Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕੈਨੇਡਾ ਦੇ ਸਿੱਖਾਂ ਨੇ ਭਾਈ ਖਾਲਸਾ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਜਾ ਰਹੇ ਸੰਘਰਸ਼ ਦੀ ਅਗਵਾਈ ਕਰਨ ਲਈ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਕੀਤੀ ਅਪੀਲ਼

ਕੈਨੇਡਾ ਦੇ ਸਿੱਖਾਂ ਨੇ ਭਾਈ ਖਾਲਸਾ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਜਾ ਰਹੇ ਸੰਘਰਸ਼ ਦੀ ਅਗਵਾਈ ਕਰਨ ਲਈ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਕੀਤੀ ਅਪੀਲ਼

ਭਾਈ ਗੁਰਬਖਸ਼ ਸਿੰਘ ਖਾਲਸਾ [ਫਾਈਲ ਫੋਟੋ]
ਭਾਈ ਗੁਰਬਖਸ਼ ਸਿੰਘ ਖਾਲਸਾ [ਫਾਈਲ ਫੋਟੋ]

ਸਰੀ (13 ਦਸੰਬਰ, 2014): ਬੰਦੀ ਸਿੰਘਾਂ ਦੀ ਰਿਹਾਈ ਲਈ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ‘ਤੇ ਬੈਠੇ ਭਾਈ ਗੁਰਬਖਸ਼ ਸਿੰਘ ਖਾਲਸਾ ਦੀ ਹਮਾਇਤ ਕਰਦਿਆਂ ਬ੍ਰਿਟਿਸ਼ ਕੋਲੰਬੀਆ ਦੇ ਦੋ ਪ੍ਰਮੁੱਖ ਗੁਰਦੁਆਰਿਆਂ ਗੁਰਦੁਆਰਾ ਸਾਹਿਬ ਦਸਮੇਸ਼ ਦਰਬਾਰ ਸਰੀ ਅਤੇ ਖ਼ਾਲਸਾ ਦੀਵਾਨ ਸੁਸਾਇਟੀ ਨਿਊ ਵੈਸਟ ਮਨਿਸਟਰ ਦੇ ਪ੍ਰਬੰਧਕਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਵਲੋਂ ਸਿੱਖ ਨਜ਼ਰਬੰਦਾਂ ਦੀ ਰਿਹਾਈ ਲਈ ਸੰਘਰਸ਼ ਦੀ ਅਗਵਾਈ ਖੁੱਦ ਕਰਨ ਲਈ ਅੱਗੇ ਆਉਣ।

ਉਨ੍ਹਾਂ ਕਿਹਾ ਕਿ ਕਿਉਂਕਿ ਪਿਛਲੇ ਸਾਲ ਰੱਖੀ ਭੁੱਖ ਹੜਤਾਲ ਭਾਈ ਗੁਰਬਖ਼ਸ਼ ਸਿੰਘ ਨੇ ਜਥੇਦਾਰ ਅਕਾਲ ਤਖ਼ਤ ਸਾਹਿਬ ਵਲੋਂ ਇਹ ਵਾਅਦਾ ਕਰਨ ‘ਤੇ ਤੋੜੀ ਸੀ ਕਿ ਉਹ ਆਪਣੇ ਅਹੁਦੇ ਦੀ ਵਰਤੋਂ ਕਰਕੇ ਨਜ਼ਰਬੰਦ ਸਿੰਘਾਂ ਦੀ ਰਿਹਾਈ ਯਕੀਨੀ ਬਣਾਉਣਗੇ, ਜਦਕਿ ਹਾਲੇ ਤੱਕ ਇਸ ਮਾਮਲੇ ਵਿਚ ਜਥੇਦਾਰ ਸਾਹਿਬ ਨੇ ਉਹ ਭੂਮਿਕਾ ਨਹੀਂ ਨਿਭਾਈ, ਜਿਸ ਦੀ ਤਵੱਕੋ ਖ਼ਾਲਸਾ ਪੰਥ ਉਨ੍ਹਾਂ ਤੋਂ ਰੱਖ ਰਿਹਾ ਹੈ।

ਗੁਰਦੁਆਰਾ ਸਾਹਿਬ ਦਸਮੇਸ਼ ਦਰਬਾਰ ਦੇ ਮੁੱਖ ਸੇਵਾਦਾਰ ਸ: ਦਵਿੰਦਰ ਸਿੰਘ ਗਰੇਵਾਲ ਅਤੇ ਖ਼ਾਲਸਾ ਦੀਵਾਨ ਸੁਸਾਇਟੀ ਨਿਊ ਵੈਸਟ ਮਨਿਸਟਰ ਦੇ ਮੁੱਖ ਸੇਵਾਦਾਰ ਸ: ਹਰਭਜਨ ਸਿੰਘ ਅਠਵਾਲ ਨੇ ਆਖਿਆ ਕਿ ਉਹ ਅਤੇ ਗੁਰਦੁਆਰਾ ਸਾਹਿਬ ਹਾਜ਼ਰੀ ਭਰਦੀਆਂ ਸੰਗਤਾਂ ਇਹ ਮਹਿਸੂਸ ਕਰਦੀਆਂ ਹਨ ਕਿ ਸਿੰਘ ਸਾਹਿਬਾਨ ਨੂੰ ਆਪਣੇ ਕੀਤੇ ਵਾਅਦੇ ‘ਤੇ ਹੁਣ ਭਾਈ ਗੁਰਬਖ਼ਸ਼ ਸਿੰਘ ਦਾ ਸੰਘਰਸ਼ ਆਪਣੇ ਹੱਥਾਂ ਵਿਚ ਲੈਣਾ ਚਾਹੀਦਾ ਹੈ ਅਤੇ ਖ਼ੁਦ ਅੱਗੇ ਲੱਗ ਕੇ ਇਸ ਸੰਘਰਸ਼ ਦੀ ਅਗਵਾਈ ਕਰਨੀ ਚਾਹੀਦੀ ਹੈ, ਤਾਂ ਕਿ ਸਜ਼ਾਵਾਂ ਭੁਗਤਣ ਦੇ ਬਾਵਜੂਦ ਜੇਲ੍ਹਾਂ ਵਿਚ ਨਜ਼ਰਬੰਦ ਸਿੰਘਾਂ ਦੀ ਰਿਹਾਈ ਹੋ ਸਕੇ।

ਉਕਤ ਆਗੂਆਂ ਨੇ ਕਿਹਾ ਕਿ ਭਾਈ ਗੁਰਬਖਸ਼ ਸਿੰਘ ਵੱਲੋਂ ਗੁਰਦੁਆਰਾ ਲਖਨੌਰ ਸਾਹਿਬ (ਹਰਿਆਣਾ) ਵਿਖੇ ਭੁੱਖ ਹੜਤਾਲ ਨੂੰ ਆਰੰਭ ਕੀਤਿਆਂ ਲਗਭਗ 4 ਹਫ਼ਤੇ ਹੋ ਚੁੱਕੇ ਹਨ। ਹੈਰਾਨੀ ਦੀ ਗੱਲ ਇਹ ਹੈ ਕਿ 4 ਹਫ਼ਤੇ ਬੀਤ ਜਾਣ ਦੇ ਬਾਅਦ ਵੀ ਉਨ੍ਹਾਂ ਦੇ ਸੰਘਰਸ਼ ਨੂੰ ਜਥੇਦਾਰ ਸਾਹਿਬਾਨ ਜਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੂਰੀ ਗੰਭੀਰਤਾ ਨਾਲ ਨਹੀਂ ਲਿਆ ਗਿਆ। ਗਰੇਵਾਲ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦਸਮੇਸ਼ ਦਰਬਾਰ ਵਿਖੇ ਭਾਈ ਗੁਰਬਖਸ਼ ਸਿੰਘ ਦੀ ਚੜ੍ਹਦੀ ਕਲਾ ਲਈ ਰਖਾਏ ਗਏ ਅਖੰਡ ਪਾਠ ਦੇ ਭੋਗ ਐਤਵਾਰ ਨੂੰ ਪੈਣਗੇ।
________________________________________

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਅਮਰੀਕਾ ਵਿਚ ਬਿਸ਼ਨੋਈ ਨੈੱਟਵਰਕ ਨਾਲ ਜੁੜੇ 37 ਵਿਅਕਤੀਆਂ ਖਿਲਾਫ ਦੋਸ਼-ਪੱਤਰ ਜਨਤਕ ਹੋਣ ਤੋਂ ਬਾਅਦ ਸਿੱਖ ਫੈਡਰੇਸ਼ਨ (ਕੈਨੇਡਾ) ਨੇ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਅਤੇ ਵਿਦੇਸ਼ੀ ਦਖਲਅੰਦਾਜ਼ੀ ਸਬੰਧੀ ਸੁਤੰਤਰ ਜਨਤਕ
ਸਿੱਖ ਵਿਰਾਸਤੀ ਮਹੀਨੇ ਨੂੰ ਸਮਰਪਿਤ ਅਤੇ 1984 ਦੀ ਸਿੱਖ ਨਸਲਕੁਸ਼ੀ ਨੂੰ ਰਸਮੀ ਮਾਨਤਾ ਦਿਵਾਉਣ ਦੀ ਜ਼ੋਰਦਾਰ ਪੈਰਵੀ ਲਈ, ਕੈਨੇਡਾ ਦੀ ਸੈਨੇਟ ਵਿੱਚ ਰੱਖੇ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਆਗੂ
ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਅਤੇ ਬਾਕੂ ਇਨੀਸ਼ੀਏਟਿਵ ਗਰੁੱਪ ਨੇ ਵਿਦੇਸ਼ਾਂ ਵਿੱਚ ਸਿੱਖ ਆਗੂਆਂ 'ਤੇ ਹੋ ਰਹੇ ਹਮਲਿਆਂ ਅਤੇ ਭਾਰਤ ਦੀਆਂ ਗੁਪਤ ਕਾਰਵਾਈਆਂ ਦਾ ਪਰਦਾਫਾਸ਼ ਕਰਦਿਆਂ ਯੂਨਾਈਟਿਡ ਨੇਸ਼ਨਜ਼ ਹਿਊਮਨ ਰਾਈਟਸ ਕੌਂਸਲ ਦੇ
ਪ੍ਰਮੁੱਖ ਕੈਨੇਡੀਅਨ ਸਿੱਖ ਜਥੇਬੰਦੀਆਂ ਦੇ ਇੱਕ ਗੱਠਜੋੜ ਨੇ ਫੈਡਰਲ ਸੰਸਦ ਮੈਂਬਰਾਂ ਨੂੰ ਭਾਰਤੀ ਅੰਤਰ-ਰਾਸ਼ਟਰੀ ਜਬਰ ਵਿਰੁੱਧ ਠੋਸ ਵਚਨਬੱਧਤਾਵਾਂ ਕਰਨ ਦਾ ਸੱਦਾ ਦਿੱਤਾ ਹੈ, ਅਤੇ ਪੱਖਪਾਤੀ ਪ੍ਰਤੀਕਿਰਿਆਵਾਂ ਅਤੇ ਕੂਟਨੀਤਕ ਪ੍ਰਗਤੀ ਦੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: