Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕੇਜਰੀਵਾਲ ਦੀ ਕੋਠੀ ਵੱਲ ਜਾਂਦਿਆਂ ਬਾਦਲ ਦਲ ਦੇ ਅਹੁਦੇਦਾਰਾਂ ‘ਤੇ ਪਈਆਂ ਪਾਣੀ ਦੀਆਂ ਬੁਛਾੜਾਂ

ਕੇਜਰੀਵਾਲ ਦੀ ਕੋਠੀ ਵੱਲ ਜਾਂਦਿਆਂ ਬਾਦਲ ਦਲ ਦੇ ਅਹੁਦੇਦਾਰਾਂ ‘ਤੇ ਪਈਆਂ ਪਾਣੀ ਦੀਆਂ ਬੁਛਾੜਾਂ

ਨਵੀਂ ਦਿੱਲੀ: ਆਮ ਆਦਮੀ ਪਾਰਟੀ ਵੱਲੋਂ 3 ਜੁਲਾਈ ਨੂੰ ਅੰਮ੍ਰਿਤਸਰ ਵਿਖੇ ਯੂਥ ਮੈਨੀਫੈਸਟੋ ਜਾਰੀ ਕਰਨ ਵੇਲੇ ਪੈਦਾ ਹੋਏ ਵਿਵਾਦ ਤੋਂ ਬਾਅਦ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਦਿੱਲੀ ਦੇ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕੋਠੀ ਦਾ ਘਿਰਾਊ ਕੀਤਾ ਗਿਆ। ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗਵਾਹੀ ਹੇਠ ਬਾਦਲ ਦਲ ਦੇ ਕਾਰਕੂਨਾਂ ਨੇ ਸਿਵਿਲ ਲਾਈਨ ਇਲਾਕੇ ਦੇ ਚੰਦਗੀਰਾਮ ਅਖਾੜੇ ਤੋਂ ਕੇਜਰੀਵਾਲ ਦੀ ਕੋਠੀ ਵੱਲ ਕੂਚ ਕਰਨ ਦੀ ਸ਼ੁਰੂਆਤ ਕੀਤੀ।

ਪ੍ਰਦਰਸ਼ਨਕਾਰੀਆਂ ਨੇ ਹੱਥਾਂ ਵਿਚ ਤਖਤੀਆਂ ਫੜੀਆਂ ਹੋਈਆਂ ਸਨ ਜਿਸਤੇ ਕੇਜਰੀਵਾਲ ‘ਤੇ ਜਾਣਬੁਝ ਕੇ ਸਿੱਖਾਂ ਦੇ ਧਾਰਮਿਕ ਸਥਾਨਾਂ ਅਤੇ ਧਾਰਮਿਕ ਗ੍ਰੰਥ ਨੂੰ ਛੋਟਾ ਦਿਖਾਉਣ ਦੇ ਖਿਲਾਫ਼ ਸ਼ਰਮ ਕਰਨ ਦੀ ਤਾਕੀਦ ਕਰਨ ਦੇ ਨਾਲ ਹੀ ਅਜਿਹੀ ਘਟਨਾਂ ਨੂੰ ਦੋਬਾਰਾ ਨਾਹ ਦੋਹਰਾਉਣ ਦੀ ਚਿਤਾਵਨੀ ਦਿੱਤੀ ਗਈ ਸੀ। ਇਸ ਮੌਕੇ ਪੁਲਿਸ ਅਤੇ ਅਕਾਲੀ ਆਗੂਆਂ ਦੀ ਤਕਰਾਰ ਵੱਧਣ ਤੇ ਪੁਲਿਸ ਨੇ ਜਲ ਤੋਪਾਂ ਦਾ ਮੂੰਹ ਇਨ੍ਹਾਂ ਕਾਰਕੂਨਾਂ ਵੱਲ ਕਰ ਦਿੱਤਾ। ਇਸ ਮੌਕੇ ਪੁਲਿਸ ਨੇ ਅਕਾਲੀ ਦਲ ਬਾਦਲ ਦੇ ਆਗੂਆਂ ਨੂੰ ਹਿਰਾਸਤ ਵਿਚ ਲੈ ਲਿਆ।

ਕੇਜਰੀਵਾਲ ਦੀ ਕੋਠੀ ਵੱਲ ਜਾਂਦਿਆਂ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਰਨਲ ਸਕੱਤਰ ਮਨਜਿੰਦਰ ਸਿੰਘ ਸਿਰਸਾ
ਕੇਜਰੀਵਾਲ ਦੀ ਕੋਠੀ ਵੱਲ ਜਾਂਦਿਆਂ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਰਨਲ ਸਕੱਤਰ ਮਨਜਿੰਦਰ ਸਿੰਘ ਸਿਰਸਾ

ਜੀ.ਕੇ. ਅਤੇ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਤੁਲਣਾ ਆਮ ਆਦਮੀ ਪਾਰਟੀ ਦੇ ਆਗੂ ਆਸ਼ੀਸ਼ ਖੇਤਾਨ ਵੱਲੋਂ ਪਾਰਟੀ ਦੇ ਚੋਣ ਮਨੋਰਥ ਪੱਤਰ ਨਾਲ ਕਰਨ ਨੂੰ ਸਿੱਖ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦਾ। ਚੋਣ ਮਨੋਰਥ ਪੱਤਰ ਦੇ ਮੁਖ ਸਫ਼ੇ ‘ਤੇ ਦਰਬਾਰ ਸਾਹਿਬ ਦੀ ਤਸ਼ਵੀਰ ’ਤੇ ਪਾਰਟੀ ਦਾ ਚੋਣ ਨਿਸ਼ਾਨ ਝਾੜੂ ਛਾਪਣ ਨੂੰ ਉਨ੍ਹਾਂ ਨੇ ਆਪ ਪਾਰਟੀ ਦੀ ਸਿੱਖ ਵਿਰੋਧੀ ਮਾਨਸਿਕਤਾ ਦੱਸਿਆ।

DSGMC at outside kejriwal house 01
ਕੇਜਰੀਵਾਲ ਦੀ ਕੋਠੀ ਵੱਲ ਜਾਂਦਿਆਂ ਬਾਦਲ ਦਲ ਦੇ ਅਹੁਦੇਦਾਰਾਂ ‘ਤੇ ਪਈਆਂ ਪਾਣੀ ਦੀਆਂ ਬੁਛਾੜਾਂ

ਜੀ.ਕੇ. ਨੇ ਕਿਹਾ ਕਿ ਆਮ ਆਦਮੀ ਪਾਰਟੀ ਲਗਾਤਾਰ ਸਿੱਖ ਵਿਚਾਰਧਾਰਾ ‘ਤੇ ਚੋਟ ਕਰਨ ਦਾ ਮਾਧਿਅਮ ਬਣ ਗਈ ਹੈ। ਪਾਰਟੀ ਦੇ ਗੈਰਤਜਰਬੇਕਾਰ ਅਤੇ ਧਰਮ ਤੋਂ ਦੂਰ ਬਾਹਰੀ ਆਗੂ ਹਮਲਾਵਰਾਂ ਦੀ ਤਰ੍ਹਾਂ ਪੰਜਾਬ ਦੀ ਸੱਤਾ ‘ਤੇ ਕਬਜ਼ਾ ਜਮਾਉਣ ਦੇ ਮਨਸੂਬੇ ਦੇ ਤਹਿਤ ਲਗਾਤਾਰ ਪੰਜਾਬ, ਪੰਜਾਬੀਅਤ ਅਤੇ ਸਿੱਖੀ ‘ਤੇ ਹਮਲਾ ਕਰ ਰਹੇ ਹਨ ਜਿਸਨੂੰ ਕਿਸੇ ਵੀ ਸੂਰਤ ਵਿਚ ਪੰਜਾਬ ਦੇ ਲੋਕ ਪਸੰਦ ਨਹੀਂ ਕਰਨਗੇ। ਜੀ.ਕੇ. ਨੇ ਹੈਰਾਨੀ ਜਤਾਈ ਕਿ ਵੱਧੀਆ ਸਿਆਸਤ ਵਜੋਂ ਬਦਲ ਬਣਨ ਦਾ ਦਾਅਵਾ ਕਰਕੇ ਸਿਆਸਤ ਵਿਚ ਆਏ ਲੋਕ ਪੰਜਾਬ ਦਾ ਮਾਹੌਲ ਖਰਾਬ ਕਰਕੇ ਕੀ ਸਾਬਿਤ ਕਰਨਾ ਚਾਹੁੰਦੇ ਹਨ। ਉਨ੍ਹਾਂ ਨੇ ਅਸ਼ੀਸ਼ ਖੇਤਾਨ ਨੂੰ ਪਾਰਟੀ ਤੋਂ ਬਾਹਰ ਕੱਢਣ ਅਤੇ ਕੇਜਰੀਵਾਲ ਨੂੰ ਇਸ ਸਬੰਧ ਵਿਚ ਸਿੱਖਾਂ ਤੋਂ ਮੁਆਫੀ ਮੰਗਣ ਦੀ ਵੀ ਮੰਗ ਕੀਤੀ। ਜੀ.ਕੇ. ਨੇ ਕਿਹਾ ਕਿ ਅਗਰ ਅੱਜ ਪੰਜਾਬ ਦਾ ਮਾਹੌਲ ਖਰਾਬ ਹੋਵੇਗਾ ਤਾਂ ਉਸਦੇ ਜਿੰਮੇਵਾਰ ਕੇਜਰੀਵਾਲ ਹੋਣਗੇ।

ਸਿਰਸਾ ਨੇ ਕੇਜਰੀਵਾਲ ਨੂੰ ਸਿੱਖ ਵਿਰੋਧੀ ਹਰਕਤਾਂ ਬੰਦ ਕਰਨ ਦੀ ਚੇਤਾਵਨੀ ਦਿੱਤੀ। ਇਸ ਮੌਕੇ ਸੀਨੀਅਰ ਅਕਾਲੀ ਆਗੂ ਅਵਤਾਰ ਸਿੰਘ ਹਿੱਤ, ਕੁਲਦੀਪ ਸਿੰਘ ਭੋਗਲ, ਦਿੱਲੀ ਕਮੇਟੀ ਦੇ ਦਿੱਲੀ ਕਮੇਟੀ ਦੇ ਅਹੁੱਦੇਦਾਰ ਅਤੇ ਸਮੂਹ ਕਮੇਟੀ ਮੈਂਬਰ ਮੌਜੂਦ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਆਮ ਆਦਮੀ ਪਾਰਟੀ ਵਿਚ ਕੇਂਦਰੀ ਲੀਡਰਸ਼ਿੱਪ ਦੇ ਦਬਦਬ ਕਾਰਨ ਲੱਗਦਾ ਹੈ ਕਿ ਪੰਜਾਬ ਦੇ ਚੁਣੇ ਹੋਏ ਵਿਧਾਇਕ ਸੂਬੇ ਤੋਂ ਬਾਹਰੀ ਆਗੂਆਂ ਨੂੰ ਪੰਜਾਬ ਦੇ ਨੁਮਾਇੰਦੇ ਵਜੋਂ ਰਾਜ ਸਭਾ ਵਿਚ ਭੇਜਣਗੇ।
ਕੇਜਰੀਵਾਲ ਸਰਕਾਰ ਦੇ ਫੈਸਲੇ ਨੇ ਪੰਜਾਬ ਦੇ ਆਪ ਆਗੂ ਕੁੜਿੱਕੀ ਵਿੱਚ ਫਸਾਏ। ਇੱਕ ਪਾਸੇ ਲੱਖਾਂ ਕਿਸਾਨ ਕੇਂਦਰ ਦੇ ਬਣਾਏ ਨਵੇਂ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਹੱਦਾਂ ਉੱਤੇ ਮੋਰਚਾ ਲਾ ਕੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: