Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕੈਲਗਰੀ ਵਿੱਚ ਖਾਲਸਾ ਸਿਰਜਣਾ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ

ਕੈਲਗਰੀ ਵਿੱਚ ਖਾਲਸਾ ਸਿਰਜਣਾ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ

ਕੈਲਗਰੀ, ਕੈਨੇਡਾ (10 ਮਈ, 2015): ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ (ਕੈਨੇਡਾ) ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕੈਲਗਰੀ ‘ਚ ਧੂਮ-ਧਾਮ ਨਾਲ ਸਜਾਇਆ ਗਿਆ ਜਿਸ ਵਿੱਚ ਕੈਲਗਰੀ ਦੀਆਂ ਸੰਗਤਾਂ ਤੋਂ ਇਲਾਵਾ ਐਡਮਿੰਟਨ, ਸਰੀ, ਵੈਨਕੂਵਰ ਅਤੇ ਐਬਸਫੋਰਡ ਤੋਂ ਸੰਗਤਾਂ ਨੇ ਭਾਰੀ ਗਿਣਤੀ ‘ਚ ਹਾਜ਼ਰੀ ਭਰੀ ।

ਕੈਲਗਰੀ ਵਿੱਚ ਖਾਲਸਾ ਸਿਰਜਣਾ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਮੌਕੇ ਸੰਗਤਾਂ ਦਾ ਵਿਸ਼ਾਲ ਇਕੱਠ
ਕੈਲਗਰੀ ਵਿੱਚ ਖਾਲਸਾ ਸਿਰਜਣਾ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਮੌਕੇ ਸੰਗਤਾਂ ਦਾ ਵਿਸ਼ਾਲ ਇਕੱਠ

ਅਰਦਾਸ ਕਰਨ ਉਪਰੰਤ ਜੈਕਾਰਿਆਂ ਦੀ ਗੂੰਜ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਨਗਰ ਕੀਤਰਨ ਰਵਾਨਾ ਹੋਇਆ । ਇਸ ਸਮੇਂ ਕੈਨੇਡੀਅਨ ਫੌਜ ਅਤੇ ਕੈਲਗਰੀ ਪੁਲਿਸ ਦੀਆਂ ਗੱਡੀਆ ਸਭ ਤੋਂ ਅੱਗੇ ਚੱਲ ਰਹੀਆ ਸਨ । ਸੰਗਤਾਂ ਦੀ ਵੱਡੀ ਗਿਣਤੀ ਕਰਕੇ ਕੈਲਗਰੀ ਕੇਸਰੀ, ਨੀਲੀਆ ਦਸਤਾਰਾਂ ਅਤੇ ਦੁਪੱਟਿਆਂ ਦੇ ਰੰਗ ‘ਚ ਪੂਰੀ ਤਰ੍ਹਾਂ ਰੰਗਿਆ ਹੋਇਆ ਸੀ ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਫਲੋਟ ਤੋਂ ਬਾਅਦ ਸਿੱਖ ਸ਼ਹੀਦਾਂ ਦੀਆਂ ਤਸਵੀਰਾਂ ਅਤੇ ਖ਼ਾਲਸਾ ਸਕੂਲ ਦਾ ਫਲੋਟ ਸੀ ਜਿਸ ‘ਤੇ ਸੰਗਤਾਂ ਬੈਠੀਆਂ ਗੁਰਬਾਣੀ ਜਾਪ ਕਰ ਰਹੀਆਂ ਸਨ ।

ਭਾਈ ਫੌਜਾ ਸਿੰਘ ਸਾਗਰ, ਗਿਆਨੀ ਤਰਸੇਮ ਸਿੰਘ ਮੋਰਾਂਵਾਲੀ ਅਤੇ ਗਿਆਨੀ ਵਰਿੰਦਰ ਸਿੰਘ ਵਾਰਿਸ ਦੇ ਢਾਡੀ ਜਥਿਆਂ ਨੇ ਸਿੱਖੀ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਇਆ । ਭਾਈ ਨਿਰਮਲ ਸਿੰਘ ਬਟਾਲੇ ਵਾਲੇ, ਭਾਈ ਹਰਜਿੰਦਰ ਸਿੰਘ ਖੰਨੇ ਵਾਲੇ, ਭਾਈ ਬਲਜੀਤ ਸਿੰਘ ਦਮਦਮੀ ਟਕਸਾਲ ਅਤੇ ਭਾਈ ਪਰਮਿੰਦਰ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ।

ਕਥਾ ਵਾਚਕ ਭਾਈ ਗੁਰਬਿੰਦਰ ਸਿੰਘ ਲਹੁਕੇ ਜੀਰੇ ਵਾਲਿਆਂ ਨੇ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਿਆ । ਦਸਤਾਰਧਾਰੀ ਸਿੱਖ ਨੌਜਵਾਨਾਂ ਅਤੇ ਬੀਬੀਆਂ ਨੇ ਮੋਟਰ ਸਾਈਕਲਾਂ ‘ਤੇ ਨਗਰ ਕੀਰਤਨ ਦੀ ਦਿਖ ਨੂੰ ਹੋਰ ਵੀ ਪ੍ਰਭਾਵਸ਼ਾਲੀ ਬਣਾਇਆ ।

ਸ਼੍ਰੋਮਣੀ ਅਕਾਲੀ ਦਲ (ਅ) ਵੱਲੋਂ ਸ. ਸਿਮਰਨਜੀਤ ਸਿੰਘ ਮਾਨ ਨੇ ਖ਼ਾਲਿਸਤਾਨ ਲਈ ਕੀਤੇ ਸੰਘਰਸ਼ ਸਬੰਧੀ ਅਤੇ ਡਰੱਗ ਅਵੇਅਰਨੈਸ ਫਾਂਊਡੇਸ਼ਨ ਕੈਲਗਰੀ ਨੇ ਲੋਕਾਂ ਨੂੰ ਸੁਚੇਤ ਕਰਨ ਵਾਸਤੇ ਪਰਚੇ ਵੰਡੇ । ਗੁਰਦੁਆਰਾ ਸਾਹਿਬ ਵਿਖੇ ਵਪਾਰੀਆਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਖਾਣਿਆਂ ਦੇ ਸਟਾਲ ਲਗਾਏ ਹੋਏ ਸਨ ।

ਯੂਥ ਵਲੰਟੀਅਰਾਂ ਵੱਲੋਂ ਇਸ ਕਾਰਜ ‘ਚ ਅਹਿਮ ਭੂਮਿਕਾ ਨਿਭਾਉਣ ‘ਤੇ ਸੰਗਤਾਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ । ਇਹ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਸੜਕਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ । ਉਪਰੰਤ ਗੁਰਦੁਆਰਾ ਸਾਹਿਬ ਦੇ ਬਾਹਰ ਸਟੇਜ ਲਗਾਈ ਗਈ । ਸਟੇਜ ਸਕੱਤਰ ਦੀ ਸੇਵਾ ਗੁਰਦੁਆਰਾ ਸਾਹਿਬ ਦੇ ਚੇਅਰਮੈਨ ਮਨਰਾਜ ਸਿੰਘ ਹੱਲਣ ਨੇ ਨਿਭਾਈ

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਐਡਮਿੰਟਨ ਗੁਰਦੁਆਰਾ ਹਮਲੇ ਵਿੱਚ ਦੋ ਸੇਵਾਦਾਰ ਜ਼ਖਮੀ ਹੋਏ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕੋਸ਼ਿਸ਼ ਹੋਈ। ਸਿੱਖ ਫੈਡਰੇਸ਼ਨ ਕੈਨੇਡਾ ਨੇ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਪ੍ਰਵਾਸੀ-ਵਿਰੋਧੀ ਬਿਆਨਬਾਜ਼ੀ,
ਵਰਲਡ ਸਿੱਖ ਆਰਗੇਨਾਈਜ਼ੇਸ਼ਨ (ਡਬਲਯੂ.ਐੱਸ.ਓ.) ਨੇ ਸੰਯੁਕਤ ਰਾਸ਼ਟਰ ਦੇ ਪੰਜ ਵਿਸ਼ੇਸ਼ ਰਿਪੋਰਟਰਾਂ ਵੱਲੋਂ ਸਿੱਖ ਕਾਰਕੁਨ ਮੋਨਿੰਦਰ ਸਿੰਘ ਬੂਆਲ ਨੂੰ ਮਿਲ ਰਹੀਆਂ ਧਮਕੀਆਂ ਬਾਰੇ ਜਤਾਈ ਗਈ ਚਿੰਤਾ ਦਾ ਸਵਾਗਤ ਕੀਤਾ ਹੈ। ਸੰਸਥਾ
ਯੂ.ਐੱਨ. ਦੇ ਪੰਜ ਸਪੈਸ਼ਲ ਰਿਪੋਰਟਰਾਂ ਨੇ ਕਨੇਡਾ ਨੂੰ ਲਿਖੀ ਇੱਕ ਸਾਂਝੀ ਚਿੱਠੀ ਵਿੱਚ ਸਿੱਖ ਫੈਡਰੇਸ਼ਨ ਕਨੇਡਾ ਦੇ ਕੌਮੀ ਬੁਲਾਰੇ ਭਾਈ ਮਨਿੰਦਰ ਸਿੰਘ ਨੂੰ ਮਿਲ ਰਹੀਆਂ ਧਮਕੀਆਂ ਦਾ ਮੁੱਦਾ ਚੁੱਕਿਆ ਹੈ।
ਯੁਕਤ ਰਾਸ਼ਟਰ ਦੇ ਪੰਜ ਸੀਨੀਅਰ ਅਧਿਕਾਰੀਆਂ ਨੇ ਸਿੱਖ ਫੈਡਰੇਸ਼ਨ ਦੇ ਭਾਈ ਮੋਨਿੰਦਰ ਸਿੰਘ ਨੂੰ ਲਗਾਤਾਰ ਮਿਲ ਰਹੀਆਂ ਧਮਕੀਆਂ ਅਤੇ ਚੇਤਾਵਨੀਆਂ ਬਾਰੇ ਕੈਨੇਡਾ ਸਰਕਾਰ ਨੂੰ ਸਾਂਝੇ ਤੌਰ ’ਤੇ ਜਨਤਕ ਪੱਤਰ ਲਿਖਿਆ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: