Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕੈਨੇਡਾ ਵਿਚ ਸਿੱਖ ‘ਤੇ ਨਸਲੀ ਹਮਲਾ

ਕੈਨੇਡਾ ਵਿਚ ਸਿੱਖ ‘ਤੇ ਨਸਲੀ ਹਮਲਾ

ਓਟਾਵਾ: ਕੈਨੇਡਾ ਵਿੱਚ ਸਿੱਖ ਉੱਤੇ ਇਕ ਹੋਰ ਨਸਲੀ ਹਮਲੇ ਦੀ ਖਬਰ ਹੈ। ਕੈਨੇਡਾ ਦੇ ਓਟਾਵਾ ਵਿੱਚ ਦੋ ਗੋਰਿਆਂ ਨੇ ਇੱਕ ਸਿੱਖ ਦੀ ਖਿੱਚ ਧੂਹ ਕਰਦਿਆਂ ਉਸ ਦੀ ਦਸਤਾਰ ਪਾੜ ਦਿੱਤੀ। ਹਮਲਾਵਰਾਂ ਨੇ ਚਾਕੂ ਵਿਖਾ ਦੇ ਉਸ ਨੂੰ ਡਰਾਇਆ ਧਮਕਾਇਆ ਤੇ ਉਸ ਖ਼ਿਲਾਫ਼ ਨਸਲੀ ਟਿੱਪਣੀਆਂ ਵੀ ਕੀਤੀਆਂ।

ਸੀਬੀਸੀ ਦੀ ਰਿਪੋਰਟ ਮੁਤਾਬਕ ਦੋਵੇਂ ਗੋਰੇ ਹਮਲਾਵਰ 20 ਸਾਲ ਦੀ ਉਮਰ ਦੇ ਸਨ ਤੇ ਉਨ੍ਹਾਂ ਸ਼ੁੱਕਰਵਾਰ ਰਾਤ ਨੂੰ ਵੈਸਟਗੇਟ ਸ਼ੌਪਿੰਗ ਸੈਂਟਰ ਨੇੜੇ ਉਸ ਨੂੰ ਆਪਣਾ ਨਿਸ਼ਾਨਾ ਬਣਾਇਆ। ਜਾਂਦੇ ਹੋਏ ਹਮਲਾਵਰ ਸਿੱਖ ਦੀ ਦਸਤਾਰ ਤੇ ਹੋਰ ਸਾਮਾਨ ਨਾਲ ਲੈ ਗਏ। ਕੈਨੇਡਾ ਦੀਆਂ ਦੋਵਾਂ ਪ੍ਰਮੁੱਖ ਪਾਰਟੀਆਂ ਨੇ ਇਸ ਹਮਲੇ ਦੀ ਨਿਖੇਧੀ ਕੀਤੀ ਹੈ। ਹਮਲਾਵਾਰਾਂ ਨੇ ਨਾ ਸਿਰਫ਼ ਸਿੱਖ ਵਿਅਕਤੀ ਦੀ ਲੁੱਟ ਖੋਹ ਕੀਤੀ ਬਲਕਿ ਉਸ ਦੇ ਸਿਰ ’ਤੇ ਬੰਨੀ ਦਸਤਾਰ ਨੂੰ ਵੀ ਪਾੜ ਦਿੱਤਾ ਤੇ ਚਾਕੂ ਵਿਖਾ ਕੇ ਧਮਕੀਆਂ ਦਿੰਦਿਆਂ ਉਸ ਖ਼ਿਲਾਫ਼ ਨਸਲੀ ਟਿੱਪਣੀਆਂ ਕੀਤੀਆਂ।

ਪੁਲੀਸ ਨੇ ਦੱਸਿਆ ਕਿ ਦੋਵੇਂ ਮਸ਼ਕੂਕ ਜਦੋਂ ਸਿੱਖ ਕੋਲ ਪੁੱਜੇ ਤਾਂ ਰਾਤ ਕਰੀਬ ਸਾਢੇ ਗਿਆਰਾਂ ਵਜੇ ਦਾ ਸਮਾਂ ਸੀ ਤੇ ਉਹ ਬੱਸ ਦੀ ਉਡੀਕ ਵਿੱਚ ਸੀ। ਹਮਲਾਵਰਾਂ ਨੇ ਪਹਿਲਾਂ ਉਸ ਨੂੰ ਉਹਦੀ ਨਸਲ ਬਾਰੇ ਪੁੱਛਿਆ ਤੇ ਮਗਰੋਂ ਦਾੜ੍ਹੀ ਤੇ ਕੇਸ਼ ਕੱਟਣ ਬਾਰੇ ਪੁੱਛਣ ਲੱਗੇ।

ਕੈਨੇਡਾ ਵਿਚ ਸਿੱਖਾਂ ਦੀ ਜਥੇਬੰਦੀ ਵਰਲਡ ਸਿੱਖ ਓਰਗਨਾਈਜ਼ੇਸ਼ਨ (WSO) ਨੇ ਕਿਹਾ ਕਿ ਇਹ ਹਮਲਾ ਬਹੁਤ ਚਿੰਤਤ ਕਰਨ ਵਾਲਾ ਹੈ। ਪ੍ਰਧਾਨ ਮੁਖਬੀਰ ਸਿੰਘ ਨੇ ਕਿਹਾ ਕਿ ਓਟਾਵਾ ਵਿਚ ਸਿੱਖ ‘ਤੇ ਹੋਏ ਇਸ ਨਸਲੀ ਹਮਲੇ ਨਾਲ ਸਮੁੱਚੇ ਭਾਈਚਾਰੇ ਨੂੰ ਧੱਕਾ ਲੱਗਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਡਰ ਹੈ ਕਿ ਪਿਛਲੇ ਕੁਝ ਸਮੇਂ ਦੌਰਾਨ ਸਿੱਖ ਭਾਈਚਾਰੇ ਦੀ ਜੋ ਸ਼ਵੀ ਵਿਗਾੜਨ ਦੀ ਕੋਸ਼ਿਸ਼ ਮੀਡੀਆ ਦੇ ਇਕ ਹਿੱਸੇ ਅਤੇ ਕੁਝ ਰਾਜਨੀਤਕ ਲੋਕਾਂ ਵਲੋਂ ਕੀਤੀ ਜਾ ਰਹੀ ਹੈ ਉਸ ਨਾਲ ਸਿੱਖਾਂ ਖਿਲਾਫ ਅਸਹਿਣਸ਼ੀਲਤਾ ਨਾ ਵਧ ਜਾਵੇ।

ਉਨ੍ਹਾਂ ਕਿਹਾ ਕਿ ਸਿੱਖ ਲਈ ਧੱਕੇ ਨਾਲ ਉਸਦੀ ਦਸਤਾਰ ਉਤਾਰਨੀ ਸਭ ਤੋਂ ਵੱਡੀ ਬੇਇਜ਼ਤੀ ਹੈ ਅਤੇ ਸਿੱਖ ਭਾਈਚਾਰਾ ਇਸ ਘਟਨਾ ਨੂੰ ਬਹੁਤ ਗੰਭੀਰਤਾ ਨਾਲ ਲੈ ਰਿਹਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਐਡਮਿੰਟਨ ਗੁਰਦੁਆਰਾ ਹਮਲੇ ਵਿੱਚ ਦੋ ਸੇਵਾਦਾਰ ਜ਼ਖਮੀ ਹੋਏ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕੋਸ਼ਿਸ਼ ਹੋਈ। ਸਿੱਖ ਫੈਡਰੇਸ਼ਨ ਕੈਨੇਡਾ ਨੇ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਪ੍ਰਵਾਸੀ-ਵਿਰੋਧੀ ਬਿਆਨਬਾਜ਼ੀ,
ਵਰਲਡ ਸਿੱਖ ਆਰਗੇਨਾਈਜ਼ੇਸ਼ਨ (ਡਬਲਯੂ.ਐੱਸ.ਓ.) ਨੇ ਸੰਯੁਕਤ ਰਾਸ਼ਟਰ ਦੇ ਪੰਜ ਵਿਸ਼ੇਸ਼ ਰਿਪੋਰਟਰਾਂ ਵੱਲੋਂ ਸਿੱਖ ਕਾਰਕੁਨ ਮੋਨਿੰਦਰ ਸਿੰਘ ਬੂਆਲ ਨੂੰ ਮਿਲ ਰਹੀਆਂ ਧਮਕੀਆਂ ਬਾਰੇ ਜਤਾਈ ਗਈ ਚਿੰਤਾ ਦਾ ਸਵਾਗਤ ਕੀਤਾ ਹੈ। ਸੰਸਥਾ
ਯੂ.ਐੱਨ. ਦੇ ਪੰਜ ਸਪੈਸ਼ਲ ਰਿਪੋਰਟਰਾਂ ਨੇ ਕਨੇਡਾ ਨੂੰ ਲਿਖੀ ਇੱਕ ਸਾਂਝੀ ਚਿੱਠੀ ਵਿੱਚ ਸਿੱਖ ਫੈਡਰੇਸ਼ਨ ਕਨੇਡਾ ਦੇ ਕੌਮੀ ਬੁਲਾਰੇ ਭਾਈ ਮਨਿੰਦਰ ਸਿੰਘ ਨੂੰ ਮਿਲ ਰਹੀਆਂ ਧਮਕੀਆਂ ਦਾ ਮੁੱਦਾ ਚੁੱਕਿਆ ਹੈ।
ਯੁਕਤ ਰਾਸ਼ਟਰ ਦੇ ਪੰਜ ਸੀਨੀਅਰ ਅਧਿਕਾਰੀਆਂ ਨੇ ਸਿੱਖ ਫੈਡਰੇਸ਼ਨ ਦੇ ਭਾਈ ਮੋਨਿੰਦਰ ਸਿੰਘ ਨੂੰ ਲਗਾਤਾਰ ਮਿਲ ਰਹੀਆਂ ਧਮਕੀਆਂ ਅਤੇ ਚੇਤਾਵਨੀਆਂ ਬਾਰੇ ਕੈਨੇਡਾ ਸਰਕਾਰ ਨੂੰ ਸਾਂਝੇ ਤੌਰ ’ਤੇ ਜਨਤਕ ਪੱਤਰ ਲਿਖਿਆ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: