Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕੇਂਦਰ ਸਰਕਾਰ ਨੇ ਨਵੰਬਰ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਨੂੰ 5-5 ਲੱਖ ਰੁਪਏ ਦਾ ਮੁਆਵਜ਼ਾ ਦੇਣ ਨੂੰ ਦਿੱਤੀ ਮਨਜ਼ੂਰੀ

ਕੇਂਦਰ ਸਰਕਾਰ ਨੇ ਨਵੰਬਰ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਨੂੰ 5-5 ਲੱਖ ਰੁਪਏ ਦਾ ਮੁਆਵਜ਼ਾ ਦੇਣ ਨੂੰ ਦਿੱਤੀ ਮਨਜ਼ੂਰੀ

ਨਵੀਂ ਦਿੱਲੀ (10 ਦਸੰਬਰ, 2014):  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤ ਦੀ ਕੇਂਦਰ ਸਰਕਾਰ ਨੇ ਅੱਜ ਰਾਤੀਂ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦੀ ਤਜਵੀਜ਼ ਨੂੰ ਵਾਪ੍ਰਨਗੀ ਦੇ ਦਿੱਤੀ। ਇਹ ਫੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਲਿਆ ਗਿਆ।

ਨਵੰਬਰ 1984 ਦੀ ਨਸਲਕੁਸ਼ੀ ਦੌਰਾਨ ਸਿੱਖਾਂ ਨੂੰ ਜਿਉਂਦਿਆਂ ਹੀ ਸਾੜ ਦਿੱਤਾ ਗਿਆ ਸੀ
ਨਵੰਬਰ 1984 ਦੀ ਨਸਲਕੁਸ਼ੀ ਦੌਰਾਨ ਸਿੱਖਾਂ ਨੂੰ ਜਿਉਂਦਿਆਂ ਹੀ ਸਾੜ ਦਿੱਤਾ ਗਿਆ

ਜ਼ਿਕਰਯੋਗ ਹੈ ਕਿ ਸਰਕਾਰ ਨੇ 31 ਅਕਤੂਬਰ ਨੂੰ ਅਜਿਹਾ ਮੁਆਵਜ਼ਾ ਦੇਣ ਦਾ ਸੰਕੇਤ ਦਿੱਤਾ ਸੀ, ਪਰ ਚੋਣ ਕਮਿਸ਼ਨ ਵੱਲੋਂ ਇਸ ਨੂੰ ਚੋਣ ਜ਼ਾਬਤਾ ਦੀ ਉਲੰਘਣਾ ਮੰਨੇ ਜਾਣ ‘ਤੇ ਸਰਕਾਰ ਇਸ ਸੰਕੇਤ ਨੂੰ ਐਲਾਨ ਦਾ ਰੂਪ ਦੇਣ ਤੋਂ ਪਿੱਛੇ ਹੱਟ ਗਈ ਸੀ।

ਪੰਜ-ਪੰਜ ਲੱਖ ਰੁਪਏ ਦੇ ਮੁਆਵਜ਼ੇ ਦੀ ਰਕਮ ਪੀੜਤਾਂ ਦੇ ਪਰਿਵਾਰਾਂ ਨੂੰ ਪਹਿਲਾਂ ਮਿਲੇ ਮੁਆਵਜ਼ੇ ਜਾਂ ਹੋਰ ਰਾਹਤ ਤੋਂ ਵੱਖਰੀ ਹੋਵੇਗੀ।

ਸਰਕਾਰੀ ਰਿਕਾਰਡ ਅਨੁਸਾਰ 1984 ਦੇ ਕਤਲੇਆਮ ਵਿੱਚ 3325 ਸਿੱਖ ਮਾਰੇ ਗਏ ਸਨ ਜਿਨ੍ਹਾਂ ਵਿੱਚ 2733 ਇਕੱਲੇ ਦਿੱਲੀ ਪ੍ਰਦੇਸ਼ ਵਿੱਚ ਕਤਲ ਕੀਤੇ ਗਏ ਸਨ। ਬਾਕੀ ਹੱਤਿਆਵਾਂ ਉੱਤਰ ਪ੍ਰਦੇਸ਼, ਹਰਿਆਣਾ, ਮੱਧ ਪ੍ਰਦੇਸ਼, ਮਹਾਰਾਸ਼ਟਰ ਤੇ ਹੋਰਨਾਂ ਰਾਜਾਂ ਵਿੱਚ ਹੋਈਆਂ ਸਨ। ਨਰਿੰਦਰ ਮੋਦੀ ਸਰਕਾਰ ਨੂੰ ਪਿਛਲੇ ਤਿੰਨ ਮਹੀਨਿਆਂ ਦੌਰਾਨ ਕਈ ਸਿੱਖ ਜਥੇਬੰਦੀਆਂ ਤੋਂ ਮੁਆਵਜ਼ੇ ਤੇ ਇਨਸਾਫ਼ ਸਬੰਧੀ ਪਟੀਸ਼ਨਾਂ ਮਿਲੀਆਂ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਗਲੋਬਲ ਸਿੱਖ ਕੌਂਸਲ ਨੇ ਮਹਾਰਾਸ਼ਟਰ ਸਰਕਾਰ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਮਾਮਲਿਆਂ 'ਚ ਦਖਲਅੰਦਾਜ਼ੀ ਬੰਦ ਕਰਨ ਅਤੇ 1956 ਦਾ ਗੁਰਦੁਆਰਾ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਤੁਰੰਤ ਵਾਪਸ ਲੈਣ
ਸਿੱਖ ਵਿਰਾਸਤੀ ਮਹੀਨੇ ਨੂੰ ਸਮਰਪਿਤ ਅਤੇ 1984 ਦੀ ਸਿੱਖ ਨਸਲਕੁਸ਼ੀ ਨੂੰ ਰਸਮੀ ਮਾਨਤਾ ਦਿਵਾਉਣ ਦੀ ਜ਼ੋਰਦਾਰ ਪੈਰਵੀ ਲਈ, ਕੈਨੇਡਾ ਦੀ ਸੈਨੇਟ ਵਿੱਚ ਰੱਖੇ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਆਗੂ
ਪੰਚ ਪ੍ਰਧਾਨੀ ਜਥੇ ਨੇ ਚੇਤਾਵਨੀ ਦਿੱਤੀ ਹੈ ਕਿ ਅਮਰੀਕਾ ਵਿੱਚ ਸਾਹਮਣੇ ਆਈ ਸਾਜ਼ਿਸ਼ ਦੀ ਤਰਜ਼ 'ਤੇ ਹੁਣ ਭਾਰਤੀ ਏਜੰਸੀਆਂ ਪੰਜਾਬ ਵਿੱਚ ਵੀ ਸਿੱਖ ਸ਼ਖਸੀਅਤਾਂ, ਪੰਜਾਬ ਹਿਤੈਸ਼ੀਆਂ ਅਤੇ ਕਿਸਾਨ ਆਗੂਆਂ ਨੂੰ
ਦਲ ਖਾਲਸਾ ਨੇ ਭਾਰਤ ਵਿੱਚ ਨਵ-ਨਿਯੁਕਤ ਅਮਰੀਕੀ ਰਾਜਦੂਤ ਸਰਜੀਓ ਗੋਰ ਨੂੰ ਅਪੀਲ ਕੀਤੀ ਹੈ ਕਿ ਉਹ ਆਰਥਿਕ ਅਤੇ ਵਪਾਰਕ ਚਿੰਤਾਵਾਂ ਤੋਂ ਉੱਪਰ ਉੱਠ ਕੇ ਦੱਖਣੀ ਏਸ਼ੀਆ ਵਿੱਚ ਸ਼ਾਂਤੀ ਕਾਇਮ ਕਰਨ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: