Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਸੰਨਬੋਨੀਫਾਚੋ ‘ਚ ਵਿਸ਼ਾਲ ਨਗਰ ਕੀਰਤਨ 14 ਮਈ ਨੂੰ

ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਸੰਨਬੋਨੀਫਾਚੋ ‘ਚ ਵਿਸ਼ਾਲ ਨਗਰ ਕੀਰਤਨ 14 ਮਈ ਨੂੰ

ਮਿਲਾਨ: ਇਟਲੀ ਦੇ ਜ਼ਿਲ੍ਹਾ ਵੇਰੋਨਾ ਦੇ ਸ਼ਹਿਰ ਸੰਨਬੋਨੀ ਫਾਚੋ ਦੇ ਪ੍ਰਸਿੱਧ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੀ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆ ਸਤਿਕਾਰ ਯੋਗ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਖਾਲਸਾ ਸਾਜਨਾਂ ਦਵਿਸ ਨੂੰ ਸਮੱਰਪਤਿ ਵਿਸ਼ਾਲ ਨਗਰ ਕੀਰਤਨ 14 ਮਈ ਦਿਨ ਸ਼ਨੀਵਾਰ ਨੂੰ ਸ਼ਰਧਾ ਤੇ ਪ੍ਰੇਮ ਭਾਵਨਾ ਦੇ ਨਾਲ ਸਜਾਇਆ ਜਾ ਰਿਹਾ ਹੈ।

ਇਟਲੀ ਦੀ ਸੰਗਤ
ਇਟਲੀ ਦੀ ਸੰਗਤ

ਇਹ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾਦਾਰਾਂ ਨੇ ਦੱਸਿਆ ਕਿ ਵਿਸਾਖੀ ਨੂੰ ਸਮਰਪਤਿ ਸਜਾਏ ਜਾਣ ਵਾਲੇ ਇਸ ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਤੋਂ ਦੁਪਹਰਿ 12 ਵਜੇ ਖਾਲਸਾਈ ਪ੍ਰੰਪਰਾਵਾਂ ਅਤੇ ਸਿੱਖੀ ਸਿਧਾਂਤਾਂ ਅਨੁਸਾਰ ਹੋਵੇਗੀ। ਅਤੇ ਸਮਾਪਤੀ ਸੰਨਬੋਨੀਫਾਚੋ ਸ਼ਹਿਰ ਦੇ ਕਮੂਨੇ ਲਾਗੇ ਪਾਰਕਿੰਗ ਵਿਚ ਸ਼ਾਮ 6 ਵਜੇ ਹੋਵੇਗੀ, ਨਗਰ ਕੀਰਤਨ ਵਿਚ ਪ੍ਰਸਿੱਧ ਰਾਗੀ, ਕੀਰਤਨੀ ਅਤੇ ਕਵੀਸ਼ਰੀ ਜਥੇ ਹਾਜਰੀਆਂ ਭਰਨਗੇ।

ਪ੍ਰਮੁੱਖ ਗਤਕਾ ਪਾਰਟੀਆਂ ਦੁਆਰਾ ਗਤਕੇ ਦੇ ਜੌਹਰ ਦਿਖਾਏ ਜਾਣਗੇ। ਗੁਰਦੁਆਰਾ ਪ੍ਰਬੰਧਕ ਕਮੇਟੀ ਸੰਨਬੋਨੀਫਾਚੋ ਵੱਲੋਂ ਸਮੂਹ ਸੰਗਤ ਨੂੰ ਇਸ ਮਹਾਨ ਨਗਰ ਕੀਰਤਨ ‘ਚ ਪਹੁੰਚਣ ਲਈ ਬੇਨਤੀ ਕੀਤੀ ਗਈ ਹੈ।

ਨਗਰ ਕੀਰਤਨ ਵਿਚ ਸੇਵਾਵਾਂ ਲੈਣ ਲਈ ਭਾਈ ਗੁਰਪ੍ਰੀਤ ਸਿੰਘ 327 2406 182, ਭਾਈ ਸੁਰਜੀਤ ਸਿੰਘ 329 7956 570, ਭਾਈ ਬਹਾਦਰ ਸਿੰਘ 329 4420 889 ਨਾਲ ਇਨ੍ਹਾਂ ਨੰਬਰਾਂ ਤੇ ਸੰਪਰਕ ਕੀਤਾ ਜਾ ਸਕਦਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਖਾਲਸਾ ਸਾਜਨਾ ਦਿਵਸ (ਵਿਸਾਖੀ) ਦੇ ਪਵਿੱਤਰ ਦਿਹਾੜੇ ਮੌਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰੂਧਾਮਾਂ ਦੇ ਦਰਸ਼ਨਾਂ ਲਈ 2600 ਤੋਂ ਵੱਧ ਸਿੱਖ ਸ਼ਰਧਾਲੂਆਂ ਦਾ ਜਥਾ ਅਟਾਰੀ-ਵਾਹਗਾ ਸਰਹੱਦ ਪਾਰ ਕਰਕੇ ਪਾਕਿਸਤਾਨ ਪਹੁੰਚ ਗਿਆ ਹੈ।
ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦੇ ੫੫੦ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਸ਼ੁਰੂ ਹੋਏ ਨਗਰ ਕੀਰਤਨ ਦੇ ਸਵਾਗਤ ਲਈ ਸੰਗਤਾਂ ਅੰਦਰ ਉਤਸ਼ਾਹ ਲਗਾਤਾਰ ਜਾਰੀ ਹੈ।
ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਮੌਕੇ ਗੁਰਦੁਆਰਾ ਜਨਮ ਅਸਥਾਨ, ਨਨਕਾਣਾ ਸਾਹਿਬ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਬੀਤੇ ਕੱਲ੍ਹ ਨਾਗਪੁਰ (ਮਹਾਂਰਾਸ਼ਟਰਾ) ਤੋਂ ਤੇਲੰਗਾਨਾ ਦੇ ਨਿਜ਼ਾਮਾਬਾਦ ਤੋਂ
ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਜੋ ਈਸਟ ਕੋਸਟ ਦੇ ਸਮੂਹ ਗੁਰਦੁਆਰਾ ਸਾਹਿਬਾਨ ਦੀ ਅਗਵਾਈ ਕਰਦਾ ਹੈ, ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 8ਵਾਂ ਮਹਾਨ ਨਗਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: