Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕਾਂਗਰਸ, ਭਾਜਪਾ ਅਤੇ ਸ਼ਿਵ ਸੈਨਾ ਫਿਲਮ “ਕੌਮ ਦੇ ਹੀਰੇ” ‘ਤੇ ਪਾਬੰਦੀ ਲਾਉਣ ਦੇ ਮੁੱਦੇ ‘ਤੇ ਹੋਈਆਂ ਇਕੱਠੀਆਂ

ਕਾਂਗਰਸ, ਭਾਜਪਾ ਅਤੇ ਸ਼ਿਵ ਸੈਨਾ ਫਿਲਮ “ਕੌਮ ਦੇ ਹੀਰੇ” ‘ਤੇ ਪਾਬੰਦੀ ਲਾਉਣ ਦੇ ਮੁੱਦੇ ‘ਤੇ ਹੋਈਆਂ ਇਕੱਠੀਆਂ

ਜਲੰਧਰ (20 ਅਗਸਤ 2014): ਪੰਜਾਬ ਕਾਂਗਰਸ ਵੱਲੌਂ ਫਿਲ਼ਮ “ਕੌਮ ਦੇ ਹੀਰੇ” ਤੇ ਪਾਬੰਦੀ ਦੀ ਮੰਗ ਕਰਨ ਤੋਂ ਬਾਅਦ ਹੁਣ ਸ਼ਿਵ ਸੈਨਾ ਅਤੇ ਭਾਜਪਾ ਵੱਲੋਂ ਵੀ ਫਿਲਮ ਦੀ ਪਾਬੰਦੀ ਲਾਉਣ ਦੀ ਮੰਗ ਕਰਦਿਆਂ ਮੁਜ਼ਾਹਰੇ ਕਰਨ ਦੀ ਧਮਕੀ ਦਿੱਤੀ ਹੈ।

1984 ‘ਚ ਭਾਰਤ ਦੀ ਉਸ ਸਮੇਂ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਕਤਲ ਕਰਨ ਵਾਲੇ ਸ਼ਹੀਦ ਭਾਈ ਬੇਅੰਤ ਸਿੰਘ, ਸ਼ਹੀਦ ਭਾਈ ਸਤਵੰਤ ਸਿੰਘ ਅਤੇ ਸ਼ਹੀਦ ਭਾਈ ਕੇਹਰ ਸਿੰਘ ਦੇ ਜੀਵਨ ‘ਤੇ ਬਣੀ ਪੰਜਾਬੀ ਫਿਲਮ ‘ਕੌਮ ਦੇ ਹੀਰੇ’ ‘ਤੇ ਭਾਰਤੀ ਜਨਤਾ ਪਾਰਟੀ ਨੇ ਰੋਕ ਲਗਾਉਣ ਦੀ ਮੰਗ ਕਰਦਿਆਂ ਕਿਹਾ ਕਿ ਇਸ ਫਿਲਮ ਦੇ ਪ੍ਰਦਰਸ਼ਨ ਦੀ ਮਨਜ਼ੂਰੀ ਕਿਵੇਂ ਦਿੱਤੀ ਗਈ ਹੈ, ਇਸ ਦੀ ਜਾਂਚ ਕਰਾਈ ਜਾਣੀ ਚਾਹੀਦੀ ਹੈ। ਪਾਰਟੀ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੀਆਂ ਫਿਲਮਾਂ ਬਣਾਉਣ ਦਾ ਟੀਚਾ ਪੰਜਾਬ ਅਤੇ ਮੁਲਕ ਨੂੰ ਅਸ਼ਾਂਤ ਕਰਨਾ ਹੀ ਹੋ ਸਕਦਾ ਹੈ।

Kaum-De-Heere-1ਇੱਥੇ ਇਹ ਜ਼ਿਕਰਯੋਗ ਹੈ ਕਿ ਇੰਦਰਾਂ ਗਾਂਧੀ ਵੱਲੋਂ ਸਿੱਖਾਂ ਦੇ ਪਵਿੱਤਰ ਅਸਥਾਨ ਸ੍ਰੀ ਦਰਬਾਰ ਸਾਹਿਬ ਤੇ ਸ੍ਰੀ ਅਕਾਲ ਤਖਤ ਸਾਹਿਬ ਉੱਤੇ ਭਾਰਤੀ ਫੌਜ ਵੱਲੋਂ ਅਟੈਕ ਕਰਨ ਦਾ ਹੁਕਮ ਦਿੱਤਾ ਸੀ । ਇਸ ਅਟੈਕ ਵਿੱਚ ਹਜ਼ਾਰਾਂ ਸਿੱਖ ਫੌਜ ਵੱਲੋਂ ਕਤਲ ਕੀਤੇ ਗਏ ਸਨ । ਜੂਨ 1984 ਦੇ ਹਮਲੇ ਤੋਂ ਬਾਅਦ ਭਾਈ ਬੇਅੰਤ ਸਿੰਘ ਤੇ ਭਾਈ ਸਤਵੰਤ ਸਿੰਘ ਨੇ 31 ਅਕਤੂਬਰ 1984 ਨੂੰ ਗੋਲੀਆਂ ਨਾਲ ਭੁੰਨ ਦਿੱਤਾ ਸੀ । ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ ਤੇ ਭਾਈ ਕੇਹਰ ਸਿੰਘ ਨੂੰ ਸਿੱਖ ਕੌਮ ਅਤੇ ਅਕਾਲ ਤਖਤ ਸਾਹਿਬ ਵੱਲੋਂ ਕੌਮੀ ਸ਼ਹੀਦਾਂ ਦਾ ਦਰਜਾ ਦਿੱਤਾ ਹੋਇਆ ਹੈ ।

ਭਾਜਪਾ ਦੀ ਸਾਬਕਾ ਰਾਸ਼ਟਰੀ ਉਪ ਪ੍ਰਧਾਨ ਡਾ. ਲਛਮੀਕਾਂਤ ਚਾਵਲਾ ਨੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਚਿੱਠੀ ਲਿਖ ਕੇ ਕਿਹਾ ਹੈ, ”ਦੇਸ਼ ਦੀ ਪ੍ਰਧਾਨ ਮੰਤਰੀ ਦੀ ਹੱਤਿਆ ਕਰਨ ਵਾਲਿਆਂ ਦੇ ਜੀਵਨ ‘ਤੇ ‘ਕੌਮ ਦੇ ਹੀਰੇ’ ਫਿਲਮ ਦਾ ਨਿਰਮਾਣ ਕੀਤਾ ਗਿਆ ਹੈ। ਇਸ ‘ਚ ਉਨ੍ਹਾਂ ਨੂੰ ਕੌਮ ਦੇ ਨਾਇਕ ਦਿਖਾਇਆ ਗਿਆ ਹੈ।

ਭਾਜਪਾ ਨੇਤਾ ਨੇ ਕਿਹਾ, ”ਮੰਗਲਵਾਰ ਨੂੰ ਹੀ ਇਸ ਗੱਲ ਦਾ ਖੁਲਾਸਾ ਹੋਇਆ ਹੈ ਕਿ ਸੈਂਸਰ ਬੋਰਡ ਦੇ ਲੋਕ ਪੈਸੇ ਲੈ ਕੇ ਫਿਲਮ ਨੂੰ ਪ੍ਰਦਰਸ਼ਿਤ ਕਰਨ ਦਾ ਸਰਟੀਫਿਕੇਟ ਦਿੰਦੇ ਹਨ। ਇਸ ਲਈ ਇਹ ਵੀ ਜਾਂਚ ਦਾ ਵਿਸ਼ਾ ਹੈ ਕਿ ਅਜਿਹੀਆਂ ਘਟੀਆ ਫਿਲਮਾਂ ਨੂੰ ਪ੍ਰਸਾਰਣ ਦੀ ਮਨਜ਼ੂਰੀ ਕਿਵੇਂ ਦਿੱਤੀ ਗਈ ਹੈ, ਜਿਸ ‘ਚ ਪ੍ਰਧਾਨ ਮੰਤਰੀ ਦੇ “ਹੱਤਿਆਰਿਆਂ” ਨੂੰ ਨਾਇਕ ਕਰਾਰ ਦਿੱਤਾ ਗਿਆ ਹੈ।”

ਇਸੇ ਦੌਰਾਨ ਰੋਪੜ ਤੋੰ ਪੰਜਾਬ ਸ਼ਿਵਸੈਨਾਂ ਨੇ ਵੀ ਕਾਂਗਰਸ ਅਤੇ ਬੀਜੇਪੀ ਦੀ ਸੁਰ ਵਿੱਚ ਸੁਰ ਮਿਲਾਉਦਿਆਂ ਫਿਲਮ ਕੌਮ ਦੇ ਹੀਰੇ ‘ਤੇ ਪਾਬੰਦੀ ਲਾਉਣ ਦੀ ਮੰਗ ਕੀਤੀ ਹੈ।

ਰੋਪੜ ਦੇ ਡਿਪਟੀ ਕੰਿਸ਼ਨਰ ਨੂੰ ਦਿੱਤੇ ਪੱਤਰ ਵਿੱਚ ਸ਼ਿਵ ਸੈਨਾ (ਪ੍ਰਧਾਨ ਰੋਪੜ) ਨੇ ਕਿਹਾ ਕਿ ਫਿਲਮ ਦਾ ਨਾਮ “ਕੌਮ ਦੇ ਹੀਰੇ” ਵਿਵਾਦਤ ਨਾਮ ਹੈ। ਉਸਨੇ ਕਿਹਾ ਕਿ ਫਿਲਮ ਦਾ ਪ੍ਰਦਰਸ਼ਨ ਪੰਜਾਬ ਦੇ ਭਾਈਚਾਰਕ ਮਾਹੋਲ ਨੂੰ ਖਰਾਬ ਕਰ ਸਕਦਾ ਹੈ।

ਇਸੇ ਦੌਰਾਨ ਫਿਲਮ ਦੇ ਨਿਰਮਾਤਾ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਇਹ ਫਿਲਮ ਠਾਕੁਰ ਕਮਿਸ਼ਨ, ਜਿਸ ਨੇ ਇੰਦਰਾ ਗਾਂਧੀ ਕਤਲ ਕੇਸ ਦੀ ਜਾਂਚ ਕੀਤੀ ਸੀ, ਉਸਦੀ ਜਾਂਚ ‘ਤੇ ਅਧਾਰਤਿ ਇੱਕ ਸੱਚੀ ਕਹਾਣੀ ‘ਤੇ ਬਣਾਈ ਗਈ ਹੈ।

ਉਨ੍ਹਾਂ ਨੇ ਕਿਹਾ ਕਿ ਇਹ ਫਿਲਮ ਪੂਰੀ ਤਰਾਂ ਨਿਰਪੱਖ ਫਿਲਮ ਹੈ ਅਤੇ ਇਸ ਵਿੱਚ ਕਿਦੇ ਭਾਈਚਰੇ ਨੂੰ ਨੀਵਾ ਨਹੀਂ ਦਿਖਾਇਆ ਗਿਆ। ਕੁਝ ਲੋਕ ਬਿਨ੍ਹਾਂ ਫਿਲ਼ਮ ਦੇਖੇ ਬੇਲੋੜਾ ਵਿਵਾਦ ਖੜਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਉਨਾਂ ਨੇ ਕਿਹਾ ਕਿ ਸੈਂਸਰ ਬੋਰਡ ਨੇ ਫਿਲਮ ਨੂੰ ਏ ਸਰਟੀਫਿਕੇਟ ਨਾਲ ਪਾਸ ਕੀਤਾ ਹੈ ਅਤੇ ਫਿਲਮ 22 ਅਗਸਤ ਨੂੰ ਪੰਜਾਬ ਦੇ 100 ਤੋਂ ਵੱਧ ਸਿਨੇਮਾ ਘਰਾਂ ਵਿੱਚ ਵਿਖਾਈ ਜਾਵੇਗੀ।

ਇਸ ਖ਼ਬਰ ਨੂੰ ਅੰਗਰੇਜ਼ੀ ਵਿੱਚ ਪੜ੍ਹਨ ਲਈ ਸਾਡੀ ਅੰਗਰੇਜ਼ੀ ਦੀਆਂ ਖ਼ਬਰਾਂ ਵਾਲੀ ਵੈੱਬਸਾਈਟ ‘ਤੇ ਜਾਓ: ਵੇਖੋ

Congress, BJP, Shiv Sena echo demand for ban on Kaum De Heere Movie

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਮਿਸਲ ਸਤਲੁਜ ਵੱਲੋਂ ਹਰੀਕੇ ਪੱਤਣ ਵਿਖੇ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਸਮਰਪਿਤ ਅਰਦਾਸ ਕੀਤੀ ਗਈ ਅਤੇ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਲਈ ਕੀਤੇ ਸੰਘਰਸ਼ ਨੂੰ ਯਾਦ ਕੀਤਾ ਗਿਆ।
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਖਾਲਸਾ ਪੰਥ ਦੇ ਤਖਤ ਖਾਲਸਾ ਪੰਥ ਦੇ ਪਾਤਿਸ਼ਾਹੀ ਦਾਅਵੇ ਦੇ ਕੇਂਦਰ ਹਨ। ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੀ ਅਗਵਾਈ ਵਾਲੀ ਭਾਰਤ ਸਰਕਾਰ ਸਿੱਖ ਤਖਤਾਂ ਨੂੰ ਸਿੱਧੇ ਸਰਕਾਰੀ ਕੰਟਰੋਲ ਹੇਠ ਲਿਆਉਣ
ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਦੇ ਪੰਚ ਪ੍ਰਧਾਨੀ ਜਥੇ ਨੇ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਵਿੱਚ ਸਰਕਾਰੀ ਦਖਲ ਵਧਾਉਣ ਦੇ ਯਤਨਾਂ ਅਤੇ ਪੰਜਾਬ ਦੀ ਵੋਟ-ਸਿਆਸਤ ਨਾਲ ਜੁੜੇ ਵਿਵਾਦਾਂ ਕਾਰਨ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: