Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਗਿੱਲ ਜਾਂਚ ਕਮਿਸ਼ਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਰਿਪੋਰਟ ਸੌਂਪੀ, 41 ਝੂਠੇ ਕੇਸਾਂ ਦੀ ਸ਼ਨਾਖਤ

ਗਿੱਲ ਜਾਂਚ ਕਮਿਸ਼ਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਰਿਪੋਰਟ ਸੌਂਪੀ, 41 ਝੂਠੇ ਕੇਸਾਂ ਦੀ ਸ਼ਨਾਖਤ

ਚੰਡੀਗੜ: ਜਸਟਿਸ (ਸੇਵਾ ਮੁਕਤ) ਮਹਿਤਾਬ ਸਿੰਘ ਗਿੱਲ ਜਾਂਚ ਕਮਿਸ਼ਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪੇਸ਼ ਕੀਤੀ ਆਪਣੀ ਪੰਜਵੀਂ ਅੰਤ੍ਰਿਮ ਰਿਪੋਰਟ ਵਿੱਚ 41 ਮਾਮਲਿਆਂ ਵਿੱਚ ਐਫ.ਆਈ.ਆਰ. ਰੱਦ ਕਰਨ ਦੀ ਸਿਫਾਰਿਸ਼ ਕੀਤੀ ਹੈ। ਇਸ ਦੇ ਨਾਲ ਇਨਾਂ ਕੇਸਾਂ ਦੀ ਗਿਣਤੀ 258 ਹੋ ਗਈ ਹੈ।

ਇਸ ਰਿਪੋਰਟ ਵਿੱਚ ਜਿਨਾਂ ਮਾਮਲਿਆਂ ਦੀ ਐਫ.ਆਈ.ਆਰ. ਰੱਦ ਕਰਨ ਦੀ ਸਿਫਾਰਿਸ਼ ਕੀਤੀ ਗਈ ਹੈ, ਉਨਾਂ ਮਾਮਲਿਆਂ ਵਿੱਚ ਵਿਜੇ ਸਿਆਲ, ਸਬ-ਡਵੀਜ਼ਨ ਮੈਜਿਸਟ੍ਰੇਟ ਗੁਰਦਾਸਪੁਰ ਅਤੇ ਸਿੱਖ ਧਰਮ ਪ੍ਰਚਾਰਕ ਬਲਜੀਤ ਸਿੰਘ ਦਾਦੂਆਲ ਦੇ ਕੇਸ ਵੀ ਸ਼ਾਮਲ ਹਨ। ਇਨਾਂ ਦੋਵਾਂ ਕੇਸਾਂ ਨੂੰ ਕਮਿਸ਼ਨ ਨੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਹੁਕਮਾਂ ਨੂੰ ਮਨਣ ਤੋਂ ਇਨਕਾਰ ਕਰਨ ਲਈ ਬਦਲਾਖੋਰੀ ਵਜੋਂ ਦਰਜ ਕੀਤੇ ਦੱਸਿਆ ਹੈ।

ਸਿਆਲ ਨੂੰ ਵਿਜੀਲੈਂਸ ਬਿਊਰੋ ਫਰੀਦਕੋਟ ਵੱਲੋਂ ਝੂਠੀ ਐਫ.ਆਈ.ਆਰ. ਦਰਜ ਕਰਕੇ ਫਸਾਇਆ ਸੀ ਕਿਉਂਕਿ ਉਸ ਨੇ ਸੁਖਬੀਰ ਦੀ ਓਰਬਿਟ ਬੱਸ ਦਾ ਚਾਲਾਨ ਕਰ ਦਿੱਤਾ ਸੀ ਜਿਨਾਂ ਕੋਲ ਗ੍ਰਹਿ ਵਿਭਾਗ ਦਾ ਚਾਰਜ ਵੀ ਸੀ। ਕਮਿਸ਼ਨ ਨੂੰ ਦਾਦੂਆਲ ਦੇ ਮਾਮਲੇ ਵਿੱਚ 10 ਨਵੰਬਰ 2015 ਨੂੰ ਉਨਾਂ ਵੱਲੋਂ ਦਿੱਤੇ ਗਏ ਭਾਸ਼ਨ ਵਿੱਚ ਕੋਈ ਵੀ ਬਗਾਵਤ ਵਾਲੀ ਗੱਲ ਨਹੀਂ ਲੱਗੀ।

ਇਹ ਰਿਪੋਰਟ ਜਸਟਿਸ ਗਿੱਲ ਨੇ ਮੁੱਖ ਮੰਤਰੀ ਨੂੰ ਉਨਾਂ ਦੇ ਸਰਕਾਰੀ ਥਾਂ ‘ਤੇ ਪੇਸ਼ ਕੀਤੀ ਜਿਸ ਵਿੱਚ 159 ਸ਼ਿਕਾਇਤਾਂ ਵਿੱਚੋਂ 110 ਸ਼ਿਕਾਇਤਾਂ ਅਮਲਾਦਾਰੀ ਦੀ ਘਾਟ ਕਾਰਨ ਰੱਦ ਕਰ ਦਿੱਤੀਆਂ ਜਾਂ ਇਹ ਪੂਰੀ ਤਰਾਂ ਮੈਰਿਟ ਦੇ ਆਧਾਰ ‘ਤੇ ਨਹੀਂ ਸਨ। ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਜਸਟਿਸ ਗਿੱਲ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ 44 ਸ਼ਿਕਾਇਤਾਂ ਦੀ ਆਗਿਆ ਦਿੱਤੀ ਗਈ ਹੈ ਜਿਨਾਂ ਵਿੱਚ ਐਫ.ਆਈ.ਆਰ. ਰੱਦ ਕਰਨ ਲਈ ਮੁੱਖ ਤੌਰ ‘ਤੇ ਤਜਵੀਜ਼ ਕੀਤੀ ਗਈ ਹੈ। ਹੁਣ ਤੱਕ ਕੁੱਲ 655 ਸ਼ਿਕਾਇਤਾਂ ਦਾ ਜਾਇਜ਼ਾ ਲਿਆ ਜਾ ਚੁੱਕਾ ਹੈ। ਕਮਿਸ਼ਨ ਨੇ 258 ਕੇਸਾਂ ਵਿੱਚ ਰਾਹਤ ਦੀ ਸਿਫਾਰਿਸ਼ ਕੀਤੀ ਹੈ ਜਦਕਿ ਬਾਕੀ 397 ਰੱਦ ਕਰ ਦਿੱਤੀਆਂ ਗਈਆਂ ਹਨ।

ਜ਼ਿਕਰਯੋਗ ਹੈ ਕਿ 23 ਅਗਸਤ 2017 ਨੂੰ ਪੇਸ਼ ਕੀਤੀ ਪਹਿਲੀ ਅੰਤ੍ਰਿਮ ਰਿਪੋਰਟ ਵਿੱਚ 178 ਸ਼ਿਕਾਇਤਾਂ ਵਿੱਚੋਂ 58 ਸ਼ਿਕਾਇਤਾਂ ਰੱਦ ਕੀਤੀਆਂ ਗਈਆਂ ਸਨ ਅਤੇ 120 ਸ਼ਿਕਾਇਤਾਂ ਵਿੱਚ ਰਾਹਤ ਦਿੱਤੀ ਗਈ ਸੀ। 23 ਸਤੰਬਰ 2017 ਨੂੰ ਪੇਸ਼ ਕੀਤੀ ਦੂਜੀ ਅੰਤ੍ਰਿਮ ਰਿਪੋਰਟ ਵਿੱਚ 106 ਸ਼ਿਕਾਇਤਾਂ ਵਿੱਚੋਂ 59 ਰੱਦ ਕਰ ਦਿੱਤੀਆਂ ਗਈਆਂ ਸਨ ਅਤੇ 47 ਸ਼ਿਕਾਇਤਾਂ ਵਿੱਚ ਸ਼ਿਕਾਇਤਕਰਤਾਵਾਂ ਨੂੰ ਰਾਹਤ ਦਿੱਤੀ ਗਈ ਸੀ। 23 ਅਕਤੂਬਰ 2017 ਨੂੰ ਪੇਸ਼ ਕੀਤੀ ਤੀਜੀ ਅੰਤ੍ਰਿਮ ਰਿਪੋਰਟ ਵਿੱਚ 101 ਸ਼ਿਕਾਇਤਾਂ ਵਿੱਚੋਂ 81 ਰੱਦ ਕਰ ਦਿੱਤੀਆਂ ਗਈਆਂ ਸਨ ਅਤੇ 20 ਸ਼ਿਕਾਇਤਾਂ ਵਿੱਚ ਰਾਹਤ ਮੁਹੱਈਆ ਕਰਵਾਈ ਗਈ ਸੀ। 30 ਨਵੰਬਰ 2017 ਨੂੰ ਪੇਸ਼ ਕੀਤੀ ਚੌਥੀ ਅੰਤ੍ਰਿਮ ਰਿਪੋਰਟ ਵਿੱਚ 111 ਸ਼ਿਕਾਇਤਾਂ ਵਿੱਚੋਂ 81 ਰੱਦ ਕਰ ਦਿੱਤੀਆਂ ਗਈਆਂ ਸਨ ਅਤੇ 30 ਸ਼ਿਕਾਇਤਾਂ ਵਿੱਚ ਰਾਹਤ ਮੁਹੱਈਆ ਕਰਵਾਈ ਗਈ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪਿਛਲੇ ਦਿਨੀੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਨਿੱਜੀ ਚੈਨਲ ਦੇ ਮੰਚ ਦੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਪੰਜਾਬ ਵਿੱਚ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਘਟਨਾਵਾਂ
ਜੇ ਪੰਜਾਬ ਪੁਲਿਸ ਨੇ ਜਗਤਾਰ ਸਿੰਘ ਜੱਗੀ ਨੂੰ ਹਿਰਾਸਤ 'ਚ ਸਰੀਰਕ ਤਕਲੀਫਾਂ ਨਹੀਂ ਦਿੱਤੀਆਂ ਤਾਂ ਉਸਨੇ ਅਦਾਲਤ 'ਚ ਮੈਡੀਕਲ ਜਾਂਚ ਦੀ ਅਰਜ਼ੀ ਦਾ ਵਿਰੋਧ ਕਿਉਂ ਕੀਤਾ, ਇਸਦਾ ਮਤਲਬ ਸਾਫ ਹੈ
ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਬੁੱਧਵਾਰ (5 ਜੁਲਾਈ) ਨੂੰ 21 ਨੌਜਵਾਨ ਸਿੱਖਾਂ ਦੇ ਕਤਲ ਦੇ ਮਾਮਲੇ ’ਚ ਪੰਜਾਬ ਸਰਕਾਰ ਦੇ ਮੁਖ ਸਕੱਤਰ ਅਤੇ ਮੁਖ ਮੰਤਰੀ ਦੇ ਸਕੱਤਰ ਨੂੰ ਚਾਰ ਹਫ਼ਤਿਆਂ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਲ ਹੀ ਵਿਚ ਆਪਣੇ ਇਕ ਟਵੀਟ 'ਚ ਸਪੱਸ਼ਟ ਇੰਕਸ਼ਾਫ ਕੀਤਾ ਕਿ 1980-90 ਦੇ ਦਹਾਕੇ ਦੌਰਾਨ ਪੰਜਾਬ 'ਚ ਸਿੱਖਾਂ ਨੂੰ ਝੂਠੇ ਪੁਲਿਸ ਮੁਕਾਬਲਿਆਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: