Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕੈਪਟਨ ਅਮਰਿੰਦਰ ਸਿੰਘ ਵੱਲੋ ਟਾਇਟਲਰ ਨੂੰ ਬੇਦੋਸ਼ ਦੱਸਣ ਖਿਲਾਫ ਫੁਲਕਾ ਨੇ ਕੱਢੀ ਸਾਈਕਲ ਰੈਲੀ

ਕੈਪਟਨ ਅਮਰਿੰਦਰ ਸਿੰਘ ਵੱਲੋ ਟਾਇਟਲਰ ਨੂੰ ਬੇਦੋਸ਼ ਦੱਸਣ ਖਿਲਾਫ ਫੁਲਕਾ ਨੇ ਕੱਢੀ ਸਾਈਕਲ ਰੈਲੀ

ਅੰਮ੍ਰਿਤਸਰ (13 ਦਸੰਬਰ, 2015): ਦਿੱਲੀ ਸਿੱਖ ਕਤਲੇਆਮ ਦੇ  ਦੋਸ਼ੀ ਜਗਦੀਸ਼ ਟਾਇਟਲਰ ਦਾ ਸਾਥ ਦੇਣ ਖਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਅੱਜ ਆਪ ਆਗੂ ਅਤੇ ਉਘੇ ਵਕੀਲ ਐਚ.ਐਸ. ਫੂਲਕਾ ਵਲੋਂ ਸਾੲੀਕਲ ਰੈਲੀ ਕੱਢੀ ਗਈ, ਜੋ ਇਥੇ ਜਲਿਆਂਵਾਲਾ ਬਾਗ ਵਿੱਚ ਪੁਜ ਕੇ ਸਮਾਪਤ ਹੋਈ। ਇਥੇ ਰੈਲੀ ਵਿਚ ਸ਼ਾਮਲ ਲੋਕਾਂ ਨੇ ਸ਼ਹੀਦੀ ਸਮਾਰਕ ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਉਨ੍ਹਾਂ ਦੱਸਿਆ ਕਿ ਇਹ ਸਾੲੀਕਲ ਰੈਲੀ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਕਲੀਨ ਚਿੱਟ ਦੇਣ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਕੱਢੀ ਗਈ ਸੀ।

ਆਪ ਆਗੂ ਐਚ ਐਸ ਫੂਲਕਾ ਸਾੲੀਕਲ ਰੈਲੀ ਵਿੱਚ ਹਿੱਸਾ ਲੈਂਦੇ ਹੋਏ
ਆਪ ਆਗੂ ਐਚ ਐਸ ਫੂਲਕਾ ਸਾੲੀਕਲ ਰੈਲੀ ਵਿੱਚ ਹਿੱਸਾ ਲੈਂਦੇ ਹੋਏ

ਉਨ੍ਹਾਂ ਆਖਿਆ ਕਿ ਇਸ ਮਾਮਲੇ ਵਿਚ ਕੈਪਟਨ ਅਮਰਿੰਦਰ ਸਿੰਘ ਨੂੰ ਲੋਕਾਂ ਕੋਲੋਂ ਮੁਆਫ਼ੀ ਮੰਗਣੀ ਚਾਹੀਦੀ ਹੈ ਅਤੇ ੳੁਹ ਇਹ ਵਾਅਦਾ ਕਰਨ ਕਿ ਭਵਿੱਖ ਵਿਚ ਮੁੜ ਮਨੁੱਖਤਾ ਦੇ ਕਾਤਲਾਂ ਦਾ ਸਾਥ ਨਹੀਂ ਦੇਣਗੇ ਅਤੇ ਨਾ ਹੀ ਇਸ ਸਬੰਧੀ ਅਜਿਹੀ ਬਿਆਨਬਾਜ਼ੀ ਕਰਨਗੇ। ਉਨ੍ਹਾਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸੀ ਆਗੂ ਜਗਦੀਸ਼ ਟਾਇਟਲਰ ਨੂੰ ਇਸ ਮਾਮਲੇ ਵਿਚ ਕਲੀਨ ਚਿੱਟੀ ਦਿੱਤੀ ਹੈ ਜਦੋਂਕਿ ਅਦਾਲਤ ਨੇ ਸੀਬੀਆਈ ਦੀ ਕਲੀਨ ਚਿੱਟ ਨੂੰ ਰੱਦ ਕਰਦਿਆਂ ਮਾਮਲੇ ਦੀ ਜਾਂਚ ਜਾਰੀ ਰੱਖਣ ਦੇ ਹੁਕਮ ਦਿੱਤੇ ਹਨ।

ਇਸ ਸਬੰਧੀ ਐਡਵੋਕੇਟ ਫੂਲਕਾ ਨੇ ਦੱਸਿਆ ਕਿ ਇਹ 30 ਕਿਲੋਮੀਟਰ ਦੀ ਸਾੲੀਕਲ ਰੈਲੀ ਤਰਨ ਤਾਰਨ ਤੋਂ ਸ਼ੁਰੂ ਕੀਤੀ ਗਈ ਸੀ, ਜੋ ਜਲਿਆਂਵਾਲਾ ਬਾਗ ਪੁੱਜ ਕੇ ਸਮਾਪਤ ਹੋਈ ਹੈ। ਰੈਲੀ ਨੂੰ ਚੱਬਾ ਵਿੱਚ ਰੋਕ ਕੇ ਸਵਾਗਤ ਕੀਤਾ ਗਿਆ। ਇਸੇ ਤਰ੍ਹਾਂ ਚਾਟੀਵਿੰਡ ਨਹਿਰ ਨੇੜੇ ਆਪ ਆਗੂਆਂ ਅਤੇ ਲੋਕਾਂ ਨੇ ਸਵਾਗਤ ਕੀਤਾ। ਰੈਲੀ ਵਿਚ ਸਵਾਰ ਸਾੲੀਕਲ ਚਾਲਕ ਵੱਖ ਵੱਖ ਬਾਜ਼ਾਰਾਂ ਵਿਚੋਂ ਹੁੰਦੇ ਹੋਏ ਟਾਊਨ ਹਾਲ ਪੁੱਜੇ, ਜਿਥੋਂ ਉਹ ਪੈਦਲ ਜਲਿਆਂਵਾਲਾ ਬਾਗ ਗਏ।

ਇਸ ਮੌਕੇ ਆਪ ਆਗੂ ਅਸ਼ੋਕ ਤਲਵਾੜ, ਜਗਦੀਪ ਸਿੰਘ, ਹਰਵਿੰਦਰ ਸਿੰਘ, ਮਨਜਿੰਦਰ ਸਿੰਘ, ਕਿਸਾਨ ਵਿੰਗ ਦੇ ਗੁਰਵਿੰਦਰ ਸਿੰਘ ਤੇ ਹੋਰ ਹਾਜ਼ਰ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਸਿੱਖ ਵਿਰਾਸਤੀ ਮਹੀਨੇ ਨੂੰ ਸਮਰਪਿਤ ਅਤੇ 1984 ਦੀ ਸਿੱਖ ਨਸਲਕੁਸ਼ੀ ਨੂੰ ਰਸਮੀ ਮਾਨਤਾ ਦਿਵਾਉਣ ਦੀ ਜ਼ੋਰਦਾਰ ਪੈਰਵੀ ਲਈ, ਕੈਨੇਡਾ ਦੀ ਸੈਨੇਟ ਵਿੱਚ ਰੱਖੇ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਆਗੂ
ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਮੌਕੇ ਕੀਤਾ ਇਕਰਾਰਨਾਮਾ ਕਿ ਜੇਕਰ ਉਹਨਾਂ ਦੀ ਪਾਰਟੀ ਦੀ ਸਰਕਾਰ ਮੁੜ ਸੱਤਾ ਵਿੱਚ ਆਉਂਦੀ ਹੈ ਤਾਂ ਉਹ ਗ੍ਰੰਥੀਆਂ ਅਤੇ ਪੁਜਾਰੀਆਂ
ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਮੌਕੇ ਕੀਤਾ ਇਕਰਾਰਨਾਮਾ ਕਿ ਜੇਕਰ ਉਹਨਾਂ ਦੀ ਪਾਰਟੀ ਦੀ ਸਰਕਾਰ ਮੁੜ ਸੱਤਾ ਵਿੱਚ ਆਉਂਦੀ ਹੈ ਤਾਂ ਉਹ ਗ੍ਰੰਥੀਆਂ ਅਤੇ ਪੁਜਾਰੀਆਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: