Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕੈਪਟਨ ਦਾ ਐਲਾਨ 117 ਵਿਚੋਂ 35 ਸੀਟਾਂ ਨੌਜਵਾਨਾਂ ਨੂੰ ਦਿੱਤੀਆਂ ਜਾਣਗੀਆਂ

ਕੈਪਟਨ ਦਾ ਐਲਾਨ 117 ਵਿਚੋਂ 35 ਸੀਟਾਂ ਨੌਜਵਾਨਾਂ ਨੂੰ ਦਿੱਤੀਆਂ ਜਾਣਗੀਆਂ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਵੱਲੋਂ 35 ਸੀਟਾਂ ਨੌਜਵਾਨਾਂ ਨੂੰ ਦਿੱਤੀਆਂ ਜਾਣਗੀਆਂ ਅਤੇ ਉਮੀਦਵਾਰਾਂ ਦਾ ਐਲਾਨ ਸਤੰਬਰ ਤਕ ਕਰ ਦਿੱਤਾ ਜਾਵੇਗਾ। ਇਥੇ ਕਾਂਗਰਸ ਭਵਨ ਵਿੱਚ ਸ਼ਨੀਵਾਰ ਨੂੰ ਯੂਥ ਆਰਗੇਨਾਈਜੇਸ਼ਨ ਆਫ ਇੰਡੀਆ (ਵਾਈਓਆਈ) ਦੇ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਉਹ 47 ਸਾਲਾਂ ਤੋਂ ਸਿਆਸਤ ਵਿੱਚ ਸਰਗਰਮ ਹਨ ਅਤੇ ਇਹ ਚੋਣ ਉਨ੍ਹਾਂ ਦੀ ਜ਼ਿੰਦਗੀ ਦੀ ਆਖ਼ਰੀ ਚੋਣ ਹੋਵੇਗੀ। ਇਸ ਕਾਰਨ ਪਾਰਟੀ ਦਾ ਭਵਿੱਖ ਹੁਣ ਨੌਜਵਾਨਾਂ ਦੇ ਹੱਥ ਹੈ, ਜਿਸ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਨੇ ਇਸ ਵਾਰ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ 35 ਸੀਟਾਂ ਨੌਜਵਾਨਾਂ ਨੂੰ ਦੇਣ ਦਾ ਫੈ਼ਸਲਾ ਕੀਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਨੌਜਵਾਨਾਂ ਨੂੰ ਸੀਟਾਂ ਸਿਆਸੀ ਜਾਂ ਵੱਡੇ ਘਰਾਂ ਦੇ ਕਾਕਿਆਂ ਦੇ ਆਧਾਰ ’ਤੇ ਨਹੀਂ ਸਗੋਂ ਪਾਰਟੀ ਵਿੱਚ ਪਾਏ ਯੋਗਦਾਨ ਦੇ ਆਧਾਰ ’ਤੇ ਹੀ ਦਿੱਤੀਆਂ ਜਾਣਗੀਆਂ। ਉਨ੍ਹਾਂ ਦੇ ਇਸ ਐਲਾਨ ਨਾਲ ਕਈ ਰਵਾਇਤੀ ਕਾਂਗਰਸੀਆਂ ਦੀਆਂ ਟਿਕਟਾਂ ਉਪਰ ਕਾਟਾ ਵੱਜਣ ਦੇ ਆਸਾਰ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਟਿਕਟਾਂ ਦੇ ਚਾਹਵਾਨਾਂ ਕੋਲੋਂ 15 ਅਗਸਤ ਤਕ ਅਰਜ਼ੀਆਂ ਮੰਗੀਆਂ ਗਈਆਂ ਹਨ। ਪੰਜਾਬ ਕਾਂਗਰਸ ਕਮੇਟੀ ਇਨ੍ਹਾਂ ਅਰਜ਼ੀਆਂ ਦੀ ਘੋਖ ਬਾਅਦ ਆਪਣੀ ਸਿਫ਼ਾਰਸ਼ ਦਿੱਲੀ ਭੇਜੇਗੀ, ਜਿਥੇ ਆਲ ਇੰਡੀਆ ਕਾਂਗਰਸ ਵੱਲੋਂ ਨਿਰਧਾਰਤ ਵੱਖ ਵੱਖ ਕਮੇਟੀਆਂ ਅਰਜ਼ੀਆਂ ਉਪਰ ਵਿਚਾਰ ਕਰਨ ਬਾਅਦ ਸੂਚੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜੀ ਜਾਵੇਗੀ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦਾ ਐਲਾਨ ਸਤੰਬਰ ਤਕ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ‘ਯੂਥ ਮੈਨੀਫੈਸਟੋ’ ਦੇ ਮੁੱਖ ਪੰਨੇ ਉਪਰ ਕੀਤੀ ਧਾਰਮਿਕ ਕੁਤਾਹੀ ਲਈ ਅਰਵਿੰਦ ਕੇਜਰੀਵਾਲ ਵੱਲੋਂ ਦਰਬਾਰ ਸਾਹਿਬ ਵਿਖੇ ਆ ਕੇ ਮੁਆਫ਼ੀ ਮੰਗਣ ਦਾ ਕੋਈ ਅਰਥ ਨਹੀਂ ਹੈ ਕਿਉਂਕਿ ਇਹ ਕੁਤਾਹੀ ਮੈਨੀਫੈਸਟੋ ਕਮੇਟੀ ਦੇ ਮੁਖੀ ਕੰਵਰ ਸੰਧੂ ਕੋਲੋਂ ਹੋਈ ਹੈ, ਇਸ ਲਈ ਮੁਆਫੀ ਉਸ ਨੂੰ ਮੰਗਣੀ ਚਾਹੀਦੀ ਹੈ।

ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਯੂਥ ਆਗੂਆਂ ਨਾਲ ਗੱਲਬਾਤ ਕਰਦੇ ਹੋਏ
ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਯੂਥ ਆਗੂਆਂ ਨਾਲ ਗੱਲਬਾਤ ਕਰਦੇ ਹੋਏ

ਉਨ੍ਹਾਂ ਕਿਹਾ ਕਿ ਕੇਜਰੀਵਾਲ ਸਮੇਤ ‘ਆਪ’ ਦੇ ਆਗੂ ਸੰਜੇ ਸਿੰਘ, ਦੁਰਗੇਸ਼ ਪਾਠਕ ਤੇ ਆਸ਼ੀਸ਼ ਖੇਤਾਨ ਨੂੰ ਪੰਜਾਬ ਬਾਰੇ ਕੋਈ ਸਮਝ ਨਹੀਂ ਹੈ ਅਤੇ ਉਹ ਟਿਕਟਾਂ ਬਦਲੇ ਪੈਸੇ ਇਕੱਠੇ ਕਰ ਰਹੇ ਹਨ। ਇਸ ਕਾਰਨ ਪੰਜਾਬ ਵਿੱਚ ਇਸ ਪਾਰਟੀ ਦਾ ਵੱਕਾਰ ਡਿੱਗਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਨੇ ਅੱਜ ਤਕ ‘ਚਿੱਟਾ’ ਤੇ ਡਰੱਗ ਨਾਲ ਸਬੰਧਿਤ ਕੈਮੀਕਲ ਵੇਚਣ ਵਾਲੇ ਇਕ ਵੀ ਮਾਫੀਆ ਨੂੰ ਕਾਬੂ ਨਹੀਂ ਕੀਤਾ ਬਲਕਿ ਨਸ਼ੇੜੀ ਜੇਲ੍ਹਾਂ ਵਿੱਚ ਤਾੜੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਮੂਹ ਥਾਣਿਆਂ ਦੇ ਐਸਐਚਓਜ਼ ਨੂੰ ਹਰ ਅਪਰਾਧ ਦਿਸ ਰਿਹਾ ਹੈ ਪਰ ਉਹ ਆਜ਼ਾਦ ਤੌਰ ’ਤੇ ਕੰਮ ਕਰਨ ਤੋਂ ਅਸਮਰੱਥ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼ਰਾਬਬੰਦੀ ਕਈ ਪੱਖਾਂ ਤੋਂ ਸੰਭਵ ਨਹੀਂ। ਉਨ੍ਹਾਂ ਕਿਹਾ ਕਿ ਜੇ ਕਾਂਗਰਸ ਸੱਤਾ ਵਿੱਚ ਆਈ ਤਾਂ ਟੀਵੀ ਚੈਨਲਾਂ, ਟਰਾਂਸਪੋਰਟ ਤੇ ਮਾਈਨਿੰਗ ਆਦਿ ਉਪਰ ਗਲਬਾ ਜਮਾਈ ਬੈਠੇ ਅਕਾਲੀਆਂ ਨੂੰ ਬੇਨਕਾਬ ਕਰਕੇ ਪੰਜਾਬੀਆਂ ਦੇ ਚਿਹਰਿਆਂ ਉਪਰ ਮੁੜ ਰੌਣਕ ਲਿਆਂਦੀ ਜਾਏਗੀ। ਇਸ ਮੌਕੇ ‘ਆਪ’ ਦੇ ਕਈ ਵਾਲੰਟੀਅਰ ਕਾਂਗਰਸ ਵਿੱਚ ਸ਼ਾਮਲ ਹੋਏ।

ਵਾਈਓਆਈ ਦੇ ਪ੍ਰਧਾਨ ਰਾਜਵਿੰਦਰ ਸਿੰਘ ਧਨੌਲਾ ਨੇ ਕਿਹਾ ਕਿ ਥਾਣਿਆਂ ਉਪਰ ਜਥੇਦਾਰਾਂ ਦੇ ਕਬਜ਼ੇ ਹਨ ਅਤੇ ਕਾਲਜਾਂ ਵਿੱਚ ਦਾਖ਼ਲੇ ਵੀ ਹਲਕਾ ਇੰਚਾਰਜਾਂ ਦੇ ਫੋਨਾਂ ’ਤੇ ਹੀ ਮਿਲਦੇ ਹਨ। ਇਸ ਮੌਕੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਲਾਲ ਸਿੰਘ, ਬ੍ਰਹਮ ਮਹਿੰਦਰਾ, ਸੁਖਜਿੰਦਰ ਸਿੰਘ ਰੰਧਾਵਾ, ਕੈਪਟਨ ਸੰਦੀਪ ਸੰਧੂ, ਕੁਸ਼ਲਦੀਪ ਸਿੰਘ ਢਿੱਲੋਂ, ਜੋਗਿੰਦਰ ਸਿੰਘ ਪੰਜਗਰਾਈਂ, ਜੋਗਿੰਦਰ ਸਿੰਘ ਮਾਨ ਮੌਜੂਦ ਸਨ।

ਇਸ ਖ਼ਬਰ ਨੂੰ ਅੰਗ੍ਰੇਜ਼ੀ ਵਿਚ ਪੜ੍ਹਨ ਲਈ: http://bit.ly/29GtYCv

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: