ਜਲੰਧਰ ( 20 ਫਰਵਰੀ, 2015): ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿੱਚ ਭਾਰਤ ਵਿਰੋਧੀ ਨਾਅਰਿਆਂ ਦੇ ਚੱਲ ਰਹੇ ਵਿਵਾਦ ਦਰਮਿਆਨ ਬਾਦਲ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਕੱਲ ਕਿਹਾ ਕਿ ਉਨ੍ਹਾਂ ਨੇ ਸ਼ੋਸ਼ਲ਼ ਮੀਡੀਆ ‘ਤੇ ਖਾਲਿਸਤਾਨ ਦੇ ਹੱਕ ਵਿੱਚ ਪ੍ਰਚਾਰ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਪੱਤਰਕਾਰਾਂ ਨਾਲ ਜਲੰਧਰ ਵਿੱਚ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ “ ਉਨ੍ਹਾਂ ਨੇ ਪਿੱਛੇ ਜਿਹੇ ਭਾਰਤ ਦੇ ਘਰੇਲੂ ਮੰਤਰੀ ਰਾਜਨਾਥ ਸਿੰਘ ਨਾਲ ਮੁਲਕਾਤ ਕਰਕੇ ਖਾਲਿਸਤਾਨ ਦਾ ਪ੍ਰਚਾਰ ਕਰਨ ਵਾਲਿਆਂ ਦਾ ਮਾਮਲਾ ਉਠਾਇਆ ਸੀ ਅਤੇ ਅਜਿਹੇ ਤੱਤਾਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਸੀ।ਉਨ੍ਹਾਂ ਕਿਹਾ ਕਿ ਅਸੀਂ ਕਿਸੇ ਵੀ ਕੀਮਤ ‘ਤੇ ਪੰਜਾਬ ਵਿੱਚ ਗੜਬੜ ਨਹੀਂ ਫੈਲਣ ਦੇਵਾਂਗੇ।
ਇਸ ਖਬਰ ਨੂੰ ਅੰਗਰੇਜ਼ੀ ਵਿੱਚ ਪੜ੍ਹਨ ਲਈ ਵੇਖੋ:
Support for idea of Khalistan over Social Media: Sukhbir want Centre to take strict action
ਸੁਖਬਰੀ ਬਾਦਲ ਨੇ ਹਿੰਦੂ ਜੱਥੇਬੰਦੀਆਂ ਦੇ ਆਗੂਆਂ ‘ਤੇ ਹੋਏ ਹਮਲਿਆਂ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਨ੍ਹਾਂ ਮਾਮਲਿਆਂ ਬਾਰੇ ਪੂਰੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਛੇਤੀ ਹੀ ਸਲਾਖਾਂ ਪਿੱਛੇ ਪਹੁੰਚਾਇਆ ਜਾਵੇਗਾ।