Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕੈਪਟਨ ਅਮਰਿੰਦਰ ਦਾ ਦਾਅਵਾ; ਆਇਆਂ ਨੂੰ ਮਸਾਂ 6 ਮਹੀਨੇ ਹੋਏ ਸਾਨੂੰ ਪਰ ਬਹੁਤੇ ਚੋਣ ਵਾਅਦੇ ਲਾਗੂ ਕੀਤੇ

ਕੈਪਟਨ ਅਮਰਿੰਦਰ ਦਾ ਦਾਅਵਾ; ਆਇਆਂ ਨੂੰ ਮਸਾਂ 6 ਮਹੀਨੇ ਹੋਏ ਸਾਨੂੰ ਪਰ ਬਹੁਤੇ ਚੋਣ ਵਾਅਦੇ ਲਾਗੂ ਕੀਤੇ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਸੱਤਾ ’ਚ ਆਏ ਅਜੇ ਮੁਸ਼ਕਲ ਨਾਲ ਛੇ ਮਹੀਨੇ ਹੋਏ ਹਨ ਤੇ ਸਰਕਾਰ ਨੇ ਨਾ ਸਿਰਫ਼ ਬਹੁਤੇ ਚੋਣ ਵਾਅਦਿਆਂ ਨੂੰ ਲਾਗੂ ਕਰ ਦਿੱਤਾ ਹੈ, ਸਗੋਂ ਸੂਬੇ ਦੀ ਡਾਵਾਂਡੋਲ ਆਰਥਿਕਤਾ ਨੂੰ ਲੀਹ ’ਤੇ ਲਿਆਉਣ ਦੀ ਪ੍ਰਕਿਰਿਆ ਤੇਜ਼ੀ ਨਾਲ ਸ਼ੁਰੂ ਕਰ ਦਿੱਤੀ ਹੈ।

ਮੁੱਖ ਮੰਤਰੀ ਨੇ ਲੰਡਨ ਤੋਂ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਸੂਬੇ ਨੂੰ ਗੰਭੀਰ ਵਿੱਤੀ ਸੰਕਟ ਵਿੱਚ ਸੁੱਟਣ ਤੋਂ ਬਾਅਦ ਹੁਣ ਬਾਦਲ ਦਲ ਦੇ ਆਗੂ ਕਾਂਗਰਸ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਢਾਹ ਲਾਉਣ ਦੀਆਂ ਕੋਸ਼ਿਸ਼ਾਂ ਵਜੋਂ ਘਟੀਆ ਸਿਆਸਤ ’ਤੇ ਉਤਰ ਆਏ ਹਨ। ਇਸੇ ਤਰ੍ਹਾਂ ਹੀ ਆਮ ਆਦਮੀ ਪਾਰਟੀ ਵੱਲੋਂ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਕੋਲ ਕੋਈ ਜਾਦੂ ਦੀ ਛੜੀ ਨਹੀਂ ਹੈ, ਪਰ ਇਸ ਦੇ ਬਾਵਜੂਦ ਸਰਕਾਰ ਨੇ ਪਿਛਲੇ ਛੇ ਮਹੀਨਿਆਂ ਦੌਰਾਨ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ।

ਕੈਪਟਨ ਅਮਰਿੰਦਰ ਸਿੰਘ (ਫਾਈਲ ਫੋਟੋ)
ਕੈਪਟਨ ਅਮਰਿੰਦਰ ਸਿੰਘ (ਫਾਈਲ ਫੋਟੋ)

ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਲਈ ਪਹਿਲਾਂ ਹੀ ਸ਼ੁਰੂ ਕੀਤੀ ਪ੍ਰਕਿਰਿਆ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧ (ਐਫਆਰਬੀਐਮ) ਐਕਟ, 2003 ਵਿੱਚ ਢਿੱਲ ਦਿੱਤੇ ਜਾਣ ਅਤੇ ਕਰਜ਼ੇ ਦੀ ਹੱਦ ਵਿੱਚ ਵਾਧਾ ਕੀਤੇ ਜਾਣ ਸਬੰਧੀ ਕੇਂਦਰ ਵੱਲੋਂ ਦਿੱਤੀ ਜਾਣ ਵਾਲੀ ਸਹਾਇਤਾ ਦਾ ਇੰਤਜ਼ਾਰ ਕਰ ਰਹੀ ਹੈ ਤਾਂ ਜੋ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦਾ ਵਾਅਦਾ ਪੂਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਮੁੱਦਾ ਪਹਿਲਾਂ ਹੀ ਪ੍ਰਧਾਨ ਮੰਤਰੀ ਕੋਲ ਚੁੱਕਿਆ ਜਾ ਚੁੱਕਿਆ ਹੈ। ਸਰਕਾਰੀ ਮੁਲਾਜ਼ਮਾਂ ਨੂੰ ਤਨਖ਼ਾਹਾਂ ਦੇਣ ਵਿੱਚ ਹੋਈ ਦੇਰੀ ’ਤੇ ਅਫ਼ਸੋਸ ਪ੍ਰਗਟਾਉਂਦਿਆਂ ਕੈਪਟਨ ਨੇ ਕਿਹਾ ਕਿ ਜੀਐਸਟੀ ਬਾਰੇ ਕੇਂਦਰ ਸਰਕਾਰ ਦਾ ਹਿੱਸਾ ਜੋ ਜੂਨ ਵਿੱਚ ਪ੍ਰਾਪਤ ਹੋਣਾ ਸੀ, ਨੂੰ ਸਤੰਬਰ ਤੱਕ ਪਿੱਛੇ ਪਾ ਦਿੱਤਾ ਗਿਆ ਹੈ। ਇਸ ਕਾਰਨ ਤਨਖ਼ਾਹਾਂ ਦਾ ਭੁਗਤਾਨ ਵੀ ਅੱਗੇ ਪਾਉਣਾ ਪਿਆ। ਕੈਪਟਨ ਨੇ ਕਿਹਾ ਕਿ ਬਦਕਿਸਮਤੀ ਨਾਲ ਸੂਬੇ ਦਾ ਖ਼ਜ਼ਾਨਾ ਖਾਲੀ ਹੈ ਅਤੇ ਸੂਬਾ ਸਰਕਾਰ ਆਪਣੇ ਖ਼ਜ਼ਾਨੇ ’ਚੋਂ ਤਨਖ਼ਾਹਾਂ ਦੇਣ ਦੀ ਸਥਿਤੀ ਵਿੱਚ ਨਹੀਂ ਹੈ।

ਨਸ਼ਿਆਂ ਅਤੇ ਬੇਰੁਜ਼ਗਾਰੀ ਦੇ ਮੁੱਦੇ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਬਣਾਈ ਵਿਸ਼ੇਸ਼ ਟਾਸਕ ਫੋਰਸ ਨੂੰ ਛੇ ਮਹੀਨਿਆਂ ਦੌਰਾਨ ਨਸ਼ਾ ਮਾਫ਼ੀਆ ਦਾ ਲੱਕ ਤੋੜਨ ਵਿੱਚ ਸਫ਼ਲਤਾ ਹਾਸਲ ਹੋਈ ਹੈ ਤੇ ਉਨ੍ਹਾਂ ਦੀ ਸਰਕਾਰ ਨੇ ਬੇਰੁਜ਼ਗਾਰ ਨੌਜਵਾਨਾਂ ਲਈ ਤਿੰਨ ਲੱਖ ਦੇ ਕਰੀਬ ਨੌਕਰੀਆਂ ਪੈਦਾ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਸਰਕਾਰ ਦੀ ਸਫ਼ਲਤਾ ਜਾਂ ਅਸਫ਼ਲਤਾ ਨੂੰ ਮਾਪਣ ਲਈ ਛੇ ਮਹੀਨਿਆਂ ਦਾ ਸਮਾਂ ਕਾਫ਼ੀ ਨਹੀਂ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: