Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕੈਪਟਨ ਅਮਰਿੰਦਰ ਸਿੰਘ ਹੁਣ ਸਕਾਈਪ ਰਾਹੀ ਆਪਣੇ ਕੈਨੇਡਾ ਦੇ ਹਮਾਇਤੀਆਂ ਨੂੰ ਸੰਬੋਧਨ ਕਰਨਗੇ

ਕੈਪਟਨ ਅਮਰਿੰਦਰ ਸਿੰਘ ਹੁਣ ਸਕਾਈਪ ਰਾਹੀ ਆਪਣੇ ਕੈਨੇਡਾ ਦੇ ਹਮਾਇਤੀਆਂ ਨੂੰ ਸੰਬੋਧਨ ਕਰਨਗੇ

ਟੋਰਾਂਟੋ/ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਖਿਲਾਫ ਮਨੁੱਖੀ ਹੱਕਾਂ ਦੀ ਉਲੰਘਣਾ ਦੇ ਮਾਮਲੇ ਵਿੱਚ ਕੈਨੇਡਾ ਵਿੱਚ ਸ਼ਿਕਾਇਤ ਦਰਜ਼ ਹੋਣ ਤੋਂ ਬਾਅਦ ਕਾਨੂੰਨੀ ਉਲਝਣਾਂ ਤੋਂ ਬਚਣ ਲਈ  ਹੁਣ ਸਕਾਈਪ ਰਾਹੀ ਆਪਣੇ ਹਮਾਇਤੀਆਂ ਨੂੰ ਸੰਬੋਧਨ ਕਰਨਗੇ।

ਪੰਜਾਬ ਪ੍ਰਦੇਸ਼ ਕਾਂਗਰਸ ਨੇ ਕੈਨੇਡਾ ਲਈ ਪਹਿਲਾਂ ਤੋਂ ਤੈਅ ਪ੍ਰੋਗਰਾਮਾਂ ’ਤੇ ਅੱਗੇ ਵਧਣ ਦਾ ਫ਼ੈਸਲਾ ਲਿਆ ਹੈ। ਟੋਰਾਂਟੋ ਅਤੇ ਵੈਨਕੂਵਰ ਸਮੇਤ ਵੱਖ-ਵੱਖ ਸ਼ਹਿਰਾਂ ਵਿੱਚ ਹੋਣ ਵਾਲੇ ਇਨ੍ਹਾਂ ਪ੍ਰੋਗਰਾਮਾਂ ਨੂੰ ਸਿੱਧੇ ਤੌਰ ’ਤੇ ਸਕਾਈਪ ਰਾਹੀਂ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਸੰਬੋਧਨ ਕਰਨਗੇ। ਇਸਤੋਂ ਇਲਾਵਾ ਕਾਂਗਰਸ ਪਾਰਟੀ ਨੇ ਸਿੱਖਜ਼ ਫਾਰ ਜਸਟਿਸ ਵੱਲੋਂ ਕੀਤੀ ਗਈ ਸ਼ਿਕਾਇਤ ਖ਼ਿਲਾਫ਼ ਕਾਨੂੰਨੀ ਲੜਾਈ ਲੜਨ ਦਾ ਫ਼ੈਸਲਾ ਵੀ ਕੀਤਾ ਹੈ।

ਕੈਪਟਨ ਅਮਰਿੰਦਰ ਸਿੰਘ
ਕੈਪਟਨ ਅਮਰਿੰਦਰ ਸਿੰਘ

ਇਹ ਜਾਣਕਾਰੀ ਸੀਨੀਅਰ ਪਾਰਟੀ ਆਗੂ ਤੇ ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ, ਜੋ ਕੈਨੇਡਾ ਦੇ ਪ੍ਰੋਗਰਾਮਾਂ ਲਈ ਇੰਚਾਰਜ ਹਨ, ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸਾਰੇ ਪ੍ਰੋਗਰਾਮ ਪਹਿਲਾਂ ਤੋਂ ਤੈਅ ਪ੍ਰੋਗਰਾਮ ਮੁਤਾਬਿਕ ਹੀ ਚੱਲਣਗੇ ਅਤੇ ਕੈਪਟਨ ਅਮਰਿੰਦਰ ਸਿੰਘ ਕੈਨੇਡਾ ’ਚ ਰਹਿੰਦੇ ਪੰਜਾਬੀਆਂ ਨੂੰ ਸਕਾਈਪ ਰਾਹੀਂ ਸੰਬੋਧਨ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਕੈਨੇਡਾ ਦੀ ਸਰਹੱਦ ਨੇੜੇ ਅਮਰੀਕਾ ਵਿੱਚ ਇੱਕ ਸਮਾਰੋਹ ਕਰੇਗੀ ਤਾਂ ਜੋ ਕੈਪਟਨ ਨੂੰ ਵਿਅਕਤੀਗਤ ਤੌਰ ’ਤੇ ਮਿਲਣ ਦੇ ਚਾਹਵਾਨ ਉਥੇ ਉਨ੍ਹਾਂ ਨੂੰ ਮਿਲ ਸਕਣ।

ਕਾਂਗਰਸੀ ਆਗੂ ਨੇ ਖ਼ੁਲਾਸਾ ਕੀਤਾ ਕਿ ਕੈਪਟਨ ਦੇ ਦੌਰੇ ਨੂੰ ਲੈ ਕੇ ਕੈਨੇਡਾ ਵਿਚਲੇ ਪੰਜਾਬੀਆਂ ਵਿੱਚ ਤਿਉਹਾਰ ਵਰਗਾ ਮਹੌਲ ਹੈ। ਉਹ ਕੈਪਟਨ ਦੇ ਕੈਨੇਡਾ ਨਾ ਆ ਸਕਣ ਕਾਰਨ ਮਾਯੂਸ ਜ਼ਰੂਰ ਹਨ ਪਰ ਇਸ ਲਈ ਖੁਸ਼ ਹਨ ਕਿ ਕੈਪਟਨ ਨੇ ਉਨ੍ਹਾਂ ਨਾਲ ਸਕਾਈਪ ’ਤੇ ਚਰਚਾ ਕੀਤੀ। ਉਹ ਇੱਕ ਮੀਟਿੰਗ ਨੂੰ ਸਕਾਈਪ ਰਾਹੀਂ ਸੰਬੋਧਨ ਕਰ ਚੁੱਕੇ ਹਨ। ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਕੈਪਟਨ ਨੇ ਸਿਰਫ ਦੌਰੇ ’ਚ ਬਦਲਾਅ ਕੀਤਾ ਸੀ ਅਤੇ ਉਹ ਜਲਦੀ ਹੀ ਇੱਥੇ ਆਉਣਗੇ।

ਉਨ੍ਹਾਂ ਕਿਹਾ ਕਿ ਵਿਸ਼ੇਸ਼ ਹਿੱਤ ਰੱਖਣ ਵਾਲੀਆਂ ਅਤੇ ਭਾਰਤ ਵਿਰੋਧੀ ਤਾਕਤਾਂ ਵੱਲੋਂ ਆਮ ਆਦਮੀ ਪਾਰਟੀ ਦੀ ਸਹਾਇਤਾ ਕਰਨ ਲਈ ਕੁਝ ਕਾਨੂੰਨੀ ਅੜਚਨਾਂ ਪੈਦਾ ਕੀਤੀਆਂ ਗਈਆਂ ਸਨ, ਜਿਸ ਕਾਰਨ ਕੈਪਟਨ ਨੇ ਹਾਲਾਤ ਨੂੰ ਵਿਗਾੜਨ ਦੀ ਬਜਾਏ ਮਾਮਲਾ ਸੁਲਝਾਉਣ ਨੂੰ ਤਰਜੀਹ ਦਿੱਤੀ ਹੈ। ਕਾਂਗਰਸੀ ਆਗੂ ਨੇ ਖ਼ੁਲਾਸਾ ਕੀਤਾ ਕਿ ਉਨ੍ਹਾਂ ਨੇ ਅਦਾਲਤ ’ਚ ਐਸ.ਐਫ.ਜੇ. ਨੂੰ ਜਵਾਬ ਦੇਣ ਲਈ ਵਕੀਲਾਂ ਨਾਲ ਸੰਪਰਕ ਕੀਤਾ ਹੈ। ਕੈਨੇਡਾ ਵਿੱਚ ਕੀਤੀ ਗਈ ਪ੍ਰੈਸ ਕਾਨਫਰੰਸ ’ਚ ਕਾਂਗਰਸੀ ਆਗੂ ਸੁੱਖ ਸਰਕਾਰੀਆ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਗੁਰਕੀਰਤ ਸਿੰਘ ਕੋਟਲੀ, ਮੇਜਰ ਸਿੰਘ ਭੈਣੀ ਤੇ ਜਸਪਾਲ ਢਿਲੋਂ ਮੌਜੂਦ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: