Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕੈਪਟਨ ਨੇ ਵਿਧਾਨ ਸਭਾ ‘ਚ ਅੰਗਰੇਜ਼ੀ ਵਿਚ ਭਾਸ਼ਣ ਦੇ ਕੇ ਮਾਂ ਬੋਲੀ ਪੰਜਾਬੀ ਦਾ ਕੀਤਾ ਅਪਮਾਨ : ਭਗਵੰਤ ਮਾਨ

ਕੈਪਟਨ ਨੇ ਵਿਧਾਨ ਸਭਾ ‘ਚ ਅੰਗਰੇਜ਼ੀ ਵਿਚ ਭਾਸ਼ਣ ਦੇ ਕੇ ਮਾਂ ਬੋਲੀ ਪੰਜਾਬੀ ਦਾ ਕੀਤਾ ਅਪਮਾਨ : ਭਗਵੰਤ ਮਾਨ

ਚੰਡੀਗੜ੍ਹ – ਆਮ ਆਦਮੀ ਪਾਰਟੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਧਾਨ ਸਭਾ ਵਿੱਚ ਅੰਗਰੇਜ਼ੀ ਵਿਚ ਭਾਸ਼ਣ ਦੇਣ ਦੀ ਸਖਤ ਨਿਖੇਧੀ ਕੀਤੀ। ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਮਾਂ ਬੋਲੀ ਪੰਜਾਬੀ ਵਿੱਚ ਬੋਲਣ ਦੀ ਬਜਾਏ ਅੰਗਰੇਜ਼ੀ ਵਿੱਚ ਬੋਲਕੇ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਪੰਜਾਬੀ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ।

 ਭਗਵੰਤ ਮਾਨ

ਉਨ੍ਹਾਂ ਕਿਹਾ ਕਿ ਪੰਜਾਬੀ ਬੋਲੀ ਨੂੰ ਪਿਆਰ ਕਰਨ ਵਾਲੇ ਲੇਖਕ, ਬੁੱਧੀਜੀਵੀਆਂ ਅਤੇ ਪੰਜਾਬ ਵਾਸੀਆਂ ਨੇ ਦਫ਼ਤਰਾਂ ਵਿਚ ਪੰਜਾਬੀ ਭਾਸ਼ਾ ਲਾਗੂ ਕਰਾਉਣ ਲਈ ਲੰਬੀ ਲੜਾਈ ਲੜੀ। ਉਨ੍ਹਾਂ ਕਿਹਾ ਕਿ ਕੈਪਟਨ ਨੇ ਅੱਜ ਅੰਗਰੇਜ਼ੀ ਵਿਚ ਭਾਸ਼ਣ ਦੇ ਕੇ ਪੰਜਾਬੀ ਮਾਂ ਬੋਲੀ ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਇਕ ਚਾਲ ਰਹੀ ਹੈ ਕਿ ਪਿਛਲੇ ਸਮੇਂ ਦੌਰਾਨ ਕੋਈ ਕੰਮ ਨਹੀਂ ਕੀਤਾ, ਇਸ ਲਈ ਉਨ੍ਹਾਂ ਅੰਗਰੇਜ਼ੀ ਵਿਚ ਭਾਸ਼ਣ ਦਿੱਤਾ ਤਾਂ ਜੋ ਬਹੁਤ ਲੋਕ ਜੋ ਅੰਗਰੇਜ਼ੀ ਨਹੀਂ ਜਾਣਦੇ ਉਨ੍ਹਾਂ ਨੂੰ ਸਮਝ ਨਾ ਆਵੇ, ਇਸ ਲਈ ਉਨ੍ਹਾਂ ਲੋਕਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਸਾਰੀਆਂ ਭਾਸ਼ਾਵਾਂ ਦਾ ਸਤਿਕਾਰ ਕਰਦੇ ਹਾਂ, ਪ੍ਰੰਤੂ ਜਿੰਨਾਂ ਲੋਕਾਂ ਬਾਰੇ ਗੱਲ ਕੀਤੀ ਜਾ ਰਹੀ ਹੈ, ਉਨ੍ਹਾਂ ਦੀ ਮਾਂ ਬੋਲੀ ਵਿੱਚ ਗੱਲ ਕਿਉਂ ਨਹੀਂ ਕੀਤੀ।

ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਲੋਕਾਂ ਦੀ ਭਾਸ਼ਾ ਵਿੱਚ ਗੱਲ ਨਹੀਂ ਕਰ ਸਕਦੇ ਤਾਂ ਉਹ ਆਉਣ ਵਾਲੀਆਂ ਚੋਣਾਂ ਵਿੱਚ ਵੀ ਲੋਕਾਂ ਤੋਂ ਅੰਗਰੇਜ਼ੀ ਵਿੱਚ ਹੀ ਵੋਟਾਂ ਮੰਗਣ, ਤਾਂ ਜੋ ਲੋਕ ਉਨ੍ਹਾਂ ਨੂੰ ਦੱਸ ਦੇਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੀ ਮਾਂ ਬੋਲੀ ਵਿੱਚ ਬੋਲਣ ਤੋਂ ਸ਼ਰਮ ਮਹਿਸੂਸ ਕਰਨ ਵਾਲਿਆਂ ਨੂੰ ਚੋਣਾਂ ਵਿੱਚ ਸਬਕ ਸਿਖਾਉਣ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੁਨਰ ਸੁਰਜੀਤ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਨੂੰ ਆਮ ਆਦਮੀ ਪਾਰਟੀ ਦੇ ਝੰਡੇ ਵਾਲੇ ਰੰਗ ਵਿੱਚ ਰੰਗਣ ਸਬੰਧੀ
ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ
ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ
ਬਹਿਸ ਕਰਨ ਵਾਲਿਆਂ ਦੇ ਘਰ ਪੁਲਿਸ ਛਾਪੇ ਮਾਰ ਰਹੀ ਹੈ। ਲਾਲ ਬੱਤੀ ਅਤੇ ਸੁਰੱਖਿਆ ਕਰਮਚਾਰੀਆਂ ਦੀ ਬਹੁਤਾਤ ਨੂੰ ਟਿੱਚਰਾਂ ਕਰਨ ਵਾਲੇ ਆਪ ਆਗੂ ਖੁਦ ਲਾਲ ਬੱਤੀਆਂ ਅਤੇ ਸਖਤ ਸੁਰੱਖਿਆ 'ਚ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: