ਮੋਹਾਲੀ: ਬਾਦਲ ਦਲ ਅਤੇ ਕਾਂਗਰਸ ਪਾਰਟੀ ਦੇ ਕਾਰਕੁਨਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ (15 ਨਵੰਬਰ, 2017) ਕਾਲੇ ਝੰਡੇ ਦਿਖਾਏ, ਜਦੋਂ ਉਹ ਪ੍ਰਦੂਸ਼ਣ ਦੇ ਮੁੱਦੇ ‘ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨਾਲ ਮੁਲਾਕਾਤ ਕਰਨ ਲਈ ਇੱਥੇ ਪਹੁੰਚੇ। ਪ੍ਰਦਰਸ਼ਨਕਾਰੀ ਅਰਵਿੰਦ ਕੇਜਰੀਵਾਲ ਦੇ ਖਿਲਾਫ ਨਾਅਰੇ ਲਾ ਰਹੇ ਸੀ ਅਤੇ ਸੁਖਪਾਲ ਖਹਿਰਾ ਦੇ ਅਸਤੀਫੇ ਦੀ ਮੰਗ ਕਰ ਰਹੇ ਸੀ।

ਯੂਥ ਅਕਾਲੀ ਦਲ (ਬਾਦਲ) ਦੇ ਸ਼ਹਿਰੀ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ ਤੇ ਐਸ ਓ ਆਈ ਮਾਲਵਾ ਯੋਨ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ ਕਾਲੀਆਂ ਝੰਡੀਆਂ ਨਾਲ ਵਿਰੋਧ ਕਰਨ ਵਾਲੇ ਇਨ੍ਹਾਂ ਬੰਦਿਆਂ ਬਾਰੇ ‘ਆਪ’ ਨੇ ਕਿਹਾ ਜਾਣਬੁੱਝ ਕੇ ਸੁਖਪਾਲ ਖਹਿਰਾ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਫਾਜ਼ਿਲਕਾ ਦੀ ਇਕ ਅਦਾਲਤ ਨੇ ਨਸ਼ਾ ਤਸਕਰੀ ਦੇ 2015 ਦੇ ਇਕ ਮੁਕੱਦਮੇ ‘ਚ ਸੁਖਪਾਲ ਖਹਿਰਾ ਨੂੰ ਸੰਮਨ ਜਾਰੀ ਕੀਤੇ ਹਨ।
ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:
Congress and SAD (Badal) Workers Show Black Flags to Arvind Kejriwal outside Mohali Airport …