Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਗੁਰਦੁਆਰਾ ਬਿਬੇਕਸਰ ਦੇ ਸਰੋਵਰ ਦੀ ਕਾਰ ਸੇਵਾ ਸ਼ੁਰੂ

ਗੁਰਦੁਆਰਾ ਬਿਬੇਕਸਰ ਦੇ ਸਰੋਵਰ ਦੀ ਕਾਰ ਸੇਵਾ ਸ਼ੁਰੂ

ਅੰਮ੍ਰਿਤਸਰ (14 ਦਸੰਬਰ,2014): ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨਾਲ ਸਬੰਧਤ, ਗੁਰਦੁਆਰਾ ਬਿਬੇਕਸਰ ਦੇ ਸਰੋਵਰ ਦੀ ਸਫ਼ਾਈ ਅੱਜ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ ਕੀਤੀ ਗਈ।

ਗੁਰਦੁਆਰਾ ਬਿਬੇਕਸਰ ਦੇ ਸਰੋਵਰ ਦੀ ਸਫ਼ਾਈ ਦੀ ਕਾਰ ਸੇਵਾ ਦਾ ਦ੍ਰਿਸ਼
ਗੁਰਦੁਆਰਾ ਬਿਬੇਕਸਰ ਦੇ ਸਰੋਵਰ ਦੀ ਸਫ਼ਾਈ ਦੀ ਕਾਰ ਸੇਵਾ ਦਾ ਦ੍ਰਿਸ਼

ਅੱਜ ਸਵੇਰੇ ਗੁਰਦੁਆਰਾ ਸ੍ਰੀ ਬਿਬੇਕਸਰ ਵਿਖੇ ਗੁਰਮਤਿ ਸਮਾਗਮ ਹੋਇਆ ਜਿਸ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਾਗੀ ਜਥਿਆਂ ਨੇ ਕੀਰਤਨ ਕੀਤਾ।

ਇਸ ਮੌਕੇ ਅਰਦਾਸ ਉਪਰੰਤ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਦੱਸਿਆ ਕਿ ਗੁਰੂ ਹਰਿਗੋਬਿੰਦ ਸਾਹਿਬ ਨੇ 1685 ਬਿਕਰਮੀ ਵਿੱਚ ਆਪਣੇ ਹੱਥੀਂ ਸਰੋਵਰ ਦਾ ਟੱਕ ਲਾਇਆ ਤੇ ਇਸ ਦਾ ਨਾਂ ਬਿਬੇਕਸਰ ਰੱਖਿਆ।

ਇਸ ਮੌਕੇ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਅਤੇ ਗਿਆਨੀ ਮੱਲ ਸਿੰਘ ਨੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਵੱਖ-ਵੱਖ ਅਸਥਾਨਾਂ ਤੇ ਕਰਵਾਈ ਜਾ ਰਹੀ ਕਾਰਸੇਵਾ ਦੀ ਪ੍ਰਸ਼ੰਸਾ ਕੀਤੀ। ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਬਿਬੇਕਸਰ ਦੀ ਸੇਵਾ ਵੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਸੌਂਪੀ ਗਈ ਹੈ।

ਇਸ ਮੌਕੇ ਸੰਤ ਬਾਬਾ ਨਰਿੰਦਰ ਸਿੰਘ ਹਜ਼ੂਰ ਸਾਹਿਬ ਵਾਲੇ, ਬਾਬਾ ਗੁਰਪਿੰਦਰ ਸਿੰਘ ਬਟਾਲੇ ਵਾਲੇ, ਬਾਬਾ ਗੁਰਸੇਵਕ ਸਿੰਘ, ਬਾਬਾ ਸੱਜਣ ਸਿੰਘ, ਸੰਤ ਦਵਿੰਦਰ ਸਿੰਘ ਹੁਸ਼ਿਆਰਪੁਰ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬਾਬਾ ਕਾਹਨ ਸਿੰਘ ਗੋਨਿਆਣਾ ਮੰਡੀ, ਸੰਤ ਹਰੀਦੇਵ ਸਿੰਘ ਈਸਾਪੁਰ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ ਵਾਲੇ, ਬਾਬਾ ਸਾਧ, ਬਾਬਾ ਗੁਰਨਾਮ ਸਿੰਘ ਭੂਰੀਵਾਲੇ, ਬਾਬਾ ਹਰੀ ਸਿੰਘ, ਗਿਆਨੀ ਰਘਬੀਰ ਸਿੰਘ ਤੇ ਸੰਗਤਾਂ ਨੇ ਸਰੋਵਰ ਦੀ ਕਾਰ ਸੇਵਾ ਵਿੱਚ ਹਿੱਸਾ ਲਿਆ।

ਇਸ ਮੌਕੇ ਕਾਰ ਸੇਵਾ ਦੀ ਸ਼ੁਰੂਆਤ ਸੰਤ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ, ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਅਤੇ ਹੈੱਡ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਟੱਕ ਲਾ ਕੇ ਕੀਤੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਜੂਨ 1984 ਵਿੱਚ ਭਾਰਤੀ ਫੌਜ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਕੀਤੇ ਹਮਲੇ ਤੋਂ ਬਾਅਦ ਨੁਕਸਾਨੇ ਗਏ ਤੇਜਾ ਸਿੰਘ ਸਮੁੰਦਰੀ ਹਾਲ ਦੀ ਇਮਾਰਤ ਨੂੰ 32 ਸਾਲ ਮਗਰੋਂ ਸ਼੍ਰੋਮਣੀ ਕਮੇਟੀ ਵੱਲੋਂ
ਇਤਿਹਾਸਕ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ ਅੱਜ ਇਥੇ ਕਾਰਸੇਵਾ ਵਾਲੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਸ਼੍ਰੋਮਣੀ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ।
ਸਿਮਰਨਜੀਤ ਸਿੰਘ ਮਾਨ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜੋ ਇਸ ਸਮੇਂ ਪ੍ਰਕਾਸ਼ ਸਿੰਘ ਬਾਦਲ ਅਤੇ ਬਾਦਲ ਪਰਿਵਾਰ ਦੀ ਸੋਚ ਅਤੇ ਹੁਕਮਾਂ ਅਨੁਸਾਰ ਸਿੱਖ ਵਿਰਸੇ ਨਾਲ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਰਬਾਰ ਸਾਹਿਬ ਸਮੂਹ ਸਥਿਤ ਗੁਰੂ ਰਾਮਦਾਸ ਸਰਾਂ ਦੀ ਪੁਰਾਤਨ ਇਮਾਰਤ ਨੂੰ ਢਾਹ ਕੇ ਇਸ ਦੀ ਥਾਂ ’ਤੇ ਨਵੀਂ ਆਧੁਨਿਕ ਸਰਾਂ ਬਣਾਉਣ ਦੀ ਯੋਜਨਾ ਅੱਜ ਉਦੋਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: