Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਗੁਰਬਾਣੀ ਦੀ ਬੇਅਦਬੀ ਮਾਮਲੇ ‘ਚ ਪੰਥਕ ਜਥੇਬੰਦੀਆਂ ਨੇ ਦਿੱਤਾ 17 ਤਕ ਦਾ ਅਲਟੀਮੇਟਮ

ਗੁਰਬਾਣੀ ਦੀ ਬੇਅਦਬੀ ਮਾਮਲੇ ‘ਚ ਪੰਥਕ ਜਥੇਬੰਦੀਆਂ ਨੇ ਦਿੱਤਾ 17 ਤਕ ਦਾ ਅਲਟੀਮੇਟਮ

ਚੰਡੀਗੜ੍ਹ: ਭਗਤਾ ਭਾਈਕਾ ‘ਚ ਵਾਪਰੀ ਗੁਰਬਾਣੀ ਦੀ ਪੋਥੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਕਾਬੂ ਕਰਨ ਸਬੰਧੀ ਪ੍ਰਸ਼ਾਸਨ ਨੂੰ ਦਿੱਤਾ 5 ਜੁਲਾਈ ਤੱਕ ਦਾ ਅਲਟੀਮੇਟਮ ਪੂਰਾ ਹੋਣ ‘ਤੇ ਕੋਈ ਇਨਸਾਫ਼ ਨਾ ਮਿਲਣ ਦੇ ਰੋਸ ‘ਚ ਸਿੱਖ ਸੰਗਤ ਦਾ ਮੁੜ ਦੂਜੀ ਵਾਰ ਗੁਰਦੁਆਰਾ ਪਾਤਸ਼ਾਹੀ ਛੇਵੀਂ ਤੇ ਦਸਵੀਂ ਭਗਤਾ ਭਾਈਕਾ ਵਿਖੇ ਇਕੱਠ ਹੋਇਆ। ਇਸ ਦੌਰਾਨ ਆਗੂਆਂ ਤੇ ਸੰਗਤਾਂ ਵੱਲੋਂ ਇਨਸਾਫ਼ ਲੈਣ ਲਈ ਕਈ ਅਹਿਮ ਫ਼ੈਸਲੇ ਵੀ ਕੀਤੇ ਗਏ। ਅੱਜ ਦੇ ਇਕੱਠ ਨੂੰ ਲੈ ਕੇ ਪ੍ਰਸ਼ਾਸਨ ਇਥੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ। ਇਕੱਠ ਨੂੰ ਸੰਬੋਧਨ ਕਰਦੇ ਹੋਏ ਭਾਈ ਧਿਆਨ ਸਿੰਘ ਮੰਡ ਨੇ ਕਿਹਾ ਕਿ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਪਿਛਲੇ ਇਕ ਸਾਲ ਤੋਂ ਵਾਪਰ ਰਹੀਆਂ ਹਨ, ਜਦਕਿ ਪ੍ਰਸ਼ਾਸਨ ਕਿਸੇ ਇਕ ਵੀ ਘਟਨਾ ਦੇ ਦੋਸ਼ੀ ਨੂੰ ਕਾਬੂ ਕਰਨ ‘ਚ ਅਸਫ਼ਲ ਰਿਹਾ ਹੈ।

panthak jathebandian at bhagta bhai ka
ਗੁਰਬਾਣੀ ਦੀ ਬੇਅਦਬੀ ਮਾਮਲੇ ‘ਚ ਪੰਥਕ ਜਥੇਬੰਦੀਆਂ ਨੇ ਦਿੱਤਾ 17 ਤਕ ਦਾ ਅਲਟੀਮੇਟਮ

ਭਾਈ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਅਕਾਲੀ ਸਰਕਾਰ ਦੇ ਆਗੂਆਂ ਵੱਲੋਂ ਸਰਕਾਰ ਨੂੰ ਪੰਥਕ ਹੋਣ ਦਾ ਦਾਅਵਾ ਕੀਤਾ ਜਾਂਦਾ ਹੈ ਪ੍ਰੰਤੂ ਪੰਥਕ ਸਰਕਾਰ ਆਪਣੇ ਗੁਰੂ ਦੀ ਹੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਕਾਬੂ ਨਹੀਂ ਕਰ ਸਕੀ। ਸਿਮਰਨਜੀਤ ਸਿੰਘ ਮਾਨ ਵੱਲੋਂ ਭਗਤਾ ਭਾਈਕਾ ਤੇ ਪੰਜਾਬ ਅੰਦਰ ਵਾਪਰੀਆਂ ਗੁਰੂ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਨਿਖੇਧੀ ਕਰਦੇ ਹੋਏ ਕਿਹਾ ਕਿ ਬਾਰੀਕੀ ਤੇ ਨਿਰਪੱਖਤਾ ਨਾਲ ਜਾਂਚ ਕਰਕੇ ਦੋਸ਼ੀਆਂ ਦੇ ਚਿਹਰੇ ਨੰਗੇ ਕੀਤੇ ਜਾਣ। ਇਸ ਮੌਕੇ ਮਾਨ ਦੀ ਅਗਵਾਈ ਹੇਠ ਭਗਤਾ ਭਾਈਕਾ ‘ਚ ਵਾਪਰੀਆਂ ਘਟਨਾਵਾਂ ਸਬੰਧੀ 6 ਮੈਂਬਰੀ ਕਮੇਟੀ ਵੱਲੋਂ ਤਿਆਰ ਕੀਤੀ ਗਈ ਰਿਪੋਰਟ ਪੰਥਕ ਆਗੂਆਂ ਨੂੰ ਸੌਾਪੀ ਗਈ।

ਸਮਾਗਮ ਦੌਰਾਨ ਵਿਚਾਰ ਵਟਾਂਦਰਾ ਕਰਨ ਉਪਰੰਤ ਕੀਤੇ ਗਏ ਫੈਸਲਿਆਂ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਈ ਧਿਆਨ ਸਿੰਘ ਮੰਡ ਨੇ ਦੱਸਿਆ ਕਿ ਪ੍ਰਸ਼ਾਸਨ ਨੂੰ ਮੁੜ 17 ਜੁਲਾਈ ਤੱਕ ਦੋਸ਼ੀਆਂ ਨੂੰ ਕਾਬੂ ਕਰਨ ਲਈ ਅਲਟੀਮੇਟਮ ਦੇਣ, 15 ਜੁਲਾਈ ਨੂੰ ਗੁਰਦੁਆਰਾ ਪਾਤਸ਼ਾਹੀ ਛੇਵੀਂ ਤੇ ਦਸਵੀਂ ਭਗਤਾ ਭਾਈਕਾ ਵਿਖੇ ਗੁਰੂ ਗ੍ਰੰਥ ਸਾਹਿਬ ਦਾ ਅਖੰਡ ਪਾਠ ਰੱਖਣ, ਪ੍ਰਸ਼ਾਸਨ ਵੱਲੋਂ ਘਟਾਨਾਵਾਂ ਸਬੰਧੀ ਕੋਈ ਇਨਸਾਫ਼ ਨਾ ਦੇਣ ਦੀ ਸੂਰਤ ਵਿਚ ਭੋਗ ਉਪਰੰਤ ਸੰਗਤਾਂ ਦੀ ਅਗਵਾਈ ਹੇਠ ਭਗਤਾ ਭਾਈਕਾ ਤੋਂ ਬਰਗਾੜੀ ਤੱਕ ਰੋਸ ਮਾਰਚ ਕੱਢਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਮੇਂ ਬਾਬਾ ਕੁਲਦੀਪ ਸਿੰਘ ਰੌਂਤਾ, ਗਗਨਦੀਪ ਸਿੰਘ ਗਰੇਵਾਲ, ਬਾਬਾ ਸਤਨਾਮ ਸਿੰਘ ਦਿਆਲਪੁਰਾ, ਮਨਜੀਤ ਸਿੰਘ ਧੁੰਨਾਂ, ਗੁਰਵਿੰਦਰ ਸਿੰਘ ਬਰਾੜ, ਨਛੱਤਰ ਸਿੰਘ ਸਿੱਧੂ, ਰਾਕੇਸ਼ ਕੁਮਾਰ ਗੋਇਲ, ਬਲਵਿੰਦਰ ਸਿੰਘ ਢਾਡੀ, ਬਲਜਿੰਦਰ ਸਿੰਘ ਖਾਲਸਾ, ਡਾ: ਨਿਰਭੈ ਸਿੰਘ ਭਗਤਾ, ਇੰਦਰਜੀਤ ਸਿੰਘ ਖਾਲਸਾ, ਮਨਪ੍ਰੀਤ ਸਿੰਘ ਗੋਪੀ, ਗੁਰਚਰਨ ਸਿੰਘ ਖਾਲਸਾ, ਪਰਮਿੰਦਰ ਸਿੰਘ ਬਾਲਿਆਂਵਾਲੀ, ਸੁਖਜਿੰਦਰ ਸਿੰਘ ਖ਼ਾਨਦਾਨ, ਹਰਦੇਵ ਸਿੰਘ ਨਿੱਕਾ, ਰਣਧੀਰ ਸਿੰਘ ਧੀਰਾ, ਰਘਬੀਰ ਸਿੰਘ ਖਾਨਾਪੱਤੀ, ਜਗਮੋਹਣ ਲਾਲ ਗਰਗ, ਅਵਤਾਰ ਸਿੰਘ ਤਾਰੀ, ਡਾ: ਕੇਵਲ ਸਿੰਘ ਆਦਿ ਹਾਜ਼ਰ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਮਾਣਾ ਟਾਵਰ ਮੋਰਚੇ ਦੀ ਸਫਲਤਾ ਅਤੇ ਪੰਥਕ ਚੜ੍ਹਦੀ ਕਲਾ ਲਈ ਅੱਜ ਪਟਿਆਲਾ ਤੋਂ 'ਗੁਰਾਂ ਦੀ ਵਹੀਰ' ਰੂਪ ਵਿੱਚ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ
ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਭਾਰਤ ਦੇ ਗਣਤੰਤਰ ਦਿਵਸ ਦੀ ਪੂਰਵ ਸੰਧਿਆ 'ਤੇ ਪੰਜਾਬ ਵਿਚ ਮਾਝਾ, ਦੋਆਬਾ ਅਤੇ ਮਾਲਵਾ ਖੇਤਰ ਵਿੱਚ ਵਿਸ਼ਾਲ ਪ੍ਰੋਟੈਸਟ ਮਾਰਚ ਕੱਢਣ ਦਾ ਫ਼ੈਸਲਾ
ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਭਾਰਤ ਦੇ ਗਣਤੰਤਰ ਦਿਵਸ ਦੀ ਪੂਰਵ ਸੰਧਿਆ 'ਤੇ ਪੰਜਾਬ ਵਿਚ ਮਾਝਾ, ਦੋਆਬਾ ਅਤੇ ਮਾਲਵਾ ਖੇਤਰ ਵਿੱਚ ਵਿਸ਼ਾਲ ਪ੍ਰੋਟੈਸਟ ਮਾਰਚ ਕੱਢਣ ਦਾ ਫ਼ੈਸਲਾ
ਭਾਰਤ ਅੰਦਰ ਸੰਵਿਧਾਨ ਦੀ ਵਰਤੋਂ ਤੇ ਦੁਰਵਰਤੋਂ ਕਰਕੇ ਹੁਕਮਰਾਨਾਂ ਵੱਲੋਂ ਘੱਟ-ਗਿਣਤੀਆਂ ਅਤੇ ਸਿੱਖਾਂ ਨਾਲ ਕੀਤੇ ਜਾ ਰਹੇ ਅਨਿਆਂ ਅਤੇ ਅੱਤਿਆਚਾਰਾਂ ਵਿਰੁੱਧ ਦਲ ਖ਼ਾਲਸਾ ਅਤੇ ਅਕਾਲੀ ਦਲ ਅੰਮ੍ਰਿਤਸਰ ਨੇ ਸਾਂਝੇ ਤੌਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: