Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਖਾਲਿਸਤਾਨ ਜਿੰਦਾਬਾਦ ਦੇ ਖਾੜਕੂ ਭਾਈ ਰਤਨਦੀਪ ਸਿੰਘ ਨੂੰ ਰਿਮਾਂਡ ਖਤਮ ਹੋਣ ਤੋਂ ਬਾਅਦ ਭੇਜਿਆ ਜੇਲ

ਖਾਲਿਸਤਾਨ ਜਿੰਦਾਬਾਦ ਦੇ ਖਾੜਕੂ ਭਾਈ ਰਤਨਦੀਪ ਸਿੰਘ ਨੂੰ ਰਿਮਾਂਡ ਖਤਮ ਹੋਣ ਤੋਂ ਬਾਅਦ ਭੇਜਿਆ ਜੇਲ

rattandeep-singh-150x150
ਭਾਈ ਰਤਨਦੀਪ ਸਿੰਘ

ਅੰਮ੍ਰਿਤਸਰ( 15 ਅਕਤੂਬਰ, 2014): ਪਿੱਛਲੇ ਮਹੀਨੇ ਪੰਜਾਬ ਪੁਲਿਸ ਵੱਲੋਂ ਯੂਪੀ ਤੋਂ ਭਾਈ ਰਤਨਦੀਪ ਸਿੰਘ ਨੂੰ ਗ੍ਰਿਫਤਾਰ ਕਰਨ ਦੇ ਦਆਵੇ ਤੋਂ ਬਾਅਦ ਲੰਮਾ ਸਮਾ ਪੁਲਿਸ ਰਿਮਾਂਡ ‘ਤੇ ਰਹਿਣ ਤੋਂ ਬਾਅਦ ਅੱਜ ਅੰਮ੍ਰਿਤਸਰ ਪੁਲਿਸ ਵੱਲੋਂ ਰਿਮਾਂਡ ‘ਤੇ ਲਏ ਖ਼ਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਖਾੜਕੂ ਰਤਨਦੀਪ ਸਿੰਘ ਨੂੰ ਆਖਿਰ ਅੱਜ ਅਦਾਲਤ ਵੱਲੋਂ ਜੇਲ੍ਹ ਭੇਜ ਦਿੱਤਾ ਗਿਆ ਹੈ।

ਇਥੇ ਥਾਣਾ ਸਿਵਲ ਲਾਈਨ ਵਿਖੇ 2010 ਦੇ ਇਕ ਕਾਰ ‘ਚੋਂ ਆਰ. ਡੀ. ਐਕਸ ਮਿਲਣ ਦੇ ਮਾਮਲੇ ‘ਚ ਉਕਤ ਖਾੜਕੂ ਦਾ ਬੀਤੇ ਦਿਨ ਇਕ ਦਿਨ ਦਾ ਰਿਮਾਂਡ ਲਿਆ ਗਿਆ ਸੀ, ਜੋ ਕਿ ਖ਼ਤਮ ਹੋਣ ਉਪਰੰਤ ਅੱਜ ਉਸ ਨੂੰ ਇਥੇ ਯੁਕਤੀ ਗੋਇਲ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਵੱਲੋਂ ਉਸਨੂੰ 14 ਦਿਨ ਦੀ ਨਿਆਂਇਕ ਹਿਰਾਸਤ ਲਈ ਜੇਲ੍ਹ ਭੇਜ ਦਿੱਤਾ ਗਿਆ।

ਪੰਜਾਬ ਪੁਲਿਸ ਦਾ ਦਾਅਵਾ ਹੈ ਕਿ ਉਸਦੇ ਰਾਜ ਵਿਸ਼ੇਸ਼ ਅਪ੍ਰੇਸ਼ਨ ਸੈਲ ਦੀ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਖਾੜਕੂ ਰਤਨਦੀਪ ਸਿੰਘ ਨੂੰ ਬੀਤੇ 17 ਸਤੰਬਰ ਨੂੰ ਯੂ. ਪੀ. ਦੇ ਖੇਤਰ ਗੋਰਖ਼ਪੁਰ ਤੋਂ ਕਾਬੂ ਕੀਤਾ ਗਿਆ ਸੀ, ਜੋ ਕਿ ਉਦੋਂ ਤੋਂ ਹੀ ਪੁਲਿਸ ਰਿਮਾਂਡ ‘ਤੇ ਚੱਲ ਰਿਹਾ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਅਦਾਰਾ ਸਿੱਖ ਸਿਆਸਤ ਵੱਲੋਂ ਇਕ ਖਾਸ ਲੜੀ ਤਹਿਤ ਸਿੱਖ ਜਥੇਬੰਦੀਆਂ ਤੇ ਪੰਥਕ ਜਥਿਆਂ ਦੇ ਨੁਮਾਇੰਦਿਆਂ, ਸਿੱਖ ਵਿਚਾਰਵਾਨਾਂ ਅਤੇ ਪੰਥਕ ਸਖਸ਼ੀਅਤਾਂ ਨਾਲ ਵਿਸ਼ੇਸ਼ ਮੁਲਾਕਾਤਾਂ ਕੀਤੀਆਂ ਜਾ ਰਹੀਆਂ ਹਨ। ਇਹਨਾ ਮੁਲਾਕਾਤਾਂ ਦਾ
ਲੰਘੇ ਦਿਨ ਰਾਜਸਥਾਨ ਦੀ ਇੱਕ ਅਦਾਲਤ ਵੱਲੋਂ ਬੰਦੀ ਸਿੰਘ ਜਗਮੋਹਨ ਸਿੰਘ ਅਤੇ ਦੋ ਹੋਰਾਂ ਨੂੰ ਯੁਆਪਾ ਕਾਨੂੰਨ ਤਹਿਤ ਚੱਲੇ ਇੱਕ ਮੁਕੱਦਮੇ ਵਿੱਚ ਅੱਠ ਉਮਰ ਕੈਦਾਂ ਦੀ ਸਜ਼ਾ ਸੁਣਾਈ ਗਈ ਹੈ।
ਸਰਕਾਰਾਂ ਵੱਲੋਂ ਬੰਦੀ ਸਿੰਘਾਂ ਨਾਲ ਕੀਤੇ ਜਾਣ ਵਾਲੇ ਵਿਤਕਰੇ ਦਾ ਇੱਕ ਹੋਰ ਮਾਮਲਾ ਉਸ ਵੇਲੇ ਉਜਾਗਰ ਹੋਇਆ ਜਦੋਂ ਰਾਜਸਥਾਨ ਸਰਕਾਰ ਨੇ ਭਾਰਤੀ ਸੁਪਰੀਮ ਕੋਰਟ ਵੱਲੋਂ ਜੇਲ੍ਹਾਂ ਵਿੱਚ ਕੈਦੀਆਂ ਦੀ ਗਿਣਤੀ
ਸਾਕਾ 1978 ਦੇ ਸ਼ਹੀਦਾਂ ਦੀਆਂ ਤਸਵੀਰਾਂ, ਸਿੱਖ ਸੰਘਰਸ਼ ਬਾਰੇ ਛਪੀਆਂ ਹੋਈਆਂ ਕਿਤਾਬਾਂ ਅਤੇ ਕੁਝ ਇਸ਼ਤਿਹਾਰਾਂ ਦੀ ਬਰਾਮਦਗੀ ਵਾਲੇ ਮਾਮਲੇ ਚ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦੀ ਇਕ ਅਦਾਲਤ ਵਲੋਂ ਤਿੰਨ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: