Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕੈਪਟਨ ਅਮਰਿੰਦਰ ਸਿੰਘ ਨੂੰ ਅਮਰੀਕਾ-ਕੈਨੇਡਾ ਦੇ ਸਿੱਖਾਂ ਨੇ ਪੰਜਾਬ ਦੇ ਕੈਪਟਨ ਵਜੋਂ ਨਿਕਾਰਿਆ

ਕੈਪਟਨ ਅਮਰਿੰਦਰ ਸਿੰਘ ਨੂੰ ਅਮਰੀਕਾ-ਕੈਨੇਡਾ ਦੇ ਸਿੱਖਾਂ ਨੇ ਪੰਜਾਬ ਦੇ ਕੈਪਟਨ ਵਜੋਂ ਨਿਕਾਰਿਆ

ਕੈਲੀਫੋਰਨੀਆ: ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਕੈਪਟਨ ਵਜੋਂ ਅਮਰੀਕੀਨ ਅਤੇ ਕੈਨੇਡੀਆਨ ਸਿੱਖਾਂ ਨੇ ਨਾਕਾਰ ਦਿੱਤਾ ਹੈ। ਮਨੁੱਖੀ ਅਧਿਕਾਰ ਸੰਸਥਾ ਸਿਖਸ ਫਾਰ ਜਸਟਿਸ ਨੇ ਅਮਰੀਕਾ ਤੇ ਕੈਨੇਡਾ ਸਥਿਤ ਭਾਈਚਾਰੇ ਨੂੰ ਪੁੱਛਦਿਆਂ ਸੋਸ਼ਲ ਮੀਡੀਆ ‘ਤੇ ਪੋਲ ਕਰਵਾਈ ਸੀ ਕਿ ਕੀ ਉਹ ਅਮਰਿੰਦਰ ਸਿੰਘ ਨੂੰ ‘ਪੰਜਾਬ ਦਾ ਕੈਪਟਨ’ ਮੰਨਦੇ ਹਨ ਜਾਂ ‘ਪੰਜਾਬ ਦਾ ਗ਼ਦਾਰ’ ।

ਕੈਪਟਨ ਅਮਰਿੰਦਰ ਸਿੰਘ
ਕੈਪਟਨ ਅਮਰਿੰਦਰ ਸਿੰਘ

ਐਸ. ਐਫ. ਜੇ. ਦੀ ਉਪੀਨੀਅਨ ਪੋਲ ਉਕਤ ਕਾਂਗਰਸੀ ਆਗੂ ਵਲੋਂ ਹਾਲ ਵਿਚ ਜਾਰੀ ਕੀਤੇ ਗਏ 3 ਬਿਆਨਾਂ ‘ਤੇ ਆਧਾਰਿਤ ਸੀ। ਉਕਤ ਬਿਆਨ ਜੂਨ 1984 ਵਿਚ ਸ੍ਰੀ ਹਰਿਮੰਦਰ ਸਾਹਿਬ ‘ਤੇ ਫੌਜੀ ਹਮਲਾ, ਨਵੰਬਰ 1984 ਦੀ ਸਿੱਖ ਨਸਲਕੁਸ਼ੀ ਅਤੇ ਭਾਰਤੀ ਸੰਵਿਧਾਨ ਵਿਚ ਸਿੱਖਾਂ ਦੇ ਰੁਤਬੇ ਨਾਲ ਸੰਬੰਧਿਤ ਸੀ । ਸਿੱਖ ਭਾਈਚਾਰੇ ਦੇ 96 ਫੀਸਦੀ ਮੈਂਬਰਾਂ ਨੇ ਅਮਰਿੰਦਰ ਸਿੰਘ ਦੇ ਖਿਲਾਫ ਵੋਟ ਪਾਈ ।

ਅਮਰੀਕਾ ਅਤੇ ਕੈਨੇਡਾ ਵਿਚ ਕੈਪਟਨ ਅਮਰਿੰਦਰ ਸਿੰਘ ਦਾ ਕਾਨੂੰਨੀ ਤਰੀਕੇ ਨਾਲ ਟਾਕਰਾ ਕਰਨ ਤੋਂ ਇਲਾਵਾ ਮਨੁੱਖੀ ਅਧਿਕਾਰ ਸੰਸਥਾ ਸਿਖਸ ਫਾਰ ਜਸਟਿਸ ਨੇ ਐਲਾਨ ਕੀਤਾ ਕਿ ਸ਼ਿਕਾਗੋ, ਟੋਰਾਂਟੋ, ਵੈਨਕੂਵਰ, ਲਾਸ ਏਾਜਲਸ ਅਤੇ ਨਿਊਯਾਰਕ ਵਿਚ ਕਾਂਗਰਸੀ ਕਾਨਫਰੰਸਾਂ ਵਾਲੀਆਂ ਥਾਵਾਂ ਦੇ ਬਾਹਰ ‘1984 ਨਸਲਕੁਸ਼ੀ ਯਾਦਗਾਰ ਸਮਾਰੋਹ’ ਕਰਵਾਏ ਜਾਣਗੇ ।

ਐਸ. ਐਫ. ਜੇ. ਦੇ ਕਾਨੂੰਨੀ ਸਲਾਹਕਾਰ ਅਟਾਰਨੀ ਗੁਰਪਤਵੰਤ ਸਿੰਘ ਪੰਨੂ ਨੇ ਕਿਹਾ ਕਿ ਸਿੱਖ ਵੱਖਵਾਦੀਆਂ ਵਿਚ ਕਾਂਗਰਸ ਪਾਰਟੀ ਪ੍ਰਤੀ ਬੇਹੱਦ ਗੁੱਸਾ ਹੈ, ਕਿਉਂਕਿ ਉਹ ਸ੍ਰੀ ਹਰਿਮੰਦਰ ਸਾਹਿਬ ‘ਤੇ ਹਮਲੇ ਅਤੇ 1984 ਸਿੱਖ ਨਸਲਕੁਸ਼ੀ ਲਈ ਜ਼ਿੰਮੇਵਾਰ ਹਨ ।

ਅਮਰਿੰਦਰ ਨੂੰ ਅਮਰੀਕਾ ਅਤੇ ਕੈਨੇਡਾ ਵਿਚ ਸਿੱਖ ਭਾਈਚਾਰੇ ਦੇ ਭਾਰੀ ਗੁੱਸੇ ਦਾ ਸਾਹਮਣਾ ਕਰਨਾ ਪਵੇਗਾ, ਕਿਉਂਕਿ ਉਹ ਕਾਂਗਰਸ ਦੀ ਪ੍ਰਤੀਨਿਧਤਾ ਕਰਦੇ ਹਨ ਤੇ ਟਾਈਟਲਰ ਨੂੰ ਬਚਾਅ ਰਹੇ ਹਨ, ਜੋ ਕਿ ਨਵੰਬਰ 1984 ਵਿਚ ਕਾਤਲ ਦੱਸਦਿਆਂ ਦੀ ਅਗਵਾਈ ਕਰਨ ਲਈ ਜ਼ਿੰਮੇਵਾਰ ਹੈ ।

ਭਾਰਤ ਵਿਚ ਕੈਨੇਡਾਈ ਨਾਗਰਿਕਾਂ ਦੇ ਤਸ਼ੱਦਦ ਅਤੇ ਫਰਜ਼ੀ ਹਤਿਆਵਾਂ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਦੀ ਸ਼ਮੂਲੀਅਤ ਲਈ ਉਸ ਖਿਲਾਫ ਗਿ੍ਫਤਾਰੀ ਵਾਰੰਟ ਜਾਰੀ ਕਰਵਾਉਣ ਲਈ ਸਿੱਖ ਸੰਸਥਾ ਨਿੱਜੀ ਤੌਰ ‘ਤੇ ਅਪਰਾਧਿਕ ਮੁਕੱਦਮਾ ਵੀ ਚਲਾਏਗੀ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਐਡਮਿੰਟਨ ਗੁਰਦੁਆਰਾ ਹਮਲੇ ਵਿੱਚ ਦੋ ਸੇਵਾਦਾਰ ਜ਼ਖਮੀ ਹੋਏ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕੋਸ਼ਿਸ਼ ਹੋਈ। ਸਿੱਖ ਫੈਡਰੇਸ਼ਨ ਕੈਨੇਡਾ ਨੇ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਪ੍ਰਵਾਸੀ-ਵਿਰੋਧੀ ਬਿਆਨਬਾਜ਼ੀ,
ਵਰਲਡ ਸਿੱਖ ਆਰਗੇਨਾਈਜ਼ੇਸ਼ਨ (ਡਬਲਯੂ.ਐੱਸ.ਓ.) ਨੇ ਸੰਯੁਕਤ ਰਾਸ਼ਟਰ ਦੇ ਪੰਜ ਵਿਸ਼ੇਸ਼ ਰਿਪੋਰਟਰਾਂ ਵੱਲੋਂ ਸਿੱਖ ਕਾਰਕੁਨ ਮੋਨਿੰਦਰ ਸਿੰਘ ਬੂਆਲ ਨੂੰ ਮਿਲ ਰਹੀਆਂ ਧਮਕੀਆਂ ਬਾਰੇ ਜਤਾਈ ਗਈ ਚਿੰਤਾ ਦਾ ਸਵਾਗਤ ਕੀਤਾ ਹੈ। ਸੰਸਥਾ
ਯੁਕਤ ਰਾਸ਼ਟਰ ਦੇ ਪੰਜ ਸੀਨੀਅਰ ਅਧਿਕਾਰੀਆਂ ਨੇ ਸਿੱਖ ਫੈਡਰੇਸ਼ਨ ਦੇ ਭਾਈ ਮੋਨਿੰਦਰ ਸਿੰਘ ਨੂੰ ਲਗਾਤਾਰ ਮਿਲ ਰਹੀਆਂ ਧਮਕੀਆਂ ਅਤੇ ਚੇਤਾਵਨੀਆਂ ਬਾਰੇ ਕੈਨੇਡਾ ਸਰਕਾਰ ਨੂੰ ਸਾਂਝੇ ਤੌਰ ’ਤੇ ਜਨਤਕ ਪੱਤਰ ਲਿਖਿਆ
ਅਮਰੀਕਾ ਵਿਚ ਬਿਸ਼ਨੋਈ ਨੈੱਟਵਰਕ ਨਾਲ ਜੁੜੇ 37 ਵਿਅਕਤੀਆਂ ਖਿਲਾਫ ਦੋਸ਼-ਪੱਤਰ ਜਨਤਕ ਹੋਣ ਤੋਂ ਬਾਅਦ ਸਿੱਖ ਫੈਡਰੇਸ਼ਨ (ਕੈਨੇਡਾ) ਨੇ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਅਤੇ ਵਿਦੇਸ਼ੀ ਦਖਲਅੰਦਾਜ਼ੀ ਸਬੰਧੀ ਸੁਤੰਤਰ ਜਨਤਕ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: