Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕੈਨੇਡਾ ਦੇ ਅਲਬਰਟਾ ਸੂਬੇ ਵਿਚ ਦਸਤਾਰਧਾਰੀ ਸਿੱਖ ਮੋਟਰਸਾਈਕਲ ਚਾਲਕਾਂ ਨੂੰ ਹੈਲਮਟ ਪਾਉਣ ਤੋਂ ਛੋਟ ਮਿਲੀ

ਕੈਨੇਡਾ ਦੇ ਅਲਬਰਟਾ ਸੂਬੇ ਵਿਚ ਦਸਤਾਰਧਾਰੀ ਸਿੱਖ ਮੋਟਰਸਾਈਕਲ ਚਾਲਕਾਂ ਨੂੰ ਹੈਲਮਟ ਪਾਉਣ ਤੋਂ ਛੋਟ ਮਿਲੀ

ਕੈਲਗਰੀ: ਕੈਨੇਡਾ ਦੇ ਸੂਬੇ ਅਲਬਰਟਾ ਦੀ ਐਨਡੀਪੀ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ 18 ਸਾਲ ਤੋਂ ਵੱਧ ਉਮਰ ਦੇ ਸਿੱਖ ਮੋਟਰਸਾਈਕਲ ਚਾਲਕਾਂ ਨੂੰ ਹੈਲਮਟ ਤੋਂ ਛੋਟ ਦੇਣ ਦਾ ਐਲਾਨ ਕੀਤਾ ਹੈ। ਸੂਬੇ ਦੇ ਟਰਾਂਸਪੋਰਟ ਮੰਤਰੀ ਬਰਾਇਨ ਮੈਸਨ ਨੇ ਐਲਾਨ ਕੀਤਾ ਕਿ ਇਹ ਛੋਟ 12 ਅਪਰੈਲ ਤੋਂ ਲਾਗੂ ਹੋ ਜਾਵੇਗੀ। ਬ੍ਰਿਟਿਸ਼ ਕੋਲੰਬੀਆ ਅਤੇ ਮੌਨੀਟੌਬਾ ਤੋਂ ਬਾਅਦ ਅਲਬਰਟਾ ਮੁਲਕ ਦਾ ਤੀਜਾ ਸੂਬਾ ਬਣ ਗਿਆ ਹੈ ਜਿੱਥੇ ਸਿੱਖ ਮੋਟਰਸਾਈਕਲ ਚਾਲਕਾਂ ਨੂੰ ਹੈਲਮਟ ਦੀ ਬਜਾਏ ਦਸਤਾਰ ਬੰਨ੍ਹਣ ਦੀ ਖੁੱਲ੍ਹ ਹੋਵੇਗੀ।

ਮੈਸਨ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਰਕਾਰ ਦੇ ਇਸ ਫ਼ੈਸਲੇ ਨਾਲ ਸਿੱਖ ਭਾਈਚਾਰੇ ਦੀ ਸ਼ਾਨ ਦਸਤਾਰ ਨੂੰ ਹੋਰ ਵੀ ਅਹਿਮੀਅਤ ਮਿਲੇਗੀ। ਫ਼ੈਸਲੇ ਨੂੰ ਅਮਲੀ ਰੂਪ ਵਿੱਚ ਲਾਗੂ ਕਰਨ ਲਈ ਸਰਕਾਰ ਵੱਲੋਂ ਆਪਣੇ ਟਰੈਫਿਕ ਅਤੇ ਸੇਫਟੀ ਕਾਨੂੰਨ ਵਿੱਚ ਸੋਧ ਕੀਤੀ ਗਈ ਹੈ। ਇਸ ਸਬੰਧੀ ਕਿਆਸਅਰਾਈਆਂ ਉਸ ਸਮੇਂ ਤੋਂ ਹੀ ਲੱਗਣੀਆਂ ਸ਼ੁਰੂ ਹੋ ਗਈਆਂ ਸਨ ਜਦੋਂ ਸਿੱਖ ਜਥੇਬੰਦੀਆਂ ਨੇ ਕੁਝ ਦਿਨ ਪਹਿਲਾਂ ਸੂਬੇ ਦੀ ਮੁੱਖ ਮੰਤਰੀ ਰਿਚਲੇ ਨੋਟਲੀ ਨਾਲ ਮੁਲਾਕਾਤ ਕੀਤੀ ਸੀ। ਸਾਲ 2014 ਵਿੱਚ ਓਂਟਾਰੀਓ ਦੀ ਮੁੱਖ ਮੰਤਰੀ ਕੈਥਲੀਨ ਵਾਈਨੇ ਨੇ ਕਿਹਾ ਸੀ ਕਿ ਮੋਟਰਸਾਈਕਲ ਸਵਾਰਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਸਿੱਖ ਮੋਟਰਸਾਈਕਲ ਚਾਲਕਾਂ ਨੂੰ ਹੈਲਮਟ ਤੋਂ ਛੋਟ ਨਹੀਂ ਦਿੱਤੀ ਜਾ ਸਕਦੀ।

ਸਿੱਖ ਮੋਟਰਸਾਈਕਲ ਕਲੱਬ ਐਡਮੰਟਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਅਲਬਰਟਾ ਸਰਕਾਰ ਦੇ ਫ਼ੈਸਲੇ ਨੂੰ ਇਤਿਹਾਸਕ ਦੱਸਿਆ ਹੈ। ਸਿੱਖ ਮੋਟਰਸਾਈਕਲ ਕਲੱਬ ਬ੍ਰਿਟਿਸ਼ ਕੋਲੰਬੀਆ ਦੇ ਪ੍ਰਧਾਨ ਅਵਤਾਰ ਸਿੰਘ, ਸਿੱਖ ਮੋਟਰਸਾਈਕਲ ਕਲੱਬ ਓਂਟਾਰੀਓ ਦੇ ਪ੍ਰਧਾਨ ਇੰਦਰਜੀਤ ਸਿੰਘ ਜਗਰਾਉਂ ਅਤੇ ਸਿੱਖ ਮੋਟਰਸਾਈਕਲ ਕਲੱਬ ਮੌਨੀਟੌਬਾ ਦੇ ਪ੍ਰਧਾਨ ਸ਼ਿੰਦਰਪਾਲ ਸਿੰਘ ਨੇ ਸਾਂਝੇ ਬਿਆਨ ਰਾਹੀਂ ਅਲਬਰਟਾ ਸਰਕਾਰ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਓਂਟਾਰੀਓ ਸਰਕਾਰ ਨੂੰ ਵੀ ਇਸੇ ਤਰ੍ਹਾਂ ਦੀ ਛੋਟ ਦੇਣ ਦੀ ਅਪੀਲ ਕੀਤੀ ਹੈ। ਕੈਨੇਡਾ ਦੀ ਕੌਮੀ ਪੁਲੀਸ ਆਰਸੀਐਮਪੀ ਦੇ ਪਹਿਲੇ ਦਸਤਾਰਧਾਰੀ ਪੁਲੀਸ ਅਫ਼ਸਰ ਬਲਤੇਜ ਸਿੰਘ ਢਿੱਲੋਂ ਨੇ ਵੀ ਅਲਬਰਟਾ ਸੂਬੇ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: