Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕੈਪਟਨ ਨੇ ਸੁਖਬੀਰ ਬਾਦਲ ਦੀ ਚੁਣੌਤੀ ਕਬੂਲੀ, ਕਿਹਾ ਬਠਿੰਡਾ ਵਿੱਚ ਰੈਲੀ ਕਰਕੇ ਹੀ ਪ੍ਰਧਾਨਗੀ ਦਾ ਅਹੁਦਾ ਸੰਭਾਲਾਂਗਾ

ਕੈਪਟਨ ਨੇ ਸੁਖਬੀਰ ਬਾਦਲ ਦੀ ਚੁਣੌਤੀ ਕਬੂਲੀ, ਕਿਹਾ ਬਠਿੰਡਾ ਵਿੱਚ ਰੈਲੀ ਕਰਕੇ ਹੀ ਪ੍ਰਧਾਨਗੀ ਦਾ ਅਹੁਦਾ ਸੰਭਾਲਾਂਗਾ

ਨਵੀਂ ਦਿੱਲੀ (28 ਨਵੰਬਰ, 2015): ਪੰਜਾਬ ਕਾਂਗਰਸ ਦੇ ਨਵ–ਨਿਯੁਕਤ ਕੀਤੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੀ ਚੁਣੌਤੀ ਨੂੰ ਕਬੂਲਦਿਆਂ ਬਠਿੰਡਾ ਵਿੱਚ ਰੈਲ਼ੀ ਕਰਨ ਦਾ ਐਲਾਨ ਕਰ ਦਿੱਤਾ ਹੈ।

ਕੈਪਟਨ ਅਮਰਿੰਦਰ ਸਿੰਘ
ਕੈਪਟਨ ਅਮਰਿੰਦਰ ਸਿੰਘ

ਕੈਪਟਨ ਨੇ ਇਥੇ ਪਾਰਟੀ ਦੇ ਸੀਨੀਅਰ ਨੇਤਾਵਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਕਿਹਾ ਕਿ ਮੈ ਬਠਿੰਡਾ ‘ਚ ਜਨਤਕ ਰੈਲੀ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਦੀ ਪ੍ਰਧਾਨਗੀ ਦਾ ਅਹੁਦਾ ਸੰਭਾਲਗਾਂ, ਰੈਲੀ ਦੀ ਤਰੀਕ ਬਾਰੇ ਐਲਾਨ ਜਲਦ ਹੋਵੇਗਾ ।

ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਤੋਂ ਇਕ ਦਿਨ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਦਿੱਲੀ ਵਿਖੇ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਕਾਤ ਕੀਤੀ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਸੂਬੇ ‘ਚ 2017 ‘ਚ ਹੋਣ ਵਾਲੀਆਂ ਚੋਣਾਂ ਸਬੰਧੀ ਯੋਜਨਾ ਲਈ ਵਿਚਾਰਾਂ ਕੀਤੀਆਂ ।

ਦੱਸਣਯੋਗ ਹੈ ਕਿ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕੈਪਟਨ ਨੂੰ ਬਠਿੰਡਾ ‘ਚ ਰੈਲੀ ਕਰਨ ਦੀ ਚੁਣੌਤੀ ਦਿੱਤੀ ਸੀ, ਜਿਸ ਨੂੰ ਕੈਪਟਨ ਨੇ ਕਬੂਲ ਕਰ ਲਿਆ ਸੀ, ਪ੍ਰੰਤੂ ਹੁਣ ਕੈਪਟਨ ਵੱਲੋਂ ਬਠਿੰਡਾ ‘ਚ ਰੈਲੀ ਦੌਰਾਨ ਆਪਣਾ ਅਹੁਦਾ ਸੰਭਾਲਣ ਦੀ ਗੱਲ ਕਰਨ ਤੋਂ ਬਾਅਦ ਸਭ ਦੀਆਂ ਨਜ਼ਰਾਂ ਬਠਿੰਡਾ ਦੀ ਇਸ ਰੈਲੀ ‘ਤੇ ਹੋਣਗੀਆਂ ।

ਕੈਪਟਨ ਨੇ ਸੁਖਬੀਰ ਦੀ ਚੁਣੌਤੀ ਕਬੂਲਦਿਆਂ ਕਿਹਾ ਸੀ ਕਿ, ‘ਹਾਂ ਅਸੀ ਉਸੇ ਸਥਾਨ ‘ਤੇ ਬਠਿੰਡਾ ‘ਚ ਜਨਤਕ ਰੈਲੀ ਕਰਾਂਗੇ, ਅਤੇ ਇਹ ਅਕਾਲੀਆਂ ਦੀ ਰੈਲੀ ਤੋਂ ਵੱਡੀ ਹੋਵੇਗੀ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਇਸ ਖਾਸ ਮੁਲਾਕਾਤ ਵਿਚ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੱਲੋਂ ਸਿੱਖ ਵੋਟ ਰਾਜਨੀਤੀ ਨਾਲ ਸੰਬੰਧਤ ਧਿਰਾਂ ਤੇ ਵਿਅਕਤੀਆਂ ਨਾਲ ਸੰਬੰਧਤ ਹਾਲੀਆ ਅਹਿਮ ਘਟਨਾਵਾਂ ਤੇ ਬਿਆਨਾਂ- ਸੁਖਬੀਰ ਬਾਦਲ ਨੂੰ
ਇਸ ਖਾਸ ਮੁਲਾਕਾਤ ਵਿਚ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੱਲੋਂ ਸਿੱਖ ਵੋਟ ਰਾਜਨੀਤੀ ਨਾਲ ਸੰਬੰਧਤ ਧਿਰਾਂ ਤੇ ਵਿਅਕਤੀਆਂ ਨਾਲ ਸੰਬੰਧਤ ਹਾਲੀਆ ਅਹਿਮ ਘਟਨਾਵਾਂ ਤੇ ਬਿਆਨਾਂ- ਸੁਖਬੀਰ ਬਾਦਲ ਨੂੰ
ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ ਗਏ ਜਥੇਦਾਰਾਂ ਦੀ ਇਕ ਇਕੱਤਰਤਾ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਜਿਸ ਵਿਚ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਤਨਖਾਹੀਆ ਐਲਾਨਿਆ ਗਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: