Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕੁਝ ਵਰਗਾਂ ਦੀ ਬਜਾਏ ਰਾਖਵਾਂਕਰਣ ਆਰਥਿਕ ਤੌਰ ਤੇ ਕਮਜੋਰ ਲੋਕਾਂ ਲਈ ਹੋਵੇ: ਬੀਕੇਯੂ

ਕੁਝ ਵਰਗਾਂ ਦੀ ਬਜਾਏ ਰਾਖਵਾਂਕਰਣ ਆਰਥਿਕ ਤੌਰ ਤੇ ਕਮਜੋਰ ਲੋਕਾਂ ਲਈ ਹੋਵੇ: ਬੀਕੇਯੂ

ਚੰਡੀਗੜ੍ਹ: ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਐਮ ਪੀ ਭੁਪਿੰਦਰ ਸਿੰਘ ਮਾਨ ਅਤੇ ਬਲਦੇਵ ਸਿੰਘ ਮੀਆਂਪੁਰ ਬੀ ਕੇ ਯੂ ਪੰਜਾਬ ਦੇ ਪ੍ਰਧਾਨ ਨੇ ਸਾਂਝੇ ਤੌਰ ਤੇ ਜਾਰੀ ਇੱਕ ਪ੍ਰੈੱਸ ਬਿਆਨ ਰਾਹੀਂ ਗੁਆਂਢੀ ਸੂਬੇ ਹਰਿਆਣਾ ਵਿੱਚ ਫੈਲੀ ਅਰਾਜਕਤਾ ਤੇ ਅਫਸੋਸ ਜਾਹਰ ਕੀਤਾ। ਆਪਣੇ ਬਿਆਨ ਵਿੱਚ ਸ. ਮਾਨ ਨੇ ਕਿਹਾ ਕਿ ਅਸਲ ਵਿੱਚ ਰਾਖਵੇਂਕਰਨ ਦੇ ਅਸਲ ਹੱਕਦਾਰ ਆਰਥਿਕ ਤੌਰ ਤੇ ਕਮਜੋਰ ਲੋਕ ਹਨ, ਭਾਵੇਂ ਉਹ ਕਿਸੇ ਵੀ ਜਾਤ/ ਬਿਰਾਦਰੀ ਨਾਲ ਸਬੰਧਿਤ ਹੋਣ।

ਭੁਪਿੰਦਰ ਸਿੰਘ ਮਾਨ ਅਤੇ ਬਲਦੇਵ ਸਿੰਘ ਮੀਆਂਪੁਰ
ਭੁਪਿੰਦਰ ਸਿੰਘ ਮਾਨ ਅਤੇ ਬਲਦੇਵ ਸਿੰਘ ਮੀਆਂਪੁਰ

ਉਹਨਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਅੱਜ ਰਾਖ੍ਵੇਕ੍ਰਨ ਦੇ ਮੁੱਦੇ ਨੂੰ ਲੈ ਕੇ ਗੁਆਂਡੀ ਸੂਬੇ ਵਿੱਚ ਅਸ਼ਾਂਤੀ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਇਹ ਅੱਗ ਨਾਲ ਦੇ ਸੂਬਿਆਂ ਵਿੱਚ ਵੀ ਪੈਰ ਪਸਾਰਣ ਲੱਗੀ ਹੈ। ਸ. ਮਾਨ ਨੇ ਕਿਹਾ ਕਿ ਅਸਲ ਵਿੱਚ ਗਰੀਬ ਆਦਮੀ ਰਾਖਵੇਂਕਰਨ ਦਾ ਹੱਕਦਾਰ ਹੈ ਨਾ ਕਿ ਕੋਈ ਖਾਸ ਜਾਤ ਜਾਂ ਕਬੀਲਾ ਇਸ ਅਧੀਨ ਆਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸਰਕਾਰਾਂ ਦੀਆਂ ਗਲਤ ਨੀਤੀਆਂ ਹੀ ਇਸ ਤਰਾਂ ਦੀ ਅਰਾਜਕਤਾ ਨੂੰ ਜਨਮ ਦਿੰਦੀਆਂ ਹਨ ਜਿਸ ਦਾ ਖਮਿਆਜ਼ਾ ਸਾਰੇ ਲੋਕਾਂ ਨੂੰ ਭੁਗਤਣਾ ਪੈਂਦਾ ਹੈ। ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਰਾਖਵੇਂਕਰਨ ਦੇ ਅਸਲ ਹੱਕਦਾਰਾਂ ਨੂੰ ਇਸ ਦਾ ਲਾਭ ਦੇਵੇ। ਜਿਸ ਵਿੱਚ ਦੋ ਏਕੜ ਜ਼ਮੀਨ ਵਾਲਾ ਕਿਸਾਨ ਵੀ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ।

ਸਰਕਾਰ ਵੱਲੋਂ ਬੀਤੇ ਦਿਨੀ ਉਦਯੋਗਾਂ ਦੇ 1,14,000 ਕਰੋੜ ਦੇ ਕਰਜ਼ੇ ਮਾਫ਼ੀ ਬਾਰੇ ਪ੍ਰਤੀਕਿਰਿਆ ਦਿੰਦੀਆਂ ਸੂਬਾ ਪ੍ਰਧਾਨ ਬਲਦੇਵ ਸਿੰਘ ਮੀਆਂਪੁਰ ਨੇ ਕਿਹਾ ਕਿ ਸਰਕਾਰ ਹਮੇਸ਼ਾ ਅਮੀਰ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਦਾ ਯਤਨ ਕਰਦੀ ਹੈ ਜਦਕਿ ਕਿਸਾਨ ਦਾ ਦਰਦ ਕੋਈ ਨਹੀਂ ਸਮਝ ਰਿਹਾ। ਉਹਨਾਂ ਕਿਹਾ ਕਿ ਜਦੋਂ ਕਿਸਾਨ ਦੇ ਕਰਜ਼ੇ ਮਾਫ਼ੀ ਦੀ ਗੱਲ ਆਉਂਦੀ ਹੈ ਤਾਂ ਬੜੇ  ਬੁਧੀਜੀਵੀ ਇਸ ਖਿਲਾਫ਼ ਕਈ ਤਰਾਂ ਦੀਆਂ ਦਲੀਲਾਂ ਦੇਣ ਲਈ ਅੱਗੇ ਆ ਜਾਂਦੇ ਹਨ, ਪ੍ਰੰਤੂ ਹੁਣ ਕਿਸੇ ਵੱਲੋਂ ਕੋਈ ਪ੍ਰਤੀਕਿਰਿਆ ਸਾਹਮਣੇ ਨਹੀਂ ਆ ਰਹੀ। ਇਸ ਤੋਂ ਸਾਫ਼ ਜਾਹਰ ਹੁੰਦਾ ਹੈ ਕਿ ਇਹ ਲੋਕ ਦੇਸ਼ ਦਾ ਢਿੱਡ ਭਰਨ ਵਾਲੇ ਕਿਸਾਨ ਨੂੰ ਖੁਸ਼ ਨਹੀਂ ਦੇਖਣਾ ਚਾਹੁੰਦੇ।

ਜੇ ਸਰਕਾਰ ਇੱਕੋ ਵਾਰ ਵਿੱਚ ਉਦਯੋਗਾਂ ਦਾ ਇੱਕ ਲੱਖ ਚੌਦਾਂ ਹਜ਼ਾਰ ਕਰੋੜ ਰੁਪੇ ਦਾ ਕਰਜ਼ ਮਾਫ਼ ਕਰ ਸਕਦੀ ਹੈ ਤਾਂ ਫਿਰ ਕਿਸਾਨਾਂ ਲਈ ਸਰਕਾਰ ਕੋਲ ਇਹੋ ਜਿਹੀ ਵਿਵਸਥਾ ਕਿਓਂ ਨਹੀਂ ਹੈ। ਜਦਕਿ ਕਿਸਾਨ ਵੱਲੋਂ ਫਸਲ ਪੈਦਾ ਕਰਕੇ ਵਿਚਂ ਤੱਕ ਦੇ ਸਫਰ ਵਿੱਚ ਅਨੇਕਾ ਕਠਿਨਾਈਆਂ ਸਾਹਮਣੇ ਆਉਂਦੀਆਂ ਹਨ। ਪੈਦਾਵਾਰ ਦੇ ਖਰਚ ਦੇ ਹਿਸਾਬ ਨਾਲ ਦੇਖਿਆ ਜਾਵੇ ਤਾਂ ਫਸਲ ਵੇਚਣ ਵੇਲੇ ਜੋ ਕਮਾਈ ਹੁੰਦੀ ਹੈ ਉਸ ਵਿੱਚ ਕਿਸਾਨ ਨੂੰ ਹਮੇਸ਼ਾ ਘਾਟਾ ਪੈਂਦਾ ਹੈ, ਜਿਸ ਕਰਕੇ ਉਸ ਨੂੰ ਅਗਲੀ ਫਸਲ ਪੈਦਾ ਕਰਨ ਲਈ ਹੋਰ ਕਰਜ਼ ਲੈਣਾ ਪੈਂਦਾ ਹੈ । ਇਸ ਦਾ ਹੀ ਨਤੀਜਾ ਹੈ ਕਿ ਇਹ ਕਰਜ਼ਾ ਦਿਨੋ ਦਿਨ ਕਿਸਾਨ ਦਾ ਲੱਕ ਤੋੜ ਰਿਹਾ ਹੈ ਅਤੇ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਦੀ ਗਿਣਤੀ ਦਿਨੋ ਦਿਨ ਵਧ ਰਹੀ ਹੈ। ਪ੍ਰੰਤੂ ਸਰਕਾਰਾਂ ਕਿਸਾਨਾਂ ਨੂੰ ਹਮੇਸ਼ਾ ਟਾਲ ਮਟੋਲ ਕਰਦਿਆਂ ਰਹਿੰਦੀਆਂ ਹਨ ਜਦਕਿ ਉਦ੍ਯੋਗਪਤੀਆਂ ਦੀ ਇੱਕੋ ਘੂਰੀ ਨਾਲ ਸਰਕਾਰ ਉਹਨਾਂ ਮੁਤਾਬਕ ਫੈਸਲੇ ਲੈਣ ਨੂੰ ਤਿਆਰ ਹੋ ਜਾਂਦੀ ਹੈ। ਇਸ ਤੋਂ ਸਾਫ਼ ਜਾਹਰ ਹੈ ਕਿ ਕੋਈ ਵੀ ਸਰਕਾਰ ਕਿਸਾਨਾਂ ਨੂੰ ਲੈ ਕੇ ਗੰਭੀਰ ਨਹੀਂ ਹੈ। ਅਸੀਂ ਸਰਕਾਰ ਤੋਂ ਲਗਾਤਾਰ ਇਹ ਮੰਗ ਕਰਦੇ ਆ ਰਹੇ ਹਾਂ ਕਿ ਉਦਯੋਗਾਂ ਦੀ ਤਰਜ਼ ਤੇ ਕਿਸਾਨਾਂ ਦੇ ਕਰਜ਼ੇ ਵੀ ਮਾਫ਼ ਕੀਤੇ ਜਾਣ ਤਾਂ ਜੋ ਕਿਸਾਨ ਫਿਰ ਤੋਂ ਆਪਣੇ ਪੈਰਾਂ ਤੇ ਖੜੇ ਹੋ ਸਕਣ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਪੰਜਾਬ ਕੰਟਰੋਲ ਆਫ ਆਰਗੇਨਾਈਜ਼ਡ ਕਰਾਈਮ ਐਕਟ (ਪਕੋਕਾ) ਦੇ ਵਿਰੋਧ ਵਿੱਚ ਪੰਜਾਬ ਦੀਆਂ ਕਰੀਬ 60 ਜਥੇਬੰਦੀਆਂ ਵੱਲੋਂ ਬਰਨਾਲਾ ਵਿੱਚ ਰੈਲੀ ਦੀਆਂ ਤਿਆਰੀਆਂ ਜਾਰੀ ਹਨ।
ਲੌਂਗੋਵਾਲ ਵਿੱਚ ਮੰਗਲਵਾਰ (19 ਸਤੰਬਰ) ਨੂੰ ਦੇਰ ਸ਼ਾਮ ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ਲਈ ਪੁੱਜੀ ਪੁਲਿਸ ਅਤੇ ਕਿਸਾਨਾਂ ਵਿਚਕਾਰ ਹੋਈ ਝੜਪ ਦੌਰਾਨ ਦੋ ਔਰਤਾਂ ਸਮੇਤ ਚਾਰ ਕਿਸਾਨ ਅਤੇ ਐਸਐਚਓ ਸਮੇਤ ਦੋ
ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ ਦੇ ਵਾਅਦੇ ਨੂੰ ਪੂਰਾ ਕਰਾਉਣ ਅਤੇ ਗੰਨੇ ਦੀ 100 ਕਰੋੜ ਦੀ ਅਦਾਇਗੀ
ਕਿਸਾਨੀ ਮੰਗਾਂ ਵਾਸਤੇ ਪੱਕਾ ਮੋਰਚਾ ਲਾਉਣ ਲਈ ਚੰਡੀਗੜ੍ਹ ਜਾਂਦਿਆਂ ਪੁਲਿਸ ਵੱਲੋਂ ਰੋਕੇ ਜਾਣ ’ਤੇ ਸੁਨਾਮ-ਪਟਿਆਲਾ ਸੜਕ ਉੱਤੇ ਪਿੰਡ ਘਰਾਚੋਂ ’ਚ ਚੱਲ ਰਹੇ ਧਰਨੇ ਦੌਰਾਨ ਪਿੰਡ ਸਾਰੋਂ ਦੇ ਕਿਸਾਨ ਦਰਸ਼ਨ ਸਿੰਘ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: