Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕਿਸਾਨੀ ਕਰਜ਼ਾ: ਪੰਜਾਬ ਸਰਕਾਰ ਨੂੰ ਖ਼ੁਦ ਕਰਨਾ ਪਵੇਗਾ 6000 ਕਰੋੜ ਦਾ ਬੰਦੋਬਸਤ

ਕਿਸਾਨੀ ਕਰਜ਼ਾ: ਪੰਜਾਬ ਸਰਕਾਰ ਨੂੰ ਖ਼ੁਦ ਕਰਨਾ ਪਵੇਗਾ 6000 ਕਰੋੜ ਦਾ ਬੰਦੋਬਸਤ

ਚੰਡੀਗੜ੍ਹ: ਮੀਡੀਏ ਵਿੱਚ ਨਸ਼ਰ ਹੋਈ ਖ਼ਬਰ ਅਨੁਸਾਰ ਭਾਰਤੀ ਰਿਜ਼ਰਵ ਬੈਂਕ ਅਤੇ ਨਾਬਾਰਡ ਨੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦਾ ਦੋ ਲੱਖ ਤੱਕ ਸਹਿਕਾਰੀ ਬੈਂਕਾਂ ਦਾ ਕਰਜ਼ਾ ਮੁਆਫ਼ ਕਰਨ ਦੀ ਸਹਿਮਤੀ ਤਾਂ ਦੇ ਦਿੱਤੀ ਹੈ ਪਰ ਕਰਜ਼ਾ ਮੁਆਫੀ ਲਈ ਪੈਸਾ ਦੇਣ ਦਾ ਬੰਦੋਬਸਤ ਪੰਜਾਬ ਸਰਕਾਰ ਨੂੰ ਖੁਦ ਹੀ ਕਰਨਾ ਪਵੇਗਾ। ਪੰਜਾਬ ਸਰਕਾਰ ਨੂੰ 3600 ਕਰੋੜ ਰੁਪਏ ਦਾ ਕਰਜ਼ਾ ਮਿਲਣ ਦਾ ਰਾਹ ਪੱਧਰਾ ਹੋ ਚੁੱਕਾ ਹੈ, ਪਰ ਇਸ ਨੂੰ 6000 ਕਰੋੜ ਰੁਪਏ ਦਾ ਹੋਰ ਪ੍ਰਬੰਧ ਕਰਨਾ ਪਵੇਗਾ।

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਦੱਸਿਆ ਕਿ ਮੁੰਬਈ ਵਿੱਚ ਭਾਰਤੀ ਰਿਜ਼ਰਵ ਬੈਂਕ ਅਤੇ ਨਾਬਾਰਡ ਦੇ ਸੀਨੀਅਰ ਅਧਿਕਾਰੀਆਂ ਨਾਲ ਉਨ੍ਹਾਂ ਦੀ ਮੀਟਿੰਗ ਲਾਹੇਵੰਦ ਰਹੀ ਹੈ ਤੇ ਰਾਜ ਸਰਕਾਰ ਕਿਸਾਨਾਂ ਦੇ ਦੋ ਲੱਖ ਰੁਪਏ ਤੱਕ ਕਰਜ਼ੇ ਨੂੰ ਮੁਆਫ਼ ਕਰਨ ਲਈ ਜਲਦੀ ਅਮਲੀ ਕਾਰਵਾਈ ਕਰੇਗੀ।

ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੁੂ ਨੇ ਕਿਹਾ ਕਿ ਕਰਜ਼ਾ ਮੁਆਫੀ ਦਾ ਸਾਰਾ ਪ੍ਰਬੰਧ ਸਾਨੂੰ ਹੀ ਕਰਨਾ ਪੈਣਾ ਹੈ ਤੇ ਇਸ ਵਿੱਚ ਕਿਸੇ ਨੇ ਕੁਝ ਨਹੀਂ ਕਰਨਾ। ਉਨ੍ਹਾਂ ਦਾ ਇਸ਼ਾਰਾ ਕੇਂਦਰ ਸਰਕਾਰ ਵੱਲ ਸੀ। ਦੋਵੇਂ ਮੰਤਰੀ ਕਾਂਗਰਸ ਪਾਰਟੀ ਦੀਆਂ ਜਥੇਬੰਦਕ ਚੋਣਾਂ ਸਬੰਧੀ ਵਿਧਾਇਕਾਂ ਦੀ ਅੱਜ ਕਾਂਗਰਸ ਭਵਨ ਵਿੱਚ ਸੱਦੀ ਮੀਟਿੰਗ ਵਿਚ ਹਿੱਸਾ ਲੈਣ ਆਏ ਸਨ।

ਪ੍ਰਾਪਤ ਜਾਣਕਾਰੀ ਅੁਨਸਾਰ ਨੈਸ਼ਨਲ ਕੋਆਪ੍ਰੇਟਿਵ ਡਿਵੈਲਪਮੈਂਟ ਕਾਰਪੋਰੇਸ਼ਨ ਨੇ ਪੰਜਾਬ ਸਰਕਾਰ ਨੂੰ 3600 ਕਰੋੜ ਰੁਪਏ ਦਾ ਕਰਜ਼ਾ ਮਨਜ਼ੂਰ ਕਰ ਦਿੱਤਾ ਹੈ ਤੇ ਪੰਜਾਬ ਸਰਕਾਰ ਇਹ ਕਰਜ਼ਾ ਨਾਬਾਰਡ ਨੂੰ ਦੇਵੇਗੀ ਤਾਂ ਜੋ ਸਹਿਕਾਰੀ ਬੈਂਕਾਂ ਵੱਲੋਂ ਕਰਜ਼ਾ ਦੇਣ ਦਾ ਕੰਮ ਚਲਦਾ ਰੱਖਿਆ ਜਾ ਸਕੇ। ਪੰਜਾਬ ਸਰਕਾਰ ਨੇ ਕਿਸਾਨਾਂ ਦਾ ਕੁੱਲ 9600 ਕਰੋੜ ਦਾ ਕਰਜ਼ਾ ਮੁਆਫ ਕਰਨਾ ਹੈ ਤੇ ਇਸ ਲਈ ਹੁਣ ਇਸ ਨੂੰ 6000 ਕਰੋੜ ਰੁਪਏ ਦਾ ਹੋਰ ਇੰਤਜ਼ਾਮ ਕਰਨਾ ਪਵੇਗਾ। ਪੰਜਾਬ ਸਰਕਾਰ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਬੈਂਕਾਂ ਨੂੰ ਸਬੰਧਤ ਕਿਸਾਨਾਂ ਦਾ ਕਰਜ਼ਾ ਦੱਸਣ ਲਈ ਸਹਿਮਤੀ ਪੱਤਰਾਂ ’ਤੇ ਦਸਤਖਤ ਕਰਵਾਉਣੇ ਹੋਣਗੇ। ਤਕਰੀਬਨ ਸਵਾ ਦੱਸ ਲੱਖ ਕਿਸਾਨਾਂ ਦੀ ਸਹਿਮਤੀ ਲੈਣ ਦਾ ਕੰਮ ਕਾਫੀ ਵੱਡਾ ਹੈ ਤੇ ਇਸ ’ਚ ਕੁਝ ਸਮਾਂ ਲੱਗ ਜਾਵੇਗਾ। ਦੂਜੇ ਪਾਸੇ ਅਜੇ ਕਰਜ਼ਾ ਮੁਆਫੀ ਬਾਰੇ ਡਾ. ਟੀ ਹੱਕ ਦੀ ਅਗਵਾਈ ਹੇਠ ਬਣੀ ਕਮੇਟੀ ਦੀ ਰਿਪੋਰਟ ਵੀ ਅਜੇ ਆਉਣੀ ਹੈ।

ਭਾਰਤੀ ਰਿਜ਼ਰਵ ਬੈਂਕ ਦੇ ਅਧਿਕਾਰੀਆਂ ਨੇ ਪੰਜਾਬ ਦੇ ਵਫਦ ਨੂੰ ਭਰੋਸਾ ਦਿੱਤਾ ਹੈ ਕਿ ਕਰਜ਼ਾ ਮੁਆਫੀ ਦੇ ਚੱਕਰ ਵਿੱਚ ਜਿਹੜੇ ਕਿਸਾਨ ਫਸਲੀ ਕਰਜ਼ੇ ਦੀਆਂ ਕਿਸ਼ਤਾਂ ਅਦਾ ਕਰਨ ਵਿਚ ਪੱਛੜ ਗਏ ਹਨ, ਉਨ੍ਹਾਂ ਦੇ ਫਸਲੀ ਕਰਜ਼ੇ ਨੂੰ ਡੁੱਬੇ ਕਰਜ਼ਾ ਨਹੀਂ ਐਲਾਨਿਆ ਜਾਵੇ। ਇਸ ਸਹਿਮਤੀ ਦਾ ਕਿਸਾਨਾਂ ਨੂੰ ਕਾਫੀ ਫਾਇਦਾ ਹੋਵੇਗਾ ਤੇ ਉਨ੍ਹਾਂ ਨੂੰ ਚਾਰ ਫੀਸਦੀ ਵਿਆਜ਼ ਦਰ ’ਤੇ ਪੈਸਾ ਮਿਲਦਾ ਰਹੇਗਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਮਿਸਲ ਸਤਲੁਜ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਟੀਚਿੰਗ ਪੋਸਟਾਂ ਵਿੱਚ ਐੱਸ.ਸੀ./ਬੀ.ਸੀ. ਵਰਗਾਂ ਲਈ ਰਾਖਵੇਂਕਰਨ ਦਾ ਮਸਲਾ ਲੰਮੇ ਸਮੇਂ ਤੋਂ ਲਟਕਿਆ ਹੋਣ ’ਤੇ ਚਿੰਤਾ ਪ੍ਰਗਟਾਈ ਹੈ।
ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਜਲੰਧਰ ਦੇ ਇੱਕ ਪਿੰਡ ਵਿੱਚ ਡਾ. ਅੰਬੇਡਕਰ ਦੇ ਬੁੱਤ ਨਾਲ ਛੇੜਛਾੜ ਦੀ ਨਿਖੇਧੀ ਕਰਦਿਆਂ ਨਿਰਪੱਖ ਅਤੇ ਸਮਾਂਬੱਧ ਜਾਂਚ ਦੀ ਮੰਗ ਕੀਤੀ।
ਪੰਜਾਬ ਦੇ ਮੁੱਦਿਆਂ ਤੇ ਲੋਕਾਂ ਵਿਚ ਮਕਬੂਲ ਪ੍ਰਵਚਨ ਨੂੰ ਪ੍ਰਚਾਰਨ ਕਰਕੇ ਪੰਜਾਬ ਦੀ ਸਿਆਸਤ ਵਿਚ ਥਾਂ ਬਣਾਉਣ ਵਾਲੀ ਆਮ ਆਦਮੀ ਪਾਰਟੀ ਹੁਣ ਪੁਰਾਣੀਆਂ ਪਾਰਟੀਆਂ ਵਾਙ ਇਸੇ ਘੇਰੇ ਵਿਚ ਹੀ ਲੋਕਾਂ
ਬੀਤੇ ਦਿਨ ਤ੍ਰਿਕਾਲਾਂ ਵੇਲੇ ਪੰਜਾਬ ਸਰਕਾਰ ਵੱਲੋਂ ਵੱਡੀ ਗਿਣਤੀ ‘ਚ ਪੁਲਿਸ ਕਾਮਿਆਂ ਨੂੰ ਵਰਤ ਕੇ ਸ਼ੰਭੂ ਅਤੇ ਖਨੌਰੀ ਹੱਦ ਤੋਂ ਮੋਰਚਾ ਜ਼ਬਰੀ ਚੱਕ ਦਿੱਤਾ ਗਿਆ। ਕੇਂਦਰ ਅਤੇ ਪੰਜਾਬ ਸਰਕਾਰ ਦੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: