Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕਾਂਗਰਸ ਦੇ ਸਾਬਕਾ ਸਕੱਤਰ ਭੁਪਿੰਦਰ ਸਿੰਘ ਅਤੇ ਸਾਬਕਾ ਡਿਪਟੀ ਐਡਵੋਕੇਟ ਜਨਰਲ ਗੁਲਸ਼ਨ ਸ਼ਰਮਾ ‘ਆਪ’ ‘ਚ ਸ਼ਾਮਲ

ਕਾਂਗਰਸ ਦੇ ਸਾਬਕਾ ਸਕੱਤਰ ਭੁਪਿੰਦਰ ਸਿੰਘ ਅਤੇ ਸਾਬਕਾ ਡਿਪਟੀ ਐਡਵੋਕੇਟ ਜਨਰਲ ਗੁਲਸ਼ਨ ਸ਼ਰਮਾ ‘ਆਪ’ ‘ਚ ਸ਼ਾਮਲ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਸਕੱਤਰ ਭੁਪਿੰਦਰ ਸਿੰਘ ਬਿਟੂ ਜਿਸ ਨੇ ਖਡੂਰ ਸਾਹਿਬ ਜ਼ਿਮਨੀ ਚੋਣ ਅਜ਼ਾਦ ਉਮੀਦਵਾਰ ਵਜੋਂ ਲੜਕੇ 18 ਹਜ਼ਾਰ ਵੋਟਾਂ ਪ੍ਰਾਪਤ ਕੀਤੀਆਂ ਸਨ ਅਤੇ ਪੰਜਾਬ ਦੇ ਸਾਬਕਾ ਡਿਪਟੀ ਐਡਵੋਕੇਟ ਜਨਰਲ ਗੁਲਸ਼ਨ ਸ਼ਰਮਾ ਨੇ ਅੱਜ ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ (ਘੁੱਗੀ) ਦੀ ਹਾਜ਼ਰੀ ਵਿਚ ‘ਆਪ’ ਦਾ ਪੱਲਾ ਫੜ ਲਿਆ।

ਬਿੱਟੂ 1998 ਵਿਚ ਖਡੂਰ ਸਾਹਿਬ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਰਹੇ ਅਤੇ ਗ੍ਰਾਮ ਸਭਾ ਖਵਾਸਪੁਰ ਦੇ ਸਰਪੰਚ ਰਹੇ। ਇਸ ਤੋਂ ਬਿਨਾ ਉਹ 2008 ਤੋਂ 2013 ਮਾਰਕਿਟ ਕਮੇਟੀ ਖਡੂਰ ਸਾਹਿਬ ਦੇ ਚੇਅਰਮੈਨ ਵੀ ਰਹੇ।

ਪੰਜਾਬ ਕਾਂਗਰਸ ਦੇ ਸਾਬਕਾ ਸਕੱਤਰ ਭੁਪਿੰਦਰ ਸਿੰਘ ਬਿੱਟੂ ਅਤੇ ਸਾਬਕਾ ਡਿਪਟੀ ਐਡਵੋਕੇਟ ਜਨਰਲ (ਪੰਜਾਬ) ਗੁਲਸ਼ਨ ਸ਼ਰਮਾ 'ਆਪ' 'ਚ ਸ਼ਾਮਲ
ਪੰਜਾਬ ਕਾਂਗਰਸ ਦੇ ਸਾਬਕਾ ਸਕੱਤਰ ਭੁਪਿੰਦਰ ਸਿੰਘ ਬਿੱਟੂ ਅਤੇ ਸਾਬਕਾ ਡਿਪਟੀ ਐਡਵੋਕੇਟ ਜਨਰਲ (ਪੰਜਾਬ) ਗੁਲਸ਼ਨ ਸ਼ਰਮਾ ‘ਆਪ’ ‘ਚ ਸ਼ਾਮਲ

ਪਾਰਟੀ ਵਿਚ ਬਿੱਟੂ ਅਤੇ ਗੁਲਸ਼ਨ ਦਾ ਸਵਾਗਤ ਕਰਦਿਆਂ ਗੁਰਪ੍ਰੀਤ ਵੜੈਚ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਿਆਸੀ ਪਾਰਟੀਆਂ ਤੋਂ ਅੱਕ ਚੁੱਕੇ ਹਨ ਅਤੇ ਸੂਬੇ ਵਿਚੋਂ ਬੇਰੋਜ਼ਗਾਰੀ, ਭ੍ਰਿਸਟਾਚਾਰ, ਨਸ਼ਾ ਅਤੇ ਹੋਰ ਬਿਮਾਰੀਆਂ ਨੂੰ ਖਤਮ ਕਰਨ ਲਈ ‘ਆਪ’ ਦਾ ਝਾੜੂ ਫੜ ਰਹੇ ਹਨ। ਕਾਂਗਰਸ ਲਿਡਰਸ਼ਿਪ ਦੀ ਆਲੋਚਨਾ ਕਰਦਿਆਂ ਬਿੱਟੂ ਨੇ ਕਿਹਾ ਕਿ ਕਾਂਗਰਸ ਪਾਰਟੀ ਵਿਚ ਇਕ ਵਿਰੋਧੀ ਧਿਰ ਵਜੋਂ ਆਪਣੀ ਭੂਮਿਕਾ ਨਿਭਾਉਣ ਵਿਚ ਪੂਰੀ ਤਰ੍ਹਾਂ ਫੇਲ੍ਹ ਰਹੀ ਹੈ ਅਤੇ ਉਹ ਲੋਕਾਂ ਦੀ ਅਵਾਜ਼ ਚੁਕਣ ਵਿਚ ਅਸਫਲ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਨੇ ਲੱਖਾਂ ਨੌਜਵਾਨਾਂ ਦੇ ਪੰਜਾਬ ਨੂੰ ਬਦਲਣ ਦੇ ਸੁਪਨੇ ਨੂੰ ਚਕਨਾ ਚੂਰ ਕੀਤਾ ਹੈ। ਗੁਲਸ਼ਨ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਨੂੰ ਬਚਾਉਣ ਦਾ ਇਕ ਆਖਿਰੀ ਉਪਰਾਲਾ ਹੈ ਅਤੇ ਉਹ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿਚ ਇਕ ਨਵੇਂ ਸਮਾਜ ਨੂੰ ਸਿਰਜਣ ਲਈ ਜੀ ਤੋੜ ਮਿਹਨਤ ਕਰਨਗੇ।

ਆਪ ਦੇ ਜਨਰਲ ਸਕਤੱਰ ਗੁਲਸ਼ਨ ਛਾਬੜਾ, ਉਪ ਪ੍ਰਧਾਨ ਡਾ. ਬਲਬੀਰ ਸਿੰਘ ਸੈਣੀ, ਪ੍ਰਿੰਸੀਪਲ ਬਲਦੇਵ ਸਿੰਘ ਅਜ਼ਾਦ, ਬੂਟਾ ਸਿੰਘ ਅਸ਼ਾਂਤ, ਕਰਨਲ ਸੀਐਮ ਲਖਨਪਾਲ, ਦਲਬੀਰ ਸਿੰਘ ਢਿੱਲੋਂ, ਸਾਬਕਾ ਫੌਜੀ ਵਿੰਗ ਦੇ ਮੁੱਖੀ ਕੈਪਟਨ ਬਿਕਰਮਜੀਤ ਸਿੰਘ ਪਾਹੂਵਿੰਡੀਆ, ਨੈਸ਼ਨਲ ਕਾਉਸਲ ਮੈਂਬਰ ਹਰਿੰਦਰ ਸਿੰਘ ਅਤੇ ਸਕੱਤਰ ਮੇਜਰ ਸਿੰਘ ਇਸ ਮੌਕੇ ਹਾਜ਼ਰ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: