Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਗਿਆਨੀ ਗੁਰਮੁੱਖ ਸਿੰਘ ਨੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਵਜੋਂ ਸੇਵਾ ਸੰਭਾਲੀ

ਗਿਆਨੀ ਗੁਰਮੁੱਖ ਸਿੰਘ ਨੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਵਜੋਂ ਸੇਵਾ ਸੰਭਾਲੀ

ਤਲਵੰਡੀ ਸਾਬੋ (27 ਜਨਵਰੀ, 2015): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਨਿਯੁਕਤ ਕੀਤੇ ਗਏ ਵਧੀਕ ਜਥੇਦਾਰ ਗਿਆਨੀ ਗੁਰਮੁੱਖ ਸਿੰਘ ਨੇ ਅੱਜ ਤਖ਼ਤ ਸਾਹਿਬ ਦੇ ਮੁੱਖ ਸੇਵਾਦਾਰ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਸੰਭਾਲ ਲਈਆਂ ਹਨ।

photo-27-talwandi-sabo-01-300x211
ਗਿਆਨੀ ਗੁਰਮੁੱਖ ਸਿੰਘ ਨੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਵਜੋਂ ਸੇਵਾ ਸੰਭਾਲੀ

ਤਖ਼ਤ ਸਾਹਿਬ ਵਿਖੇ ਕੀਤੇ ਗਏ ਸਮਾਗਮ ਦੌਰਾਨ ਸਿੱਖ ਜਥੇਬੰਦੀਆਂ, ਸੰਪਰਦਾਇਕਾਂ ਦੇ ਮੁਖੀਆਂ, ਕੌਮ ਦੀਆਂ ਪ੍ਰਮੁੱਖ ਧਾਰਮਿਕ ਹਸਤੀਆਂ ਅਤੇ ਰਾਜਨੀਤਕ ਨੁਮਾਇੰਦਿਆਂ ਨੇ ਉਨ੍ਹਾਂ ਨੂੰ ਦਸਤਾਰਾਂ ਅਤੇ ਸਿਰਪਾਓ ਭੇਟ ਕੀਤੇ। ਗਿਆਨੀ ਗੁਰਮੁੱਖ ਸਿੰਘ ਸ੍ਰੀ ਅਕਾਲ ਤਖ਼ਤ ਦੇ ਮੁੱਖ ਗ੍ਰੰਥੀ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਵਧੀਕ ਜਥੇਦਾਰ ਦੀਆਂ ਸੇਵਾਵਾਂ ਨਾਲੋਂ-ਨਾਲ ਨਿਭਾਉਣਗੇ।

ਅਕਾਲ ਤਖ਼ਤ ਤੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਖਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਿਆਨੀ ਗੁਰਮੁੱਖ ਸਿੰਘ ਨੂੰ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾ ਸੌਂਪੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਗਿਆਨੀ ਗੁਰਮੁੱਖ ਸਿੰਘ ਦੇ ਸਿੱਖੀ ਦੇ ਪ੍ਰਚਾਰ ਤੇ ਪਸਾਰ ਦੇ ਕਾਰਜਾਂ ਦੀ ਸ਼ਾਲਾਘਾ ਕੀਤੀ।

ਜਥੇਦਾਰ ਗਿਆਨੀ ਗੁਰਮੁੱਖ ਸਿੰਘ ਨੇ ਆਖਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਨ੍ਹਾਂ ਨੂੰ ਜੋ ਸੇਵਾ ਸੌਂਪੀ ਹੈ,ਉਸ ਨੂੰ ਉਹ ਤਨ-ਮਨ-ਧਨ ਨਾਲ ਨਿਭਾਉਣਗੇ ਅਤੇ ਅਕਾਲ ਪੁਰਖ ਦੇ ਓਟ ਆਸਰੇ ਨਾਲ ਇਸ ਖੇਤਰ ਵਿੱਚ ਸਿੱਖੀ ਦੇ ਪ੍ਰਚਾਰ ਤੇ ਪਸਾਰ ਦੇ ਕਾਰਜ ਸੰਗਤਾਂ ਦੇ ਸਹਿਯੋਗ ਨਾਲ ਨੇਪਰੇ ਚੜ੍ਹਾਉਣਗੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ਼੍ਰੋ.ਗੁ.ਪ੍ਰ.ਕ.) ਦੇ ਪ੍ਰਬੰਧ ਹੇਠਲੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਅਹੁੱਦਾ ਸੰਭਾਲਣ ਮੌਕੇ ਜਿਥੇ ਸਾਲ
ਸਾਲ 2015 ਵਿੱਚ ਤਖਤਾਂ ਦੇ ਜਥੇਦਾਰਾਂ ਵਲੋਂ ਡੇਰਾ ਸਿਰਸਾ ਮੁਖੀ ਨੂੰ ਬਾਦਲਾਂ ਦੇ ਹੁਕਮ ਤੇ ਦਿੱਤੀ ਮੁਆਫੀ ਦਾ ਇੰਕਸ਼ਾਫ ਕਰਨ ਵਾਲੇ ਗਿਆਨੀ ਗੁਰਮੁਖ ਸਿੰਘ ਦੀ ਘਰ ਵਾਪਸੀ ਤੋਂ ਕਮੇਟੀ ਪ੍ਰਧਾਨ
ਗਿਆਨੀ ਗੁਰਮੁਖ ਸਿੰਘ ਦੇ ਭਰਾ ਅਤੇ ‘ਨਿੱਜੀ ਸਹਾਇਕ’ (ਪਰਸਨਲ ਅਸਿਸਟੈਂਟ) ਹਿੰਮਤ ਸਿੰਘ ਨੇ ਅੱਜ ਚੰਡੀਗੜ੍ਹ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਸਾਹਮਣੇ ਦਿੱਤੇ ਆਪਣੇ ਬਿਆਨ ਤੋਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: