Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਖਤਰੇ ਦੀ ਕਗਾਰ ਤੇ ਪਹੁੰਚੇ ਪੰਜਾਬ ਦੇ ਪਾਣੀ ਦੀ ਸਾਂਭ-ਸੰਭਾਲ ਸੰਬੰਧੀ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਗੋਸ਼ਟੀ 21 ਮਈ ਨੂੰ

ਖਤਰੇ ਦੀ ਕਗਾਰ ਤੇ ਪਹੁੰਚੇ ਪੰਜਾਬ ਦੇ ਪਾਣੀ ਦੀ ਸਾਂਭ-ਸੰਭਾਲ ਸੰਬੰਧੀ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਗੋਸ਼ਟੀ 21 ਮਈ ਨੂੰ

ਚੰਡੀਗੜ੍ਹ – ਪੰਜਾਬ ਦਾ ਜ਼ਮੀਨਦੋਜ਼ ਪਾਣੀ ਤੇਜੀ ਨਾਲ ਖਤਮ ਹੋ ਰਿਹਾ ਹੈ। ਸੂਬੇ ਦੇ 80% ਬਲਾਕਾਂ ਵਿਚੋਂ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਅਤਿ-ਤੇਜੀ ਨਾਲ ਹੇਠਾਂ ਡਿੱਗ ਰਿਹਾ ਹੈ । ਇਸੇ ਰਫਤਾਰ ਨਾਲ ਪੰਜਾਬ ਦਾ ਜ਼ਮੀਨ ਹੇਠਲਾ ਪਾਣੀ ਅਗਲੇ ਕਰੀਬ ਡੇਢ ਦਹਾਕੇ ਵਿਚ ਮੁੱਕ ਜਾਣ ਦਾ ਅਨੁਮਾਨ ਹੈ। ਅਜਿਹੇ ਵਿਚ ਸਾਨੂੰ ਪਾਣੀ ਦੀ ਖਪਤ ਘਟਾਉਣ ਅਤੇ ਪਾਣੀ ਦੀ ਸੰਭਾਲ ਕਰਨ ਦੀ ਫੌਰੀ ਲੋੜ ਹੈ ਤਾਂ ਕਿ ਪੰਜਾਬ ਦੀ ਬਰਬਾਦੀ ਦੀ ਰਫ਼ਤਾਰ ਨੂੰ ਠੱਲਿਆ ਜਾ ਸਕੇ। ਪੰਜਾਬ ਚ ਪਾਣੀ ਦੇ ਇਸ ਸੰਕਟ ਨੂੰ ਮਹਿਸੂਸ ਕਰਦਿਆਂ ਪਿਛਲੇ ਵਰ੍ਹੇ ਤੋਂ ਖੇਤੀਬਾੜੀ ਅਤੇ ਵਾਤਾਵਰਣ ਕੇਂਦਰ ਵੱਲੋਂ ਪਾਣੀ ਦੀ ਸਾਂਭ ਸੰਭਾਲ ਲਈ ਅਨੇਕਾਂ ਯਤਨ ਕੀਤੇ ਜਾ ਰਹੇ ਹਨ। ਝੋਨੇ ਹੇਠ ਰਕਬਾ ਘਟਾਉਣ, ਝਿੜੀਆਂ ਲਗਾਉਣ ਅਤੇ ਬਰਸਾਤੀ ਪਾਣੀ ਦੀ ਸਾਂਭ-ਸੰਭਾਲ ਵਰਗੇ ਉੱਦਮਾਂ ਨੂੰ ਪੰਜਾਬ ਵਾਸੀਆਂ ਵੱਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ।

21 ਮਈ ਨੂੰ ਕੇਂਦਰ ਵੱਲੋਂ ਕਾਨਫਰੰਸ ਹਾਲ, ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਜਲ ਸੰਭਾਲ ਗੋਸ਼ਟੀ ਦਾ ਆਯੋਜਨ ਕੀਤਾ ਗਿਆ ਹੈ। ਜਾਗਰੂਕਤਾ ਕੇਂਦਰ ਦੇ ਖੋਜਾਰਥੀ ਸ. ਮਲਕੀਤ ਸਿੰਘ ਬਸੰਤਕੋਟ, ਪ੍ਰੋ. ਹਰਬੀਰ ਕੌਰ ਅਤੇ ਪ੍ਰੋ. ਸੁਖਜੀਤ ਸਿੰਘ ਪੰਜਾਬ ਦੇ ਜਲ ਸੰਕਟ ਨਾਲ ਸੰਬੰਧਿਤ ਵੱਖ ਵੱਖ ਨੁਕਤਿਆਂ ਤੇ ਸਰੋਤਿਆਂ ਨਾਲ ਗੱਲਬਾਤ ਕਰਨਗੇ। ਇਸ ਗੋਸ਼ਟੀ ‘ਚ ਉੱਦਮੀ ਕਿਸਾਨ ਵੀਰ, ਸਮਾਜ ਸੇਵੀ, ਨੌਜੁਆਨ ਜਥੇਬੰਦੀਆਂ, ਕਿਸਾਨ ਜਥੇਬੰਦੀਆਂ, ਵਿਦਿਆਰਥੀ ਜਥੇਬੰਦੀਆਂ ਅਤੇ ਨਾਮੀ ਪੰਥਕ ਸਖਸ਼ੀਅਤਾਂ ਸ਼ਿਰਕਤ ਕਰ ਰਹੀਆਂ ਹਨ। ਜਾਗਰੂਕਤਾ ਕੇਂਦਰ ਵੱਲੋਂ ਸਮੂਹ ਪੰਜਾਬ ਦਰਦੀਆਂ ਨੂੰ ਇਸ ਗੋਸ਼ਟੀ ਚ ਸ਼ਮੂਲੀਅਤ ਕਰਨ ਲਈ ਖੁੱਲਾ ਸੱਦਾ ਦਿੱਤਾ ਗਿਆ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਜੀਰੇ ਨੇੜੇ ਮੈਲਬਰੋਸ ਫੈਕਟਰੀ ਦੇ ਬਾਹਰ ਲੱਗਾ ਧਰਨਾ ਪੰਜਾਬ ਦੇ ਭਵਿੱਖ ਲਈ ਬਹੁਤ ਅਹਿਮ ਹੈ ਪਰ ਇਸ ਦੀ ਚਰਚਾ ਇਸ ਦੀ ਅਹਿਮੀਅਤ ਨਾਲੋਂ ਘੱਟ ਹੋ ਰਹੀ ਹੈ। ਕਿਸੇ ਪ੍ਰਮੁੱਖ ਖਬਰਖਾਨੇ
ਪੰਜਾਬ ਦੇ ਪਾਣੀਆਂ ਦੀਆਂ ਸਮੱਸਿਆਵਾਂ ਬਹੁਭਾਂਤੀ ਹਨ। ਜਿੱਥੇ ਧਰਤੀ ਹੇਠਲੇ ਪਾਣੀ ਦੇ ਘਟਣ ਅਤੇ ਦਰਿਆਈ ਪਾਣੀਆਂ ਦੀ ਕਾਣੀ ਵੰਡ ਦੀਆਂ ਸਮੱਸਿਆਵਾਂ ਸੂਬੇ ਦੇ ਦਰਪੇਸ਼ ਹਨ, ਓਥੇ ਹੀ ਦਰਿਆਈ ਅਤੇ ਧਰਤੀ
ਖੇਤੀਬਾੜੀ ਅਤੇ ਵਾਤਾਵਰਣ ਜਾਗਰੂਕਤਾ ਕੇਂਦਰ ਵੱਲੋਂ ਅਕਾਲ ਕਾਲਜ ਕੌਂਸਲ ਅਤੇ ਸਿੱਖ ਜਥਾ ਮਾਲਵਾ ਦੇ ਸਹਿਯੋਗ ਨਾਲ ਇਸ ਸਬੰਧੀ ਇੱਕ ਇਕੱਤਰਤਾ 29 ਮਈ ਨੂੰ ਸਵੇਰੇ 10:30 ਵਜੇ ਬੀ ਐੱਡ ਕਾਲਜ, ਮਸਤੂਆਣਾ
ਦਰਿਆਈ ਪਾਣੀਆਂ ਦਾ ਮੁਕੰਮਲ ਹੱਲ ਨਾ ਮਿਲਣ ਕਾਰਨ ਅਤੇ ਗੈਰ ਇਲਾਕਾਈ ਫਸਲ ਝੋਨੇ ਦੀ ਬਹੁਤਾਤ ਵਿਚ ਹੋ ਰਹੀ ਖੇਤੀ ਕਾਰਨ ਪੰਜਾਬ ਦਾ ਜਮੀਨੀ ਪਾਣੀ ਤੇਜੀ ਨਾਲ ਖਤਮ ਹੋ ਰਿਹਾ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: