Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕਾਰਜਕਰਤਾਵਾਂ ਵੱਲੋਂ ਕੇਜਰੀਵਾਲ ਨੂੰ ‘ਵੇਚੀਆਂ’ ਟਿਕਟਾਂ ਬਦਲਣ ਲਈ ਦਿੱਤਾ 48 ਘੰਟਿਆਂ ਦਾ ਸਮਾਂ

ਕਾਰਜਕਰਤਾਵਾਂ ਵੱਲੋਂ ਕੇਜਰੀਵਾਲ ਨੂੰ ‘ਵੇਚੀਆਂ’ ਟਿਕਟਾਂ ਬਦਲਣ ਲਈ ਦਿੱਤਾ 48 ਘੰਟਿਆਂ ਦਾ ਸਮਾਂ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਕਾਰਜਕਰਤਾਵਾਂ ਅਤੇ ਆਗੂਆਂ ਨੇ ਪਾਰਟੀ ਮੁੱਖੀ ਅਰਵਿੰਦ ਕੇਜਰੀਵਾਲ ਨੂੰ 48 ਘੰਟਿਆਂ ਵਿੱਚ ‘ਵੇਚੀਆਂ’ 59 ਟਿਕਟਾਂ ਬਦਲਣ ਦਾ ਅਲਟੀਮੇਟਮ ਦਿੱਤਾ ਹੈ। ਕਾਰਜਕਰਤਾਵਾਂ ਨੇ ਬਦਲੀਆਂ ਜਾਣ ਵਾਲੀਆਂ 59 ਸੀਟਾਂ ਦੀ ਸੂਚੀ ਵੀ ਜਾਰੀ ਕੀਤੀ ਜਿਸ ਵਿਚ ਸਾਹਨੇਵਾਲ, ਬਾਘਾਪੁਰਾਣਾ, ਮੁਹਾਲੀ, ਗਿੱਦੜਬਾਹਾ, ਰਾਜਾਸਾਂਸੀ, ਬਠਿੰਡਾ ਸ਼ਹਿਰੀ, ਤਲਵੰਡੀ ਸਾਬੋ, ਖੰਨਾ, ਨਵਾਂ ਸ਼ਹਿਰ, ਖਰੜ, ਮੋਗਾ, ਧਰਮਕੋਟ, ਨਕੋਦਰ ਆਦਿ ਸ਼ਾਮਲ ਹਨ। ਕਾਰਜਕਰਤਾਵਾਂ ਨੇ ਇਨ੍ਹਾਂ ਵਿੱਚੋਂ 32 ਸੀਟਾਂ ’ਤੇ ਆਪਣੇ ਵੱਲੋਂ ਉਮੀਦਵਾਰਾਂ ਦੇ ਨਾਂ ਵੀ ਤਜਵੀਜ਼ ਕੀਤੇ ਹਨ।

ਮੀਡੀਆ ਨੂੰ ਸੰਬੋਧਨ ਕਰਦੇ ਹੋਏ 'ਆਪ' ਦੇ ਕਾਰਜਕਰਤਾ
ਮੀਡੀਆ ਨੂੰ ਸੰਬੋਧਨ ਕਰਦੇ ਹੋਏ ‘ਆਪ’ ਦੇ ਕਾਰਜਕਰਤਾ

ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਪਾਰਟੀ ਕਾਰਜਕਰਤਾਵਾਂ ਅਤੇ ਆਗੂਆਂ ਨੇ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕਰਕੇ ਦੋਸ਼ ਲਾਇਆ ਕਿ ਪਾਰਟੀ ਵੱਲੋਂ ਹੁਣ ਤਕ ਐਲਾਨੇ 91 ਉਮੀਦਵਾਰਾਂ ਵਿੱਚੋਂ 65 ਫੀਸਦ ਉਮੀਦਵਾਰਾਂ (59) ਨੂੰ ਟਿਕਟਾਂ ਵੇਚੀਆਂ ਗਈਆਂ ਹਨ। ‘ਆਪ’ ਦੀ ਭ੍ਰਿਸ਼ਟਾਚਾਰ ਵਿਰੋਧੀ ਲਹਿਰ ਵਿੱਚ ਸ਼ਾਮਲ ਹਰਿਆਣਾ ਬਿਜਲੀ ਬੋਰਡ ਦੇ ਸਾਬਕਾ ਮੁੱਖ ਇੰਜਨੀਅਰ ਕਾਬਲ ਸਿੰਘ ਕੁਲਾਰ, ਪੰਜਾਬ ਪੁਲਿਸ ’ਚੋਂ ਸੇਵਾਮੁਕਤ ਡੀਆਈਜੀ ਦਰਸ਼ਨ ਸਿੰਘ ਮਹਿਮੀ, ਕਿਸਾਨ ਵਿੰਗ ਖਡੂਰ ਸਾਹਿਬ ਦੇ ਜ਼ੋਨਲ ਇੰਚਾਰਜ ਡਾ. ਹਰਿੰਦਰ ਸਿੰਘ ਜ਼ੀਰਾ, ਜੰਡਿਆਲਾ ਗੁਰੂ ਦੇ ਜ਼ੋਨ ਕੋਆਰਡੀਨੇਟਰ ਗੁਪਤੇਸ਼ਵਰ ਬਾਵਾ ਆਦਿ ਸਮੇਤ ਦਰਜਨਾਂ ਕਾਰਜਕਰਤਾਵਾਂ ਨੇ ਦੋਸ਼ ਲਾਇਆ ਕਿ ਦਿੱਲੀ ਦੀ ਟੀਮ ਨੇ ਪੰਜਾਬੀਆਂ ਦਾ ਰੱਜ ਕੇ ਸ਼ੋਸ਼ਣ ਕੀਤਾ ਅਤੇ ਕਾਰਜਕਰਤਾਵਾਂ ਦੀ ਖੂਨ-ਪਸੀਨੇ ਦੀ ਮਿਹਨਤ ਦਾ ਨੋਟਾਂ ਬਦਲੇ ਟਿਕਟਾਂ ਵੰਡ ਕੇ ਮੁੱਲ ਵੱਟਿਆ ਹੈ। ਉਨ੍ਹਾਂ ਕੇਜਰੀਵਾਲ ਨੂੰ 48 ਘੰਟੇ ਦਾ ਅਲਟੀਮੇਟਮ ਦੇ ਕੇ ਪੰਜ ਮੰਗਾਂ ਪ੍ਰਵਾਨ ਕਰਨ ਲਈ ਆਖਿਆ ਹੈ। ਇਨ੍ਹਾਂ ਮੰਗਾਂ ਵਿੱਚ ‘ਵੇਚੀਆਂ’ 59 ਟਿਕਟਾਂ ਵਾਪਸ ਲੈ ਕੇ ਕਾਰਜਕਰਤਾਵਾਂ ਨੂੰ ਦੇਣ, ਦਿੱਲੀ ਦੀ ਤਿੱਕੜੀ ਸੰਜੇ ਸਿੰਘ, ਦੁਰਗੇਸ਼ ਪਾਠਕ ਤੇ ਜਰਨੈਲ ਸਿੰਘ ਨੂੰ ਵਾਪਸ ਸੱਦ ਕੇ ਕਮਾਂਡ ਪੰਜਾਬੀਆਂ ਦੇ ਹੱਥ ਸੌਂਪਣ ਅਤੇ ਪੰਜਾਬ ਤੇ ਵਿਦੇਸ਼ ਵਿੱਚੋਂ ਆਏ ਫੰਡ ਨੂੰ ਜਨਤਕ ਕਰਨ, ਪੰਜਾਬ ਵਿੱਚੋਂ ਇਕੱਠਾ ਕੀਤਾ ਫੰਡ ਇਥੇ ਹੀ ਵਰਤਣ ਅਤੇ ਪਾਰਟੀ ਵਿੱਚੋਂ ਕੱਢੇ ਸੰਸਦ ਮੈਂਬਰਾਂ ਡਾ. ਧਰਮਵੀਰ ਗਾਂਧੀ ਤੇ ਹਰਿੰਦਰ ਸਿੰਘ ਖ਼ਾਲਸਾ, ਡਾ. ਦਲਜੀਤ ਸਿੰਘ, ਪ੍ਰੋਫੈਸਰ ਮਨਜੀਤ ਸਿੰਘ ਤੇ ਜੱਸੀ ਜਸਰਾਜ ਆਦਿ ਨੂੰ ਬਹਾਲ ਕਰਨਾ ਸ਼ਾਮਲ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: