Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕਿਰਨ ਬੇਦੀ ਨੇ ਆਰ. ਐੱਸ. ਐੱਸ ਦੀ ਪ੍ਰਸੰਸਾ ਕਰਦਿਆਂ ਕਿਹਾ “ਕੌਮਪ੍ਰਸਤ ਸੰਘ ਨੇ ਦੇਸ਼ ਨੂੰ ਇਕਜੁੱਟ ਰੱਖਿਆ”

ਕਿਰਨ ਬੇਦੀ ਨੇ ਆਰ. ਐੱਸ. ਐੱਸ ਦੀ ਪ੍ਰਸੰਸਾ ਕਰਦਿਆਂ ਕਿਹਾ “ਕੌਮਪ੍ਰਸਤ ਸੰਘ ਨੇ ਦੇਸ਼ ਨੂੰ ਇਕਜੁੱਟ ਰੱਖਿਆ”

ਨਵੀਂ ਦਿੱਲੀ (21 ਜਨਵਰੀ, 2015): ਕਦੇ ਭਾਜਪਾ ਦੇ ਫਿਰਕੂ ਏਜੰਡੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਅਲੋਚਕ ਰਹੀ ਦਿੱਲੀ ਵਿੱਚ ਮੁੱਖ ਮੰਤਰੀ ਦੇ ਅਹੁਦੇ ਲਈ ਭਾਜਪਾ ਦੀ ਉਮੀਦਵਾਰ ਕਿਰਨ ਬੇਦੀ ਨੇ ਰਾਸ਼ਟਰੀ ਸਵੈਮ ਸੇਵਕ ਸੰਘ ਦੀ ਪ੍ਰਸੰਸਾ ਕਰਦਿਆਂ ਇਸਨੂੰ ‘ਧੁਰ ਅੰਦਰ ਤੱਕ ਕੌਮਪ੍ਰਸਤ’ ਕਰਾਰ ਦਿੰਦਿਆਂ ਇਸ ਨੂੰ ਦੇਸ਼ ਨੂੰ ਇਕਜੁੱਟ ਰੱਖਣ ਵਾਲਾ ਦੱਸਿਆ।

ਕਿਰਨ ਬੇਦੀ ਅਤੇ ਨਰਿੰਦਰ ਮੋਦੀ ( ਫਾਈਲ ਫੋਟੋ)
ਕਿਰਨ ਬੇਦੀ ਅਤੇ ਨਰਿੰਦਰ ਮੋਦੀ ( ਫਾਈਲ ਫੋਟੋ)

ਸਾਬਕਾ ਆਈਪੀਐੱਸ ਅਫਸਰ ਨੇ ਇੱਕ ਟੀ ਵੀ ਚੈਨਲ ਨਾਲ ਇੰਟਰਵਿਊ ਦੌਰਾਨ ਉਸਨੇ ਕਿਹਾ ਕਿ ਆਰ. ਐੱਸ. ਐੱਸ ਭਾਜਪਾ ਦੀ ਵਿਚਾਰਧਾਰਕ ਮਾ-ਪਿਉ ਹੈ। ਇਹ ਇੱਕ ਵਿਸ਼ਾਲ ਰਾਸ਼ਟਰੀ ਸੰਗਠਨ ਹੈ ਅਤੇ ਇੱਕ ਸਭ ਤੋਂ ਵੱਢੇ ਸਮਾਜਿੱਕ ਸੰਗਠਨ ਹੋਣ ਦੇ ਨਾਤੇ ਇਸਦਾ ਨਾਮ ਗਿਨੀਜ਼ ਬੱਕ ਵਿੱਚ ਦਰਜ਼ ਕੀਤਾ ਜਾਣਾ ਚਾਹੀਦਾ ਹੈ।

ਇੱਕ ਸਵਾਲ ਦੇ ਜੁਆਬ ਵਿੱਚ ਬੇਦੀ ਨੇ ਕਿਹਾ ਕਿ ਉਹ ਭਾਜਪਾ ਅਤੇ ਆਰ. ਐੱਸ. ਐੱਸ ਦੋਹਾਂ ਨੂੰ ਪਵਿੱਤਰ ਸੰਸਥਾਵਾਂ ਵਜੋਂ ਦੇਖਦੀ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਸਮੇਂ ਦੌਰਾਨ ਕਿਰਨ ਬੇਦੀ ਭਾਜਪਾ ਦੇ ਫਿਰਕੂ ਏਜ਼ੰਡੇ ਦੀ ਦੀ ਅਲੋਚਕ ਰਹੀ ਹੈ, ਇਤੌਂ ਤੱਕ ਕਿ ਗੁਜਰਾਤ ਵਿੱਚ ਹੋਏ ਸਾਲ 2002 ਵਿੱਚ ਮੁਸਲਮਾਨਾਂ ਦੇ ਹੋਏ ਕਤਲੇਆਮ ਵਿੱਚ ਮੋਦੀ ਦੀ ਭੁਮਿਕਾ ਦੀ ਵੀ ਉਸਨੇ ਆਲੋਚਨਾ ਕੀਤੀ ਸੀ।

ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਆਲੋਚਨਾ ਦੇ ਘੇਰੇ ਵਿੱਚ ਆਈ 65 ਸਾਲਾ ਕਿਰਨ ਬੇਦੀ ਨੇ ਕਿਹਾ ਹੈ ਕਿ ਸੰਘ ਬਹੁਤ ਜ਼ਿਆਦਾ ਅਨੁਸ਼ਾਸਤ ਜਥੇਬੰਦੀ ਹੈ, ਜਿਹੜੀ ਰਾਸ਼ਟਰ ਨਿਰਮਾਣ ਵਿੱਚ ਅਹਿਮ ਭੂਮਿਕਾ ਨਿਭਾਅ ਰਹੀ ਹੈ।

ਇੰਟਰਵਿਊ ਵਿੱਚ ਉਨ੍ਹਾਂ ਕਿਹਾ ਕਿ ਸੰਘ ਧੁਰ ਤੱਕ ਕੌਮਪ੍ਰਸਤ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਇਸ ਜਥੇਬੰਦੀ ਨੇ ਭਾਰਤ ਨੂੰ ਇਕਜੁੱਟ ਅਤੇ ਸਾਫ਼ ਰੱਖਿਆ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਡਾ. ਸਿਕੰਦਰ ਸਿੰਘ ਨੇ ਕਿਹਾ ਕਿ ਭਾਜਪਾ ਦਾ ਮੂਲ ਆਧਾਰ ਬ੍ਰਾਹਮਣਵਾਦੀ ਵੰਡ ਦੇ ਸਿਧਾਂਤ 'ਤੇ ਟਿਕਿਆ ਹੋਇਆ ਹੈ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਦਲ ਖਾਲਸਾ ਨੇ ਭਾਰਤ ਵਿੱਚ ਨਵ-ਨਿਯੁਕਤ ਅਮਰੀਕੀ ਰਾਜਦੂਤ ਸਰਜੀਓ ਗੋਰ ਨੂੰ ਅਪੀਲ ਕੀਤੀ ਹੈ ਕਿ ਉਹ ਆਰਥਿਕ ਅਤੇ ਵਪਾਰਕ ਚਿੰਤਾਵਾਂ ਤੋਂ ਉੱਪਰ ਉੱਠ ਕੇ ਦੱਖਣੀ ਏਸ਼ੀਆ ਵਿੱਚ ਸ਼ਾਂਤੀ ਕਾਇਮ ਕਰਨ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: