Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕੈਲੀਫੋਰਨੀਆ ਦੇ ਵੁੱਡਲੈਂਡ ਇਲਾਕੇ ‘ਚ ਇਕ ਸਿੱਖ ਨੂੰ ਨਫ਼ਰਤ ਦਾ ਸ਼ਿਕਾਰ ਹੋਣਾ ਪਿਆ

ਕੈਲੀਫੋਰਨੀਆ ਦੇ ਵੁੱਡਲੈਂਡ ਇਲਾਕੇ ‘ਚ ਇਕ ਸਿੱਖ ਨੂੰ ਨਫ਼ਰਤ ਦਾ ਸ਼ਿਕਾਰ ਹੋਣਾ ਪਿਆ

ਸਾਨ ਫ੍ਰਾਂਸਿਸਕੋ: ਅਮਰੀਕਾ ਦੇ ਕੈਲੀਫੋਰਨੀਆ ‘ਚ ਇਕ ਸਿੱਖ ਨੂੰ ਨਫ਼ਰਤ ਦਾ ਸ਼ਿਕਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਕੈਲੀਫੋਰਨੀਆ ਦੇ ਵੁੱਡਲੈਂਡ ‘ਚ ਕਵਿਜ਼ਨੋਜ ਨਾਂਅ ਦੀ ਦੁਕਾਨ ਚਲਾਉਣ ਵਾਲੇ ਸੀ. ਜੇ. ਸਿੰਘ ਨੇ ਸ਼ਿਕਾਇਤ ਕੀਤੀ ਹੈ ਕਿ ਕੁਝ ਲੋਕਾਂ ਨੇ ਉਨ੍ਹਾਂ ਲਈ ਨਫ਼ਰਤ ਭਰੇ ਸ਼ਬਦਾਂ ਦੀ ਵਰਤੋਂ ਕੀਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਉਹ ਆਪਣੀ ਦੁਕਾਨ ‘ਤੇ ਆਏ ਤਾਂ ਦੁਕਾਨ ਦੀ ਸਾਹਮਣੇ ਵਾਲੀ ਕੰਧ ‘ਤੇ ‘ਅੱਤਵਾਦੀ’ ਅਤੇ ‘ਐਨ’ ਲਿਖਿਆ ਹੋਇਆ ਸੀ।

ਪ੍ਰਤੀਕਾਤਮਕ ਤਸਵੀਰ
ਪ੍ਰਤੀਕਾਤਮਕ ਤਸਵੀਰ

ਉਨ੍ਹਾਂ ਦੱਸਿਆ ਕਿ ਕਿਸੇ ਨੇ ਉਨ੍ਹਾਂ ਦੀ ਦੁਕਾਨ ਨੂੰ ਅੱਗ ਲਾਉਣ ਦੀ ਵੀ ਕੋਸ਼ਿਸ਼ ਕੀਤੀ ਤੇ ਪਰਉਪਕਾਰੀ ਕੰਮਾਂ ਲਈ ਬਚਾ ਕੇ ਰੱਖੇ ਪੈਸੇ ਵੀ ਚੋਰੀ ਕਰ ਲਏ। ਚੋਰ ਫੜੇ ਜਾਣ ਦੇ ਡਰੋਂ ਸਰਵੀਲੈਂਸ ਕੈਮਰੇ ਦਾ ਡੀ.ਵੀ.ਆਰ. ਵੀ ਨਾਲ ਲੈ ਗਏ। ਉਨ੍ਹਾਂ ਕਿਹਾ ਕਿ ਇਹ ਬੇਹੱਦ ਡਰਾਵਣਾ ਹੈ। ਪੀੜ੍ਹਤ ਦੇ ਇਕ ਰਿਸ਼ਤੇਦਾਰ ਮਾਈਕ ਗਿੱਲ ਨੇ ਕਿਹਾ ਕਿ ਅਸੀਂ ਹਰ ਸਮੇਂ ਸੁਰੱਖਿਅਤ ਮਹਿਸੂਸ ਕਰਦੇ ਹਾਂ ਪਰ ਇਸ ਘਟਨਾ ਤੋਂ ਬਾਅਦ ਅਸੀਂ ਚਿੰਤਤ ਹਾਂ। ਇਹ ਪਹਿਲੀ ਘਟਨਾ ਨਹੀਂ ਹੈ ਸਗੋਂ ਇਕ ਮਹੀਨੇ ‘ਚ ਇਹ ਇਸ ਤਰ੍ਹਾਂ ਦੀ ਦੂਜੀ ਘਟਨਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

22 ਮਈ, 2018 ਨੂੰ ਟਰਲੋਕ ਸ਼ਹਿਰ ਦੀ ਕਾਉਂਸਲ ਵਲੋਂ ਮੇਅਰ ਗੈਰੀ ਸੋਇਸੇਥ ਦੇ ਦਸਤਖਤਾਂ ਹੇਠ ਪ੍ਰਵਾਨ ਕੀਤੇ ਗਏ ਮਤੇ ਵਿਚ ਜੂਨ 1984 ਨੂੰ ਪੰਜਾਬ 'ਤੇ ਹੋਏ ਭਾਰਤੀ ਫੌਜੀ ਹਮਲੇ ਦੌਰਾਨ
5 ਫਰਵਰੀ ਦੇ ਦਿਨ ਨੂੰ ਪਾਕਿਸਤਾਨ ਨੇ 1990 ਵਿੱਚ 'ਕਸ਼ਮੀਰ ਇੱਕਮੁੱਠਤਾ ਦਿਹਾੜੇ' ਵਜੋਂ ਐਲਾਨਿਆ ਸੀ ਅਤੇ ਹਰ ਸਾਲ ਇਸ ਦਿਨ ਮੌਕੇ ਕਸ਼ਮੀਰੀਆਂ ਵੱਲੋਂ ਆਪਣੀ ਆਜ਼ਾਦੀ ਲਈ ਹਾਅ ਦਾ ਨਾਅਰਾ ਮਾਰਿਆ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: