Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਖੰਨਾ ਵਿੱਚ ਸ਼ਿਵ ਸੈਨਿਕ ਆਗੂ ਨੂੰ ਗੋਲੀਆਂ ਨਾਲ ਮਾਰ ਮੁਕਾਇਆ

ਖੰਨਾ ਵਿੱਚ ਸ਼ਿਵ ਸੈਨਿਕ ਆਗੂ ਨੂੰ ਗੋਲੀਆਂ ਨਾਲ ਮਾਰ ਮੁਕਾਇਆ

durga dassਖੰਨਾ: ਅੱਜ ਸ਼ਾਮੀਂ ਕਰੀਬ ਸਵਾ ਛੇ ਵਜੇ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਸ਼ਿਵ ਸੈਨਾ ਆਗੂ ਦੁਰਗਾ ਪ੍ਰਸ਼ਾਦ ਗੁਪਤਾ (40) ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਉਸ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਦੁਰਗਾ ਪ੍ਰਸ਼ਾਦ ਗੁਪਤਾ ਸ਼ਿਵ ਸੈਨਾ ਦੇ ਮਜ਼ਦੂਰ ਵਿੰਗ ਦਾ ਸੂਬਾਈ ਪ੍ਰਧਾਨ ਸੀ ਅਤੇ ਉਸ ਨੂੰ ਕੁਝ ਸਮਾਂ ਪਹਿਲਾਂ ਗੰਨਮੈਨ ਵੀ ਮਿਲਿਆ ਸੀ। ਘਟਨਾ ਵੇਲੇ ਗੰਨਮੈਨ ਮੌਜੂਦ ਨਹੀਂ ਸੀ। ਉਸ ਦਾ ਪਿਛੋਕੜ ਬਿਹਾਰ ਦਾ ਹੈ ਅਤੇ ਉਹ ਤਕਰੀਬਨ 12 ਸਾਲਾਂ ਤੋਂ ਮੰਡੀ ਗੋਬਿੰਦਗੜ੍ਹ ਨੇੜੇ ਅਲੌੜ ਵਿੱਚ ਰਹਿ ਰਿਹਾ ਸੀ। ਉਹ ਅਕਸਰ ਫਿਰਕੂ ਬਿਆਨਬਾਜ਼ੀ ਕਰ ਕੇ ਚਰਚਾ ਵਿੱਚ ਰਹਿੰਦਾ ਸੀ। ਪੁਲੀਸ ਨੇ ਲਾਸ਼ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਖੰਨਾ ਭੇਜ ਦਿੱਤਾ ਹੈ।

ਮੌਕੇ ਉਤੇ ਪਹੁੰਚੇ ਖੰਨਾ ਦੇ ਡੀਐਸਪੀ ਰਾਜ ਕੁਮਾਰ ਜਲਹੋਤਰਾ ਅਤੇ ਐਸਐਚਓ ਸਿਟੀ ਅਵਤਾਰ ਸਿੰਘ ਨੇ ਪੁਲੀਸ ਪਾਰਟੀ ਸਮੇਤ ਸਥਿਤੀ ਦਾ ਜਾਇਜ਼ਾ ਲਿਆ। ਸ੍ਰੀ ਜਲਹੋਤਰਾ ਨੇ ਦੱਸਿਆ ਕਿ ਪੂਰੇ ਇਲਾਕੇ ਵਿੱਚ ਨਾਕਾਬੰਦੀ ਕਰਵਾ ਦਿੱਤੀ ਗਈ ਹੈ ਅਤੇ ਮੁਲਜ਼ਮਾਂ ਦੀ ਭਾਲ ਜਾਰੀ ਹੈ।

ਖਬਰ ਲਿਖੇ ਜਾਣ ਤੱਕ ਸ਼ਹਿਰ ਵਿਚ ਤਣਾਅ ਦਾ ਮਾਹੌਲ ਬਣਿਆ ਹੋਇਆ ਸੀ ਙ ਘਟਨਾ ਤੋਂ ਬਾਅਦ ਸ਼ਿਵ ਸੈਨਾ ਨੇ ਖੰਨਾ ਜੀ.ਟੀ. ਰੋਡ ‘ਤੇ ਜਾਮ ਲਗਾ ਦਿੱਤਾ।

ਸ਼ਿਵ ਸੈਨਾ ਪੰਜਾਬ ਦੇ ਪ੍ਰਧਾਨ ਖੰਨਾ ਪੁੱਜ ਗਏ ਹਨ ਤੇ ਉਨ੍ਹਾਂ ਧਮਕੀ ਦਿੱਤੀ ਕਿ ਕੱਲ੍ਹ ਖੰਨਾ ਬੰਦ ਰੱਖਿਆ ਜਾਵੇਗਾ ਤੇ ਜੇ ਕਿਸੇ ਨੇ ਦੁਕਾਨ ਖੋਲ੍ਹੀ ਤਾਂ ਤੋੜ ਦਿੱਤੀ ਜਾਵੇਗੀ।ਹਿੰਦੂ ਮਹਾਸਭਾ ਦੀ ਕਾਨਫਰੰਸ, ਜੋ ਕਿ ਅੰਮਿ੍ਤਸਰ ਰੱਖੀ ਗਈ ਸੀ, ਹੁਣ ਖੰਨੇ ਬੁਲਾਈ ਗਈ ਹੈ ।ਇਸ ਦੌਰਾਨ ਆਈ.ਜੀ. ਲੋਕਨਾਥ ਆਂਗਰਾ ਨੇ ਮੌਕੇ ‘ਤੇ ਪੁੱਜ ਕੇ ਸਥਿਤੀ ਦਾ ਜਾਇਜ਼ਾ ਦਾ ਲਿਆ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਆਰ.ਐਸ.ਐਸ. ਦੇ ਸੂਬਾ ਮੀਤ ਪ੍ਰਧਾਨ ਸੇਵਾਮੁਕਤ ਬ੍ਰਿਗੇਡੀਅਰ ਜਗਦੀਸ਼ ਗਗਨੇਜਾ ’ਤੇ ਗੋਲੀਆਂ ਮਾਰ ਕੇ ਜਾਨਲੇਵਾ ਹਮਲਾ ਕਰਨ ਦੇ ਮਾਮਲੇ ਵਿੱਚ ਲੁਧਿਆਣਾ ਜੇਲ੍ਹ ਵਿੱਚੋਂ ਜਲੰਧਰ ਲਿਆਂਦੇ ਗਏ ਚਾਰ ਸ਼ਿਵ ਸੈਨਕਾਂ ਤੋਂ ਪੁਲਿਸ
ਸ਼ਿਵ ਸੈਨਾ ਪੰਜਾਬ ਦੇ ਚੇਅਰਮੈਨ ਰਾਜੀਵ ਟੰਡਨ ਤੇ ਕੌਮੀ ਪ੍ਰਧਾਨ ਸੰਜੀਵ ਘਨੌਲੀ ਦੀ ਅਗਵਾਈ 'ਚ ਸ਼ਿਵ ਸੈਨਿਕਾਂ ਨੇ ਭਾਰਤ-ਪਾਕਿ ਬੱਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸਨੂੰ ਦੇਖਦੇ ਹੋਏ ਪੁਲਿਸ ਪ੍ਰਸ਼ਾਸਨ
ਸ਼ਿਵ ਸੈਨਾ (ਹਿੰਦੋਸਤਾਨ) ਯੂਥ ਵਿੰਗ ਦੇ ਸੂਬਾ ਪ੍ਰਧਾਨ ਰਾਜੇਸ਼ ਕੌਸ਼ਲ ਗੱਗੀ ਦੇ ਗੰਨਮੈਨ ਆਪਸ ’ਚ ਉਲਝ ਗਏ ਤੇ ਦੋਵਾਂ ਨੇ ਇੱਕ ਦੂਜੇ ’ਤੇ ਗੋਲੀਆਂ ਚਲਾ ਦਿੱਤੀਆਂ। ਦਿਨੇਸ਼ਪਾਲ ਦੇ ਦੋ ਗੋਲੀਆਂ
ਸਥਾਨਿਕ ਹਿੰਦੂ ਸ਼ਿਵ ਸੈਨਾ ਆਗੂ ਅਭਿਸ਼ੇਕ ਬੱਤਾ ਦੀ ਅੱਜ ਤੜਕੇ ਸੜਕ ਹਾਦਸੇ 'ਚ ਮੌਤ ਹੋ ਜਾਣ ਤੋਂ ਬਾਅਦ ਸ਼ਿਵ ਸੈਨਿਕਾ ਵੱਲੋਂ ਸਿੱਖ ਨੌਜਵਾਨ ਦੀ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: