Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਗੁਰਮਤਿ ਮਰਿਯਾਦਾ ਅਨੁਸਾਰ ਗੁਰਦੁਆਰਾ ਸਿੰਘ ਸਭਾ ਲਈ ਸੇਵਾ ਸੰਭਾਲ ਜਥੇ ਦੀ ਚੋਣ ਹੋਈ

ਗੁਰਮਤਿ ਮਰਿਯਾਦਾ ਅਨੁਸਾਰ ਗੁਰਦੁਆਰਾ ਸਿੰਘ ਸਭਾ ਲਈ ਸੇਵਾ ਸੰਭਾਲ ਜਥੇ ਦੀ ਚੋਣ ਹੋਈ

ਚੰਡੀਗੜ੍ਹ: ਸ਼ਹਿਰ ਸੰਗਰੂਰ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਲਈ ਸੇਵਾ ਸੰਭਾਲ ਜਥੇ ਦੇ ਸੇਵਾਦਾਰਾਂ ਦੀ ਚੋਣ ਗੁਰਮਤਿ ਮਰਿਯਾਦਾ ਅਨੁਸਾਰ ਇਲਾਕੇ ਦੀਆਂ ਸੰਗਤਾਂ ਦੀ ਮੌਜੂਦਗੀ ਵਿੱਚ ਗੁਰਦੁਆਰਾ ਸਾਹਿਬ ਵਿਖੇ ਹੋਈ। ਇਸ ਚੋਣ ਪ੍ਰਕਿਰਿਆ ਦੀ ਸ਼ੁਰੂਆਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਅਰਦਾਸ ਬੇਨਤੀ ਉਪਰੰਤ ਪੰਚ ਪ੍ਰਧਾਨੀ ਪ੍ਰਣਾਲੀ ਰਾਹੀਂ ਸੇਵਾਦਾਰਾਂ ਦੀ ਚੋਣ ਕਰਦਿਆਂ ਸੰਗਤ ਵਿਚੋਂ ਇੱਕ ਜੀਅ ਦੁਆਰਾ ਸੰਗਤਾਂ ਦੀ ਰਾਇ ਨਾਲ ਵਾਰੋ ਵਾਰੀ ਰਹਿਤ ਵਿੱਚ ਪ੍ਰਪੱਕ ਪੰਜ ਸਿੰਘਾਂ ਦੇ ਨਾਮ ਸੁਝਾਏ ਗਏ, ਜਿਸਨੂੰ ਸਭਾ ਵਿਚ ਮੌਜੂਦ ਸੰਗਤ ਵਲੋਂ ਬਿਨਾਂ ਕਿਸੇ ਇਤਰਾਜ਼ ਦੇ ਪ੍ਰਵਾਨਗੀ ਦਿੱਤੀ ਗਈ।

ਗੁਰਮਤਿ ਮਰਿਯਾਦਾ ਅਨੁਸਾਰ ਗੁਰਦੁਆਰਾ ਸਿੰਘ ਸਭਾ ਲਈ ਸੇਵਾ ਸੰਭਾਲ ਜਥੇ ਦੀ ਚੋਣ ਉਪਰੰਤ ਸਿਰੋਪਾਓ ਨਾਲ ਸਨਮਾਨਿਤ ਕਰਦੇ ਹੋਏ।

ਗੁਰਦੁਆਰਾ ਸਾਹਿਬ ਦੀ ਸੇਵਾ ਸੰਭਾਲ ਲਈ ਜਥੇ ਦੇ ਸਿੰਘਾਂ ਦੀ ਚੋਣ ਹੋਣ ਤੋਂ ਬਾਅਦ ਸੰਗਤ ਵਲੋਂ ਸਤਿਗੁਰਾਂ ਦੀ ਹਜ਼ੂਰੀ ਵਿੱਚ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ। ਪੰਚ ਪ੍ਰਧਾਨੀ ਜਥੇ ਦੇ ਪੰਜ ਸਿੰਘਾਂ ਲਈ ਭਾਈ ਸਤਪਾਲ ਸਿੰਘ, ਭਾਈ ਭੁਪਿੰਦਰ ਸਿੰਘ ਗਰੇਵਾਲ, ਭਾਈ ਜਗਦੀਪ ਸਿੰਘ, ਭਾਈ ਜਰਨੈਲ ਸਿੰਘ ਅਤੇ ਭਾਈ ਸੁਰਿੰਦਰਪਾਲ ਸਿੰਘ ਟੀਟੂ ਦੀ ਸੰਗਤਾਂ ਨੇ ਚੋਣ ਕੀਤੀ।

ਇਸ ਮੌਕੇ ਗੁਰਦੁਆਰਾ ਸਾਹਿਬ ਵਿਚ ਵੱਡੀ ਗਿਣਤੀ ਵਿਚ ਇਲਾਕੇ ਦੀ ਸੰਗਤ ਅਤੇ ਨੁਮਾਇੰਦੇ ਮੌਜੂਦ ਸੀ, ਜਿੰਨਾਂ ਵਿੱਚ ਗੁਰਦੁਆਰਾ ਤਾਲਮੇਲ ਕਮੇਟੀ, ਗੁਰਦੁਆਰਾ ਤਾਲਮੇਲ ਕਮੇਟੀ ਪੰਚ ਪ੍ਰਧਾਨੀ, ਭਾਈ ਕੇਹਰ ਸਿੰਘ, ਭਾਈ ਕਰਮਜੀਤ ਸਿੰਘ, ਭਾਈ ਜਸਵਿੰਦਰ ਸਿੰਘ ਪ੍ਰਿੰਸ, ਭਾਈ ਮਲਕੀਤ ਸਿੰਘ, ਭਾਈ ਸਤਪਾਲ ਸਿੰਘ, ਸਿੱਖ ਜਥਾ ਮਾਲਵਾ, ਰਾਗੀ ਗ੍ਰੰਥੀ ਸਭਾ ਸੰਗਰੂਰ, ਭਾਈ ਰਾਇ ਸਿੰਘ, ਭਾਈ ਗੁਰਤੇਜ ਸਿੰਘ ਖਡਿਆਲ, ਭਾਈ ਗੁਰਮੀਤ ਸਿੰਘ ਸ਼ੇਰੋਂ, ਭਾਈ ਬਲਵਿੰਦਰ ਸਿੰਘ ਘਰਾਚੋਂ, ਕਰਨ ਸਿੰਘ ਮਾਨ, ਮੰਗਾ ਸਿੰਘ, ਹਰਿੰਦਰ ਸਿੰਘ ਖਾਲਸਾ, ਗੁਰਤੇਜ ਸਿੰਘ ਢੀਂਡਸਾ, ਗੁਰਿੰਦਰ ਸਿੰਘ ਧਾਲੀਵਾਲ, ਸੁਰਿੰਦਰ ਕੌਰ, ਮਾਤਾ ਮਹਿੰਦਰ ਕੌਰ, ਪਰਮਜੀਤ ਕੌਰ ਮਾਨ, ਰਿੰਪੀ ਕੌਰ, ਜਸਪਾਲ ਸਿੰਘ, ਸੁਖਵਿੰਦਰ ਸਿੰਘ ਭੱਠਲ, ਸ.ਬਲਦੇਵ ਸਿੰਘ, ਭਾਈ ਸੇਵਕ ਸਿੰਘ, ਕੁਲਵੰਤ ਸਿੰਘ, ਅਵਤਾਰ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲਿਟਲ ਫਲਾਵਰ ਸਕੂਲ, ਸੰਗਰੂਰ ਵਿਖੇ 8 ਅਗਸਤ ਨੂੰ ਹੋਏ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ਸਬੰਧੀ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਆਪਣਾ ਸਪਸ਼ਟੀਕਰਨ
ਸਿੱਖ ਜਥਾ ਮਾਲਵਾ ਨੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਸ. ਜਸਵੰਤ ਸਿੰਘ ਖਹਿਰਾ ਦੇ ਲਾਲਾ ਜਗਤ ਨਰਾਇਣ ਸਬੰਧੀ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ’ਤੇ ਸਿੱਖ ਸੰਸਥਾਵਾਂ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਭਵਾਨੀਗੜ੍ਹ ਵਿਖੇ ਆਯੋਜਿਤ 7 ਦਿਨਾਂ ਸਿਖਲਾਈ ਪੜਾਅ ਦੀ ਸਮਾਪਤੀ ਮੌਕੇ ਸਿਖਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਪੜਾਅ ਦੌਰਾਨ ਕਰੀਬ 50 ਸਿਖਿਆਰਥੀਆਂ ਨੇ ਗੁਰਬਾਣੀ ਕੰਠ ਅਭਿਆਸ, ਸਸਤ੍ਰ ਵਿਦਿਆ, ਘੋੜਸਵਾਰੀ, ਸੰਗੀਤ ਵਿਦਿਆ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: