Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਖੱਟਰ ਸਰਕਾਰ ਪੰਜਾਬੀ ਤੇ ਉਰਦੂ ਭਾਸ਼ਾਵਾਂ ਦੀਆਂ ਅਕੈਡਮੀਆਂ ਦੇ ਡਾਇਰੈਕਟਰ ਲਾਉਣਾ ਭੁੱਲੀ

ਖੱਟਰ ਸਰਕਾਰ ਪੰਜਾਬੀ ਤੇ ਉਰਦੂ ਭਾਸ਼ਾਵਾਂ ਦੀਆਂ ਅਕੈਡਮੀਆਂ ਦੇ ਡਾਇਰੈਕਟਰ ਲਾਉਣਾ ਭੁੱਲੀ

ਚੰਡੀਗੜ੍ਹ: ਹਰਿਆਣਾ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਸੱਤਾ ਸੰਭਾਲਿਆ ਡੇਢ ਸਾਲ ਤੋਂ ਵੱਧ ਸਮਾਂ ਹੋ ਚੁੱਕਾ ਹੈ ਪਰ ਇਸ ਸਮੇਂ ਦੌਰਾਨ ਸਰਕਾਰ ਪੰਜਾਬੀ ਤੇ ਉਰਦੂ ਅਕੈਡਮੀਆਂ ਦੇ ਡਾਇਰੈਕਟਰ ਨਹੀਂ ਲਾ ਸਕੀ। ਡਾਇਰੈਕਟਰਾਂ ਦੀ ਨਿਯੁਕਤੀ ਨਾ ਹੋਣ ਕਾਰਨ ਅਕੈਡਮੀਆਂ ਨਾਲ ਸਬੰਧਤ ਸਾਰੇ ਕੰਮਕਾਜ ਰੁਕੇ ਪਏ ਹਨ। ਇਸ ਕਾਰਨ ਪੰਜਾਬੀ ਤੇ ਉਰਦੂ ਪ੍ਰੇਮੀ ਨਿਰਾਸ਼ ਹਨ।

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ (ਫਾਈਲ ਫੋਟੋ)
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ (ਫਾਈਲ ਫੋਟੋ)

ਕੁਝ ਮਹੀਨੇ ਪਹਿਲਾਂ ਮੁੱਖ ਮੰਤਰੀ ਮਨੋਹਰ ਲਾਲ ਦੀ ਪ੍ਰੈੱਸ ਕਾਨਫਰੰਸ ਵਿੱਚ ਵੀ ਅਕੈਡਮੀਆਂ ਦੇ ਡਾਇਰੈਕਟਰ ਲਾਉਣ ਦਾ ਮਾਮਲਾ ਉੱਠਿਆ ਸੀ ਤੇ ਉਨ੍ਹਾਂ ਕਿਹਾ ਸੀ ਕਿ ਇਸ ਬਾਰੇ ਫੈਸਲਾ ਜਲਦੀ ਕਰ ਲਿਆ ਜਾਵੇਗਾ। ਸਰਕਾਰ ਨੇ ਦੋ ਮਹੀਨੇ ਪਹਿਲਾਂ ਹਿੰਦੀ ਅਕੈਡਮੀ ਦੀ ਡਾਇਰੈਕਟਰ ਤੇ ਡਿਪਟੀ ਡਾਇਰੈਕਟਰ ਤਾਂ ਲਾ ਦਿੱਤੇ ਪਰ ਪੰਜਾਬੀ ਤੇ ਉਰਦੂ ਅਕੈਡਮੀ ਬਾਰੇ ਕੋਈ ਫੈਸਲਾ ਨਹੀਂ ਕੀਤਾ। ਉਸ ਤੋਂ ਬਾਅਦ ਪੰਜਾਬੀ ਅਕੈਡਮੀ ਨੇ ‘ਸ਼ਬਦ ਬੂੰਦ’ ਮੈਗਜ਼ੀਨ ਦੇ ਵੀ ਦੋ ਅੰਕ ਪ੍ਰਕਾਸ਼ਿਤ ਕੀਤੇ ਪਰ ਜਿਹੜੇ ਲੇਖਕਾਂ ਨੇ ਮੈਗਜ਼ੀਨ ਲਈ ਰਚਨਾਵਾਂ ਭੇਜੀਆਂ, ਉਨ੍ਹਾਂ ਨੂੰ ਡਾਇਰੈਕਟਰ ਨਾ ਹੋਣ ਕਰ ਕੇ ਅਦਾਇਗੀ ਨਹੀਂ ਕੀਤੀ ਜਾ ਸਕੀ।

ਦੱਸਣਯੋਗ ਹੈ ਕਿ ਪੰਜਾਬੀ ਅਕੈਡਮੀ ਦੀ ਸਥਾਪਨਾ ਤਤਕਾਲੀ ਮੁੱਖ ਮੰਤਰੀ ਬੰਸੀ ਲਾਲ ਨੇ 23 ਅਕਤੂਬਰ 1996 ਨੂੰ ਕੀਤੀ ਸੀ। ਡਾਇਰੈਕਟਰ ਨਾ ਲਾਏ ਜਾਣ ਕਰ ਕੇ ਪਿਛਲੇ ਡੇਢ ਸਾਲ ਤੋਂ ਸੂਬੇ ਦੇ ਕਿਸੇ ਹਿੱਸੇ ਵਿੱਚ ਪੰਜਾਬੀ ਨਾਵਲ, ਕਹਾਣੀ ਤੇ ਕਵਿਤਾ ਬਾਰੇ ਗੋਸ਼ਟੀਆਂ, ਬਾਲ ਮੁਕਾਬਲੇ ਅਤੇ ਸੱਭਿਆਚਾਰਕ ਮੇਲੇ ਨਹੀਂ ਕਰਵਾਏ ਗਏ। ਸੂਬੇ ਵਿੱਚ ਡਾਇਰੈਕਟਰ ਲੱਗਣ ਲਈ ਕਈ ਯੋਗ ਉਮੀਦਵਾਰ ਹਨ ਪਰ ਚਰਚਾ ਹੈ ਕਿ ਸਰਕਾਰ ਅਜਿਹੇ ਵਿਅਕਤੀ ਦੀ ਭਾਲ ਵਿੱਚ ਹੈ, ਜਿਹੜਾ ਸਰਕਾਰੀ ਸੋਚ ਦੇ ਸਾਂਚੇ ਵਿੱਚ ਫਿੱਟ ਬੈਠਦਾ ਹੋਵੇ। ਇਸ ਕਰ ਕੇ ਦੇਰੀ ਹੋ ਰਹੀ ਹੈ।

ਹਰਿਆਣਾ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਜਨਰਲ ਸਕੱਤਰ ਪ੍ਰੋ. ਸੁਦਰਸ਼ਨ ਗਾਸੋ ਤੇ ਪ੍ਰਧਾਨ ਪਾਲ ਕੌਰ ਨੇ ਮੁੱਖ ਮੰਤਰੀ ਕੋਲੋਂ ਮੰਗ ਕੀਤੀ ਹੈ ਕਿ ਹਰਿਆਣਾ ਪੰਜਾਬੀ ਅਕੈਡਮੀ ਦਾ ਡਾਇਰੈਕਟਰ ਜਲਦੀ ਲਾਇਆ ਜਾਵੇ ਤਾਂ ਕਿ ਪੰਜਾਬੀ ਦੇ ਵਿਕਾਸ ਨਾਲ ਜੁੜੇ ਕੰਮਕਾਜ ਚੱਲ ਸਕਣ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬਲਾਤਕਾਰੀ ਰਾਮ ਰਹੀਮ ਨੂੰ ਸਜ਼ਾ ਸੁਣਾਏ ਜਾਣ ਮਗਰੋਂ ‘ਪੂਰਾ ਸੱਚ’ ਅਖ਼ਬਾਰ ਦੇ ਬਾਨੀ ਰਾਮ ਚੰਦਰ ਛਤਰਪਤੀ ਦੇ ਪੁਤਰ ਅੰਸ਼ੁਲ ਛਤਰਪਤੀ ਦੀ ਸੁਰੱਖਿਆ ਵਧਾ ਦਿੱਤੀ ਗਈ। ਡੀਐੱਸਪੀ ਦਲੀਪ ਸਿੰਘ ਨੇ ਅੱਜ
ਬਲਾਤਕਾਰ ਕੇਸ 'ਚ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ 20 ਸਾਲਾਂ ਦੀ ਸਜ਼ਾ ਹੋਣ ਮਗਰੋਂ ਬਣੇ ਤਣਾਅ ’ਤੇ ਕਾਬੂ ਪਾਉਣ ਲਈ ਭਾਵੇਂ ਸਰਕਾਰ ਨੇ ਫ਼ੌਜ ਬੁਲਾਈ ਹੈ, ਪਰ ਹਾਲੇ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੀਤੇ ਦਿਨੀਂ ਅੰਬਾਲਾ ਵਿਖੇ ਕੁੱਟਮਾਰ ਦਾ ਸ਼ਿਕਾਰ ਹੋਏ ਹਰਜੀਤ ਸਿੰਘ ਨੂੰ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਲੋਨੀ ਰੋਡ ਵਿਖੇ ਡਰਾਈਵਰ ਨਿਯੁਕਤ ਕੀਤਾ ਹੈ। ਅੱਜ (21

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: