Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕੈਪਟਨ 1984 ਸਿੱਖ ਕਤਲੇਆਮ ਲਈ ਕਾਂਗਰਸ ਨੂੰ ਦੋਸ਼ ਮੁਕਤ ਨਹੀਂ ਕਰ ਸਕਦੇ: ਪੀਰ ਮੁਹੰਮਦ

ਕੈਪਟਨ 1984 ਸਿੱਖ ਕਤਲੇਆਮ ਲਈ ਕਾਂਗਰਸ ਨੂੰ ਦੋਸ਼ ਮੁਕਤ ਨਹੀਂ ਕਰ ਸਕਦੇ: ਪੀਰ ਮੁਹੰਮਦ

ਸ੍ਰ. ਕਰਨੈਲ ਸਿੰਘ ਪੀਰਮੁਹੰਮਦ
ਸ੍ਰ. ਕਰਨੈਲ ਸਿੰਘ ਪੀਰਮੁਹੰਮਦ

ਚੰਡੀਗੜ੍ਹ ( 6 ਜੁਲਾਈ, 2015): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਅੰਮ੍ਰਿਤਸਰ ਤੋਂ ਕਾਂਗਰਸੀ ਮੈਂਬਰ ਲੋਕ ਸਭਾ ਕੈਪਟਨ ਅਮਰਿੰਦਰ ਸਿੰਘ ਨੇ ਭਾਦਸੋਂ ਰੈਲੀ ਵਿੱਚ ਦਿੱਤੇ ਬਿਆਨ ਕਿ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਦਿੱਲੀ ਵਿੱਚ ਕਾਨੂੰਨ ਵਿਵਸਥਾ ਦੇ ਫੇਲ ਹੋਣ ਕਰਕੇ ਸਿੱਖਾਂ ਦਾ ਕਤਲ ਹੋਇਆ ਸੀ ‘ਤੇ ਪ੍ਰਤੀਕਰਮ ਕਰਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਦੇ ਪ੍ਰਧਾਨ ਕ੍ਰਨੈਲ਼ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਪੱਸ਼ਟ ਕਰਨ ਕਿ ਕੀ ਨਵੰਬਰ 1984 ਸਿੱਖ ਨਸਲਕੁਸ਼ੀ ਸਿਰਫ ਅਮਨ ਕਾਨੂੰਨ ਦੀ ਸਥਿਤੀ ਵਿਗੜ ਜਾਣ ਦਾ ਨਤੀਜ਼ਾ ਸੀ ਜਾਂ ਕਾਂਗਰਸ ਸਰਕਾਰ ਵੱਲੋਂ ਇੱਕ ਸੋਦੀ ਸਮਝੀ ਸਾਜ਼ਿਸ਼ ਤਹਿਤ ਸਾਰੇ ਭਾਰਤ ਅੰਦਰ ਸਿੱਖ ਦਾ ਕਤਲੇਆਮ ਕਰਵਾਇਆ ਗਿਆ ਸੀ?

ਪੀਰ ਮੁਹੰਮਦ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਇੱਕ ਜਿਮੇਵਾਰ ਆਗੂ ਹਨ ਅਤੇ ਉਨ੍ਹਾਂ ਦੀ ਇਸ ਤਰਾਂ ਦੀ ਬਿਆਨਬਾਜ਼ੀ ਨਾਲ ਕਾਂਗਰਸ ਦੋਸ਼ ਮੁਕਤ ਨਹੀਂ ਹੋ ਸਕਦੀ, ਕਿ ਨਵੰਬਰ 1984 ਵਿੱਚ ਕਾਂਗਰਸ ਦੀ ਕੇਂਦਰੀ ਹਕੂਮਤ ਦੇ ਇਸ਼ਾਰੇ ‘ਤੇ ਕਾਂਗਰਸ ਦੇ ਆਗੂਆਂ ਨੇ ਸਿੱਖਾਂ ਦਾ ਦਿੱਲੀ ਅਤੇ ਭਾਰਤਵਿੱਚ ਹੋਰ ਥਾਂਈ ਕਤਲੇਆਮ ਕਰਵਾਇਆ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਦੇ ਪੰਚ ਪ੍ਰਧਾਨੀ ਜਥੇ ਨੇ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਵਿੱਚ ਸਰਕਾਰੀ ਦਖਲ ਵਧਾਉਣ ਦੇ ਯਤਨਾਂ ਅਤੇ ਪੰਜਾਬ ਦੀ ਵੋਟ-ਸਿਆਸਤ ਨਾਲ ਜੁੜੇ ਵਿਵਾਦਾਂ ਕਾਰਨ
ਸਿੱਖ ਵਿਰਾਸਤੀ ਮਹੀਨੇ ਨੂੰ ਸਮਰਪਿਤ ਅਤੇ 1984 ਦੀ ਸਿੱਖ ਨਸਲਕੁਸ਼ੀ ਨੂੰ ਰਸਮੀ ਮਾਨਤਾ ਦਿਵਾਉਣ ਦੀ ਜ਼ੋਰਦਾਰ ਪੈਰਵੀ ਲਈ, ਕੈਨੇਡਾ ਦੀ ਸੈਨੇਟ ਵਿੱਚ ਰੱਖੇ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਆਗੂ
ਪੰਚ ਪ੍ਰਧਾਨੀ ਜਥੇ ਨੇ ਚੇਤਾਵਨੀ ਦਿੱਤੀ ਹੈ ਕਿ ਅਮਰੀਕਾ ਵਿੱਚ ਸਾਹਮਣੇ ਆਈ ਸਾਜ਼ਿਸ਼ ਦੀ ਤਰਜ਼ 'ਤੇ ਹੁਣ ਭਾਰਤੀ ਏਜੰਸੀਆਂ ਪੰਜਾਬ ਵਿੱਚ ਵੀ ਸਿੱਖ ਸ਼ਖਸੀਅਤਾਂ, ਪੰਜਾਬ ਹਿਤੈਸ਼ੀਆਂ ਅਤੇ ਕਿਸਾਨ ਆਗੂਆਂ ਨੂੰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: