Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕਾਰਜਕਾਰੀ ਜਥੇਦਾਰਾਂ ਨੇ ਮਲੂਕਾ, ਸਤਨਾਮ ਸਿੰਘ ਪਿਪਲੀਵਾਲਾ ਅਤੇ ਹੋਰਾਂ ਨੂੰ ਸੱਦਿਆ

ਕਾਰਜਕਾਰੀ ਜਥੇਦਾਰਾਂ ਨੇ ਮਲੂਕਾ, ਸਤਨਾਮ ਸਿੰਘ ਪਿਪਲੀਵਾਲਾ ਅਤੇ ਹੋਰਾਂ ਨੂੰ ਸੱਦਿਆ

ਅੰਮ੍ਰਿਤਸਰ: ਕਾਰਜਕਾਰੀ ਜਥੇਦਾਰਾਂ, ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਅਜਨਾਲਾ ਅਤੇ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਅੱਜ ਅਕਾਲ ਤਖ਼ਤ ਸਾਹਿਬ ‘ਤੇ ਇਕੱਤਰਤਾ ਕੀਤੀ। ਦਰਬਾਰ ਸਾਹਿਬ ਕੰਪਲੈਕਸ ‘ਚ ਮੀਡੀਆ ਨਾਲ ਗੱਲ ਕਰਦੇ ਹੋਏ ਕਾਰਜਕਾਰੀ ਜਥੇਦਾਰਾਂ ਨੇ ਦੱਸਿਆ ਕਿ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਸਿਕੰਦਰ ਮਲੂਕਾ ਨੂੰ ਸਿੱਖ ਅਰਦਾਸ ਦੀ ਨਕਲ ਦੇ ਮੁੱਦੇ ‘ਤੇ ਸੱਦਿਆ ਹੈ। ਜ਼ਿਕਰਯੋਗ ਹੈ ਕਿ 26 ਦਸੰਬਰ ਨੂੰ ਮਲੂਕਾ ਦੇ ਰਾਮਪੁਰਾ ਫੂਲ ਵਿਖੇ ਦਫਤਰ ਦੇ ਉਦਘਾਟਨ ਸਮੇਂ ਹਿੰਦੂਵਾਦੀਆਂ ਵਲੋਂ ਸਿੱਖ ਅਰਦਾਸ ਦੀ ਨਕਲ ਕੀਤੀ ਗਈ ਸੀ।

ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਅਜਨਾਲਾ, ਭਾਈ ਬਲਜੀਤ ਸਿੰਘ ਦਾਦੂਵਾਲ ਦਰਬਾਰ ਸਾਹਿਬ ਦੀ ਪਰਕਰਮਾ ਵਿਖੇ
ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਅਜਨਾਲਾ, ਭਾਈ ਬਲਜੀਤ ਸਿੰਘ ਦਾਦੂਵਾਲ ਦਰਬਾਰ ਸਾਹਿਬ ਦੀ ਪਰਕਰਮਾ ਵਿਖੇ (ਫਾਈਲ ਫੋਟੋ)

ਸਿਕੰਦ ਮਲੂਕਾ ਤੋਂ ਅਲਾਵਾ ਕਾਰਜਕਾਰੀ ਜਥੇਦਾਰਾਂ ਨੇ ਸ਼੍ਰੋਮਣੀ ਕਮੇਟੀ ਮੈਂਬਰ ਮੇਜਰ ਸਿੰਘ ਅਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਸਤਨਾਮ ਸਿੰਘ (ਭਾਈ ਰੂਪਾ) ਨੂੰ ਵੀ 9 ਜਨਵਰੀ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।

ਕਾਰਜਕਾਰੀ ਜਥੇਦਾਰਾਂ ਨੇ ਸਤਨਾਮ ਸਿੰਘ ਪਿਪਲੀਵਾਲਾ ਨੂੰ ਵੀ ਸਿੱਖ ਅਰਦਾਸ ਦੀ ਤੋੜ ਮਰੋੜ ਅਤੇ ਸਿੱਖ ਸ਼ਹੀਦਾਂ ਦੇ ਅਪਮਾਨ ਲਈ ਸਪੱਸ਼ਟੀਕਰਨ ਦੇਣ ਲਈ 9 ਜਨਵਰੀ ਨੂੰ ਸੱਦਿਆ ਹੈ।

ਕਾਰਜਕਾਰੀ ਜਥੇਦਾਰਾਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੱਤਾਧਾਰੀ ਬਾਦਲ ਦਲ ਨੂੰ ਸਹਿਯੋਗ ਨਾ ਦੇਣ ਕਿਉਂਕਿ ਬਾਦਲ ਦਲ ਸਿੱਖ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਹੈ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Acting Jathedars Summon Sikandar Maluka, Satnam Singh Piliwala and others …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਸਿੱਖਾਂ ਦੇ ਬਹੁਤਾਤ ਹਿੱਸਿਆਂ ਵਿਚ ਚਰਚਾ ਕਿਹਨਾ ਗੱਲਾਂ ਉੱਤੇ ਹੋ ਰਹੀ ਹੈ ਤੇ ਕਿਹੜੇ ਪੱਖ ਚਰਚਾ ਵਿਚੋਂ ਬਾਹਰ ਹਨ ਅਤੇ ਇਸ ਸਮੁੱਚੀ ਕਾਰਵਾਈ ਦਾ ਹਾਸਲ ਕੀ ਹੈ?
ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਦੇ ਪੰਚ ਪ੍ਰਧਾਨੀ ਜਥੇ ਨੇ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਵਿੱਚ ਸਰਕਾਰੀ ਦਖਲ ਵਧਾਉਣ ਦੇ ਯਤਨਾਂ ਅਤੇ ਪੰਜਾਬ ਦੀ ਵੋਟ-ਸਿਆਸਤ ਨਾਲ ਜੁੜੇ ਵਿਵਾਦਾਂ ਕਾਰਨ
ਪੰਚ ਪ੍ਰਧਾਨੀ ਜਥੇ ਨੇ ਚੇਤਾਵਨੀ ਦਿੱਤੀ ਹੈ ਕਿ ਅਮਰੀਕਾ ਵਿੱਚ ਸਾਹਮਣੇ ਆਈ ਸਾਜ਼ਿਸ਼ ਦੀ ਤਰਜ਼ 'ਤੇ ਹੁਣ ਭਾਰਤੀ ਏਜੰਸੀਆਂ ਪੰਜਾਬ ਵਿੱਚ ਵੀ ਸਿੱਖ ਸ਼ਖਸੀਅਤਾਂ, ਪੰਜਾਬ ਹਿਤੈਸ਼ੀਆਂ ਅਤੇ ਕਿਸਾਨ ਆਗੂਆਂ ਨੂੰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: