ਜਲੰਧਰ: ਕ੍ਰਿਕਟਰ ਹਰਭਜਨ ਸਿੰਘ ਦੇ ਗੁਰਦਾਸਪੁਰ ਦੀ ਜ਼ਿਮਨੀ ਚੋਣ ਲੜਨ ਦੀ ਚਰਚਾ ਤੋਂ ਬਾਅਦ ਮੀਡੀਆ ਦੇ ਇਕ ਹਿੱਸੇ ਵਲੋਂ ਹਰਭਜਨ ਸਿੰਘ ਦੇ ਘਰ ਗੇੜੇ ਮਾਰਨੇ ਸ਼ੁਰੂ ਕਰ ਦਿੱਤੇ ਗਏ। ਹਰਭਜਨ ਸਿੰਘ ਆਪਣੇ ਘਰ ਨਹੀਂ ਹੈ ਤੇ ਉਹ ਮੀਡੀਆ ਨਾਲ ਗੱਲ ਕਰਨ ਤੋਂ ਵੀ ਬਚ ਰਿਹਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਉਸ ਦੇ ਚੋਣ ਲੜਨ ਸਬੰਧੀ ਚਰਚਾਵਾਂ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

ਮੀਡੀਆ ਰਿਪੋਰਟ ਮੁਤਾਬਕ ਹਰਭਜਨ ਸਿੰਘ ਨੇ ਪਹਿਲਾਂ ਹੀ ਕਿਹਾ ਸੀ ਕਿ ਵਿਧਾਨ ਸਭਾ ਚੋਣਾਂ ’ਚ ਕੈਪਟਨ ਅਮਰਿੰਦਰ ਸਿੰਘ ਨੇ ਉਸ ਤੱਕ ਪਹੁੰਚ ਕੀਤੀ ਸੀ ਪਰ ਉਹ ਵਿਧਾਨ ਸਭਾ ਚੋਣਾਂ ਨਹੀਂ ਲੜਨਾ ਚਾਹੁੰਦਾ ਸੀ। ਹੁਣ ਭਾਜਪਾ ਵੱਲੋਂ ਹਰਭਜਨ ਸਿੰਘ ਦੇ ਮੈਦਾਨ ’ਚ ਉਤਰਨ ਦੇ ਚਰਚੇ ਚੱਲ ਰਹੇ ਹਨ ਤੇ ਸਥਾਨਕ ਭਾਜਪਾ ਆਗੂਆਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ। ਉਨ੍ਹਾਂ ਦਾ ਕਹਿਣਾ ਹੈ ਕਿ ਗੁਰਦਾਸਪਰ ਤੋਂ ਕਵਿਤਾ ਖੰਨਾ ਨੂੰ ਉਮੀਦਵਾਰ ਬਣਾਉਣ ਦੀ ਸੰਭਾਵਨਾ ਵਧੇਰੇ ਹੈ ਕਿਉਂਕਿ ਉਹ ਹਲਕੇ ’ਚ ਕੰਮ ਕਰ ਰਹੀ ਹੈ।

ਦੂਜੇ ਪਾਸੇ ਇਸ ਸੰਭਾਵਨਾ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਰਿਹਾ ਕਿ ਹਰਭਜਨ ਨੂੰ ਉਸ ਦੀ ਮੌਜੂਦ ਪਛਾਣ ਦਾ ਲਾਹਾ ਮਿਲ ਸਕਦਾ ਹੈ। ਦੂਜੇ ਪਾਸੇ ਕਾਂਗਰਸ ਵੱਲੋਂ ਵੀ ਹਰਭਜਨ ਸਿੰਘ ਦੇ ਸਾਥੀ ਖਿਡਾਰੀ ਯੁਵਰਾਜ ਸਿੰਘ ਨੂੰ ਹੀ ਮੈਦਾਨ ’ਚ ਉਤਾਰਨ ਲਈ ਮਨਾਉਣ ਦੇ ਚਰਚੇ ਹਨ।
ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:
BJP May Filed Indian Cricket Team Player Harbhajan Singh For Gurdaspur By-Election …