Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕੈਪਟਨ ਨੇ ਮੋਦੀ ਅਤੇ ਜੇਤਲੀ ਨੂੰ ਮਿਲ ਕੇ ਕਿਸਾਨ ਕਰਜ਼ਾ ਮੁਆਫੀ ਸਕੀਮ ਲਈ ਸਹਾਇਤਾ ਮੰਗੀ

ਕੈਪਟਨ ਨੇ ਮੋਦੀ ਅਤੇ ਜੇਤਲੀ ਨੂੰ ਮਿਲ ਕੇ ਕਿਸਾਨ ਕਰਜ਼ਾ ਮੁਆਫੀ ਸਕੀਮ ਲਈ ਸਹਾਇਤਾ ਮੰਗੀ

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਨੂੰ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧ (ਐਫ.ਆਰ.ਬੀ.ਐਮ.) ਐਕਟ-2003 ਵਿੱਚ ਢਿੱਲ ਦੇਣ ਅਤੇ ਕਰਜ਼ਾ ਹੱਦ ਵਧਾਉਣ ਦੀ ਅਪੀਲ ਕੀਤੀ ਤਾਂ ਕਿ ਸੂਬਾ ਸਰਕਾਰ ਖੇਤੀ ਕਰਜ਼ਾ ਮੁਆਫੀ ਬਾਰੇ ਆਪਣੀ ਵਚਨਬੱਧਤਾ ਨੂੰ ਪੂਰਾ ਕਰ ਸਕੇ।

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨਾਲ ਇੱਥੇ ਵੱਖ-ਵੱਖ ਮੀਟਿੰਗਾਂ ਦੌਰਾਨ ਮੁੱਖ ਮੰਤਰੀ ਨੇ ਸੂਬੇ ਦੇ ਵਿੱਤੀ ਸੰਕਟ ਦੀ ਸਹਾਇਤਾ ਲਈ ਇਨਾਂ ਕਦਮਾਂ ’ਤੇ ਫੌਰੀ ਗੌਰ ਕਰਨ ਲਈ ਉਨਾਂ ਦੇ ਦਖਲ ਦੀ ਮੰਗ ਕੀਤੀ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੀਟਿੰਗ ਦੌਰਾਨ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੀਟਿੰਗ ਦੌਰਾਨ

ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਅਤੇ ਕੇਂਦਰੀ ਵਿੱਤ ਮੰਤਰੀ ਨੂੰ 10,000 ਕਰੋੜ ਰੁਪਏ ਤੱਕ ਕਰਜ਼ਾ ਹੱਦ ਵਧਾਉਣ ਲਈ ਆਖਿਆ ਜੋ ਸੂਬਾ ਸਰਕਾਰ ਲਈ ਕਰਜ਼ਾ ਮੁਆਫੀ/ਰਾਹਤ ਸਕੀਮ ਵਾਸਤੇ ਹੋਰ ਕਰਜ਼ਾ ਲੈਣ ਲਈ ਸਹਾਈ ਹੋਵੇਗਾ। ਇਸ ਦਾ ਮਕਸਦ ਕਰਜ਼ੇ ਵਿੱਚ ਡੁੱਬੇ ਕਿਸਾਨਾਂ ਦੀ ਸਹਾਇਤਾ ਕਰਨਾ ਹੈ ਕਿਉਂ ਜੋ ਘੋਰ ਬੇਚੈਨੀ ਦੇ ਆਲਮ ਵਿੱਚੋਂ ਗੁਜ਼ਰ ਰਹੇ ਕਿਸਾਨ ਖੁਦਕੁਸ਼ੀ ਵਰਗਾ ਰਾਹ ਅਪਣਾ ਰਹੇ ਹਨ।

ਮੁੱਖ ਮੰਤਰੀ ਨੇ ਬਾਅਦ ਵਿੱਚ ਆਸ ਪ੍ਰਗਟ ਕੀਤੀ ਕਿ ਪੰਜਾਬ ਦੇ ਕਿਸਾਨਾਂ ਨੂੰ ਕਰਜ਼ੇ ਦੇ ਸੰਕਟ ਵਿੱਚੋਂ ਕੱਢਣ ਲਈ ਸੂਬੇ ਦੀ ਮਦਦ ਵਾਸਤੇ ਕੇਂਦਰ ਸਰਕਾਰ ਹਾਂ-ਪੱਖੀ ਹੁੰਗਾਰਾ ਭਰੇਗੀ।

ਮੁੱਖ ਮੰਤਰੀ ਦਫਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਇਨਾਂ ਮੀਟਿੰਗਾਂ ਦੌਰਾਨ ਦੱਸਿਆ ਕਿ ਉਨਾਂ ਦੀ ਸਰਕਾਰ ਨੇ ਸਾਰੇ ਛੋਟੇ ਤੇ ਦਰਮਿਆਨੇ ਕਿਸਾਨਾਂ ਲਈ ਦੋ ਲੱਖ ਰੁਪਏ ਤੱਕ ਦਾ ਫਸਲੀ ਕਰਜ਼ਾ ਮੁਆਫ ਕੀਤਾ ਹੈ ਜਦਕਿ ਦੋ ਲੱਖ ਰੁਪਏ ਤੋਂ ਵੱਧ ਕਰਜ਼ੇ ਵਾਲੇ ਦਰਮਿਆਨੇ ਕਿਸਾਨਾਂ ਨੂੰ ਦੋ ਲੱਖ ਰੁਪਏ ਤੱਕ ਦੀ ਕਰਜ਼ਾ ਰਾਹਤ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ਖੁਦਕੁਸ਼ੀ ਪੀੜਤ ਪਰਿਵਾਰਾਂ ਦਾ ਸਮੁੱਚਾ ਕਰਜ਼ਾ ਆਪਣੇ ਸਿਰ ਲੈਣ ਦਾ ਫੈਸਲਾ ਕੀਤਾ ਹੈ।

 ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਮੀਟਿੰਗ ਦੌਰਾਨ
ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਮੀਟਿੰਗ ਦੌਰਾਨ

ਮੁੱਖ ਮੰਤਰੀ ਨੇ ਦੱਸਿਆ ਕਿ ਕੁੱਲ 10.25 ਲੱਖ ਕਿਸਾਨ ਪਰਿਵਾਰ ਲਾਭਪਾਤਰੀ ਹਨ ਜਿਨਾਂ ਲਈ ਇਹ ਸਕੀਮ ਲਾਗੂ ਕਰਨ ਵਾਸਤੇ 9500 ਕਰੋੜ ਰੁਪਏ ਦੀ ਜ਼ਰੂਰਤ ਹੈ। ਉਨਾਂ ਅੱਗੇ ਕਿਹਾ ਕਿ ਮੌਜੂਦਾ ਸਾਲਾਨਾ ਕਰਜ਼ੇ ਦੀ ਹੱਦ (ਕੁੱਲ ਸੂਬਾਈ ਘਰੇਲੂ ਉਤਪਾਦ) ਜੀ.ਐਸ.ਡੀ.ਪੀ. ਦੀ ਤਿੰਨ ਫੀਸਦੀ ਹੈ ਜੋ 12,819 ਕਰੋੜ ਰੁਪਏ ਬਣਦਾ ਹੈ ਜਿਸ ਦੇ ਨਾਲ 10,273 ਕਰੋੜ ਦਾ ਪਾੜਾ ਮਾਲੀਏ ਅਤੇ ਖਰਚੇ ਵਿੱਚ ਰਹਿ ਜਾਂਦਾ ਹੈ।ਇਸ ਕਰਕੇ ਸੂਬਾ ਸਰਕਾਰ ਨੂੰ ਕਰਜ਼ਾ ਮੁਆਫੀ ਸਕੀਮ ਦੇ ਫੰਡਾਂ ਲਈ ਵਾਧੂ ਕਰਜ਼ਾ ਚੁੱਕਣ ਦੀ ਲੋੜ ਹੈ।

ਕੇਂਦਰੀ ਵਿੱਤ ਮੰਤਰੀ ਨਾਲ ਮੀਟਿੰਗ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਬਾਦਲ ਅਤੇ ਕੁਝ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬਹਿਸ ਕਰਨ ਵਾਲਿਆਂ ਦੇ ਘਰ ਪੁਲਿਸ ਛਾਪੇ ਮਾਰ ਰਹੀ ਹੈ। ਲਾਲ ਬੱਤੀ ਅਤੇ ਸੁਰੱਖਿਆ ਕਰਮਚਾਰੀਆਂ ਦੀ ਬਹੁਤਾਤ ਨੂੰ ਟਿੱਚਰਾਂ ਕਰਨ ਵਾਲੇ ਆਪ ਆਗੂ ਖੁਦ ਲਾਲ ਬੱਤੀਆਂ ਅਤੇ ਸਖਤ ਸੁਰੱਖਿਆ 'ਚ
ਬਹਿਸ ਕਰਨ ਵਾਲਿਆਂ ਦੇ ਘਰ ਪੁਲਿਸ ਛਾਪੇ ਮਾਰ ਰਹੀ ਹੈ। ਲਾਲ ਬੱਤੀ ਅਤੇ ਸੁਰੱਖਿਆ ਕਰਮਚਾਰੀਆਂ ਦੀ ਬਹੁਤਾਤ ਨੂੰ ਟਿੱਚਰਾਂ ਕਰਨ ਵਾਲੇ ਆਪ ਆਗੂ ਖੁਦ ਲਾਲ ਬੱਤੀਆਂ ਅਤੇ ਸਖਤ ਸੁਰੱਖਿਆ 'ਚ
ਕਿਸਾਨੀ ਸੰਘਰਸ਼ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤੀ ਕਿਸਾਨ ਯੂਨੀਅਨ ਹਰਿਆਣਾ (ਚੜੂਨੀ) ਦੇ ਆਗੂ ਸਿਰਦਾਰ ਗੁਰਨਾਮ ਸਿੰਘ ਚੜੂਨੀ ਖਿਲਾਫ ਕਾਰਵਾਈ ਕਰਨ ਬਾਰੇ ਦਿੱਤੇ ਜੋ ਸੰਕੇਤ ਆਏ ਸਨ
ਕਿਰਸਾਨੀ ਸੰਘਰਸ਼ ਦੇ ਮੌਜੂਦਾ ਪੜਾਅ ਉੱਤੇ ਉੱਭਰੇ ਅਹਿਮ ਮਸਲਿਆਂ ਬਾਰੇ ਵੱਖ-ਵੱਖ ਵਿਚਾਰਕਾਂ, ਕਿਸਾਨਾਂ, ਪੰਥ ਸੇਵਕਾਂ ਅਤੇ ਹੋਰਨਾਂ ਸਖਸ਼ੀਅਤਾਂ ਨੇ ਇੱਕ ਸਾਂਝਾ ਬਿਆਨ ਜਾਰੀ ਕੀਤਾ ਹੈ। ਇਸ ਬਿਆਨ ਦਾ ਇੰਨ-ਬਿੰਨ ਉਤਾਰਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: