Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕੇਜਰੀਵਾਲ ਨੇ ਭਾਰਤੀ ਰਾਸ਼ਟਰਪਤੀ ਨੂੰ ਮਿਲ ਕੇ ਕਿਹਾ ਕਿ “ਮੌਜੂਦਾ ਸਥਿਤੀ ਵਿੱਚ ਭਾਜਪਾ ਨੂੰ ਸਰਕਾਰ ਬਣਾਉਣ ਦੀ ਆਗਿਆ ਦੇਣਾ ਲੋਕਤੰਤਰ ਦਾ ਕਤਲ ਹੋਵੇਗਾ”

ਕੇਜਰੀਵਾਲ ਨੇ ਭਾਰਤੀ ਰਾਸ਼ਟਰਪਤੀ ਨੂੰ ਮਿਲ ਕੇ ਕਿਹਾ ਕਿ “ਮੌਜੂਦਾ ਸਥਿਤੀ ਵਿੱਚ ਭਾਜਪਾ ਨੂੰ ਸਰਕਾਰ ਬਣਾਉਣ ਦੀ ਆਗਿਆ ਦੇਣਾ ਲੋਕਤੰਤਰ ਦਾ ਕਤਲ ਹੋਵੇਗਾ”

Kejriwalਨਵੀਂ ਦਿੱਲੀ (6 ਸਤੰਬਰ 2014): ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪਾਰਟੀ ਵਿਧਾਇਕਾਂ ਸਮੇਤ ਭਾਰਤ ਦੇ ਰਾਸ਼ਟਰਪਤੀ ਪ੍ਰਣਾਬ ਮੁਖਰਜੀ ਨਾਲ ਮੁਲਾਕਾਤ ਕਰਕੇ ਦਿੱਲੀ ਵਿੱਚ ਤਾਜ਼ਾ ਚੋਣਾਂ ਕਰਵਾਉਣ ਦੀ ਮੰਗ ਕੀਤੀ।

ਦਿੱਲੀ ਵਿਚ ਸਰਕਾਰ ਬਣਾਉਣ ਲਈ ਉਪ ਰਾਜਪਾਲ ਵੱਲੋਂ ਭਾਜਪਾ ਨੂੰ ਸੱਦਾ ਦਿੱਤੇ ਜਾਣ ਦੀਆਂ ਕਨਸੋਆਂ ਦੇ ਮੱਦੇਨਜ਼ਰ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪਾਰਟੀ ਦੇ 22 ਵਿਧਾਇਕਾਂ ਸਮੇਤ ਰਾਸ਼ਟਰਪਤੀ ਪ੍ਰਣਾਬ ਮੁਖਰਜੀ ਨਾਲ ਮੁਲਾਕਾਤ ਕਰਕੇ ਇੱਕ ਮੰਗ ਪੱਤਰ ਸੌਾਪਿਆ ਹੈ।

ਇਸ ਮੰਗ ਪੱਤਰ ਵਿਚ ਕਿਹਾ ਗਿਆ ਹੈ ਕਿ ਮੌਜੂਦਾ ਸਥਿਤੀ ‘ਚ ਭਾਜਪਾ ਨੂੰ ਸਰਕਾਰ ਬਣਾਉਣ ਲਈ ਮੌਕਾ ਦੇਣਾ ਲੋਕਤੰਤਰ ਦੀ ਹੱਤਿਆ ਹੋਵੇਗੀ ਙ ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਇਲਜ਼ਾਮ ਲਾਇਆ ਕਿ ਭਾਜਪਾ ਸਰਕਾਰ ਬਣਾਉਣ ਲਈ ਖਰੀਦ ਫਰੋਖਤ ਕਰ ਸਕਦੀ ਹੈ।

ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਸਰਕਾਰ ਬਣਾਏਗੀ ਤਾਂ ਸੁਭਾਇਕ ਹੀ ਹੈ ਉਸ ਵੱਲੋਂ ਵਿਧਾਇਕਾਂ ਦੀ ਖਰੀਦੋ-ਫਰੋਖਤ ਕੀਤੀ ਜਾਵੇਗੀ ਙ ਉਨ੍ਹਾਂ ਕਿਹਾ ਕਿ ਦਿੱਲੀ ਦੀ ਜਨਤਾ ਸਿਰਫ ਚੋਣਾਂ ਚਾਹੁੰਦੀ ਹੈ, ਜੋੜ-ਤੋੜ ਦੀ ਸਰਕਾਰ ਨਹੀਂ ।

ਕੇਜਰੀਵਾਲ ਨੇ ਆਪਣੇ ਵਿਧਾਇਕਾਂ ਨੂੰ ਹਦਾਇਤ ਦਿੱਤੀ ਹੈ ਕਿ ਜੇਕਰ ਭਾਜਪਾ ਖਰੀਦੋ-ਫਰੋਖਤ ਦੇ ਲਈ ਤੁਹਾਡੇ ਨਾਲ ਸੰਪਰਕ ਕਰਦੀ ਹੈ ਤਾਂ ਤੁਸੀਂ ਇਨਕਾਰ ਨਾ ਕਰਨਾ,ਪ੍ਰੰਤੂ ਉਸ ਨਾਲ ਹੋਈ ਗੱਲਬਾਤ ਨੂੰ ਰਿਕਾਰਡ ਕਰ ਲੈਣਾ ਙ ਜਦੋਂ ਉਪ ਰਾਜਪਾਲ ਭਾਜਪਾ ਨੂੰ ਸਰਕਾਰ ਬਣਾਉਣ ਦਾ ਸੱਦਾ ਦੇਵੇਗਾ ਅਤੇ ਭਰੋਸੇ ਦੇ ਪ੍ਰਸਤਾਵ ‘ਤੇ ਚਰਚਾ ਸ਼ੁਰੂ ਹੋਣ ਵਾਲੀ ਹੋਵੇਗੀ ਤਾਂ ਉਸ ਤੋਂ ਇਕ ਘੰਟਾ ਪਹਿਲਾਂ ਸਾਰੀ ਰਿਕਾਰਡਿੰਗ ਜਾਰੀ ਕਰ ਦਿੱਤੀ ਜਾਵੇਗੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਡਾ. ਸਿਕੰਦਰ ਸਿੰਘ ਨੇ ਕਿਹਾ ਕਿ ਭਾਜਪਾ ਦਾ ਮੂਲ ਆਧਾਰ ਬ੍ਰਾਹਮਣਵਾਦੀ ਵੰਡ ਦੇ ਸਿਧਾਂਤ 'ਤੇ ਟਿਕਿਆ ਹੋਇਆ ਹੈ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇੱਕ ਫੈਸਲਾ ਸੁਣਾਉਂਦਿਆਂ ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਤਲ ਦੇ ਇੱਕ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇੱਕ ਫੈਸਲਾ ਸੁਣਾਉਂਦਿਆਂ ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਤਲ ਦੇ ਇੱਕ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ।
ਬੀਤੀ ਸ਼ਾਮ ਨੂੰ ਕੇਂਦਰ ਸਰਕਾਰ ਅਤੇ ਕਿਸਾਨ ਯੂਨੀਅਨਾਂ ਦਰਮਿਆਨ ਹੋਈ ਹੋਈ ਬੈਠਕ ਬੇਸਿੱਟਾ ਰਹੀ। ਕੇਂਦਰ ਸਰਕਾਰ ਦੇ ਨੁਮਾਇੰਦਿਆਂ ਅਤੇ ਕਿਸਾਨ ਯੂਨੀਅਨ ਵਿਚਕਾਰ ਫਸਲ ਦੀ ਘੱਟੋ ਘੱਟ ਮੁੱਲ ਉੱਤੇ ਖਰੀਦ ਦੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: