Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਖਾੜਕੂ ਸੰਘਰਸ਼ ਦੇ ਵਰਤਾਰੇ ਨੂੰ ਬਿਆਨ ਕਰਦੀ ਭਾਈ ਦਲਜੀਤ ਸਿੰਘ ਬਿੱਟੂ ਵੱਲੋਂ ਲਿਖੀ ਦੂਜੀ ਕਿਤਾਬ ਜਾਰੀ

ਖਾੜਕੂ ਸੰਘਰਸ਼ ਦੇ ਵਰਤਾਰੇ ਨੂੰ ਬਿਆਨ ਕਰਦੀ ਭਾਈ ਦਲਜੀਤ ਸਿੰਘ ਬਿੱਟੂ ਵੱਲੋਂ ਲਿਖੀ ਦੂਜੀ ਕਿਤਾਬ ਜਾਰੀ

ਅੰਮ੍ਰਿਤਸਰ (ਮਈ 23): ਖਾੜਕੂ ਸੰਘਰਸ਼ ਦੀਆਂ ਆਗੂ ਸਫਾਂ ਵਿਚ ਰਹੇ ਭਾਈ ਦਲਜੀਤ ਸਿੰਘ ਵੱਲੋਂ ਖਾੜਕੂ ਸੰਘਰਸ਼ ਦੇ ਵਰਤਾਰੇ ਬਿਆਨ ਕਰਦੀ ਦੂਜੀ ਕਿਤਾਬ “ਖਾੜਕੂ ਸੰਘਰਸ਼ ਦੀ ਸਾਖੀ ੨: ਸਾਧਨ, ਸਬੱਬ, ਸਿਦਕ ਅਤੇ ਸ਼ਹਾਦਤ” ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਨਜਦੀਕ ਸ਼ਹੀਦ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਤੇ ਜੂਨ 1984 ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦਗਾਰ ਵਿਖੇ ਜਾਰੀ ਕੀਤੀ ਗਈ।

ਇਹ ਕਿਤਾਬ ਅੱਜ ਭਾਈ ਦਲਜੀਤ ਸਿੰਘ ਅਤੇ ਹੋਰਨਾਂ ਪੰਥ ਸੇਵਕ ਸਖਸ਼ੀਅਤਾਂ ਭਾਈ ਨਰਾਇਣ ਸਿੰਘ ਚੌੜਾ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਸਤਨਾਮ ਸਿੰਘ ਖੰਡੇਵਾਲਾ ਅਤੇ ਸ਼ਹੀਦ ਬਾਬਾ ਪਿਆਰਾ ਸਿੰਘ ਦੇ ਸਪੁੱਤਰ ਭਾਈ ਦਿਲਬਾਗ ਸਿੰਘ (ਜਥਾ ਸਿਰਲੱਥ ਖਾਲਸਾ) ਵੱਲੋਂ ਜਾਰੀ ਕੀਤੀ ਗਈ।

ਭਾਈ ਦਲਜੀਤ ਸਿੰਘ ਖਾੜਕੂ ਸੰਘਰਸ਼ ਦੇ ਚੋਟੀ ਦੇ ਆਗੂਆਂ ਵਿਚ ਸ਼ੁਮਾਰ ਰਹੇ ਹਨ ਅਤੇ ਹੁਣ ਉਹਨਾ ਵੱਲੋਂ ਖਾੜਕੂ ਸੰਘਰਸ਼ ਦੇ ਅਸਲ ਸੱਚ ਨੂੰ ਬਿਆਨ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ।

ਕਿਤਾਬ ਮੰਗਵਾਉਣ ਲਈ ਸੁਨੇਹਾ ਭੇਜੋ

ਭਾਈ ਦਲਜੀਤ ਸਿੰਘ ਬਿੱਟੂ ਵੱਲੋਂ ਲਿਖੀ ਪਹਿਲੀ ਕਿਤਾਬ ਵਿਚ ਉਹਨਾ ਖਾੜਕੂ ਸੰਘਰਸ਼ ਦੇ ਉਹਨਾ ਅਹਿਮ ਹਿੱਸਿਆਂ ਬਾਰੇ ਲਿਖਿਆ ਹੈ ਜਿਹਨਾ ਦਾ ਸੰਘਰਸ਼ ਵਿਚ ਬਹੁਤ ਬੁਨਿਆਦੀ ਯੋਗਦਾਨ ਸੀ ਪਰ ਉਹ ਅਣਜਾਣੇ ਜਾਂ ਅਣਗੌਲੇ ਹੀ ਰਹਿ ਗਏ ਸਨ।

ਅੱਜ ਜਾਰੀ ਹੋਈ ਕਿਤਾਬ ਵਿਚ ਭਾਈ ਦਲਜੀਤ ਸਿੰਘ ਨੇ ਖਾੜਕੂ ਸੰਘਰਸ਼ ਦੌਰਾਨ ਸਾਧਨ, ਸਬਬ, ਸਿਦਕ ਅਤੇ ਸ਼ਹਾਦਤ ਦੇ ਵਰਤਾਰਿਆਂ ਬਾਰੇ ਵਾਰਤਾ ਸਾਂਝੀ ਕੀਤੀ ਹੈ। ਇਹ ਕਿਤਾਬ ਬਿਬੇਕਗੜ੍ਹ ਪ੍ਰਕਾਸ਼ਨ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਕਿਤਾਬ ਜਾਰੀ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਦਲਜੀਤ ਸਿੰਘ ਨੇ ਕਿਹਾ ਕਿ ਖਾੜਕੂ ਸੰਘਰਸ਼ ਖਾਲਸਾ ਜੀ ਦੇ ਇਤਿਹਾਸ ਦਾ ਬਹੁਤ ਅਹਿਮ ਵਰਤਾਰਾ ਸੀ ਜਿਸ ਬਾਰੇ ਹਾਲੀ ਤੱਕ ਬਹੁਤਾ ਕੁਝ ਸਰਕਾਰੀ ਜਾਂ ਹੋਰਨਾਂ ਦੇ ਪੱਖ ਤੋਂ ਹੀ ਲਿਖਿਆ ਗਿਆ ਸੀ। ਉਹਨਾ ਕਿਹਾ ਕਿ ਇਹਨਾ ਕਿਤਾਬਾਂ ਰਾਹੀਂ ਉਹ ਸੰਘਰਸ਼ ਦੇ ਅਸਲ ਖਾਸੇ ਅਤੇ ਸੰਘਰਸ਼ ਕਰਨ ਵਾਲਿਆਂ ਦੇ ਸੱਚ ਨੂੰ ਬਿਆਨ ਕਰਨ ਦਾ ਯਤਨ ਕਰ ਰਹੇ ਹਨ।

ਇਸ ਮੌਕੇ ਹੋਰਨਾ ਤੋਂ ਇਲਾਵਾ ਸਰਬਜੀਤ ਸਿੰਘ ਘੁਮਾਣ, ਡਾ. ਹਰਪ੍ਰੀਤ ਕੌਰ, ਡਾ. ਸਿਮਰਨਜੀਤ ਕੌਰ, ਰਾਜਵਿੰਦਰ ਸਿੰਘ ਰਾਜੂ, ਪੰਜਆਬ ਲਾਇਰਜ਼ ਤੋਂ ਐਡਵੋਕੇਟ ਜਸਪਾਲ ਸਿੰਘ ਮੰਝਪੁਰ, ਮਿਸਲ ਸਤਲੁਜ ਤੋਂ ਰਾਜਪਾਲ ਸਿੰਘ ਸੰਧੂ, ਮਹਿਕਦੀਪ ਸਿੰਘ, ਡਾ. ਕੰਵਲਜੀਤ ਸਿੰਘ, ਪੰਥ ਸੇਵਕ ਜਥਾ ਮਾਝਾ ਤੋਂ ਸੁਖਦੀਪ ਸਿੰਘ ਮੀਕੇ, ਗੁਰਪ੍ਰੀਤ ਸਿੰਘ, ਰਾਜਦੀਪ ਸਿੰਘ ਰਾਜੂ, ਰਣਜੀਤ ਸਿੰਘ, ਇੰਦਰਜੀਤ ਸਿੰਘ ਖੱਸਣ, ਗੁਰਜੰਟ ਸਿੰਘ ਬੱਲ ਅਤੇ ਪਰਮਜੀਤ ਸਿੰਘ ਗਾਜ਼ੀ ਹਾਜ਼ਰ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਦੇ ਪੰਚ ਪ੍ਰਧਾਨੀ ਜਥੇ ਨੇ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਵਿੱਚ ਸਰਕਾਰੀ ਦਖਲ ਵਧਾਉਣ ਦੇ ਯਤਨਾਂ ਅਤੇ ਪੰਜਾਬ ਦੀ ਵੋਟ-ਸਿਆਸਤ ਨਾਲ ਜੁੜੇ ਵਿਵਾਦਾਂ ਕਾਰਨ
ਪੰਜਾਬ ਸਰਕਾਰ ਵੱਲੋਂ ਬਣਾਇਆ ਗਿਆ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ 2026’ ਖਾਲਸਾ ਪੰਥ ਦੇ ਪਾਤਿਸ਼ਾਹੀ ਦਾਅਵੇ ਵਿਚ ਦੁਨੀਆਦਾਰੀ ਸਰਕਾਰ ਦੀ ਗੈਰਸਿਧਾਂਤਕ ਤੇ ਅਧਾਰਹੀਣ ਦਖਲਅੰਦਾਜ਼ੀ ਹੈ ਜਿਸ
ਜਰਮਨੀ ਦੇ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੀ ਯਾਦ ਵਿੱਚ ਕਰਵਾਏ ਗਏ ਸ਼ਹੀਦੀ ਸਮਾਗਮ ਦੌਰਾਨ ਸਿੱਖ ਸੰਘਰਸ਼ ਵਿੱਚ ਸ਼ਹਾਦਤਾਂ ਪ੍ਰਾਪਤ ਕਰਨ ਵਾਲੀਆਂ ਧਰਮੀ ਬੀਬੀਆਂ ਦੀ
ਪੰਚ ਪ੍ਰਧਾਨੀ ਜਥੇ ਨੇ ਚੇਤਾਵਨੀ ਦਿੱਤੀ ਹੈ ਕਿ ਅਮਰੀਕਾ ਵਿੱਚ ਸਾਹਮਣੇ ਆਈ ਸਾਜ਼ਿਸ਼ ਦੀ ਤਰਜ਼ 'ਤੇ ਹੁਣ ਭਾਰਤੀ ਏਜੰਸੀਆਂ ਪੰਜਾਬ ਵਿੱਚ ਵੀ ਸਿੱਖ ਸ਼ਖਸੀਅਤਾਂ, ਪੰਜਾਬ ਹਿਤੈਸ਼ੀਆਂ ਅਤੇ ਕਿਸਾਨ ਆਗੂਆਂ ਨੂੰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: