ਟੋਰਾਂਟੋ, ਕੈਨੇਡਾ (9 ਫਰਵਰੀ, 2016): ਕੈਨੇਡਾ ਦੇ ਸ਼ਹਿਰ ਬਰੈਂਪਟਨ ‘ਚ ਮੇਅਫੀਲਡ/ ਏਅਰਪੋਰਟ ਰੋਡ ਦੀ ਨੁੱਕਰ ‘ਤੇ ਸਥਿਤ ਗੁਰਦੁਆਰਾ ਸਿੱਖ ਹੈਰੀਟੇਜ ਸੈਂਟਰ ਦੀ ਇਮਾਰਤ ਦਾ ਅੱਗ ਲੱਗਣ ਨਾਲ ਵੱਡਾ ਨੁਕਸਾਨ ਹੋਣ ਦੀ ਖ਼ਬਰ ਹੈ, ਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਸੁਰੱਖਿਅਤ ਦੱਸੇ ਜਾ ਰਹੇ ਹਨ ।

ਪੰਜਾਬੀ ਅਖਬਾਰ ਅਜ਼ੀਤ ਵਿੱਚ ਨਸ਼ਰ ਖਬਰ ਅਨੁਸਾਰ ਅੱਗ ਬੁਝਾਉਣ ਵਾਲੇ ਅਮਲੇ ਨੇ ਅੱਗ ‘ਤੇ ਕਾਬੂ ਪਾਉਣ ਮਗਰੋਂ ਜਾਂਚ ਜਾਰੀ ਰੱਖੀ ਹੋਈ ਹੈ ਤੇ ਅੱਗ ਲੱਗਣ ਦਾ ਕਾਰਨ ਅਜੇ ਨਹੀਂ ਦੱਸਿਆ ਗਿਆ ।ਜਾਂਚ ਦੇ ਚੱਲਦਿਆਂ ਗੁਰਦੁਆਰਾ ਸਾਹਿਬ ‘ਚ ਸੰਗਤ ਦਾ ਜਾਣਾ ਬੰਦ ਕਰ ਦਿੱਤਾ ਗਿਆ ਹੈ ।