Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕੈਪਟਨ ਅਮਰਿੰਦਰ ਸਿੰਘ ਨੇ ਰੈਲੀਆਂ ਦੀ ਸ਼ੁਰੂਆਤ ਕਰਕੇ ਵਿਧਾਨ ਸਭਾ ਚੋਣਾਂ ਦੀ ਤਿਆਰੀ ਲਈ ਵਜਾਇਆ ਬਿਗਲ

ਕੈਪਟਨ ਅਮਰਿੰਦਰ ਸਿੰਘ ਨੇ ਰੈਲੀਆਂ ਦੀ ਸ਼ੁਰੂਆਤ ਕਰਕੇ ਵਿਧਾਨ ਸਭਾ ਚੋਣਾਂ ਦੀ ਤਿਆਰੀ ਲਈ ਵਜਾਇਆ ਬਿਗਲ

ਜਲੰਧਰ (1 ਜੁਲਾਈ, 2015): ਪੰਜਾਬ ਵਿਧਾਨ ਸਭਾ ਦੀਆਂ 2017 ਵਿੱਚ ਆ ਰਹੀਆਂ ਚੋਣਾਂ ਦੇ ਮੱਦੇ ਨਜ਼ਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਵਿੱਚ ਕਾਂਗਰਸ ਦੇ ਉੱਪ ਆਗੂ ਕੈਪਟਨ ਅਮਰਿੰਦਰ ਸਿੰਘ ਨੇ 12 ਰੈਲੀਆਂ ਪੰਜਾਬ ਵਿੱਚ ਕਰਨ ਦੇ ਫੈਸਲੇ ਤਹਿਤ ਅੱਜ ਪਹਿਲੀ ਰੈਲੀ ਜਲੰਧਰ ਜਿਲੇਵਿੱਚ ਕੀਤੀ ਗਈ।

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ’ਚ ਕੀਤੀਆਂ ਜਾਣ ਵਾਲੀਆਂ 12 ਰੈਲੀਆਂ ਦੀ ਸ਼ੁਰੂਆਤ ਪਿੰਡ ਧੀਣਾ ਤੋਂ ਕਰਦਿਆਂ ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਨੂੰ ਖੂਬ ਰਗੜੇ ਲਾਏ। ਪਿੰਡ ਧੀਣਾ ਦੇ ਇਕ ਪੈਲੇਸ ’ਚ ਕੈਪਟਨ ਸਮਰਥਕਾਂ ਵੱਲੋਂ ਵੱਡਾ ਇਕੱਠ ਕੀਤਾ ਗਿਆ।

ਲੰਧਰ ਦੇ ਪਿੰਡ ਧੀਣਾ ਵਿੱਚ ਕੀਤੀ ਗੲੀ ਰੈਲੀ ਦੌਰਾਨ ਕੈਪਟਨ ਅਮਰਿੰਦਰ ਸਿੰਘ ਆਪਣੇ ਕਾਂਗਰਸੀ ਸਮਰਥਕਾਂ ਨਾਲ
ਲੰਧਰ ਦੇ ਪਿੰਡ ਧੀਣਾ ਵਿੱਚ ਕੀਤੀ ਗੲੀ ਰੈਲੀ ਦੌਰਾਨ ਕੈਪਟਨ ਅਮਰਿੰਦਰ ਸਿੰਘ ਆਪਣੇ ਕਾਂਗਰਸੀ ਸਮਰਥਕਾਂ ਨਾਲCap

ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ’ਚ ਕੈਪਟਨ ਨੇ ਕਿਹਾ ਕਿ ਰੈਲੀ ਤੋਂ ਇਕ ਦਿਨ ਪਹਿਲਾਂ ਉਨ੍ਹਾਂ ਨਾਲ ਖੜ੍ਹੇ ਆਗੂਆਂ ਨੂੰ ਨੋਟਿਸ ਜਾਰੀ ਕਰਨਾ ਵੀ ਕੲੀ ਸਵਾਲ ਖੜ੍ਹੇ ਕਰਦਾ ਹੈ। ਕੈਪਟਨ ਨੇ ਅਕਾਲੀ ਭਾਜਪਾ ਗਠਜੋੜ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਬਾਦਲ ਅਤੇ ਮੋਦੀ ਆਪਸ ’ਚ ਗੁਲਦਸਤਿਆਂ ਦੀ ਖੇਡ-ਖੇਡ ਰਹੇ ਹਨ। ਬਾਦਲ ਸਰਕਾਰ ਕੇਂਦਰ ਕੋਲ ਪੰਜਾਬ ਦੀ ਕੋਈ ਮੰਗ ਨਹੀਂ ਰੱਖ ਰਹੀ। ਉਨ੍ਹਾਂ ਕਿਹਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਿੱਲੀ ਜਾ ਕੇ ਮੋਦੀ ਤੋਂ ਡਰਦੇ ਆਪਣੀ ਜ਼ੁਬਾਨ ਵੀ ਨਹੀਂ ਖੋਲ੍ਹਦੇ।

ਕੈਪਟਨ ਨੇ ਆਮ ਆਦਮੀ ਪਾਰਟੀ ਨੂੰ ਵੀ ਚੁਣੌਤੀ ਵਜੋਂ ਪ੍ਰਵਾਨ ਕਰਦਿਆਂ ਕਿਹਾ ਕਿ ‘ਆਪ’ ’ਚ ਉਹੀ ਨੌਜਵਾਨ ਗਏ ਹਨ ਜੋ ਬੇਰੁਜ਼ਗਾਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸੁੱਚਾ ਸਿੰਘ ਛੋਟੇਪੁਰ ਨੂੰ ਛੱਡ ਕੇ ਹੋਰ ਕਿਸੇ ਵੀ ਆਪ ਆਗੂ ਕੋਲ ਕੋਈ ਤਜਰਬਾ ਨਹੀਂ ਹੈ ਜਿਸ ਕਾਰਨ ਲੋਕ ਪੰਜਾਬ ਨੂੰ ਕਿਸੇ ਵੀ ਹਾਲਤ ’ਚ ਉਨ੍ਹਾਂ ਹਵਾਲੇ ਨਹੀਂ ਕਰ ਸਕਦੇ।

ਸ੍ਰੀ ਅਨੰਦਪੁਰ ਸਾਹਿਬ ਦੇ ਮਨਾਏ ਗਏ 350ਵੇਂ ਸਥਾਪਨਾ ਦਿਵਸ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਨੇ ਇਹ ਸਾਰਾ ਸਮਾਗਮ ਸਿਰਫ਼ ਆਪਣੇ ਹਮਾਇਤੀਆਂ ਨਾਲ ਮਿਲ ਕੇ ਮਨਾਇਆ ਹੈ। ਉਨ੍ਹਾਂ ਕਿਹਾ ਕਿ ਸਿੱਖ ਹੋਣ ਦੇ ਨਾਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਜ਼ਰੂਰ ਸੱਦਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਗੁਰਦੁਆਰੇ ਅੰਦਰ ਕੁਰਸੀ ਮੇਜ਼ ’ਤੇ ਲੰਗਰ ਛਕ ਕੇ ਵੇਟਰਾਂ ਤੋਂ ਖਾਣਾ ਵਰਤਾ ਕੇ ਸ੍ਰੀ ਬਾਦਲ ਨੇ ਸਿੱਖੀ ਦੀ ਸਾਰੀਆਂ ਪਰੰਪਰਾਵਾਂ ਦਾ ਘਾਣ ਕੀਤਾ ਹੈ।

ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਸੁਨੀਲ ਜਾਖੜ ਨੇ ਕਿਹਾ ਕਿ ਸ੍ਰ. ਬਾਦਲ ਜੋ ਕਦੇ ਕੇਂਦਰ ਨੂੰ ਮਤਰੇਈ ਸਰਕਾਰ ਆਖਦੇ ਸਨ ਹੁਣ ਉਹੀ ਬਾਦਲ ਨਰਿੰਦਰ ਮੋਦੀ ਵੱਲੋਂ ਲਾਏ ਗਏ ਰਗੜਿਆਂ ਤੋਂ ਬਾਅਦ ਕਾਂਗਰਸ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਯਾਦ ਕਰਦੇ ਹਨ। ਕਾਂਗਰਸ ਵੱਲੋਂ ਚੋਣ ਲੜਨ ਵਾਲੇ ਸੀਡੀ ਕੰਬੋਜ ਨੇ ਹਾਈ ਕਮਾਂਡ ਨੂੰ ਅਪੀਲ ਕੀਤੀ ਕਿ ਜੇ ਪੰਜਾਬ ਵਿੱਚ ਪਾਰਟੀ ਦੀ ਵਾਗਡੋਰ ਕੈਪਟਨ ਦੇ ਹੱਥ ਹੋਵੇਗੀ ਤਾਂ ਕਾਂਗਰਸ ਪੰਜਾਬ ’ਚ ਸਰਕਾਰ ਬਣਾ ਸਕੇਗੀ।

ਰੈਲੀ ਨੂੰ ਜਲੰਧਰ ਤੋਂ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ, ਮੁਕਤਸਰ ਤੋਂ ਵਿਧਾਇਕ ਕਰਨ ਬਰਾੜ, ਸਾਬਕਾ ਮੰਤਰੀ ਅਮਰਜੀਤ ਸਿੰਘ ਸਮਰਾ, ਅਵਤਾਰ ਹੈਨਰੀ, ਯੂਥ ਕਾਂਗਰਸ ਪੰਜਾਬ ਦੇ ਪ੍ਰਧਾਨ ਵਿਕਰਮਜੀਤ ਸਿੰਘ, ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇ.ਪੀ, ਚੌਧਰੀ ਜਗਜੀਤ ਸਿੰਘ, ਜਗਬੀਰ ਬਰਾੜ ਅਤੇ ਰਜਿੰਦਰ ਬੇਰੀ ਨੇ ਸੰਬੋਧਨ ਕੀਤਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: