Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕੇਜ਼ਰੀਵਾਲ, ਸੁਖਬੀਰ ਬਾਦਲ ਅਤੇ ਕੈਪਟਨ ਦੀ ਸਿਆਸੀ ਬਿਆਨਬਾਜ਼ੀ

ਕੇਜ਼ਰੀਵਾਲ, ਸੁਖਬੀਰ ਬਾਦਲ ਅਤੇ ਕੈਪਟਨ ਦੀ ਸਿਆਸੀ ਬਿਆਨਬਾਜ਼ੀ

ਬਾਦਲ ਦਲੀਏ ਅਤੇ ਕਾਂਗਰਸੀ ਇਕੱਠੇ ਹੋ ਗਏ: ਕੇਜ਼ਰੀਵਾਲ
ਕੇਜਰੀਵਾਲ ਡਰਾਮੇਬਾਜ਼ੀ ਕਰ ਰਿਹਾ ਹੈ: ਸੁਖਬੀਰ
ਕੇਜਰੀਵਾਲ ਪੈਦਾਇਸ਼ੀ ਝੂਠਾ: ਕੈਪਟਨ

ਤਲਵੰਡੀ ਸਾਬੋ (26 ਫਰਵਰੀ, 2016): ਪੰਜਾਬ ਵਿੱਚ 2017 ਵਿੱਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਮੁੱਖ ਪਾਰਟੀਆਂ ਨੇ ਸਰਗਰਮੀ ਫੜ ਲਈ ਹੈ।ਜਿੱਥੇ ਪੰਜਾਬ ਦੀ ਸੱਤਾ ‘ਤੇ ਕਾਬਜ਼ ਬਾਦਲ ਦਲ ਸਰਕਾਰੀ ਤੰਤਰ ਦੇ ਸਹਾਰੇ ਅਪਾਣੀਆਂ ਗਤੀਵਿਧੀਆਂ ਚਲਾ ਰਿਹਾ ਹੈ ਅਤੇ ਕਾਂਗਰਸ ਨੇ ਪੰਜਾਬ ਬਣਾਓੁ ਮੁਹਿੰਮ ਸ਼ੁਰੂ ਕੀਤੀ ਹੈ, ੳੁੱਥੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜ਼ਰੀਵਾਲ ਪੰਜ ਦਿਨਾਂ ਪੰਜਾਬ ਫੇਰੀ ‘ਤੇ ਹਨ।

ਅਰਵਿੰਦ ਕੇਜਰੀਵਾਲ (ਪੁਰਾਣੀ ਫੋਟੋ)
ਅਰਵਿੰਦ ਕੇਜਰੀਵਾਲ (ਪੁਰਾਣੀ ਫੋਟੋ)

ਪੰਜਾਬ ਦੌਰੇ ਦੇ ਦੂਜੇ ਦਿਨ ਵੱਖ-ਵੱਖ ਥਾਵਾਂ ‘ਤੇ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਿਦਆਂ ਉਨ੍ਹਾਂ ਕਿ ਸੱਤਾਧਾਰੀ ਸਿਆਸਤਦਾਨਾਂ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਨਸ਼ੇਡ਼ੀ ਬਣਨ ਅਤੇ ਕਿਸਾਨਾਂ ਨੂੰ ਖ਼ੁਦਕੁਸ਼ੀਆਂ ਕਰਨ ਲਈ ਮਜਬੂਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਅਾਪਣੀ ਸੰਵਿਧਾਨਕ ਜ਼ਿੰਮੇਵਾਰੀ ਭੁੱਲ ਕੇ ਸਿਆਸਤਦਾਨਾਂ ਦਾ ਹੁਕਮ ਵਜਾ ਰਹੀ ਹੈ।

ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਵਿਧਾਨ ਸਭਾ ਹਲਕਾ ਜਲਾਲਾਬਾਦ ਦੇ ਪਿੰਡ ਪਾਕਾਂ ਵਿੱਚ ਕਰੀਬ 35 ਖ਼ੁਦਕੁਸ਼ੀ ਪੀਡ਼ਤ ਪਰਿਵਾਰ ਹਨ ਪਰ ਸ੍ਰੀ ਕੇਜਰੀਵਾਲ ਇਨ੍ਹਾਂ ਪਰਿਵਾਰਾਂ ਵਿੱਚੋਂ ਸਿਰਫ਼ ਇੱਕ ਪਰਿਵਾਰ ਨੂੰ ਹੀ ਮਿਲਣ ਵਿੱਚ ਸਫ਼ਲ ਹੋ ਸਕੇ, ਕਿਉਂਕਿ ਬਾਕੀ ਪਰਿਵਾਰਾਂ ਨੂੰ ਕਥਿਤ ਤੌਰ ’ਤੇ ਅਕਾਲੀ ਆਗੂ ਘਰੋਂ ਕਿਤੇ ਬਾਹਰ ਲਿਜਾਣ ਵਿੱਚ ਸਫ਼ਲ ਰਹੇ। ਇਨ੍ਹਾਂ ਨੂੰ ਰਾਹਤ ਰਾਸ਼ੀ ਦੇਣ ਦਾ ਵਾਅਦਾ ਦਿੱਤਾ ਗਿਆ ਹੈ। ਇਸ ਮੌਕੇ ਯੂਥ ਕਾਂਗਰਸ ਤੇ ਵਰਕਰਾਂ ਨੇ ਸ੍ਰੀ ਕੇਜਰੀਵਾਲ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।

ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਦੀ ਚੜ੍ਹਤ ਤੋਂ ਬੁਖਾਏ ਬਾਦਲ ਦਲੀਏ ਅਤੇ ਕਾਂਗਰਸੀ ਇਕੱਠੇ ਹੋ ਗਏ ਹਨ ਅਤੇ ਰਲ ਕੇ ਦੋਵੇਂ ਪਾਰਟੀਆਂ ਆਪ ਪਾਰਟੀ ਦਾ ਵਿਰੋਧ ਕਰ ਰਹੀਆਂ ਹਨ।

ਸੁਖਬੀਰ  ਬਾਦਲ (ਫਾਈਲ ਫੋਟੋ)
ਸੁਖਬੀਰ ਬਾਦਲ (ਫਾਈਲ ਫੋਟੋ)

ਕੇਜਰੀਵਾਲ ਡਰਾਮੇਬਾਜ਼ੀ ਕਰ ਰਿਹਾ ਹੈ: ਸੁਖਬੀਰ

ਲੁਧਿਆਣਾ: ਉਪ-ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਪੰਜਾਬ ‘ਚ ਰਾਜਨੀਤੀ ਕਰਨ ਦੀ ਬਜਾਏ ਡਰਾਮੇਬਾਜ਼ੀ ਕਰ ਰਿਹਾ ਹੈ । ਲੁਧਿਆਣਾ ਫੇਰੀ ਦੌਰਾਨ ਸ. ਬਾਦਲ ਨੇ ਕਿਹਾ ਕਿ ਕੇਜਰੀਵਾਲ ਹਰਿਆਣਾ ਦਾ ਰਹਿਣ ਵਾਲਾ ਹੈ ਤੇ ਪਿਛਲੇ ਦਿਨੀਂ ਉਥੇ ਜਾਟ ਅੰਦੋਲਨ ਕਾਰਨ ਹੋਈ ਤਬਾਹੀ ਲਈ ਕੇਜਰੀਵਾਲ ਹਰਿਆਣਾ ਜਾਣ ਦੀ ਬਜਾਏ ਪੰਜਾਬ ‘ਚ ਆ ਕੇ ਡਰਾਮੇਬਾਜ਼ੀ ਕਰਨ ਲੱਗ ਪਿਆ ਹੈ ।

ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੀ ਮੌਤ 3 ਸਾਲ ਪਹਿਲਾਂ ਹੋ ਚੁੱਕੀ ਹੈ, ਉਹ ਉਨ੍ਹਾਂ ਦੇ ਘਰਾਂ ‘ਚ ਜਾ ਕੇ ਰਾਜਸੀ ਹਿਤਾਂ ਲਈ ਅਫਸੋਸ ਜਾਹਰ ਕਰ ਰਿਹਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਮਝਦਾਰ ਹਨ ਤੇ ਉਹ ਉਸ ਦੀਆਂ ਚਾਲਾਂ ‘ਚ ਨਹੀਂ ਆਉਣਗੇ ।

Cap Amrinder Singhਕੇਜਰੀਵਾਲ ਪੈਦਾਇਸ਼ੀ ਝੂਠਾ: ਕੈਪਟਨ

ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਮਾਜ ਦੇ ਆਰਥਿਕ ਪੱਧਰ ‘ਤੇ ਕਮਜ਼ੋਰ ਵਰਗਾਂ ਨੂੰ ਪਹਿਲਾਂ ਤੋਂ ਫਾਇਦਾ ਲੈ ਰਹੇ ਲੋਕਾਂ ਸਮੇਤ ਰਾਖਵਾਂਕਰਨ ਮੁਹੱਈਆ ਕਰਵਾਉਣ ਸਬੰਧੀ ਉਨ੍ਹਾਂ ਦੇ ਬਿਆਨ ਨੂੰ ਵਿਗਾੜਨ ਦੀ ਕੋਸ਼ਿਸ਼ ਕੀਤੀ ਹੈ, ਜਿਸ ਨਾਲ ਕੇਜਰੀਵਾਲ ਨੇ ਸਾਡਾ ਪੱਖ ਸਾਬਤ ਕਰ ਦਿੱਤਾ ਹੈ ਕਿ ਉਹ ਪੈਦਾਇਸ਼ੀ ਝੂਠੇ ਹਨ ਤੇ ਆਪਣੇ ਫਾਇਦੇ ਲਈ ਬੜੀ ਅਸਾਨੀ ਨਾਲ ਤੇ ਬਿਨ੍ਹਾਂ ਕਿਸੇ ਸ਼ਰਮ ਜਾਂ ਅਫਸੋਸ ਤੋਂ ਝੂਠ ਬੋਲ ਦਿੰਦੇ ਹਨ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: