Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਕੇਂਦਰ ਸਰਕਾਰ ਪਾਕਿਸਤਾਨ ਨਾਲ ਗੱਲਬਾਤ ਕਰੇ: ਅਮਰਿੰਦਰ ਸਿੰਘ

ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਕੇਂਦਰ ਸਰਕਾਰ ਪਾਕਿਸਤਾਨ ਨਾਲ ਗੱਲਬਾਤ ਕਰੇ: ਅਮਰਿੰਦਰ ਸਿੰਘ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਭਾਰਤੀ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੇ ਨਾਂ ਮੁੜ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਪਾਕਿਸਤਾਨ ਦੀ ਸਰਕਾਰ ਨਾਲ ਗੱਲਬਾਤ ਕਰੇ। ਮੁੱਖ ਮੰਤਰੀ ਦੇ ਦਫਤਰ ਵੱਲੋਂ ਜਾਰੀ ਕੀਤੇ ਗਏ ਇਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਸੁਸ਼ਮਾ ਸਵਰਾਜ ਨੂੰ ਲਿਖੀ ਚਿੱਠੀ ਵਿੱਚ ਮੁੱਖ ਮੰਤਰੀ ਨੇ ਹੈ ਕਿਹਾ ਕਿ ਕਰਤਾਰਪੁਰ ਸਾਹਿਬ ਸਿੱਖਾਂ ਲਈ ਉੱਚ ਪੂਜਣਯੋਗ ਪਵਿੱਤਰ ਧਾਰਮਿਕ ਥਾਂ ਹੈ ਕਿਉਂਕਿ ਗੁਰੂ ਨਾਨਕ ਜੀ ਨੇ ਆਪਣੇ ਜੀਵਨ ਦਾ ਵੱਡਾ ਹਿੱਸਾ ਇਥੇ ਗੁਜਾਰਿਆ ਹੈ।

 ਇਸ ਖਬਰ ਨੂੰ ਅੰਗਰੇਜ਼ੀ ਵਿੱਚ ਪੜ੍ਹੋ – PUNJAB CM URGES INDIAN MINISTER TO TAKE UP KARTARPUR SAHIB CORRIDOR ISSUE WITH PAKISTAN

ਸਰਕਾਰੀ ਬਿਆਨ ਵਿੱਚ ਅੱਗੇ ਕਿਹਾ ਗਿਆ ਹੈ ਕਿ “ਗੁਰਦਾਸਪੁਰ ਜਿਲ੍ਹੇ ਦੇ ਡੇਰਾ ਬਾਬਾ ਨਾਨਕ ਤੋਂ ਪਾਕਿਸਤਾਨ ਵਾਲੇ ਪਾਸੇ ਪੱਛਮ ਵੱਲ ਤਕਰੀਬਨ 4 ਕਿਲੋਮੀਟਰ ਦੂਰ ਇਸ ਗੁਰਦੁਆਰੇ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਅੰਤਰਰਾਸ਼ਟਰੀ ਸਰਹੱਦ ਤੋਂ ਕਰਤਾਰ ਸਾਹਿਬ ਤੱਕ ਲਾਂਘੇ ਨੂੰ ਖੋਲ੍ਹਣ ਦਾ ਮੁੱਦਾ ਪਾਕਿਸਤਾਨ ਸਰਕਾਰ ਕੋਲ ਉਠਾਉਣ ਲਈ ਵਾਰ-ਵਾਰ ਭਾਰਤ ਸਰਕਾਰ ਨੂੰ ਬੇਨਤੀ ਕੀਤੀ ਹੈ”।

ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ (ਖੱਬੇ), ਗੁਰਦੁਆਰਾ ਦਰਬਾਰ ਸਾਹਿਬ ਡੇਹਰਾ ਬਾਬਾ ਨਾਨਾਕ ਅਤੇ ਗੁਰਦੁਆਰਾ ਕਰਤਾਰਪੁਰ ਸਾਹਿਬ (ਨਾਰੋਵਾਲ, ਪਾਕਿਸਤਾਨ) ਨੂੰ ਵਿਖਾਉਂਦਾ ਇਕ ਨਕਸ਼ਾ (ਵਿਚਕਾਰ) ਅਤੇ ਪੰਜਾਬ ਦਾ ਮੁੱਖ ਮੰਤਰੀ ਅਮਰਿੰਦਰ ਸਿੰਘ (ਸੱਜੇ) | ਪੁਰਾਣੀ ਤਸਵੀਰਾਂ

ਗੁਰੂ ਨਾਨਕ ਜੀ ਦੇ ਨਵੰਬਰ, 2019 ਵਿੱਚ ਮਨਾਏ ਜਾ ਰਹੇ 550ਵੇਂ ਪ੍ਰਕਾਸ਼ ਗੁਰਪੁਰਬ ਦਾ ਜ਼ਿਕਰ ਕਰਦੇ ਹੋਏ ਅਮਰਿੰਦਰ ਸਿੰਘ ਨੇ ਭਾਰਤ ਸਰਕਾਰ ਦੀ ਵਿਦੇਸ਼ ਮਾਮਲਿਆਂ ਦੀ ਵਜ਼ੀਰ ਨੂੰ ਦੱਸਿਆ ਕਿ ਪੰਜਾਬ ਵਿਧਾਨ ਸਭਾ ਨੇ 27 ਅਗਸਤ, 2018 ਨੂੰ ਸਰਬਸੰਮਤੀ ਨਾਲ ਇਕ ਮੱਤਾ ਪਾਸ ਕਰਕੇ ਡੇਰਾ ਬਾਬਾ ਨਾਨਕ ਤੋਂ ਕਰਤਾਰਪੁਰ ਸਾਹਿਬ (ਪਾਕਿਸਤਾਨ) ਲਈ ਬਿਨਾ ਰੋਕ ਟੋਕ ਵਾਲਾ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਸੀ।

ਇਸ ਤੋਂ ਪਹਿਲਾਂ ਵੀ 20 ਅਗਸਤ, 2018 ਨੂੰ ਸੁਸ਼ਮਾ ਸਵਰਾਜ ਨੂੰ ਅਰਧ-ਸਰਕਾਰੀ ਪੱਤਰ ਲਿਖਕੇ ਇਹ ਮੁੱਦਾ ਗੁਆਂਡੀ ਦੇਸ਼ ਨਾਲ ਚੁੱਕਣ ਦੀ ਬੇਨਤੀ ਕੀਤੀ ਸੀ।

ਜ਼ਿਕਰਯੋਗ ਹੈ ਕਿ ਪਾਕਿਸਤਾਨ ਇਸ ਬਾਰੇ ਪਹਿਲਾ ਹੀ ਹੁੰਗਾਰਾ ਭਰ ਚੁੱਕਾ ਹੈ ਤੇ ਪਾਕਿਸਤਾਨ ਦੇ ਫੌਜ ਮੁਖੀ ਨੇ ਅਗਸਤ ਮਹੀਨੇ ਵਿੱਚ ਆਪ ਪੂਰਬੀ ਪੰਜਾਬ ਦੇ ਵਜ਼ੀਰ ਨਵਜੋਤ ਸਿੰਘ ਸਿੱਧੂ ਇਹ ਗੱਲ ਕਹੀ ਸੀ ਕਿ ਪਾਕਿਸਤਾਨ ਗੁਰੂ ਨਾਨਾਕ ਜੀ ਦੇ 550ਵੇਂ ਪਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਬਾਰੇ ਵਿਚਾਰ ਕਰ ਰਿਹਾ ਹੈ। ਭਾਰਤ ਸਰਕਾਰ ਵੱਲੋਂ ਹਾਲ ਦੀ ਘੜੀ ਤੱਕ ਇਸ ਬਾਬਤ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਦੇ ਪੰਚ ਪ੍ਰਧਾਨੀ ਜਥੇ ਨੇ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਵਿੱਚ ਸਰਕਾਰੀ ਦਖਲ ਵਧਾਉਣ ਦੇ ਯਤਨਾਂ ਅਤੇ ਪੰਜਾਬ ਦੀ ਵੋਟ-ਸਿਆਸਤ ਨਾਲ ਜੁੜੇ ਵਿਵਾਦਾਂ ਕਾਰਨ
ਪੰਚ ਪ੍ਰਧਾਨੀ ਜਥੇ ਨੇ ਚੇਤਾਵਨੀ ਦਿੱਤੀ ਹੈ ਕਿ ਅਮਰੀਕਾ ਵਿੱਚ ਸਾਹਮਣੇ ਆਈ ਸਾਜ਼ਿਸ਼ ਦੀ ਤਰਜ਼ 'ਤੇ ਹੁਣ ਭਾਰਤੀ ਏਜੰਸੀਆਂ ਪੰਜਾਬ ਵਿੱਚ ਵੀ ਸਿੱਖ ਸ਼ਖਸੀਅਤਾਂ, ਪੰਜਾਬ ਹਿਤੈਸ਼ੀਆਂ ਅਤੇ ਕਿਸਾਨ ਆਗੂਆਂ ਨੂੰ
ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: