Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕੈਪਟਨ ਅਮਰਿੰਦਰ ਅੱਜ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ

ਕੈਪਟਨ ਅਮਰਿੰਦਰ ਅੱਜ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ

ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਵਜੋਂ ਅੱਜ ਸਵੇਰੇ 10:15 ਵਜੇ ਸਹੁੰ ਚੁੱਕਣਗੇ। ਰਾਜਪਾਲ ਵੀ.ਪੀ. ਬਦਨੌਰ ਸਹੁੰ ਚੁਕਾਉਣਗੇ ਤੇ ਸਮਾਗਮ ਵਿੱਚ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵੀਰਭੱਦਰ ਸਿੰਘ, ਸਾਬਕਾ ਕੇਂਦਰੀ ਮੰਤਰੀ ਆਨੰਦ ਸ਼ਰਮਾ, ਕਪਿਲ ਸਿੱਬਲ, ਅਸ਼ਵਨੀ ਕੁਮਾਰ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਰਾਜਸਥਾਨ ਤੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਪੰਜਾਬ ਕਾਂਗਰਸ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ, ਸਹਾਇਕ ਇੰਚਾਰਜ ਹਰੀਸ਼ ਚੌਧਰੀ, ਸਮਾਜਵਾਦੀ ਪਾਰਟੀ ਦੇ ਆਗੂ ਬਲਵੰਤ ਸਿੰਘ ਰਾਮੂਵਾਲੀਆ ਸਮੇਤ ਕੁਝ ਹੋਰ ਆਗੂਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।

ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਪੰਜਾਬ ਰਾਜ ਭਵਨ ਦੇ ਬਾਹਰ ਦਾ ਦ੍ਰਿਸ਼
ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਪੰਜਾਬ ਰਾਜ ਭਵਨ ਦੇ ਬਾਹਰ ਦਾ ਦ੍ਰਿਸ਼

ਮੁੱਖ ਮੰਤਰੀ ਨੇ ਆਪਣੇ ਕੋਲ ਗ੍ਰਹਿ, ਪ੍ਰਸੋਨਲ, ਹਾਊਸਿੰਗ, ਸ਼ਹਿਰੀ ਹਵਾਬਾਜ਼ੀ ਸਮੇਤ ਕੁਝ ਹੋਰ ਵਿਭਾਗ ਰੱਖੇ ਹਨ। ਸੂਬੇ ਦਾ ਵਿੱਤ, ਕਰ ਤੇ ਆਬਕਾਰੀ ਵਿਭਾਗ ਬਠਿੰਡਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਬਾਦਲ ਨੂੰ ਦਿੱਤਾ ਜਾ ਰਿਹਾ ਹੈ ਤੇ ਸਭ ਤੋਂ ਵੱਧ ਕੰਮ ਉਨ੍ਹਾਂ ਸਾਹਮਣੇ ਹੈ। ਉਨ੍ਹਾਂ ਨੂੰ ਸੂਬੇ ਦੀ ਨਵੀਂ ਆਬਕਾਰੀ ਨੀਤੀ ਬਣਾਉਣੀ ਪਵੇਗੀ ਤੇ ਦੂਜਾ ਬਜਟ ਜਲਦੀ ਪੇਸ਼ ਨਹੀਂ ਕੀਤਾ ਜਾ ਸਕੇਗਾ। ਇਸ ਲਈ ਸੂਬੇ ਦਾ ਕੰਮਕਾਜ ਚਲਾਉਣ ਲਈ ਵਿਧਾਨ ਸਭਾ ਕੋਲੋਂ ‘ਵੋਟ ਆਨ ਅਕਾਊਂਟ’ ਪਾਸ ਕਰਵਾਉਣਾ ਪਵੇਗਾ। ਇਸ ਕਰ ਕੇ ਪੰਜਾਬ ਵਿਧਾਨ ਸਭਾ ਦਾ ਤਿੰਨ ਰੋਜ਼ਾ ਸੈਸ਼ਨ 24 ਮਾਰਚ ਤੋਂ ਬੁਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਸਾਬਕਾ ਕ੍ਰਿਕਟਰ ਤੇ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਨਵਜੋਤ ਸਿੱਧੂ ਨੂੰ ਸਥਾਨਕ ਸਰਕਾਰ ਵਿਭਾਗ ਦਿੱਤਾ ਜਾ ਰਿਹਾ ਹੈ ਤਾਂ ਕਿ ਉਹ ਸੂਬੇ ਦੇ ਸ਼ਹਿਰਾਂ ਨੂੰ ਬਿਹਤਰ ਬਣਾਉਣ ਲਈ ਯੋਜਨਾਵਾਂ ਨੂੰ ਨੇਪਰੇ ਚਾੜ੍ਹ ਸਕਣ। ਰਾਣਾ ਗੁਰਜੀਤ ਸਿੰਘ ਨੂੰ ਖੇਤੀਬਾੜੀ ਵਿਭਾਗ, ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਨੂੰ ਸਿਹਤ ਜਾਂ ਸਨਅਤ ਵਿੱਚੋਂ ਇਕ ਵਿਭਾਗ ਦੇਣ ਦੀ ਚਰਚਾ ਹੈ। ਕਾਂਗਰਸ ਵਿਧਾਇਕ ਦਲ ਦੇ ਸਾਬਕਾ ਨੇਤਾ ਚਰਨਜੀਤ ਸਿੰਘ ਚੰਨੀ ਨੂੰ ਸਿੱਖਿਆ ਵਿਭਾਗ, ਸੀਨੀਅਰ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ ਨੂੰ ਸਮਾਜ ਭਲਾਈ ਵਿਭਾਗ ਦੇਣ ਦੀ ਤਿਆਰੀ ਹੈ।

ਵਜ਼ਾਰਤ ਵਿੱਚ ਸ਼ਾਮਲ ਕੀਤੀਆਂ ਜਾ ਰਹੀ ਔਰਤ ਵਿਧਾਇਕ ਰਜ਼ੀਆ ਸੁਲਤਾਨਾ ਨੂੰ ਔਰਤਾਂ ਤੇ ਬਾਲ ਭਲਾਈ ਵਿਭਾਗ ਦੇਣ ਦੀ ਤਿਆਰੀ ਹੈ। ਗੁਰਦਾਸਪੁਰ ਜ਼ਿਲ੍ਹੇ ਤੋਂ ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਅਰੁਣਾ ਚੌਧਰੀ ਦੇ ਵਿਭਾਗਾਂ ਦਾ ਫੈਸਲਾ ਹੋਣਾ ਬਾਕੀ ਹੈ। ਸਕੱਤਰੇਤ ਵਿੱਚ ਮੁੱਖ ਮੰਤਰੀ ਦੇ ਓ.ਐਸ.ਡੀ. ਵਾਲੇ ਕਮਰੇ ‘ਤੇ ਐਮ.ਪੀ.ਸਿੰਘ ਦੇ ਨਾਂ ਦੀ ਪਲੇਟ ਲਾ ਦਿੱਤੀ ਗਈ, ਉਨ੍ਹਾਂ ਨੂੰ ਇਕ ਦਿਨ ਪਹਿਲਾਂ ਹੀ ਨਿਯੁਕਤ ਕੀਤਾ ਗਿਆ ਸੀ। ਇਸ ਨਾਲ ਹੀ ਮੀਡੀਆ ਸਲਾਹਕਾਰ ਦੇ ਕਮਰੇ ਨੂੰ ਵੀ ਨਵੀਂ ਦਿੱਖ ਦਿੱਤੀ ਗਈ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬਹਿਸ ਕਰਨ ਵਾਲਿਆਂ ਦੇ ਘਰ ਪੁਲਿਸ ਛਾਪੇ ਮਾਰ ਰਹੀ ਹੈ। ਲਾਲ ਬੱਤੀ ਅਤੇ ਸੁਰੱਖਿਆ ਕਰਮਚਾਰੀਆਂ ਦੀ ਬਹੁਤਾਤ ਨੂੰ ਟਿੱਚਰਾਂ ਕਰਨ ਵਾਲੇ ਆਪ ਆਗੂ ਖੁਦ ਲਾਲ ਬੱਤੀਆਂ ਅਤੇ ਸਖਤ ਸੁਰੱਖਿਆ 'ਚ
ਬਹਿਸ ਕਰਨ ਵਾਲਿਆਂ ਦੇ ਘਰ ਪੁਲਿਸ ਛਾਪੇ ਮਾਰ ਰਹੀ ਹੈ। ਲਾਲ ਬੱਤੀ ਅਤੇ ਸੁਰੱਖਿਆ ਕਰਮਚਾਰੀਆਂ ਦੀ ਬਹੁਤਾਤ ਨੂੰ ਟਿੱਚਰਾਂ ਕਰਨ ਵਾਲੇ ਆਪ ਆਗੂ ਖੁਦ ਲਾਲ ਬੱਤੀਆਂ ਅਤੇ ਸਖਤ ਸੁਰੱਖਿਆ 'ਚ
ਦਿੱਲੀ ਤਖਤ ਪੰਜਾਬ ਦੇ ਸੂਬੇਦਾਰ ਨੂੰ ਪੂਰਾ ਮਿੱਥ ਕੇ ਠਿੱਠ ਕਰ ਰਿਹਾ ਹੈ। ਦਿੱਲੀ ਦੇ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਵਿੱਚ ਭਖੇ ਹੋਏ ਸੰਘਰਸ਼ ਦੌਰਾਨ ਜਦੋਂ ਪੰਜਾਬ ਦੇ ਮੌਜੂਦਾ ਸੂਬੇਦਾਰ
ਪਿਛਲੇ ਚਾਰ ਦਹਾਕਿਆਂ ਵਿੱਚ ਇਹ ਪਹਿਲੀ ਵਾਰ ਵਾਪਰਿਆ ਹੈ ਕਿ ਪੰਜਾਬ ਦੇ ਮੰਤਰੀਆਂ ਦੇ ਕਰਕੇ ‘ਅਸਲ ਸ਼ਾਸਨ’ ਦੀ ਨੁਮਾਇੰਦਗੀ ਕਰਨ ਵਾਲੇ ਇੱਕ ਮੁੱਖ ਸਕੱਤਰ ਨੂੰ ਅਹੁਦੇ ਤੋਂ ਹਟਾਣਾ ਪਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: