Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕੇਂਦਰ ਸਰਕਾਰ ਜੰਮੂ-ਕਸ਼ਮੀਰ ਹੜ੍ਹ ਪੀੜਤਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ: ਜੰਮੂ-ਕਸ਼ਮੀਰ ਮਹਿਲਾ ਕਮਿਸ਼ਨ

ਕੇਂਦਰ ਸਰਕਾਰ ਜੰਮੂ-ਕਸ਼ਮੀਰ ਹੜ੍ਹ ਪੀੜਤਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ: ਜੰਮੂ-ਕਸ਼ਮੀਰ ਮਹਿਲਾ ਕਮਿਸ਼ਨ

ਸ੍ਰੀਨਗਰ (9 ਅਕਤੂਬਰ, 2014): ਸ੍ਰੀ ਨਗਰ ਵਿੱਚ ਹੜਾਂ ਤੋਂ ਬਾਅਦ ਦੀ ਸਥਿਤੀ ਅਨੁਸਾਰ ਮੱਦਦ ਮੁਹੱਈਆਂ ਕਰਵਾਉਣ ਲਈ ਜਾਇਜ਼ਾ ਲੈਣ ਪਹੁੰਚੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਵਫਦ ਨਾਲ ਮੁਲਾਕਾਤ ਕਰਦਿਆਂ ਜੰਮੂ-ਕਸ਼ਮੀਰ ਮਹਿਲਾ ਕਮਿਸ਼ਨ ਦੀ ਮੁਖੀ (ਚੇਅਰਪਰਸਨ) ਐਡਵੋਕੇਟ ਬੇਗਮ ਸ਼ਮੀਮ ਫਿਰਦੌਸ ਨੇ ਸੂਬੇ ਵਿੱਚ ਆਏ ਹੜ੍ਹਾਂ ਦੌਰਾਨ ਕੇਂਦਰੀ ਮਦਦ ਬਾਰੇ ਰੋਸ ਦਾ ਪ੍ਰਗਟਾਵਾ ਕਰਦਿਆਂ ਦੋਸ਼ ਲਾਇਆ ਹੈ ਕਿ ਕੇਂਦਰ ਨੇ ਸੂਬੇ ਨਾਲ ਮਤਰੇਈ ਮਾਂ ਵਾਲਾ ਵਤੀਰਾ ਕੀਤਾ ਅਤੇ ਰਾਹਤ ਦਾ ਸਿਰਫ਼ ਐਲਾਨ ਕੀਤਾ ਪਰ ਪੀੜਤ ਲੋਕਾਂ ਤੱਕ ਅਜੇ ਵੀ ਰਾਹਤ ਸਮੱਗਰੀ ਨਹੀਂ ਪੁੱਜੀ ਹੈ।

ਐਡਵੋਕੇਟ ਫਿਰਦੌਸ ਨੇ ਕਿਹਾ ਕਿ ਝਾਰਖੰਡ ਵਿੱਚ ਜਦੋਂ ਕੁਦਰਤੀ ਆਫ਼ਤ ਆਈ ਸੀ ਤਾਂ ਸਿਰਫ਼ ਪੰਜਾਂ ਦਿਨਾਂ ਵਿੱਚ ਹੀ ਪੀੜਤਾਂ ਕੋਲ ਰਾਹਤ ਸਮੱਗਰੀ ਪੁੱਜ ਗਈ ਸੀ ਪਰ ਜੰਮੂ-ਕਸ਼ਮੀਰ ’ਚ ਅਜਿਹਾ ਅਜੇ ਤੱਕ ਨਹੀਂ ਹੋਇਆ। ਉਨ੍ਹਾਂ ਆਖਿਆ ਕਿ ਕੇਂਦਰ ਵੱਲੋਂ ਸਿਰਫ਼ ਪੀੜਤ ਲੋਕਾਂ ਲਈ ਬਚਾਅ ਮੁਹਿੰਮ ਵਿੱਚ ਹੀ ਸਹਿਯੋਗ ਦਿੱਤਾ ਗਿਆ ਹੈ।

ਜੰਮੂ-ਕਸ਼ਮੀਰ ਮਹਿਲਾ ਕਮਿਸ਼ਨ ਦੀ ਮੁਖੀ ਬੇਗਮ ਸ਼ਮੀਮ ਫਿਰਦੌਸ ਨਾਲ ਗੱਲਬਾਤ ਕਰ ਰਹੇ ਵਫ਼ਦ ਦੇ ਮੈਂਬਰ
ਜੰਮੂ-ਕਸ਼ਮੀਰ ਮਹਿਲਾ ਕਮਿਸ਼ਨ ਦੀ ਮੁਖੀ ਬੇਗਮ ਸ਼ਮੀਮ ਫਿਰਦੌਸ ਨਾਲ ਗੱਲਬਾਤ ਕਰ ਰਹੇ ਵਫ਼ਦ ਦੇ ਮੈਂਬਰ

ਉਨ੍ਹਾਂ ਕਿਹਾ ਕਿ “ਹੁਣ ਜਦੋਂ ਬੇਘਰ ਹੋਏ ਲੋਕਾਂ ਲਈ ਆਰਜ਼ੀ ਤੇ ਸਥਾਈ ਪ੍ਰਬੰਧਾਂ ਦੀ ਲੋੜ ਹੈ, ਜਿਨ੍ਹਾਂ ਦੇ ਕਾਰੋਬਾਰ ਤਬਾਹ ਹੋ ਗਏ ਹਨ, ਉਨ੍ਹਾਂ ਨੂੰ ਮਦਦ ਦੀ ਲੋੜ ਹੈ ਅਤੇ ਆ ਰਹੀ ਸਰਦੀ ਤੋਂ ਬਚਾਅ ਲਈ ਵੱਡੀ ਲੋੜ ਹੈ ਤਾਂ ਕੇਂਦਰ ਸਰਕਾਰ ਵੱਲੋਂ ਮਦਦ ਲਈ ਕੋਈ ਹੁੰਗਾਰਾ ਨਹੀਂ ਮਿਲ ਰਿਹਾ”।
ਸ਼੍ਰੋਮਣੀ ਕਮੇਟੀ ਵੱਲੋਂ ਪੀੜਤ ਲੋਕਾਂ ਦੀ ਕੀਤੀ ਜਾ ਰਹੀ ਮਦਦ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਸਿੱਖ ਸੰਸਥਾ ਕੋਲ ਮੰਗ ਰੱਖੀ ਹੈ ਕਿ ਮੁਸਲਿਮ ਭਾਈਚਾਰੇ ਦੇ ਪੀੜਤ ਲੋਕਾਂ ਖਾਸ ਕਰਕੇ ਬੀਬੀਆਂ ਲਈ ਗਰਮ ਕੱਪੜੇ, ਗਰਮ ਬਿਸਤਰੇ ਤੇ ਰਾਸ਼ਨ ਭੇਜਿਆ ਜਾਵੇ। ਉਨ੍ਹਾਂ ਇਹ ਮਦਦ ਤੁਰੰਤ ਦੇਣ ਦੀ ਅਪੀਲ ਕੀਤੀ ਹੈ।

ਉਨ੍ਹਾਂ ਫੋਨ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨਾਲ ਵੀ ਗੱਲਬਾਤ ਕਰਕੇ ਮਦਦ ਦੀ ਗੱਲ ਦੁਹਰਾਈ ਹੈ। ਸ਼੍ਰੋਮਣੀ ਕਮੇਟੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਇਹ ਰਾਹਤ ਜਲਦੀ ਪੁਜਦੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਹੜ੍ਹਾਂ ਕਾਰਨ ਸ੍ਰੀਨਗਰ ਇਲਾਕੇ ਵਿੱਚ ਲਗਭਗ 90 ਫ਼ੀਸਦੀ ਇਲਾਕਾ ਪ੍ਰਭਾਵਿਤ ਹੋਇਆ ਹੈ।

ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਦੇ ਘਰ ਤਬਾਹ ਹੋ ਗਏ ਹਨ, ਉਨ੍ਹਾਂ ਵਾਸਤੇ ਆਰਜ਼ੀ ਤੌਰ ’ਤੇ ਫੈਬਰਿਕ ਸ਼ੈੱਡ ਬਣਾਉਣ ਦੀ ਯੋਜਨਾ ਹੈ ਤਾਂ ਜੋ ਸਰਦੀਆਂ ਦੌਰਾਨ ਉਨ੍ਹਾਂ ਦਾ ਬਚਾਅ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਹੜ੍ਹਾਂ ਕਾਰਨ 40 ਹਜ਼ਾਰ ਤੋਂ ਵਧੇਰੇ ਵਾਹਨਾਂ ਨੂੰ ਵੀ ਨੁਕਸਾਨ ਪੁੱਜਾ ਹੈ।

ਕੇਂਦਰ ਸਰਕਾਰ ਖ਼ਿਲਾਫ਼ ਮੁੜ ਨਰਾਜ਼ਗੀ ਦਾ ਇਜ਼ਹਾਰ ਕਰਦਿਆਂ ਉਨ੍ਹਾਂ ਦੱਸਿਆ ਕਿ ਅੰਤਰਾਸ਼ਟਰੀ ਭਾਈਚਾਰੇ ਵੱਲੋਂ ਮਦਦ ਮੁਹਈਆ ਕਰਨ ਦੀ ਪੇਸ਼ਕਸ਼ ਕੀਤੀ ਗਈ ਸੀ ਪਰ ਕੇਂਦਰ ਸਰਕਾਰ ਨੇ ਇਹ ਪੇਸ਼ਕਸ਼ ਰੱਦ ਕਰ ਦਿੱਤੀ। ਕੇਂਦਰ ਸਰਕਾਰ ਨੇ ਨਾ ਤਾਂ ਖੁਦ ਰਾਹਤ ਭੇਜੀ ਹੈ ਅਤੇ ਨਾ ਹੀ ਅੰਤਰਾਸ਼ਟਰੀ ਭਾਈਚਾਰੇ ਕੋਲੋਂ ਰਾਹਤ ਲੈਣ ਦਿੱਤੀ ਹੈ।

ਐਡਵੋਕੇਟ ਫਿਰਦੌਸ ਨਾਲ ਮੁਲਾਕਾਤ ਦੌਰਾਨ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ, ਨਿਰਵੈਲ ਸਿੰਘ ਜੌਲਾਂ, ਸਕੱਤਰ ਅਵਤਾਰ ਸਿੰਘ ਅਤੇ ਵਧੀਕ ਸਕੱਤਰ ਦਲਜੀਤ ਸਿੰਘ ਬੇਦੀ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜਲਦੀ ਹੀ ਉਨ੍ਹਾਂ ਦੀ ਮੰਗ ਮੁਤਾਬਕ ਲੋੜੀਂਦਾ ਸਮਾਨ ਪੁਜਦਾ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਹੂਰੀਅਤ ਕਾਨਫਰੰਸ ਦੇ ਆਗੂ ਸਈਅਦ ਅਲੀ ਸ਼ਾਹ ਗਿਲਾਨੀ, ਜੇਕੇਐਲਐਫ ਦੇ ਯਾਸੀਨ ਮਲਿਕ ਤੇ ਹੋਰ ਮੁਸਲਿਮ ਆਗੂਆਂ ਵੱਲੋਂ ਰਾਹਤ ਸਮੱਗਰੀ ਭੇਜਣ ਦੀ ਕੀਤੀ ਗਈ ਅਪੀਲ ’ਤੇ ਰਾਹਤ ਸਮੱਗਰੀ ਭੇਜੀ ਜਾ ਚੁੱਕੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਲੰਘੀ 4 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਵੰਤ ਮਾਨ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਲਾਗੂ ਕਰਵਾਉਣ ਲਈ ਪੰਥਕ ਇਕੱਠ ਸੱਦਿਆ ਗਿਆ ਸੀ। ਇਸ ਬਾਰੇ ਬਬਰ ਖਾਲਸਾ
ਗਲੋਬਲ ਸਿੱਖ ਕੌਂਸਲ ਨੇ ਮਹਾਰਾਸ਼ਟਰ ਸਰਕਾਰ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਮਾਮਲਿਆਂ 'ਚ ਦਖਲਅੰਦਾਜ਼ੀ ਬੰਦ ਕਰਨ ਅਤੇ 1956 ਦਾ ਗੁਰਦੁਆਰਾ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਤੁਰੰਤ ਵਾਪਸ ਲੈਣ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: