Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕਿਸੇ ਨੂੰ ਅਫੀਮ ਦੇ ਝੂਠੇ ਕੇਸ ‘ਚ ਫਸਾਉਣ ਦਾ ਮੁਕੱਦਮਾ ਵੀ ਦਰਜ ਹੋ ਸਕਦਾ ਹੈ ਸਾਬਕਾ ਮੰਤਰੀ ਲੰਗਾਹ ‘ਤੇ

ਕਿਸੇ ਨੂੰ ਅਫੀਮ ਦੇ ਝੂਠੇ ਕੇਸ ‘ਚ ਫਸਾਉਣ ਦਾ ਮੁਕੱਦਮਾ ਵੀ ਦਰਜ ਹੋ ਸਕਦਾ ਹੈ ਸਾਬਕਾ ਮੰਤਰੀ ਲੰਗਾਹ ‘ਤੇ

ਚੰਡੀਗੜ੍ਹ: ਪੰਜਾਬ ਦੀ ਬਾਦਲ ਸਰਕਾਰ ਸਮੇਂ ਮੰਤਰੀ ਰਹੇ ਅਤੇ ਮੌਜੂਦਾ ਸ਼੍ਰੋਮਣੀ ਕਮੇਟੀ ਮੈਂਬਰ ਸੁੱਚਾ ਸਿੰਘ ਲਗਾਹ ਵਿਰੁੱਧ ਪੁਲਿਸ ਵੱਲੋਂ ਐਨ.ਡੀ.ਪੀ.ਐਸ. ਐਕਟ (ਅਫ਼ੀਮ ਰੱਖਣ) ਦੇ ਦੋਸ਼ਾਂ ਤਹਿਤ ਫ਼ੌਜਦਾਰੀ ਕੇਸ ਦਰਜ ਕੀਤੇ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ। ਮੀਡੀਆ ਦੀਆਂ ਖ਼ਬਰਾਂ ਮੁਤਾਬਕ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਇੱਕ ਪੁਲਿਸ ਅਫ਼ਸਰ ਨੇ ਆਪਣਾ ਨਾਮ ਨਾ ਛਾਪਣ ਦੀ ਸ਼ਰਤ ’ਤੇ ਦੱਸਿਆ ਕਿ ਲੰਗਾਹ ਵਿਰੁੱਧ 18, 61, 59 ਅਤੇ 68 ਐਨ.ਡੀ.ਪੀ.ਐਸ. ਐਕਟ ਦੇ ਦੋਸ਼ਾਂ ਦੀ ਪੜਤਾਲ ਚੱਲ ਰਹੀ ਹੈ। ਇਸ ਮਾਮਲੇ ਸਬੰਧੀ ਪੀੜਤ ਧਿਰ ਕਲਾਨੌਰ ਵਾਸੀ ਸੰਦੀਪ ਕੁਮਾਰ, ਜਿਸ ਖ਼ਿਲਾਫ਼ ਲੰਗਾਹ ਨੇ ਬਾਦਲ-ਭਾਜਪਾ ਹਕੂਮਤ ਵੇਲੇ ਅੱਧਾ ਕਿੱਲੋ ਅਫ਼ੀਮ ਰੱਖਣ ਦਾ ਕੇਸ ਦਰਜ ਕਰਾਇਆ ਸੀ, ਨੇ ਪੁਲਿਸ ਤੱਕ ਪਹੁੰਚ ਕੀਤੀ ਹੈ।

ਬਾਦਲ ਦਲ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸੁੱਚਾ ਸਿੰਘ ਲੰਗਾਹ ਦੀ ਫਾਈਲ ਫੋਟੋ
ਬਾਦਲ ਦਲ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸੁੱਚਾ ਸਿੰਘ ਲੰਗਾਹ ਦੀ ਫਾਈਲ ਫੋਟੋ

ਜਸਟਿਸ (ਸੇਵਾ ਮੁਕਤ) ਮਹਿਤਾਬ ਸਿੰਘ ਗਿੱਲ ’ਤੇ ਆਧਾਰਤ ਕਮਿਸ਼ਨ ਨੇ ਸੰਦੀਪ ਕੁਮਾਰ ਖ਼ਿਲਾਫ਼ ਦਰਜ ਕੇਸ ਝੂਠਾ ਤੇ ਸਿਆਸਤ ਤੋਂ ਪ੍ਰੇਰਿਤ ਹੋਣ ਦੇ ਤੱਥ ਸਾਹਮਣੇ ਲਿਆਂਦੇ ਹਨ। ਇਹ ਕੇਸ 29 ਅਕਤੂਬਰ 2015 ਨੂੰ ਦਰਜ ਕੀਤਾ ਗਿਆ ਸੀ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜੇ ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਕੇਸ ਝੂਠਾ ਸਾਬਤ ਹੁੰਦਾ ਹੈ ਤਾਂ ਤਫ਼ਤੀਸ਼ ਅਫ਼ਸਰ ਅਤੇ ਸਾਜ਼ਿਸ ਘੜਨ ਵਾਲੇ ਖ਼ਿਲਾਫ਼ ਇਨ੍ਹਾਂ ਧਾਰਾਵਾਂ ਤਹਿਤ ਹੀ ਕੇਸ ਦਰਜ ਕੀਤੇ ਜਾਣ ਦਾ ਕਾਨੂੰਨੀ ਪ੍ਰਬੰਧ ਹੈ ਤੇ ਬਰਾਮਦ ਨਸ਼ੀਲਾ ਪਦਾਰਥ ਵੀ ਸਾਜ਼ਿਸ਼ ਘੜਨ ਵਾਲੇ ’ਤੇ ਹੀ ਪਾਇਆ ਜਾ ਸਕਦਾ ਹੈ। ਇਸ ਮਾਮਲੇ ਦਾ ਇੱਕ ਪੱਖ ਇਹ ਵੀ ਹੈ ਕਿ ਸੰਦੀਪ ਕੁਮਾਰ ਖ਼ਿਲਾਫ਼ ਦਰਜ ਕੇਸ ਦਾ ਤਫ਼ਤੀਸ਼ੀ ਅਧਿਕਾਰੀ ਸੱਤਪਾਲ ਵਿਧਾਨ ਸਭਾ ਚੋਣਾਂ ‘ਚ ਬਾਦਲ ਦਲ ਦੀ ਹਾਰ ਤੋਂ ਬਾਅਦ ਅਗਾਊਂ ਸੇਵਾਮੁਕਤੀ ਲੈ ਗਿਆ ਸੀ। ਇਲਾਕੇ ‘ਚ ਪੁਲਿਸ ਇੰਸਪੈਕਟਰ ਸੱਤਪਾਲ ਨੂੰ ਸੁੱਚਾ ਸਿੰਘ ਲੰਗਾਹ ਦਾ ਕਰੀਬੀ ਮੰਨਿਆ ਜਾਂਦਾ ਰਿਹਾ ਹੈ।

ਪੰਜਾਬੀ ਟ੍ਰਿਬਿਊਨ ਦੀ ਖ਼ਬਰ ਮੁਤਾਬਕ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਅੱਧਾ ਕਿੱਲੋ ਅਫ਼ੀਮ ਦਾ ਮਾਮਲਾ ਲੰਗਾਹ ਅਤੇ ਸਤਪਾਲ ਖ਼ਿਲਾਫ਼ ਦਰਜ ਕੀਤੇ ਜਾਣ ਸਬੰਧੀ ਹਾਲ ਦੀ ਘੜੀ ਜਾਂਚ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ ਜਬਰ-ਜਨਾਹ ਦੇ ਦੋਸ਼ਾਂ ਤਹਿਤ ਜੇਲ੍ਹ ’ਚ ਬੰਦ ਇਸ ਬਾਦਲ ਦਲ ਦੇ ਆਗੂ ਵਿਰੁੱਧ ਪੁਲਿਸ ਵੱਲੋਂ ਹੋਰ ਕੇਸ ਦਰਜ ਕਰਨ ਦੀ ਵੀ ਤਿਆਰੀ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਦੀ ਇੱਕ ਔਰਤ ਮੁਲਾਜ਼ਮ ਵੱਲੋਂ ਸੁੱਚਾ ਸਿੰਘ ਲੰਗਾਹ ’ਤੇ ਬਲਾਤਕਾਰ ਦੇ ਦੋਸ਼ ਲਾਉਣ ਤੋਂ ਬਾਅਦ ਪੁਲਿਸ ਨੇ ਕੇਸ ਦਰਜ ਕੀਤਾ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: