਕਿ ਇਹ ਘਟਨਾ ਰਾਜਸੀ ਰੰਜਿਸ਼ ਕਾਰਨ ਵਾਪਰੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

‘ਪਿੰਡ ਬਚਾਓ ਪੰਜਾਬ ਬਚਾਓ ਸੰਸਥਾ’ ਵੱਲੋਂ 14 ਅਗਸਤ ਨੂੰ ਦੇਸ਼ ਭਗਤ ਯਾਦਗਾਰ ਹਾਲ, ਜਲੰਧਰ ਵਿਖੇ ਵਿਚਾਰ ਸਮਾਗਮ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਸਵੇਰੇ 10:30 ਵਜੇ ਸ਼ੁਰੂ ਹੋਵੇਗਾ।
ਪੰਜਾਬ ਪੁਲਿਸ ਨੇ ਐਮ.ਪੀ. ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਉਰਫ ਹੈਪੀ ਨੂੰ ਚੀਮਾ ਬਾਠ ਪਿੰਡ ਦੇ ਲਵਪ੍ਰੀਤ ਸਿੰਘ ਨਾਲ ਚਾਰ ਗਰਾਮ ਆਈਸ ਨਸ਼ੇ ਨਾਲ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ
ਪੰਜਾਬ ਪੁਲਿਸ ਨੇ ਐਮ.ਪੀ. ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਉਰਫ ਹੈਪੀ ਨੂੰ ਚੀਮਾ ਬਾਠ ਪਿੰਡ ਦੇ ਲਵਪ੍ਰੀਤ ਸਿੰਘ ਨਾਲ ਚਾਰ ਗਰਾਮ ਆਈਸ ਨਸ਼ੇ ਨਾਲ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਘੋਰ ਬੇਅਦਬੀ ਦੀਆਂ ਘਟਨਾਵਾਂ ਦੇ ਵਿਰੋਧ 'ਚ ਬਹਿਬਲ ਕਲਾਂ ਵਿਖੇ ਸ਼ਾਂਤਮਈ ਰੋਸ ਵਿਖਾਵਾ ਕਰ ਰਹੀ ਸਿੱਖ ਸੰਗਤ ’ਤੇ ਪਿੰਡ ਬਿਹਬਲ ਕਲਾਂ ਵਿਚ 14 ਅਕਤੂਬਰ,

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: